Psalm 18:37
ਫ਼ੇਰ ਮੈਂ ਆਪਣੇ ਦੁਸ਼ਮਣਾਂ ਦਾ ਪਿੱਛਾ ਕਰ ਸੱਕਾਂਗਾ ਅਤੇ ਉਨ੍ਹਾਂ ਨੂੰ ਫ਼ੜ ਸੱਕਾਂਗਾ। ਮੈਂ ਉਨ੍ਹਾਂ ਨੂੰ ਤਬਾਹ ਕੀਤੇ ਬਿਨਾ ਵਾਪਸ ਨਹੀਂ ਮੁੜਾਂਗਾ।
Psalm 18:37 in Other Translations
King James Version (KJV)
I have pursued mine enemies, and overtaken them: neither did I turn again till they were consumed.
American Standard Version (ASV)
I will pursue mine enemies, and overtake them; Neither will I turn again till they are consumed.
Bible in Basic English (BBE)
I go after my haters and overtake them; not turning back till they are all overcome.
Darby English Bible (DBY)
I pursued mine enemies, and overtook them; and I turned not again till they were consumed.
Webster's Bible (WBT)
Thou hast enlarged my steps under me, that my feet did not slip.
World English Bible (WEB)
I will pursue my enemies, and overtake them. Neither will I turn again until they are consumed.
Young's Literal Translation (YLT)
I pursue mine enemies, and overtake them, And turn back not till they are consumed.
| I have pursued | אֶרְדּ֣וֹף | ʾerdôp | er-DOFE |
| mine enemies, | א֭וֹיְבַי | ʾôybay | OY-vai |
| and overtaken | וְאַשִּׂיגֵ֑ם | wĕʾaśśîgēm | veh-ah-see-ɡAME |
| neither them: | וְלֹֽא | wĕlōʾ | veh-LOH |
| did I turn again | אָ֝שׁוּב | ʾāšûb | AH-shoov |
| till | עַד | ʿad | ad |
| they were consumed. | כַּלּוֹתָֽם׃ | kallôtām | ka-loh-TAHM |
Cross Reference
Numbers 24:17
“ਮੈਂ ਯਹੋਵਾਹ ਨੂੰ ਆਉਂਦਿਆ ਦੇਖਦਾ ਹਾਂ, ਪਰ ਛੇਤੀ ਨਹੀ। ਯਾਕੂਬ ਦੇ ਪਰਿਵਾਰ ਵਿੱਚੋਂ ਇੱਕ ਤਾਰਾ ਆਵੇਗਾ। ਇਸਰਾਏਲ ਦੇ ਲੋਕਾਂ ਵਿੱਚੋਂ ਇੱਕ ਨਵਾਂ ਹਾਕਮ ਆਵੇਗਾ। ਉਹ ਹਾਕਮ, ਮੋਆਬੀ ਲੋਕਾਂ ਦੇ ਸਿਰ ਭਂਨੇਗਾ। ਉਹ ਹਾਕਮ, ਸੇਥ ਦੇ ਸਮੂਹ ਪੁੱਤਰਾਂ ਦੇ ਸਿਰ ਭੰਨ ਦੇਵੇਗਾ।
Revelation 6:2
