Psalm 60:2 in Punjabi

Punjabi Punjabi Bible Psalm Psalm 60 Psalm 60:2

Psalm 60:2
ਤੁਸੀਂ ਧਰਤੀ ਹਿਲਾ ਦਿੱਤੀ ਹੈ ਅਤੇ ਖੋਲ੍ਹਕੇ ਖਲਾਰ ਦਿੱਤੀ ਹੈ। ਸਾਡੀ ਦੁਨੀਆਂ ਬਿੱਖਰਦੀ ਜਾ ਰਹੀ ਹੈ। ਦਯਾ ਕਰੋ ਅਤੇ ਇਸ ਨੂੰ ਥਾਂ ਸਿਰ ਰੱਖੋ।

Psalm 60:1Psalm 60Psalm 60:3

Psalm 60:2 in Other Translations

King James Version (KJV)
Thou hast made the earth to tremble; thou hast broken it: heal the breaches thereof; for it shaketh.

American Standard Version (ASV)
Thou hast made the land to tremble; thou hast rent it: Heal the breaches thereof; for it shaketh.

Bible in Basic English (BBE)
By the power of your hand the earth is shaking and broken; make it strong again, for it is moved.

Darby English Bible (DBY)
Thou hast made the earth to tremble, thou hast rent it: heal the breaches thereof; for it shaketh.

World English Bible (WEB)
You have made the land tremble. You have torn it. Mend its fractures, For it quakes.

Young's Literal Translation (YLT)
Thou hast caused the land to tremble, Thou hast broken it, Heal its breaches, for it hath moved.

Thou
hast
made
the
earth
הִרְעַ֣שְׁתָּהhirʿaštâheer-ASH-ta
to
tremble;
אֶ֣רֶץʾereṣEH-rets
broken
hast
thou
פְּצַמְתָּ֑הּpĕṣamtāhpeh-tsahm-TA
it:
heal
רְפָ֖הrĕpâreh-FA
the
breaches
שְׁבָרֶ֣יהָšĕbārêhāsheh-va-RAY-ha
thereof;
for
כִיhee
it
shaketh.
מָֽטָה׃māṭâMA-ta

Cross Reference

2 Chronicles 7:14
ਜੇਕਰ ਮੇਰੇ ਲੋਕ ਜੋ ਮੇਰੇ ਨਾਮ ਦੁਆਰਾ ਸਦਵਾਉਂਦੇ ਹਨ, ਨਿਮਰ ਬਣ ਜਾਣ ਅਤੇ ਪ੍ਰਾਰਥਨਾ ਕਰਨ ਅਤੇ ਮੇਰਾ ਇੰਤਜਾਰ ਕਰਨ ਅਤੇ ਆਪਣੀਆਂ ਮੰਦੀਆਂ ਕਰਨੀਆਂ ਤੋਂ ਹਟ ਜਾਣ, ਤਾਂ ਮੈਂ ਅਕਾਸ਼ ਵਿੱਚ ਉਨ੍ਹਾਂ ਨੂੰ ਸੁਣਾਂਗਾ ਅਤੇ ਮੈਂ ਉਨ੍ਹਾਂ ਦੇ ਪਾਪ ਮੁਆਫ਼ ਕਰ ਦਿਆਂਗਾ ਅਤੇ ਉਨ੍ਹਾਂ ਦੀ ਧਰਤੀ ਨੂੰ ਚੰਗਾ ਕਰ ਦਿਆਂਗਾ।

