Zechariah 11:9
ਫ਼ਿਰ ਮੈਂ ਕਿਹਾ, “ਮੈਂ ਤੁਹਾਨੂੰ ਛੱਡਦਾਂ ਹਾਂ। ਹੁਣ ਮੈਂ ਤੁਹਾਡਾ ਧਿਆਨ ਨਹੀਂ ਰੱਖਾਂਗਾ। ਜਿਹੜੇ ਮਰਨਾ ਚਾਹੁਣ ਮੈਂ ਉਨ੍ਹਾਂ ਨੂੰ ਮਰਨ ਦੇਵਾਂਗਾ ਤੇ ਜਿਹੜੇ ਨਸ਼ਟ ਹੋਣਾ ਚਾਹੁਦੇ ਹਨ ਨਸ਼ਟ ਕੀਤੇ ਜਾਣਗੇ ਅਤੇ ਜਿਹੜੇ ਬਚੇ ਰਹਿ ਜਾਣਗੇ ਉਹ ਇੱਕ ਦੂਜੇ ਨਾਲ ਲੜਨਗੇ ਅਤੇ ਨਸ਼ਟ ਹੋ ਜਾਣਗੇ।”
Zechariah 11:9 in Other Translations
King James Version (KJV)
Then said I, I will not feed you: that that dieth, let it die; and that that is to be cut off, let it be cut off; and let the rest eat every one the flesh of another.
American Standard Version (ASV)
Then said I, I will not feed you: that which dieth, let it die; and that which is to be cut off, let it be cut off; and let them that are left eat every one the flesh of another.
Bible in Basic English (BBE)
And I said, I will not take care of you: If death comes to any, let death be its fate; if any is cut off, let it be cut off; and let the rest take one another's flesh for food.
Darby English Bible (DBY)
And I said, I will not feed you: that which dieth, let it die; and that which perisheth let it perish; and let them which are left eat every one the flesh of another.
World English Bible (WEB)
Then I said, "I will not feed you. That which dies, let it die; and that which is to be cut off, let it be cut off; and let those who are left eat each other's flesh."
Young's Literal Translation (YLT)
And I say, `I do not feed you, the dying, let die; and the cut off, let be cut off; and the remaining ones, let each eat the flesh of its neighbour.'
