Zechariah 11:4 in Punjabi

Punjabi Punjabi Bible Zechariah Zechariah 11 Zechariah 11:4

Zechariah 11:4
ਯਹੋਵਾਹ ਮੇਰਾ ਪਰਮੇਸ਼ੁਰ ਆਖਦਾ ਹੈ, “ਉਨ੍ਹਾਂ ਭੇਡਾਂ ਨੂੰ ਚਰਾ ਤੇ ਉਨ੍ਹਾਂ ਦਾ ਧਿਆਨ ਕਰ ਜੋ ਕੱਟੀਆਂ ਜਾਣ ਨੂੰ ਤਿਆਰ ਹਨ।

Zechariah 11:3Zechariah 11Zechariah 11:5

Zechariah 11:4 in Other Translations

King James Version (KJV)
Thus saith the LORD my God; Feed the flock of the slaughter;

American Standard Version (ASV)
Thus said Jehovah my God: Feed the flock of slaughter;

Bible in Basic English (BBE)
This is what the Lord my God has said: Take care of the flock of death;

Darby English Bible (DBY)
Thus saith Jehovah my God: Feed the flock of slaughter,

World English Bible (WEB)
Thus says Yahweh my God: "Feed the flock of slaughter.

Young's Literal Translation (YLT)
Thus said Jehovah my God: `Feed the flock of the slaughter,

Thus
כֹּ֥הkoh
saith
אָמַ֖רʾāmarah-MAHR
the
Lord
יְהוָ֣הyĕhwâyeh-VA
my
God;
אֱלֹהָ֑יʾĕlōhāyay-loh-HAI
Feed
רְעֵ֖הrĕʿēreh-A

אֶתʾetet
the
flock
צֹ֥אןṣōntsone
of
the
slaughter;
הַהֲרֵגָֽה׃hahărēgâha-huh-ray-ɡA

Cross Reference

Zechariah 11:7
ਇਸੇ ਲਈ ਮੈਂ ਉਨ੍ਹਾਂ ਭੇਡਾਂ ਦਾ ਖਿਆਲ ਰੱਖਿਆ ਜੋ ਵੱਢੇ ਜਾਣ ਲਈ ਤਿਆਰ ਸਨ। ਉਨ੍ਹਾਂ ਸਤਾਈਆਂ ਹੋਈਆਂ ਭੇਡਾਂ ਦਾ ਮੈਂ ਅਯਾਲੀ ਬਣਿਆ। ਮੈ ਦੋ ਸੋਟੀਆਂ ਲਈਆਂ, ਇੱਕ ਸੋਟੀ ਨੂੰ ਮੈਂ ‘ਮਿਹਰ’ ਅਤੇ ਦੂਜੀ ਨੂੰ “ਏਕਤਾ” ਕਿਹਾ। ਫ਼ਿਰ ਮੈਂ ਭੇਡਾਂ ਦੀ ਰੱਖਵਾਲੀ ਕਰਨੀ ਸ਼ੁਰੂ ਕਰ ਦਿੱਤੀ।

Ephesians 1:3
ਮਸੀਹ ਵਿੱਚ ਆਤਮਕ ਅਸੀਸਾਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।

Romans 15:8
ਮੈਂ ਤੁਹਾਨੂੰ ਦੱਸਦਾ ਹਾਂ ਕਿ ਯਿਸੂ ਇਹ ਵਿਖਾਉਣ ਲਈ ਯਹੂਦੀਆਂ ਦਾ ਸੇਵਕ ਬਣਿਆ, ਕਿ ਪਰਮੇਸ਼ੁਰ ਆਪਣੇ ਵਚਨ ਪੂਰੇ ਕਰਦਾ ਹੈ। ਮਸੀਹ ਨੇ ਅਜਿਹਾ ਇਹ ਸਾਬਿਤ ਕਰਨ ਲਈ ਕੀਤਾ ਕਿ ਜਿਹੜਾ ਵਚਨ ਪਰਮੇਸ਼ੁਰ ਨੇ ਯਹੂਦੀਆਂ ਦੇ ਪਿਉਵਾਂ ਨਾਲ ਕੀਤਾ ਸੀ ਉਹ ਪੂਰਾ ਕਰੇਗਾ।