Isaiah 30:26
ਉਸ ਸਮੇਂ, ਚਂਦਰਮਾਂ ਦੀ ਰੌਸ਼ਨੀ ਸੂਰਜ ਵਰਗੀ ਚਮਕੀਲੀ ਹੋਵੇਗੀ। ਸੂਰਜ ਦੀ ਰੌਸ਼ਨੀ ਹੁਣ ਨਾਲੋਂ ਸੱਤ ਗੁਣਾ ਵੱਧ ਚਮਕਦਾਰ ਹੋਵੇਗੀ। ਸੂਰਜ ਦੀ ਇੱਕ ਦਿਨ ਦੀ ਰੌਸ਼ਨੀ ਸੱਤਾਂ ਦਿਨਾਂ ਦੇ ਬਰਾਬਰ ਹੋਵੇਗੀ। ਇਹ ਸਭ ਕੁਝ ਉਦੋਂ ਵਾਪਰੇਗਾ ਜਦੋਂ ਯਹੋਵਾਹ ਆਪਣੇ ਫ਼ੱਟੜ ਹੋਏ ਲੋਕਾਂ ਦੀਆਂ ਪਟ੍ਟੀਆਂ ਕਰੇਗਾ ਅਤੇ ਉਨ੍ਹਾਂ ਦੇ ਜ਼ਖਮਾਂ ਨੂੰ ਰਾਜ਼ੀ ਕਰੇਗਾ।

Jeremiah 30:17
ਅਤੇ ਮੈਂ ਤੁਹਾਡੀ ਸਿਹਤ ਵਾਪਸ ਪਰਤਾਵਾਂਗਾ। ਅਤੇ ਮੈਂ ਤੁਹਾਡੇ ਜ਼ਖਮਾਂ ਦਾ ਇਲਾਜ਼ ਕਰਾਂਗਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਕਿਉਂ? ਕਿਉਂ ਕਿ ਹੋਰਨਾਂ ਲੋਕਾਂ ਤੁਹਾਨੂੰ ਅਛੂਤ ਆਖਿਆ। ਉਨ੍ਹਾਂ ਲੋਕਾਂ ਨੇ ਆਖਿਆ, ‘ਕੋਈ ਵੀ ਸੀਯੋਨ ਵੱਲ ਧਿਆਨ ਨਹੀਂ ਦਿੰਦਾ।’”

Jeremiah 48:38
ਲੋਕ ਹਰ ਥਾਂ ਮੋਆਬ ਵਿੱਚ ਮਰੇ ਹੋਇਆਂ ਲਈ ਰੋ ਰਹੇ ਨੇ-ਹਰ ਛੱਤ ਉੱਤੇ ਅਤੇ ਹਰ ਚੌਰਾਹੇ ਉੱਤੇ। ਇੱਥੇ ਉਦਾਸੀ ਫ਼ੈਲੀ ਹੋਈ ਹੈ ਕਿਉਂ ਕਿ ਮੈਂ ਮੋਆਬ ਨੂੰ ਖਾਲੀ ਭਾਂਡੇ ਵਾਂਗ ਤੋੜ ਸੁੱਟਿਆ ਹੈ।” ਯਹੋਵਾਹ ਨੇ ਇਹ ਗੱਲਾਂ ਆਖੀਆਂ।

Lamentations 2:13
ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ? ਸੀਯੋਨ ਦੀਏ ਕੁਆਰੀਏ ਧੀਏ, ਮੈਂ ਤੇਰੀ ਤੁਲਨਾ ਕਿਸ ਨਾਲ ਕਰਾਂ? ਮੈਂ ਤੈਨੂੰ ਕਿਵੇਂ ਸੁੱਖ ਦੇਵਾਂ? ਤੇਰੀ ਤਬਾਹੀ ਸਮੁੰਦਰ ਜਿੰਨੀ ਵਿਸ਼ਾਲ ਹੈ। ਮੈਂ ਨਹੀਂ ਸਮਝਦਾ ਕਿ ਕੋਈ ਤੈਨੂੰ ਰਾਜੀ ਕਰ ਸੱਕਦਾ ਹੈ।

Ezekiel 34:16
“ਮੈਂ ਆਪਣੀਆਂ ਗੁਆਚੀਆਂ ਭੇਡਾਂ ਦੀ ਤਲਾਸ਼ ਕਰਾਂਗਾ। ਮੈਂ ਉਨ੍ਹਾਂ ਭੇਡਾਂ ਨੂੰ ਵਾਪਸ ਲਿਆਵਾਂਗਾ ਜਿਹੜੀਆਂ ਖਿੰਡ ਗਈਆਂ ਸਨ। ਮੈਂ ਜ਼ਖਮੀ ਹੋਈਆਂ ਭੇਡਾਂ ਦੇ ਪਟ੍ਟੀਆਂ ਬਂਨ੍ਹਾਂਗਾ। ਮੈਂ ਕਮਜ਼ੋਰ ਭੇਡਾਂ ਨੂੰ ਤਕੜੀਆਂ ਕਰਾਂਗਾ। ਪਰ ਮੈਂ ਉਨ੍ਹਾਂ ਮੋਟੇ ਅਤੇ ਤਾਕਤਵਰ ਆਜੜੀਆਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਓਸੇ ਤਰ੍ਹਾਂ ਦੀ ਸਜ਼ਾ ਦੀ ਖੁਰਾਕ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।”

