Revelation 22:12
“ਸੁਣੋ। ਮੈਂ ਬਹੁਤ ਛੇਤੀ ਆ ਰਿਹਾ ਹਾਂ। ਮੈਂ ਆਪਣੇ ਨਾਲ ਇਨਾਮ ਲਿਆਵਾਂਗਾ। ਮੈਂ ਹਰੇਕ ਵਿਅਕਤੀ ਨੂੰ ਉਸ ਦੇ ਕੀਤੇ ਦਾ ਫ਼ਲ ਦੇਵਾਂਗਾ।
Revelation 22:12 in Other Translations
King James Version (KJV)
And, behold, I come quickly; and my reward is with me, to give every man according as his work shall be.
American Standard Version (ASV)
Behold, I come quickly; and my reward is with me, to render to each man according as his work is.
Bible in Basic English (BBE)
See, I come quickly; and my reward is with me, to give to every man the outcome of his works.
Darby English Bible (DBY)
Behold, I come quickly, and my reward with me, to render to every one as his work shall be.
World English Bible (WEB)
"Behold, I come quickly. My reward is with me, to repay to each man according to his work.
Young's Literal Translation (YLT)
And lo, I come quickly, and my reward `is' with me, to render to each as his work shall be;
| And, | καὶ | kai | kay |
| behold, | ἰδού, | idou | ee-THOO |
| I come | ἔρχομαι | erchomai | ARE-hoh-may |
| quickly; | ταχύ | tachy | ta-HYOO |
| and | καὶ | kai | kay |
| my | ὁ | ho | oh |
| μισθός | misthos | mee-STHOSE | |
| reward | μου | mou | moo |
| is with | μετ' | met | mate |
| me, | ἐμοῦ | emou | ay-MOO |
| to give | ἀποδοῦναι | apodounai | ah-poh-THOO-nay |
| every man | ἑκάστῳ | hekastō | ake-AH-stoh |
| as according | ὡς | hōs | ose |
| his | τὸ | to | toh |
| ἔργον | ergon | ARE-gone | |
| work shall | αὐτοῦ | autou | af-TOO |
| be. | ἐσται | estai | ay-stay |
Cross Reference
Matthew 16:27
ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ।
Isaiah 62:11
ਸੁਣੋ, ਯਹੋਵਾਹ ਸਾਰੇ ਦੂਰ-ਦੁਰਾਡੇ ਦੇਸ਼ਾਂ ਨਾਲ ਗੱਲ ਕਰ ਰਿਹਾ ਹੈ: “ਸੀਯੋਨ ਦੇ ਲੋਕਾਂ ਨੂੰ ਦੱਸ ਦਿਓ, ਦੇਖੋ, ਤੁਹਾਡਾ ਮੁਕਤੀਦਾਤਾ ਆ ਰਿਹਾ ਹੈ। ਉਹ ਤੁਹਾਡੇ ਲਈ ਤੁਹਾਡਾ ਇਨਾਮ ਲਿਆ ਰਿਹਾ ਹੈ। ਉਹ ਆਪਣੇ ਨਾਲ ਇਨਾਮ ਲਿਆ ਰਿਹਾ ਹੈ।”
Isaiah 40:10
