Proverbs 7:10
ਔਰਤ ਉਸ ਨੂੰ ਮਿਲਣ ਲਈ ਘਰੋ ਬਾਹਰ ਆਈ। ਉਸ ਨੇ ਵੇਸਵਾ ਵਰਗੇ ਕੱਪੜੇ ਪਾਏ ਹੋਏ ਸਨ। ਉਸਦੀਆਂ ਨੌਜਵਾਨ ਬਾਰੇ ਵਿਉਤਾਂ ਸਨ।
Proverbs 7:10 in Other Translations
King James Version (KJV)
And, behold, there met him a woman with the attire of an harlot, and subtil of heart.
American Standard Version (ASV)
And, behold, there met him a woman With the attire of a harlot, and wily of heart.
Bible in Basic English (BBE)
And the woman came out to him, in the dress of a loose woman, with a designing heart;
Darby English Bible (DBY)
And behold, there met him a woman in the attire of a harlot, and subtle of heart.
World English Bible (WEB)
Behold, there a woman met him with the attire of a prostitute, And with crafty intent.
Young's Literal Translation (YLT)
And, lo, a woman to meet him -- (A harlot's dress, and watchful of heart,
| And, behold, | וְהִנֵּ֣ה | wĕhinnē | veh-hee-NAY |
| there met | אִ֭שָּׁה | ʾiššâ | EE-sha |
| him a woman | לִקְרָאת֑וֹ | liqrāʾtô | leek-ra-TOH |
| attire the with | שִׁ֥ית | šît | sheet |
| of an harlot, | ז֝וֹנָ֗ה | zônâ | ZOH-NA |
| and subtil | וּנְצֻ֥רַת | ûnĕṣurat | oo-neh-TSOO-raht |
| of heart. | לֵֽב׃ | lēb | lave |
Cross Reference
1 Timothy 2:9
ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ।
Genesis 38:14
ਤਾਮਾਰ ਹਮੇਸ਼ਾ ਅਜਿਹੇ ਕੱਪੜੇ ਪਾਉਂਦੀ ਸੀ ਜਿਸਤੋਂ ਨਜ਼ਰ ਆਵੇ ਕਿ ਉਹ ਵਿਧਵਾ ਸੀ। ਇਸ ਲਈ ਉਸ ਨੇ ਕੁਝ ਵਖਰੇ ਵਸਤਰ ਪਹਿਨੇ ਅਤੇ ਆਪਣੇ ਚਿਹਰੇ ਨੂੰ ਘੁੰਡ ਨਾਲ ਢੱਕ ਲਿਆ। ਫ਼ੇਰ ਉਹ ਏਨਿਯਮ ਫ਼ਾਟਕ ਕੋਲ ਬੈਠ ਗਈ ਜੋ ਤਿਮਨਾਥ ਦੇ ਰਸਤੇ ਉੱਤੇ ਹੈ। ਤਾਮਾਰ ਜਾਣਦੀ ਸੀ ਕਿ ਯਹੂਦਾਹ ਦਾ ਸਭ ਤੋਂ ਛੋਟਾ ਪੁੱਤਰ ਸ਼ੇਲਾਹ ਹੁਣ ਜਵਾਨ ਹੋ ਚੁੱਕਿਆ ਸੀ। ਪਰ ਯਹੂਦਾਹ ਉਸ ਨੂੰ ਉਸ ਨਾਲ ਵਿਆਹੁਣ ਦੀਆਂ ਵਿਉਂਤਾ ਨਹੀਂ ਬਣਾਵੇਗਾ।
Revelation 17:3