Hosea 6:1
ਯਹੋਵਾਹ ਵੱਲ ਪਰਤਣ ਦੇ ਇਨਾਮ “ਆਓ, ਆਪਾਂ ਯਹੋਵਾਹ ਵੱਲ ਮੁੜੀਏ। ਉਸ ਨੇ ਸਾਨੂੰ ਦੁੱਖ ਦਿੱਤਾ ਪਰ ਉਹ ਸਾਨੂੰ ਤੰਦਰੁਸਤ ਵੀ ਕਰੇਗਾ। ਉਸ ਨੇ ਸਾਨੂੰ ਜ਼ਖਮ ਦਿੱਤਾ ਪਰ ਪੱਟੀ ਵੀ ਉਹੀ ਬੰਨ੍ਹੇਗਾ।

Amos 8:8
ਉਨ੍ਹਾਂ ਕਰਤੂਤਾਂ ਕਾਰਣ ਸਾਰਾ ਦੇਸ਼ ਕੰਬੇਗਾ। ਇਸ ਧਰਤੀ ਤੇ ਰਹਿੰਦਾ ਹਰ ਮੁਨੱਖ ਉਨ੍ਹਾਂ ਮਰਿਆਂ ਹੋਇਆਂ ਲਈ ਰੋਵੇਗਾ। ਅਤੇ ਸਾਰਾ ਦੇਸ ਮਿਸਰ ਵਿੱਚਲੇ ਨੀਲ ਦਰਿਆ ਵਾਂਗ ਚਢ਼ਕੇ ਡਿੱਗੇਗਾ। ਇਹ ਧਰਤੀ ਹੇਠਾਂ ਡੁੱਬ ਜਾਵੇਗੀ।”

Habakkuk 3:10
ਪਰਬਤ ਤੈਨੂੰ ਵੇਖਕੇ ਕੰਬੇ ਧਰਤੀ ਤੋਂ ਹੜ੍ਹ ਜ਼ੋਰ ਦੀ ਲੰਘਿਆ ਸਮੁੰਦਰੀ ਪਾਣੀਆਂ ਨੇ ਡਾਢਾ ਸ਼ੋਰ ਕੀਤਾ ਜਿਵੇਂ ਕਿ ਉਹ ਧਰਤੀ ਤੇ ਹਮਲਾ ਕਰ ਰਹੇ ਹੋਣ।

Haggai 2:6
ਕਿਉਂ ਕਿ ਇਹ ਸਭ ਗੱਲਾਂ ਯਹੋਵਾਹ ਸਰਬ ਸ਼ਕਤੀਵਾਨ ਆਖ ਰਿਹਾ ਹੈ। ਬੋੜੀ ਹੀ ਦੇਰ ਵਿੱਚ, ਮੈਂ ਜ਼ਮੀਨ ਤੇ ਅਕਾਸ਼, ਧਰਤੀ ਅਤੇ ਸਮੁੰਦਰ ਹਿਲਾ ਦੇਵਾਂਗਾ।

Matthew 27:51
ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪੜਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕੜਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿੜਕ ਗਈਆਂ ਸਨ।