| Then said | וָאֹמַ֕ר | wāʾōmar | va-oh-MAHR |
| I, I will not | לֹ֥א | lōʾ | loh |
| feed | אֶרְעֶ֖ה | ʾerʿe | er-EH |
| dieth, that that you: | אֶתְכֶ֑ם | ʾetkem | et-HEM |
| let it die; | הַמֵּתָ֣ה | hammētâ | ha-may-TA |
| off, cut be to is that that and | תָמ֗וּת | tāmût | ta-MOOT |
| off; cut be it let | וְהַנִּכְחֶ֙דֶת֙ | wĕhannikḥedet | veh-ha-neek-HEH-DET |
| rest the let and | תִּכָּחֵ֔ד | tikkāḥēd | tee-ka-HADE |
| eat | וְהַ֨נִּשְׁאָר֔וֹת | wĕhannišʾārôt | veh-HA-neesh-ah-ROTE |
| every one | תֹּאכַ֕לְנָה | tōʾkalnâ | toh-HAHL-na |
| אִשָּׁ֖ה | ʾiššâ | ee-SHA | |
| the flesh | אֶת | ʾet | et |
| of another. | בְּשַׂ֥ר | bĕśar | beh-SAHR |
| רְעוּתָֽהּ׃ | rĕʿûtāh | reh-oo-TA |
Cross Reference
Jeremiah 43:11
ਉਹ ਇੱਥੇ ਆਵੇਗਾ ਅਤੇ ਮਿਸਰ ਉੱਤੇ ਹਮਲਾ ਕਰੇਗਾ। ਉਹ ਉਨ੍ਹਾਂ ਲੋਕਾਂ ਨੂੰ ਮੌਤ ਦੇਵੇਗਾ ਜਿਨ੍ਹਾਂ ਨੇ ਮਰਨਾ ਹੈ। ਉਹ ਉਨ੍ਹਾਂ ਨੂੰ ਬੰਦੀਵਾਨ ਬਣਾਵੇਗਾ ਜਿਨ੍ਹਾਂ ਨੇ ਬੰਦੀ ਬਣਨਾ ਹੈ। ਅਤੇ ਉਹ ਉਨ੍ਹਾਂ ਲਈ ਤਲਵਾਰ ਲੈ ਕੇ ਆਵੇਗਾ ਜਿਨ੍ਹਾਂ ਨੇ ਤਲਵਾਰ ਨਾਲ ਮਰਨਾ ਹੈ।
Matthew 21:43
“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।
Matthew 23:38
ਵੇਖ, ਤੇਰਾ ਘਰ ਬਿਲਕੁਲ ਸਖਣਾ ਛੱਡ ਦਿੱਤਾ ਜਾਵੇਗਾ।
John 8:21
ਯਹੂਦੀ ਯਿਸੂ ਨੂੰ ਨਹੀਂ ਸਮਝੇ ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲੱਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ, ਜਿੱਥੇ ਮੈਂ ਜਾ ਰਿਹਾ ਹਾਂ।”
John 8:24
ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਸੰਗ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗ਼ੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”
John 12:35
