Acts 1:7
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸੱਕਦੇ।
And | εἶπεν | eipen | EE-pane |
he said | δὲ | de | thay |
unto | πρὸς | pros | prose |
them, | αὐτούς | autous | af-TOOS |
to is It | Οὐχ | ouch | ook |
not | ὑμῶν | hymōn | yoo-MONE |
for you | ἐστιν | estin | ay-steen |
know | γνῶναι | gnōnai | GNOH-nay |
times the | χρόνους | chronous | HROH-noos |
or | ἢ | ē | ay |
the seasons, | καιροὺς | kairous | kay-ROOS |
which | οὓς | hous | oos |
the | ὁ | ho | oh |
Father | πατὴρ | patēr | pa-TARE |
put hath | ἔθετο | etheto | A-thay-toh |
in | ἐν | en | ane |
τῇ | tē | tay | |
his own | ἰδίᾳ | idia | ee-THEE-ah |
power. | ἐξουσίᾳ | exousia | ayks-oo-SEE-ah |
Cross Reference
Matthew 24:36
ਸਿਰਫ਼ ਪਰਮੇਸ਼ੁਰ ਜਾਣਦਾ ਹੈ ਕਿ ਉਹ ਸਮਾਂ ਕਦੋਂ ਆਵੇਗਾ “ਪਰ ਉਸ ਦਿਨ ਅਤੇ ਉਸ ਘੜੀ ਨੂੰ ਕੋਈ ਨਹੀਂ ਜਾਣਦਾ। ਨਾ ਸਵਰਗ ਦੇ ਦੂਤ ਨਾ ਪੁੱਤਰ ਸਿਰਫ਼ ਪਿਤਾ ਹੀ ਜਾਣਦਾ ਹੈ।
Mark 13:32
“ਕੋਈ ਨਹੀਂ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ ਹੀ ਇਹ ਜਾਣਦਾ ਕਿ ਉਹ ਵਕਤ ਕਦੋਂ ਆਵੇਗਾ। ਪਰ ਸਿਰਫ਼ ਪਿਤਾ ਜਾਣਦਾ ਹੈ।
Mark 10:40
ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰੱਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”
Deuteronomy 29:29
“ਕੁਝ ਹੋਰ ਵੀ ਅਜਿਹੀਆਂ ਗੱਲਾਂ ਹਨ ਜਿਨ੍ਹਾਂ ਨੂੰ ਯਹੋਵਾਹ ਸਾਡੇ ਪਰਮੇਸ਼ੁਰ ਨੇ ਗੁਪਤ ਰੱਖਿਆ ਹੈ। ਸਿਰਫ਼ ਉਹੀ ਉਨ੍ਹਾਂ ਗੱਲਾਂ ਬਾਰੇ ਜਾਣਦਾ ਹੈ। ਪਰ ਯਹੋਵਾਹ ਨੇ ਸਾਨੂੰ ਕੁਝ ਗੱਲਾਂ ਦੱਸ ਦਿੱਤੀਆਂ ਹਨ। ਅਤੇ ਉਹ ਸਿੱਖਿਆਵਾ ਸਾਡੇ ਲਈ ਅਤੇ ਸਾਡੇ ਉੱਤਰਾਧਿਕਾਰੀਆਂ ਲਈ ਹਮੇਸ਼ਾ ਵਾਸਤੇ ਹਨ! ਅਤੇ ਸਾਨੂੰ ਸਾਰਿਆਂ ਨੂੰ ਉਸ ਨੇਮ ਦੇ ਸਾਰੇ ਆਦੇਸ਼ ਮੰਨਣੇ ਚਾਹੀਦੇ ਹਨ।
Daniel 2:21
ਬਦਲਦਾ ਹੈ ਉਹ ਸਮਿਆਂ ਅਤੇ ਰੁੱਤਾਂ ਨੂੰ! ਅਤੇ ਬਦਲਦਾ ਹੈ ਉਹ ਰਾਜਿਆਂ ਨੂੰ! ਦਿੰਦਾ ਹੈ ਸ਼ਕਤੀ ਉਹ ਰਾਜਿਆਂ ਨੂੰ, ਅਤੇ ਖੋਹ ਲੈਂਦਾ ਹੈ ਉਹ ਸ਼ਕਤੀ ਉਨ੍ਹਾਂ ਦੀ! ਦਿੰਦਾ ਹੈ ਉਹ ਸਿਆਣਪ ਲੋਕਾਂ ਨੂੰ ਇਸ ਲਈ ਹੋ ਜਾਂਦੇ ਨੇ ਸਿਆਣੇ ਉਹ! ਸਿੱਖਣ ਦਿੰਦਾ ਹੈ ਉਹ ਗਿਆਨ ਲੋਕਾਂ ਨੂੰ ਅਤੇ ਸਮਝਦਾਰ ਬਣਨ ਦਿੰਦਾ ਹੈ।
Acts 17:26
ਪਰਮੇਸ਼ੁਰ ਨੇ ਇੱਕ ਮਨੁੱਖ, ਆਦਮ, ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ। ਅਤੇ ਉਸ ਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆਂ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ।
1 Thessalonians 5:1
ਪ੍ਰਭੂ ਦੀ ਆਮਦ ਲਈ ਤਿਆਰ ਰਹੋ ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ।
Matthew 20:23
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।”
Luke 21:24
ਇਨ੍ਹਾਂ ਵਿੱਚੋਂ ਕੁਝ ਲੋਕ ਸਿਪਾਹੀਆਂ ਹੱਥੋਂ ਮਾਰੇ ਜਾਣਗੇ, ਕੁਝ ਲੋਕ ਕੈਦੀ ਬਣਾ ਕੇ ਸਭ ਕੌਮਾਂ ਅਤੇ ਦੇਸ਼ਾਂ ਵਿੱਚ ਪਹੁੰਚਾਏ ਜਾਣਗੇ। ਗੈਰ-ਯਹੂਦੀ ਯਰੂਸ਼ਲਮ ਤੇ ਕਬਜ਼ਾ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦਾ ਸਮਾਂ ਪੂਰਾ ਨਹੀਂ ਹੁੰਦਾ ਉਹ ਇਸ ਨੂੰ ਪੈਰਾਂ ਥੱਲੇ ਮਿੱਧਣਗੇ।