Jeremiah 14:17
“ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਸੰਦੇਸ਼ ਸੁਣਾ: ‘ਮੇਰੀਆਂ ਅੱਖਾਂ ਅੰਦਰ ਹੰਝੂ ਭਰੇ ਨੇ। ਮੈਂ ਦਿਨ-ਰਾਤ ਲਗਾਤਾਰ ਰੋਵਾਂਗਾ। ਮੈਂ ਆਪਣੀ ਕੁਆਰੀ ਪੁੱਤਰ (ਯਰੂਸ਼ਲਮ) ਲਈ ਰੋਵਾਂਗਾ। ਮੈਂ ਆਪਣੇ ਲੋਕਾਂ ਲਈ ਰੋਵਾਂਗਾ। ਕਿਉਂ? ਕਿਉਂ ਕਿ ਕਿਸੇ ਨੇ ਉਨ੍ਹਾਂ ਨੂੰ ਮਾਰਿਆ ਸੀ ਅਤੇ ਉਨ੍ਹਾਂ ਨੂੰ ਕੁਚਲ ਦਿੱਤਾ ਸੀ। ਉਹ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਨੇ।

Jeremiah 10:10
ਪਰ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। ਉਹੀ ਇੱਕੋ ਇੱਕ ਪਰਮੇਸ਼ੁਰ ਹੈ ਜਿਹੜਾ ਸੱਚਮੁੱਚ ਜੀਵਿਤ ਹੈ। ਉਹੀ ਸ਼ਹਿਨਸ਼ਾਹ ਹੈ ਜਿਹੜਾ ਸਦਾ ਲਈ ਹਕੀਮਤ ਕਰਦਾ ਹੈ। ਧਰਤੀ ਹਿੱਲਦੀ ਹੈ ਜਦੋਂ ਪਰਮੇਸ਼ੁਰ ਕਹਿਰਵਾਨ ਹੁੰਦਾ ਹੈ। ਅਤੇ ਉਹ ਵਿਦੇਸ਼ੀ ਉਸ ਦੇ ਕਹਿਰ ਨੂੰ ਨਹੀਂ ਰੋਕ ਸੱਕਦੇ।

Jeremiah 4:24
ਮੈਂ ਪਹਾੜਾਂ ਵੱਲ ਦੇਖਿਆ, ਅਤੇ ਉਹ ਹਿੱਲ ਰਹੇ ਸਨ। ਸਾਰੀਆਂ ਪਹਾੜੀਆਂ ਕੰਬ ਰਹੀਆਂ ਸਨ।

2 Samuel 3:11
ਫ਼ਿਰ ਈਸ਼ਬੋਸ਼ਥ ਉਹਦੇ ਸਾਹਮਣੇ ਕੋਈ ਉੱਤਰ ਨਾ ਦੇ ਸੱਕਿਆ, ਅਤੇ ਉਸਤੋਂ ਬਹੁਤ ਭੈਅ ਖਾਣ ਲੱਗਾ।

2 Samuel 22:8
ਤਦ ਧਰਤੀ ਕੰਬੀ ਤੇ ਥਰਥਰਾਈ ਅਕਾਸ਼ ਦੀਆਂ ਨੀਹਾਂ ਹਿੱਲੀਆਂ। ਕਿਉਂ ਕਿ ਯਹੋਵਾਹ ਨੂੰ ਕਰੋਧ ਚੜ੍ਹਿਆ।

Job 5:18
ਪਰਮੇਸ਼ੁਰ ਉਨ੍ਹਾਂ ਜ਼ਖਮਾਂ ਉੱਤੇ ਪਟ੍ਟੀਆਂ ਬਂਨ੍ਹਦਾ ਹੈ ਜਿਹੜੇ ਉਹ ਦਿੰਦਾ ਹੈ। ਉਹ ਭਾਵੇਂ ਕਿਸੇ ਨੂੰ ਜ਼ਖਮੀ ਵੀ ਕਰੇ ਪਰ ਉਹ ਤਂਦਰੁਸਤ ਵੀ ਕਰਦਾ ਹੈ।

Job 9:6
ਪਰਮੇਸ਼ੁਰ ਧਰਤੀ ਹਿਲਾਉਣ ਲਈ ਭੂਚਾਲਾਂ ਨੂੰ ਭੇਜਦਾ। ਪਰਮੇਸ਼ੁਰ ਧਰਤੀ ਦੀਆਂ ਬੁਨਿਆਦਾਂ ਹਿਲਾ ਦਿੰਦਾ ਹੈ।