ਤਾਂ ਫ਼ੇਰ ਦੂਤ ਮੈਨੂੰ ਆਤਮਾ ਰਾਹੀਂ ਮਾਰੂਥਲ ਨੂੰ ਲੈ ਗਿਆ। ਉੱਥੇ ਮੈਂ ਇੱਕ ਔਰਤ ਨੂੰ ਲਾਲ ਰੰਗ ਦੇ ਜਾਨਵਰ ਉੱਤੇ ਬੈਠਿਆਂ ਦੇਖਿਆ। ਜਾਨਵਰ ਉੱਤੇ ਸਾਰੇ ਪਾਸੇ ਮੰਦੇ ਨਾਮ ਲਿਖੇ ਹੋਏ ਸਨ। ਜਾਨਵਰ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
2 Corinthians 11:2
ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸੱਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ।
Jeremiah 4:30
ਯਹੂਦਾਹ, ਤੂੰ ਤਬਾਹ ਕੀਤਾ ਗਿਆ ਹੈਂ। ਇਸ ਲਈ ਹੁਣ ਤੂੰ ਕੀ ਕਰ ਰਿਹਾ ਹੈਂ? ਤੂੰ ਆਪਣੀ ਸਭ ਤੋਂ ਸੋਹਣੀ ਲਾਲ ਪੋਸ਼ਾਕ ਕਿਉਂ ਪਾਈ ਹੋਈ ਹੈ? ਤੂੰ ਸੋਨੇ ਦੇ ਗਹਿਣੇ ਕਿਉਂ ਪਹਿਨੇ ਹੋਏ ਨੇ? ਤੂੰ ਆਪਣੀਆਂ ਅੱਖਾਂ ਕਿਉਂ ਸਿਂਗਾਰੀਆਂ ਨੇ? ਤੂੰ ਆਪਣੇ-ਆਪ ਨੂੰ ਸੁੰਦਰ ਬਣਾਇਆ ਪਰ ਇਹ ਸਿਰਫ਼ ਵਕਤ ਦੀ ਬਰਬਾਦੀ ਹੈ। ਤੈਨੂੰ ਤੇਰੇ ਪ੍ਰੇਮੀ ਨਫ਼ਰਤ ਕਰਦੇ ਨੇ। ਉਹ ਤੈਨੂੰ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਨੇ।
Isaiah 23:16
ਐ ਔਰਤ, ਜਿਸ ਨੂੰ ਭੁਲਾ ਦਿੱਤਾ ਹੈ ਆਦਮੀਆਂ ਨੇ, ਫ਼ੜ ਲੈ ਆਪਣੇ ਇੱਕਤਾਰਾ ਤੇ ਗੁਜ਼ਰ ਜਾ ਸ਼ਹਿਰ ਵਿੱਚੋਂ। ਚੰਗੀ ਤਰ੍ਹਾਂ ਵਜਾ ਆਪਣਾ ਇੱਕਤਾਰਾ। ਗਾ ਆਪਣਾ ਗੀਤ ਬਾਰ-ਬਾਰ। ਫ਼ੇਰ ਸ਼ਾਇਦ ਲੋਕ ਤੈਨੂੰ ਚੇਤੇ ਕਰ ਸੱਕਣ।
Isaiah 3:16
ਯਹੋਵਾਹ ਆਖਦਾ ਹੈ, “ਸੀਯੋਨ ਦੀਆਂ ਔਰਤਾਂ ਬਹੁਤ ਗੁਮਾਨੀ ਹੋ ਗਈਆਂ ਹਨ। ਉਹ ਆਪਣੇ ਸਿਰ ਉੱਚੇ ਕਰਕੇ ਤੁਰਦੀਆਂ ਹਨ ਅਤੇ ਇਸ ਤਰ੍ਹਾਂ ਦਿਖਾਵਾ ਕਰਦੀਆਂ ਹਨ ਜਿਵੇਂ ਉਹ ਹੋਰਾਂ ਲੋਕਾਂ ਨਾਲੋਂ ਬਿਹਤਰ ਹੋਣ। ਉਹ ਔਰਤਾਂ ਪਰਾਏ ਮਰਦਾਂ ਨਾਲ ਅੱਖ-ਮਟਕੱੇ ਲਾਉਂਦੀਆਂ ਹਨ। ਅਤੇ ਉਹ ਆਪਣੇ ਪੈਰਾਂ ਦੀਆਂ ਝਾਂਜਰਾਂ ਛਣਕਾਉਂਦੀਆਂ ਨੱਚ ਰਹੀਆਂ ਹਨ।”
2 Kings 9:30
ਈਜ਼ਬਲ ਦੀ ਭਿਆਨਕ ਮੌਤ ਜਦੋਂ ਯੇਹੂ ਯਿਜ਼ਰਏਲ ਵਿੱਚ ਗਿਆ ਤਾਂ ਈਜ਼ਬਲ ਨੇ ਜਦ ਉਸ ਦੇ ਆਉਣ ਦੀ ਖਬਰ ਸੁਣੀ ਤਾਂ ਉਸ ਨੇ ਆਪਣੀਆਂ ਅੱਖਾਂ ਕਜਲ ਪਾਇਆ ਅਤੇ ਆਪਣੇ ਵਾਲਾਂ ਨੂੰ ਸੁਆਰ ਕੇ ਬਾਰੀ ਵਿੱਚੋਂ ਝਾਕਣ ਲਗੀ।
2 Kings 9:22
ਯੋਰਾਮ ਨੇ ਯੇਹੂ ਨੂੰ ਵੇਖਿਆ ਤਾਂ ਪੁੱਛਿਆ, “ਯੇਹੂ, ਕੀ ਤੂੰ ਸੁੱਖ-ਸ਼ਾਂਤੀ ਵਿੱਚ ਆਇਆ ਹੈਂ?” ਯੇਹੂ ਨੇ ਆਖਿਆ, “ਜਦੋਂ ਤੇਰੀ ਮਾਂ ਈਜ਼ਬਲ ਦੀਆਂ ਵੇਸ਼ਵਾਗਿਰੀ ਅਤੇ ਜਾਦੂਗਰੀਆਂ ਇੰਨੀਆਂ ਵਧੀਆਂ ਹੋਣ ਤਾਂ ਸ਼ਾਂਤੀ ਕੈਸੀ?”
Genesis 3:1
ਪਾਪ ਦੀ ਸ਼ੁਰੂਆਤ ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿੱਚਲੇ ਕਿਸੇ ਵੀ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ?”