Romans 9:20 in Punjabi

Punjabi Punjabi Bible Romans Romans 9 Romans 9:20

Romans 9:20
ਉਹ ਨਾ ਪੁੱਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁੱਛ ਸੱਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”

Romans 9:19Romans 9Romans 9:21

Romans 9:20 in Other Translations

King James Version (KJV)
Nay but, O man, who art thou that repliest against God? Shall the thing formed say to him that formed it, Why hast thou made me thus?

American Standard Version (ASV)
Nay but, O man, who art thou that repliest against God? Shall the thing formed say to him that formed it, Why didst thou make me thus?

Bible in Basic English (BBE)
But, O man, who are you, to make answer against God? May the thing which is made say to him who made it, Why did you make me so?

Darby English Bible (DBY)
Aye, but thou, O man, who art *thou* that answerest again to God? Shall the thing formed say to him that has formed it, Why hast thou made me thus?

World English Bible (WEB)
But indeed, O man, who are you to reply against God? Will the thing formed ask him who formed it, "Why did you make me like this?"

Young's Literal Translation (YLT)
nay, but, O man, who art thou that art answering again to God? shall the thing formed say to Him who did form `it', Why me didst thou make thus?

Nay
but,
μενοῦνγεmenoungemay-NOON-gay
O
ōoh
man,
ἄνθρωπεanthrōpeAN-throh-pay
who
σὺsysyoo
art
τίςtistees
thou
εἶeiee

hooh
that
repliest
against
ἀνταποκρινόμενοςantapokrinomenosan-ta-poh-kree-NOH-may-nose

τῷtoh
God?
θεῷtheōthay-OH
Shall
μὴmay
thing
the
ἐρεῖereiay-REE
formed
τὸtotoh
say
πλάσμαplasmaPLA-sma
to
him
that
τῷtoh
formed
πλάσαντιplasantiPLA-sahn-tee
Why
it,
Τίtitee
hast
thou
made
μεmemay
me
ἐποίησαςepoiēsasay-POO-ay-sahs
thus?
οὕτωςhoutōsOO-tose

Cross Reference

Isaiah 29:16
ਤੁਸੀਂ ਉਲਝੇ ਹੋਏ ਹੋ। ਤੁਸੀਂ ਸਮਝਦੇ ਹੋ ਕਿ ਮਿੱਟੀ ਘੁਮਿਆਰ ਦੇ ਬਰਾਬਰ ਹੈ। ਤੁਸੀਂ ਸੋਚਦੇ ਹੋ ਸਿਰਜਣਾ ਸਿਰਜਣਹਾਰ ਨੂੰ ਆਖ ਸੱਕਦੀ ਹੈ, “ਤੁਸੀਂ ਮੈਨੂੰ ਨਹੀਂ ਸਾਜਿਆ!” ਇਹ ਭਾਂਡੇ ਦੇ ਘੁਮਿਆਰ ਨੂੰ ਇਹ ਆਖਣ ਵਰਗੀ ਗੱਲ ਹੈ, “ਤੁਸੀਂ ਨਹੀਂ ਸਮਝਦੇ।”

Isaiah 45:9
ਪਰਮੇਸ਼ੁਰ ਆਪਣੀ ਸ਼੍ਰਿਸ਼ਟੀ ਉੱਤੇ ਕਾਬੂ ਰੱਖਦਾ ਹੈ “ਇਨ੍ਹਾਂ ਲੋਕਾਂ ਵੱਲ ਦੇਖੋ! ਇਹ ਉਸ ਨਾਲ ਦਲੀਲਾਂ ਕਰ ਰਹੇ ਹਨ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਨੂੰ ਮੇਰੇ ਨਾਲ ਦਲੀਲਾਂ ਕਰਦੇ ਹੋਏ ਦੇਖੋ! ਉਹ ਮਿੱਟੀ ਦੇ ਟੁੱਟੇ ਹੋਏ ਬਰਤਨ ਦੇ ਟੁਕੜਿਆਂ ਵਰਗੇ ਹਨ। ਬੰਦਾ ਨਰਮ ਅਤੇ ਗਿੱਲੀ ਮਿੱਟੀ ਨੂੰ ਬਰਤਨ ਬਨਾਉਣ ਲਈ ਇਸਤੇਮਾਲ ਕਰਦਾ ਹੈ। ਅਤੇ ਮਿੱਟੀ ਇਹ ਨਹੀਂ ਪੁੱਛਦੀ, ‘ਬੰਦਿਆ, ਤੂੰ ਕੀ ਕਰ ਰਿਹਾ ਹੈਂ?’ ਉਹ ਚੀਜ਼ਾਂ ਜਿਹੜੀਆਂ ਬਣਾਈਆਂ ਗਈਆਂ ਹੁੰਦੀਆਂ ਹਨ, ਉਨ੍ਹਾਂ ਕੋਲ ਇਹ ਪੁੱਛਣ ਦੀ ਸ਼ਕਤੀ ਨਹੀਂ ਹੁੰਦੀ ਕਿ ਉਨ੍ਹਾਂ ਨੂੰ ਕੌਣ ਬਣਾਉਂਦਾ ਹੈ। ਲੋਕ ਇਸ ਮਿੱਟੀ ਵਰਗੇ ਹਨ।