Psalm 18:7
ਧਰਤੀ ਹਿਲੀ ਅਤੇ ਕੰਬੀ; ਸਵਰਗ ਦੇ ਥਮਲੇ ਵੀ ਹਿੱਲ ਗਏ। ਕਿਉਂਕਿ ਯਹੋਵਾਹ ਗੁੱਸੇ ਸੀ।

Psalm 89:40
ਤੁਸੀਂ ਰਾਜੇ ਦੇ ਸ਼ਹਿਰ ਦੀਆਂ ਕੰਧਾਂ ਢਾਹ ਦਿੱਤੀਆਂ। ਤੁਸੀਂ ਉਸ ਦੇ ਸਾਰੇ ਕਿਲ੍ਹੇ ਤਬਾਹ ਕਰ ਦਿੱਤੇ।

Psalm 104:32
ਯਹੋਵਾਹ ਸਿਰਫ਼ ਧਰਤੀ ਵੱਲ ਵੇਖਦਾ ਹੈ ਅਤੇ ਇਹ ਕੰਬਣ ਲੱਗ ਜਾਂਦੀ ਹੈ। ਉਹ ਪਹਾੜਾਂ ਨੂੰ ਛੂੰਹਦਾ ਹੈ ਅਤੇ ਉਨ੍ਹਾਂ ਤੋਂ ਧੂੰਆਂ ਉੱਠਣ ਲੱਗੇਗਾ।

Psalm 114:7
ਮਾਲਕ, ਯਾਕੂਬ ਦੇ ਯਹੋਵਾਹ ਪਰਮੇਸ਼ੁਰ ਸਾਹਮਣੇ ਧਰਤੀ ਹਿੱਲ ਗਈ ਸੀ।

Isaiah 5:25
ਇਸ ਲਈ ਯਹੋਵਾਹ ਉਨ੍ਹਾਂ ਉੱਪਰ ਬਹੁਤ ਕਹਿਰਵਾਨ ਹੋ ਗਿਆ ਹੈ। ਅਤੇ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਣ ਲਈ ਹੱਥ ਚੁੱਕੇਗਾ। ਪਹਾੜ ਵੀ ਭੈਭੀਤ ਹੋ ਜਾਣਗੇ। ਗਲੀਆਂ ਵਿੱਚ ਲਾਸ਼ਾਂ ਕੂੜੇ ਵਾਂਗ ਰੁਲਣਗੀਆਂ। ਪਰ ਪਰਮੇਸ਼ੁਰ ਹਾਲੇ ਵੀ ਕਹਿਰਵਾਨ ਹੋਵੇਗਾ। ਉਸਦਾ ਹੱਥ ਹਾਲੇ ਵੀ ਉੱਠਿਆ ਹੋਵੇਗਾ ਲੋਕਾਂ ਨੂੰ ਸਜ਼ਾ ਦੇਣ ਲਈ।

Isaiah 7:8
ਜਿੰਨਾ ਚਿਰ ਤੱਕ ਰਸੀਨ ਦਂਮਿਸ਼ਕ ਦਾ ਹਾਕਮ ਹੈ ਇਹ ਗੱਲ ਨਹੀਂ ਵਾਪਰੇਗੀ। ਇਫ਼ਰਾਈਮ (ਇਸਰਾਏਲ) ਹੁਣ ਇੱਕ ਕੌਮ ਹੈ ਪਰ ਆਉਣ ਵਾਲੇ 65 ਵਰ੍ਹਿਆਂ ਵਿੱਚ ਇਫ਼ਰਾਈਮ ਇੱਕ ਕੌਮ ਨਹੀਂ ਹੋਵੇਗੀ।

2 Samuel 2:8
ਈਸ਼ਬੋਸ਼ਥ ਪਾਤਸ਼ਾਹ ਬਣਿਆ ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਕਿ ਸ਼ਾਊਲ ਦਾ ਸੈਨਾਪਤੀ ਸੀ ਉਸ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਲੈ ਕੇ ਮਹਨਾਇਮ ਵਿੱਚ ਪਹੁੰਚਾ ਦਿੱਤਾ ਅਤੇ