ਤਦ ਯਿਸੂ ਨੇ ਕਿਹਾ, “ਚਾਨਣ ਸਿਰਫ਼ ਕੁਝ ਹੀ ਪਲਾ ਲਈ ਤੁਹਾਡੇ ਨਾਲ ਹੋਵੇਗਾ, ਇਸ ਲਈ ਰੌਸ਼ਨੀ ਵਿੱਚ ਤੁਰੋ, ਤਦ ਹੇਨਰਾ ਤੁਹਾਨੂੰ ਨਹੀਂ ਘੇਰੇਗਾ। ਜਿਹੜਾ ਮਨੁਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
Acts 13:46
ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ।
Acts 28:26
‘ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨ੍ਹਾਂ ਨੂੰ ਦੱਸੋ; ਤੁਸੀਂ ਸੁਣੋਂਗੇ। ਪਰ ਸਮਝੋਂਗੇ ਨਹੀਂ ਤੁਸੀਂ ਵੇਖੋਂਗੇ ਪਰ ਜੋ ਵੇਖਿਆ ਉਸ ਨੂੰ ਸਮਝੋਂਗੇ ਨਹੀਂ।
Revelation 22:11
ਜਿਹੜਾ ਵਿਅਕਤੀ ਬੁਰਾ ਕਰਦਾ ਹੈ, ਉਸ ਨੂੰ ਬੁਰਾ ਕਰੀ ਜਾਣ ਦਿਓ। ਜਿਹੜਾ ਵਿਅਕਤੀ ਗੰਦਾ ਹੈ, ਉਸ ਨੂੰ ਹੋਰ ਵੀ ਗੰਦਾ ਹੁੰਦਾ ਜਾਣ ਦਿਓ। ਜਿਹੜਾ ਵਿਅਕਤੀ ਓਹੀ ਕਰਦਾ ਹੈ ਜੋ ਧਰਮੀ ਹੈ, ਉਸ ਨੂੰ ਉਹੋ ਕਰੀ ਜਾਣ ਦਿਓ ਜੋ ਧਰਮੀ ਹੈ। ਜਿਹੜਾ ਪਵਿੱਤਰ ਹੈ ਉਸ ਨੂੰ ਪਵਿੱਤਰ ਬਣਿਆ ਰਹਿਣ ਦਿਓ।”
Matthew 21:19
ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।
Matthew 15:14
ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”
Psalm 69:22
ਉਨ੍ਹਾਂ ਦੇ ਮੇਜ਼ ਭੋਜਨ ਨਾਲ ਢੱਕੇ ਹੋਏ ਹਨ, ਉਹ ਬਹੁਤ ਸਾਰੀਆਂ ਵੱਡੀਆਂ ਸਭਾ ਦਾਅਵਤਾਂ ਕਰਦੇ ਹਨ। ਉਹ ਭੋਜਨ ਉਨ੍ਹਾਂ ਦਾ ਵਿਨਾਸ਼ ਕਰ ਦੇਣਗੇ।
Isaiah 9:19
ਸਰਬ ਸ਼ਕਤੀਮਾਨ ਯਹੋਵਾਹ ਨਾਰਾਜ਼ ਹੈ, ਇਸ ਲਈ ਜ਼ਮੀਨ ਸਾੜੀ ਜਾਵੇਗੀ। ਅਤੇ ਹਰ ਕੋਈ ਇਸ ਅੱਗ ਵਿੱਚ ਮਰ ਜਾਵੇਗਾ। ਕੋਈ ਬੰਦਾ ਵੀ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰੇਗਾ।
Jeremiah 15:2
ਭਾਵੇਂ ਉਹ ਲੋਕ ਤੈਨੂੰ ਪੁੱਛਣ, ‘ਅਸੀਂ ਕਿੱਧਰ ਜਾਵਾਂਗੇ?’ ਤੂੰ ਉਨ੍ਹਾਂ ਨੂੰ ਇਹ ਦੱਸ, ਇਹੀ ਹੈ ਜੋ ਯਹੋਵਾਹ ਆਖਦਾ ਹੈ, “‘ਮੈਂ ਕੁਝ ਲੋਕਾਂ ਦੀ ਚੋਣ ਮਰਨ ਲਈ ਕੀਤੀ ਹੈ। ਉਹ ਲੋਕ ਮਰ ਜਾਵਣਗੇ। ਮੈਂ ਕੁਝ ਲੋਕਾਂ ਨੂੰ ਤਲਵਾਰਾਂ ਨਾਲ ਮਾਰੇ ਜਾਣ ਲਈ ਚੁਣਿਆ ਹੈ। ਉਹ ਲੋਕ ਤਲਵਾਰਾਂ ਨਾਲ ਮਾਰੇ ਜਾਣਗੇ। ਕੁਝ ਲੋਕਾਂ ਨੂੰ ਮੈਂ ਭੁੱਖ ਨਾਲ ਮਰਨ ਲਈ ਚੁਣਿਆ ਹੈ। ਉਹ ਲੋਕ ਭੁੱਖ ਨਾਲ ਮਰ ਜਾਣਗੇ। ਕੁਝ ਲੋਕਾਂ ਦੀ ਚੋਣ ਮੈਂ ਫ਼ੜੇ ਜਾਣ ਲਈ ਅਤੇ ਬਾਹਰਲੇ ਦੇਸ਼ ਭੇਜੇ ਜਾਣ ਲਈ ਕੀਤੀ ਹੈ। ਉਹ ਲੋਕ ਉਸ ਬਾਹਰਲੇ ਦੇਸ਼ ਅੰਦਰ ਕੈਦੀ ਬਣਨਗੇ।