Isaiah 64:8
ਪਰ ਯਹੋਵਾਹ ਜੀ, ਤੁਸੀਂ ਸਾਡੇ ਪਿਤਾ ਹੋ। ਅਸੀਂ ਮਿੱਟੀ ਵਾਂਗ ਹਾਂ ਅਤੇ ਤੁਸੀਂ ਕੁਂਭਕਾਰ ਹੋ। ਸਾਨੂੰ ਸਾਰਿਆਂ ਨੂੰ ਤੁਹਾਡੇ ਹੱਥਾਂ ਨੇ ਸਾਜਿਆ।

Job 33:13
ਅੱਯੂਬ, ਤੂੰ ਪਰਮੇਸ਼ੁਰ ਨਾਲ ਬਹਿਸ ਕਰ ਰਿਹਾ ਹੈ। ਤੂੰ ਸੋਚਦਾ ਹੈਂ ਕਿ ਪਰਮੇਸ਼ੁਰ ਤੇਰੇ ਲਈ ਹਰ ਗੱਲ ਦੀ ਵਿਆਖਿਆ ਕਰੇ।

Job 16:3
ਤੁਹਾਡੇ ਲੰਮੇ ਭਾਸ਼ਣ ਕਦੇ ਖਤਮ ਨਹੀਂ ਹੁੰਦੇ। ਤੁਸੀਂ ਬਹਿਸ ਕਿਉਂ ਕਰੀ ਜਾ ਰਹੇ ਹੋ।

1 Timothy 6:5
ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲ ਬਾਜ਼ੀ ਵੀ ਸਾਹਮਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ।

Job 42:2
“ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਸਭ ਕੁਝ ਕਰ ਸੱਕਦੇ ਹੋ। ਤੁਸੀਂ ਯੋਜਨਾਵਾਂ ਬਣਾਉਂਦੇ ਹੋ ਤੇ ਕੋਈ ਵੀ ਤੁਹਾਡੀਆਂ ਯੋਜਨਾਵਾਂ ਰੋਕ ਜਾਂ ਬਦਲ ਨਹੀਂ ਸੱਕਦਾ।

Job 40:2
“ਅੱਯੂਬ, ਤੂੰ ਸ਼ਰਬ ਸ਼ਕਤੀਮਾਨ ਪਰਮੇਸ਼ੁਰ ਨਾਲ ਬਹਿਸ ਕੀਤੀ ਹੈ। ਤੂੰ ਮੇਰਾ ਗ਼ਲਤ ਕਰਨ ਦੇ ਦੋਸ਼ੀ ਵਜੋਂ ਨਿਆਂ ਕੀਤਾ ਹੈ। ਕੀ ਹੁਣ ਤੂੰ ਮਂਨੇਗਾ ਕਿ ਤੂੰ ਗਲਤ ਹੈਂ? ਕੀ ਤੂੰ ਮੈਨੂੰ ਜਵਾਬ ਦੇਵੇਂਗਾ?”

Job 38:2
“ਇਹ ਮੂਰਖ ਗੱਲਾਂ ਕਹਿੰਦਾ ਹੋਇਆ ਉਹ ਅਗਿਆਨੀ ਵਿਅਕਤੀ ਕੌਣ ਹੈ?”