ਮੈਂ ਤੱਕਿਆ, ਅਤੇ ਉੱਥੇ ਮੇਰੇ ਅੱਗੇ ਇੱਕ ਚਿੱਟਾ ਘੋੜਾ ਸੀ। ਘੁੜਸਵਾਰ ਦੇ ਹੱਥ ਵਿੱਚ ਇੱਕ ਧਨੁਸ਼ ਫ਼ੜਿਆ ਹੋਇਆ ਸੀ। ਅਤੇ ਉਸ ਨੂੰ ਇੱਕ ਤਾਜ ਦਿੱਤਾ ਹੋਇਆ ਸੀ। ਉਹ ਵੱਧ ਜਿੱਤਾਂ ਪ੍ਰਾਪਤ ਕਰਨ ਲਈ ਇੱਕ ਜੇਤੂ ਦੀ ਤਰ੍ਹਾਂ ਬਾਹਰ ਗਿਆ।
Isaiah 63:1
ਯਹੋਵਾਹ ਆਪਣੇ ਲੋਕਾਂ ਬਾਰੇ ਨਿਆਂ ਕਰਦਾ ਹੈ ਅਦੋਮ ਤੋਂ ਇਹ ਕੌਣ ਆ ਰਿਹਾ ਹੈ? ਉਹ ਬਸਾਰਾਹ ਤੋਂ ਆਉਂਦਾ ਹੈ। ਅਤੇ ਉਸ ਦੇ ਬਸਤਰ ਸੂਹੇ ਰੰਗ ਵਿੱਚ ਰਂਗੇ ਹੋਏ ਨੇ। ਉਹ ਆਪਣੀ ਪੋਸ਼ਾਕ ਵਿੱਚ ਸ਼ਾਨਦਾਰ ਦਿਸਦਾ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਸਿਰ ਝੁਕਾ ਕੇ ਤੁਰ ਰਿਹਾ ਹੈ। ਉਹ ਆਖਦਾ ਹੈ, “ਮੇਰੇ ਕੋਲ ਤੁਹਾਨੂੰ ਬਚਾਉਣ ਦੀ ਸ਼ਕਤੀ ਹੈ, ਅਤੇ ਮੈਂ ਸੱਚ ਬੋਲਦਾ ਹਾਂ।”
Isaiah 53:10
ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
Psalm 118:11
ਦੁਸ਼ਮਣਾਂ ਨੇ ਮੈਨੂੰ ਬਾਰ-ਬਾਰ ਘੇਰਿਆ, ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ।
Psalm 44:5
ਹੇ ਪਰਮੇਸ਼ੁਰ ਤੁਹਾਡੀ ਮਦਦ ਨਾਲ, ਅਸੀਂ ਆਪਣੇ ਦੁਸ਼ਮਣਾਂ ਨੂੰ ਪਿੱਛਾਂਹ ਧੱਕ ਦੇਵਾਂਗੇ। ਤੁਹਾਡਾ ਨਾਮ ਲੈ ਕੇ ਅਸੀਂ ਆਪਣੇ ਦੁਸ਼ਮਣਾਂ ਨੂੰ ਕੁਚਲ ਦਿਆਂਗੇ।
Psalm 37:20
ਪਰ ਮੰਦੇ ਲੋਕੀਂ ਯਹੋਵਾਹ ਦੇ ਦੁਸ਼ਮਣ ਹਨ, ਅਤੇ ਉਹ ਮੰਦੇ ਲੋਕ ਤਬਾਹ ਹੋਣਗੇ। ਉਨ੍ਹਾਂ ਦੀਆਂ ਵਾਦੀਆਂ ਸੜ ਸੁੱਕ ਜਾਣਗੀਆਂ। ਉਹ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ।
Psalm 35:5
ਉਨ੍ਹਾਂ ਨੂੰ ਉਸ ਤੂੜੀ ਵਾਂਗ ਬਣਾ ਦਿਉ। ਜਿਹੜੀ ਹਵਾ ਦੁਆਰਾ ਉੱਡ ਜਾਂਦੀ ਹੈ। ਯਹੋਵਾਹ ਦੇ ਦੂਤ ਨੂੰ ਉਨ੍ਹਾਂ ਦਾ ਪਿੱਛਾ ਕਰਨ ਦਿਉ।
Psalm 35:2
ਹੇ ਯਹੋਵਾਹ, ਆਪਣੀ ਢਾਲ ਅਤੇ ਫ਼ਰੀ ਚੁੱਕ ਲਵੋ। ਉੱਠੋ ਅਤੇ ਮੇਰੀ ਮਦਦ ਕਰੋ।
Psalm 9:3
ਮੇਰੇ ਦੁਸ਼ਮਣ ਤੈਥੋਂ ਡਰਕੇ ਨੱਸ ਗਏ ਹਨ। ਅਤੇ ਉਹ ਡਿੱਗ ਪਏ ਹਨ ਤੇ ਉਨ੍ਹਾਂ ਦਾ ਨਾਸ਼ ਹੋ ਗਿਆ।
Psalm 3:7
ਯਹੋਵਾਹ, ਉੱਠੋ। ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ! ਤੁਸੀਂ ਬਹੁਤ ਬਲਵਾਨ ਹੋ! ਤੁਹਾਡਾ ਇੱਕ ਵੀ ਥਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ।
Revelation 19:19
ਫ਼ੇਰ ਮੈਂ ਜਾਨਵਰ ਨੂੰ ਅਤੇ ਧਰਤੀ ਦੇ ਰਾਜਿਆਂ ਨੂੰ ਦੇਖਿਆ। ਉਨ੍ਹਾਂ ਦੀਆਂ ਫ਼ੌਜਾਂ ਘੋੜ ਸਵਾਰ ਅਤੇ ਉਸਦੀ ਫ਼ੌਜ ਦੇ ਵਿਰੁੱਧ ਜੰਗ ਲੜਨ ਲਈ ਇਕੱਠੀਆਂ ਹੋਈਆਂ।