Jeremiah 19:9
ਦੁਸ਼ਮਣ ਆਪਣੀ ਫ਼ੌਜ ਸ਼ਹਿਰ ਦੇ ਆਲੇ-ਦੁਆਲੇ ਲੈ ਆਵੇਗਾ। ਉਹ ਫ਼ੌਜ ਲੋਕਾਂ ਨੂੰ ਭੋਜਨ ਲੈਣ ਲਈ ਬਾਹਰ ਨਹੀਂ ਜਾਣ ਦੇਵੇਗੀ। ਇਸ ਲਈ ਸ਼ਹਿਰ ਦੇ ਲੋਕ ਭੁੱਖੇ ਮਰਨਗੇ। ਉਹ ਇਤਨੇ ਭੁੱਖੇ ਹੋਣਗੇ ਕਿ ਆਪਣੇ ਹੀ ਧੀਆਂ ਪੁੱਤਰਾਂ ਦੀਆਂ ਲਾਸ਼ਾਂ ਖਾ ਜਾਣਗੇ। ਅਤੇ ਉਹ ਇੱਕ ਦੂਸਰੇ ਨੂੰ ਖਾਣ ਲੱਗ ਜਾਣਗੇ।’
Jeremiah 23:33
ਯਹੋਵਾਹ ਵੱਲੋਂ ਉਦਾਸ ਸੰਦੇਸ਼ “ਯਹੂਦਾਹ ਦੇ ਲੋਕ, ਕੋਈ ਨਬੀ ਜਾਂ ਕੋਈ ਜਾਜਕ ਤੈਨੂੰ ਪੁੱਛ ਸੱਕਦਾ ਹੈ, ‘ਯਿਰਮਿਯਾਹ, ਯਹੋਵਾਹ ਦਾ ਬੋਝ ਕੀ ਹੈ?’ ਤੂੰ ਉਨ੍ਹਾਂ ਨੂੰ ਜਵਾਬ ਦੇਵੇਂਗਾ ਅਤੇ ਆਖੇਂਗਾ, ‘ਤੁਸੀਂ ਯਹੋਵਾਹ ਲਈ ਭਾਰੀ ਬੋਝ ਹੋ। ਅਤੇ ਮੈਂ ਇਹ ਬੋਝ ਲਾਹ ਕੇ ਸੁੱਟ ਦੇਵਾਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ।
Jeremiah 23:39
ਪਰ ਤੁਸੀਂ ਮੇਰੇ ਸੰਦੇਸ਼ ਨੂੰ ਬੋਝ ਆਖਿਆ, ਇਸ ਲਈ ਮੈਂ ਤੁਹਾਨੂੰ ਬੋਝ ਵਾਂਗ ਚੁੱਕਾਂਗਾ ਅਤੇ ਆਪਣੇ ਤੋਂ ਦੂਰ ਸੁੱਟ ਦਿਆਂਗਾ। ਮੈਂ ਯਰੂਸ਼ਲਮ ਦਾ ਸ਼ਹਿਰ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ। ਪਰ ਮੈਂ ਤੁਹਾਨੂੰ ਅਤੇ ਉਸ ਸ਼ਹਿਰ ਨੂੰ ਆਪਣੇ ਕੋਲੋਂ ਦੂਰ ਸੁੱਟ ਦਿਆਂਗਾ।
Ezekiel 5:10
ਯਰੂਸ਼ਲਮ ਦੇ ਲੋਕ ਇੰਨੇ ਭੁੱਖੇ ਹੋਣਗੇ ਕਿ ਮਾਪੇ ਆਪਣੇ ਬੱਚਿਆਂ ਨੂੰ ਖਾਣਗੇ ਅਤੇ ਬੱਚੇ ਆਪਣੇ ਹੀ ਮਾਪਿਆਂ ਨੂੰ ਖਾਣਗੇ। ਮੈਂ ਤੁਹਾਨੂੰ ਕਈ ਤਰ੍ਹਾਂ ਨਾਲ ਸਜ਼ਾ ਦਿਆਂਗਾ। ਅਤੇ ਉਹ ਲੋਕ ਜਿਹੜੇ ਬਚ ਰਹਿਣਗੇ, ਉਨ੍ਹਾਂ ਨੂੰ ਮੈਂ ਹਵਾਵਾਂ ਵਿੱਚ ਖਿਲਾਰ ਦਿਆਂਗਾ।”
Matthew 13:10
ਯਿਸੂ ਉਪਦੇਸ਼ ਲਈ ਦ੍ਰਿਸ਼ਟਾਂਤ ਕਿਉਂ ਵਰਤਦਾ ਸੀ ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”
Deuteronomy 28:53
ਤੁਸੀਂ ਬਹੁਤ ਦੁੱਖ ਭੋਗੋਂਗੇ। ਦੁਸ਼ਮਣ ਤੁਹਾਡੇ ਸ਼ਹਿਰਾ ਨੂੰ ਘੇਰ ਲੈਣਗੇ। ਉਹ ਤੁਹਾਨੂੰ ਕੋਈ ਭੋਜਨ ਨਹੀਂ ਲੈਣ ਦੇਵੇਗਾ। ਤੁਸੀਂ ਭੁੱਖੇ ਹੀ ਮਰ ਜਾਵੋਂਗੇ। ਤੁਸੀਂ ਇੰਨੇ ਭੁੱਖੇ ਹੋਵੋਂਗੇ ਕਿ ਤੁਸੀਂ ਆਪਣੇ ਹੀ ਧੀਆਂ-ਪੁੱਤਰਾਂ ਨੂੰ ਖਾ ਲਵੋਂਗੇ-ਤੁਸੀਂ ਉਨ੍ਹਾਂ ਬੱਚਿਆਂ ਦੇ ਸ਼ਰੀਰ ਖਾਵੋਂਗੇ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੇ ਹਨ।