Job 36:23
ਕੋਈ ਵੀ ਬੰਦਾ ਪਰਮੇਸ਼ੁਰ ਨੂੰ ਨਹੀਂ ਆਖ ਸੱਕਦਾ ਕਿ ਉਹ ਕੀ ਕਰੇ। ਕੋਈ ਵੀ ਬੰਦਾ ਪਰਮੇਸ਼ੁਰ ਨੂੰ ਨਹੀਂ ਆਖ ਸੱਕਦਾ, ‘ਹੇ ਪਰਮੇਸ਼ੁਰ, ਜੋ ਤੂੰ ਕੀਤਾ ਗ਼ਲਤ ਹੈ।’

Job 40:8
“ਅੱਯੂਬ, ਤੇਰਾ ਕੀ ਖਿਆਲ ਹੈ ਕਿ ਮੈਂ ਬੇਲਾਗ ਨਹੀਂ? ਕੀ ਤੂੰ ਆਖਦਾ ਹੈ ਕੀ ਮੈਂ ਗਲਤ ਕਰਨ ਦਾ ਦੋਸ਼ੀ ਹਾਂ, ਤਾਂ ਜੋ ਤੈਨੂੰ ਬੇਗੁਨਾਹ ਸਾਬਿਤ ਕੀਤਾ ਜਾ ਸੱਕੇਗਾ।

Job 40:5
ਮੈਂ ਇੱਕ ਵਾਰੀ ਬੋਲਿਆ ਸਾਂ, ਪਰ ਮੈਂ ਫ਼ੇਰ ਨਹੀਂ ਬੋਲਾਂਗਾ। ਮੈਂ ਦੋ ਵਾਰੀ ਬੋਲਿਆ ਸਾਂ, ਪਰ ਮੈਂ ਹੋਰ ਕੁਝ ਵੀ ਨਹੀਂ ਆਖਾਂਗਾ।”

Titus 2:9
ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਦੱਸੋ ਜਿਹੜੇ ਗੁਲਾਮ ਹਨ। ਉਨ੍ਹਾਂ ਨੂੰ ਹਰ ਵੇਲੇ ਆਪਣੇ ਮਾਲਕਾਂ ਦਾ ਹੁਕਮ ਮੰਨਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨਾਲ ਦਲੀਲਬਾਜ਼ੀ ਨਹੀਂ ਕਰਨੀ ਚਾਹੀਦੀ।

1 Corinthians 7:16
ਪਤਨੀਉ, ਸ਼ਾਇਦ ਤੁਸੀਂ ਆਪਣੇ ਪਤੀਆਂ ਨੂੰ ਬਚਾ ਲਵੋ, ਅਤੇ ਪਤੀਓ ਸ਼ਾਇਦ ਤੁਸੀਂ ਆਪਣੀਆਂ ਪਤਨੀਆਂ ਨੂੰ ਬਚਾ ਲਵੋ। ਇਸ ਦਾ ਹੁਣ ਭਾਵੇ ਤੁਹਾਨੂੰ ਪਤਾ ਨਾ ਹੋਵੇ ਕਿ ਬਾਦ ਵਿੱਚ ਕੀ ਵਾਪਰੇਗਾ।

1 Corinthians 1:20
ਕਿੱਥੇ ਹਨ ਅਕਲਮੰਦ ਲੋਕ? ਕਿੱਥੇ ਹਨ ਵਿਦਵਾਨ? ਕਿੱਥੇ ਹਨ ਇਸ ਦੁਨੀਆਂ ਦੇ ਫ਼ਲਸਫ਼ੀ? ਪਰਮੇਸ਼ੁਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰੱਖਤਾ ਬਣਾ ਦਿੱਤਾ ਹੈ।

Romans 2:1
ਤੁਸੀਂ ਯਹੂਦੀ ਵੀ ਪਾਪੀ ਹੋ ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਆਂ ਕਰ ਸੱਕਦੇ ਹੋ, ਤੁਸੀਂ ਗਲਤ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ।

Matthew 20:15
ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।’

Micah 6:8
ਹੇ ਆਦਮੀ, ਉਸ ਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ? ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉੱਸਨੂੰ ਤੈਥੋਂ ਕੀ ਚਾਹੀਦਾ: ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ। ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ।

James 2:20
ਓ ਮੂਰਖ ਵਿਅਕਤੀ। ਕੀ ਤੈਨੂੰ ਇਹ ਅਵਸ਼ ਦਰਸ਼ਾਉਣਾ ਪਵੇਗਾ ਕਿ ਜਿਹੜੀ ਨਿਹਚਾ ਕੁਝ ਵੀ ਨਹੀਂ ਕਰਦੀ ਉਹ ਨਿਕੰਮੀ ਹੈ?