ਮੇਰਾ ਪ੍ਰਭੂ, ਯਹੋਵਾਹ ਸ਼ਕਤੀ ਨਾਲ ਆ ਰਿਹਾ ਹੈ। ਉਹ ਆਪਣੀ ਸ਼ਕਤੀ ਨੂੰ ਸਮੂਹ ਲੋਕਾਂ ਤੇ ਹਕੂਮਤ ਕਰਨ ਲਈ ਵਰਤੇਗਾ। ਉਹ ਆਪਣੇ ਲੋਕਾਂ ਲਈ ਇਨਾਮ ਲਿਆਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਚੰਗੀਆਂ ਕਰਨੀਆਂ ਲਈ ਇਨਾਮ ਦੇਵੇਗਾ।
Revelation 22:7
‘ਧਿਆਨ ਨਾਲ ਸੁਣੋ ਮੈਂ ਛੇਤੀ ਹੀ ਆ ਰਿਹਾ ਹਾਂ। ਜਿਹੜਾ ਵਿਅਕਤੀ ਇਸ ਪੁਸਤਕ ਦੇ ਸੰਦੇਸ਼ ਦੇ ਬਚਨਾਂ ਦੀ ਪਾਲਣਾ ਕਰਦਾ ਹੈ ਉਹ ਖੁਸ਼ ਹੋਵੇਗਾ।’”
1 Corinthians 3:14
ਜੇ ਕਿਸੇ ਵਿਅਕਤੀ ਵੱਲੋਂ ਬੁਨਿਆਦ ਉੱਤੇ ਉਸਾਰੀ ਗਈ ਇਮਾਰਤ ਖਲੋਤੀ ਰਹਿੰਦੀ ਹੈ ਤਾਂ ਉਹ ਵਿਅਕਤੀ ਆਪਣਾ ਇਨਾਮ ਹਾਸਿਲ ਕਰੇਗਾ।
1 Corinthians 3:8
ਜਿਹੜਾ ਵਿਅਕਤੀ ਬੀਜ ਬੀਜਦਾ ਹੈ ਅਤੇ ਜਿਹੜਾ ਇਸ ਨੂੰ ਸਿੰਜਦਾ ਹੈ, ਦੋਹਾਂ ਦਾ ਇੱਕ ਮਕਸਦ ਹੈ। ਅਤੇ ਹਰੇਕ ਉਸ ਦੇ ਅਨੁਸਾਰ ਫ਼ਲ ਪ੍ਰਾਪਤ ਕਰੇਗਾ।
Revelation 20:12
ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।
Revelation 22:20
ਯਿਸੂ ਹੀ ਹੈ ਜਿਹੜਾ ਆਖਦਾ ਹੈ ਕਿ ਇਹ ਸਾਰੀਆਂ ਗੱਲਾਂ ਸੱਚ ਹਨ। ਹੁਣ ਉਹ ਆਖਦਾ ਹੈ, “ਹਾਂ, ਮੈਂ ਛੇਤੀ ਆ ਰਿਹਾ ਹਾਂ।” ਆਮੀਨ! ਆਓ ਪ੍ਰਭੂ ਯਿਸੂ!
Revelation 11:18
ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ; ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ। ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਆਂ ਕਰਨ ਦਾ। ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ। ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ। ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹੜੇ ਧਰਤੀ ਨੂੰ ਤਬਾਹ ਕਰਦੇ ਹਨ।”
Romans 14:12
ਇਸ ਕਰਕੇ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
Romans 2:6
ਉਸ ਦਿਨ ਪਰਮੇਸ਼ੁਰ ਹਰ ਇੱਕ ਨੂੰ ਉਸ ਦੇ ਕੀਤੇ ਅਨੁਸਾਰ ਸਜ਼ਾ ਜਾਂ ਫ਼ਲ ਦੇਵੇਗਾ।
Zephaniah 1:14
ਯਹੋਵਾਹ ਦਾ ਨਿਆਂ ਦਾ ਮਹਾਨ ਦਿਨ ਨੇੜੇ ਆ ਰਿਹਾ ਹੈ। ਉਹ ਦਿਨ ਬੜਾ ਨੇੜੇ ਹੈ ਤੇ ਤੇਜ਼ੀ ਨਾਲ ਆ ਰਿਹਾ ਹੈ ਅਤੇ ਇਸ ਦਿਨ ਲੋਕ ਬੜੀਆਂ ਸੋਗੀ ਆਵਾਜ਼ਾਂ ਤੇ ਵੈਣ ਸੁਨਣਗੇ। ਇੱਥੋਂ ਤੀਕ ਕਿ ਸੂਰਮੇਁ ਵੀ ਚੀਖ ਪੈਣਗੇ।
Isaiah 3:10
ਚਂਗੇ ਲੋਕਾਂ ਨੂੰ ਦੱਸੋ ਕਿ ਉਨ੍ਹਾਂ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਨੂੰ ਆਪਣੀ ਨੇਕੀ ਦਾ ਇਨਾਮ ਮਿਲੇਗਾ।
1 Corinthians 9:17
ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਆਪਣੀ ਪਸੰਦ ਤੇ ਕਰਦਾ ਹਾਂ ਤਾਂ ਮੈਂ ਇਨਾਮਾਂ ਦਾ ਹੱਕਦਾਰ ਹਾਂ। ਪਰ ਮੇਰੀ ਕੋਈ ਪਸੰਦ ਨਹੀਂ। ਮੈਨੂੰ ਤਾਂ ਅਵਸ਼ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਪੈਂਦਾ ਹੈ। ਮੈਂ ਸਿਰਫ਼ ਦਿੱਤਾ ਹੋਇਆ ਫ਼ਰਜ਼ ਨਿਭਾ ਰਿਹਾ ਹਾਂ।