John 21:15
ਯਿਸੂ ਦਾ ਪਤਰਸ ਨਾਲ ਗੱਲ ਕਰਨਾ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”

John 20:17
ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ‘ਮੈਂ ਵਾਪਸ ਆਪਣੇ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ।’”

Luke 19:41
ਯਿਸੂ ਦੀ ਯਰੂਸ਼ਲਮ ਲਈ ਪੁਕਾਰ ਜਦੋਂ ਯਿਸੂ ਯਰੂਸ਼ਲਮ ਦੇ ਨੇੜੇ ਆਇਆ, ਉਸ ਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।

Matthew 23:37
ਯਿਸੂ ਵੱਲੋਂ ਯਰੂਸ਼ਲਮ ਦੇ ਲੋਕਾਂ ਨੂੰ ਚਿਤਾਵਨੀ “ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।

Matthew 15:24
ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘੱਲਿਆ ਗਿਆ ਹੈ।”

Zechariah 14:5
ਉਸ ਵਕਤ, ਤੁਸੀਂ ਮੇਰੇ ਪਹਾੜ ਦੀ ਵਾਦੀ ਵਿੱਚੋਂ ਨੱਸਣ ਦੀ ਕੋਸ਼ਿਸ਼ ਕਰੋਂਗੇ ਕਿਉਂ ਕਿ ਉਹ ਵਾਦੀ ਤੁਹਾਡੇ ਉੱਪਰ ਬੰਦ ਹੋ ਜਾਵੇਗੀ। ਤੁਸੀਂ ਨੱਸੋਗੇ ਜਿਵੇਂ ਯਹੂਦਾਹ ਦੇ ਰਾਜੇ ਉਜ਼ੀਯਾਹ ਦੇ ਸਮੇਂ ਵਿੱਚ ਭੂਚਾਲ ਆਉਣ ਤੇ ਨੱਸੇ ਸੀ। ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਉਸ ਦੇ ਪਵਿੱਤਰ ਮਨੁੱਖ ਉਸ ਦੇ ਸੰਗ ਹੋਣਗੇ।

Micah 5:4
ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ, ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ। ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ, ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ।

Ezekiel 34:23
ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ।

Isaiah 49:4
ਮੈਂ ਆਖਿਆ, “ਮੈਂ ਫ਼ਜ਼ੂਲ ਹੀ ਸਖਤ ਮਿਹਨਤ ਕੀਤੀ। ਮੈਂ ਆਪਣੇ-ਆਪ ਨੂੰ ਬਕਾ ਲਿਆ ਪਰ ਕੋਈ ਲਾਹੇਵਂਦ ਕੰਮ ਨਹੀਂ ਕੀਤਾ। ਮੈਂ ਆਪਣੀ ਸਾਰੀ ਸ਼ਕਤੀ ਦੀ ਵਰਤੋਂ ਕੀਤੀ, ਪਰ ਸੱਚਮੁੱਚ ਕੋਈ ਵੀ ਗੱਲ ਨਹੀਂ ਕੀਤੀ। ਇਸ ਲਈ ਅਵੱਸ਼ ਹੀ ਯਹੋਵਾਹ ਨਿਆਂ ਕਰੇਗਾ ਕਿ ਮੇਰੇ ਨਾਲ ਕੀ ਕਰਨਾ ਹੈ। ਪਰਮੇਸ਼ੁਰ, ਮੇਰੇ ਇਨਾਮ ਬਾਰੇ ਅਵੱਸ਼ ਨਿਆਂ ਕਰੇਗਾ।

Isaiah 40:9
ਮੁਕਤੀ: ਪਰਮੇਸ਼ੁਰ ਦਾ ਸ਼ੁਭ ਸੰਦੇਸ਼ ਸੀਯੋਨ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਉੱਚੇ ਪਰਬਤ ਉੱਤੇ ਜਾਓ ਅਤੇ ਉੱਚੀ ਸ਼ੁਭ ਸਮਾਚਾਰ ਸੁਣਾਓ! ਯਰੂਸ਼ਲਮ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਡਰੋ ਨਹੀਂ, ਉੱਚੀ ਬੋਲੋ! ਇਹ ਖਬਰ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਦੱਸੋ: “ਦੇਖੋ, ਤੁਹਾਡਾ ਪਰਮੇਸ਼ੁਰ ਇੱਥੇ ਹੈ!”