Acts 18:4
ਹਰ ਸਬਤ ਦੇ ਦਿਨ, ਪੌਲੁਸ ਯਹੂਦੀਆਂ ਅਤੇ ਯੂਨਾਨੀਆਂ ਨਾਲ ਪ੍ਰਾਰਥਨਾ ਸਥਾਨ ਵਿੱਚ ਚਰਚਾ ਕਰਦਾ। ਪੌਲੁਸ ਨੇ ਉਨ੍ਹਾਂ ਨੂੰ ਮਨਵਾਉਣ ਦੀ ਕੋਸ਼ਿਸ਼ ਕੀਤੀ।
Acts 18:4 in Other Translations
King James Version (KJV)
And he reasoned in the synagogue every sabbath, and persuaded the Jews and the Greeks.
American Standard Version (ASV)
And he reasoned in the synagogue every sabbath, and persuaded Jews and Greeks.
Bible in Basic English (BBE)
And every Sabbath he had discussions in the Synagogue, turning Jews and Greeks to the faith.
Darby English Bible (DBY)
And he reasoned in the synagogue every sabbath, and persuaded Jews and Greeks.
World English Bible (WEB)
He reasoned in the synagogue every Sabbath, and persuaded Jews and Greeks.
Young's Literal Translation (YLT)
and he was reasoning in the synagogue every sabbath, persuading both Jews and Greeks.
| And | διελέγετο | dielegeto | thee-ay-LAY-gay-toh |
| he reasoned | δὲ | de | thay |
| in | ἐν | en | ane |
| the | τῇ | tē | tay |
| synagogue | συναγωγῇ | synagōgē | syoon-ah-goh-GAY |
| every | κατὰ | kata | ka-TA |
| πᾶν | pan | pahn | |
| sabbath, | σάββατον | sabbaton | SAHV-va-tone |
| and | ἔπειθέν | epeithen | A-pee-THANE |
| persuaded | τε | te | tay |
| the Jews | Ἰουδαίους | ioudaious | ee-oo-THAY-oos |
| and | καὶ | kai | kay |
| the Greeks. | Ἕλληνας | hellēnas | ALE-lane-as |
Cross Reference
Acts 17:17
ਪ੍ਰਾਰਥਨਾ ਸਥਾਨ ਵਿੱਚ, ਉਸ ਨੇ ਯਹੂਦੀਆਂ ਅਤੇ ਯੂਨਾਨੀਆਂ ਨਾਲ ਗੱਲ ਕੀਤੀ ਜੋ ਕਿ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਉਸ ਨੇ ਹਰ ਰੋਜ਼ ਉਨ੍ਹਾਂ ਲੋਕਾਂ ਨਾਲ ਵੀ ਵਿੱਚਾਰ ਕੀਤੇ ਜੋ ਉਸ ਸ਼ਹਿਰ ਦੇ ਵਿਉਪਾਰੀ ਇਲਾਕੇ ਵਿੱਚ ਰਹਿੰਦੇ ਸਨ।
2 Corinthians 5:11
ਲੋਕਾਂ ਨੂੰ ਪਰਮੇਸ਼ੁਰ ਦੇ ਦੋਸਤ ਬਨਣ ਵਿੱਚ ਸਹਾਇਤਾ ਕਰਨਾ ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ।
Acts 28:23
ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸ ਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸ ਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦੇਕੇ ਕੀਤੀ।
Acts 26:28
ਰਾਜਾ ਅਗ੍ਰਿਪਾ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਸੋਚਦਾ ਹੈਂ ਕਿ ਤੂੰ ਮੈਨੂੰ ਇੰਨੀ ਸੌਖੀ ਤਰ੍ਹਾਂ ਮਸੀਹੀ ਹੋਣ ਲਈ ਉਕਸਾ ਲਵੇਂਗਾ?”
Acts 19:26
ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹੜੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ।
Acts 19:8
ਪੌਲੁਸ ਪ੍ਰਾਰਥਨਾ ਸਥਾਨ ਅੰਦਰ ਗਿਆ ਅਤੇ ਨਿਡਰ ਹੋਕੇ ਬੋਲਿਆ। ਉਸ ਨੇ ਇਹ ਕਾਰਜ ਤਿੰਨ ਮਹੀਨਿਆਂ ਤੱਕ ਜਾਰੀ ਰੱਖਿਆ। ਉਸ ਨੇ ਯਹੂਦੀਆਂ ਨਾਲ ਚਰਚਾ ਕੀਤੀ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਜੋ ਬਚਨ ਉਹ ਕਰਦਾ ਸੀ ਉਨ੍ਹਾਂ ਨੂੰ ਮੰਨਵਾਉਣ ਦੀ ਕੋਸ਼ਿਸ਼ ਕਰਦਾ।
Acts 18:13
ਅਤੇ ਉਨ੍ਹਾਂ ਜਾਕੇ ਗਾਲੀਓ ਨੂੰ ਆਖਿਆ, “ਉਹ ਲੋਕਾਂ ਨੂੰ ਪਰਮੇਸ਼ੁਰ ਦੀ ਉਪਾਸਨਾ ਅਜਿਹੇ ਢੰਗ ਨਾਲ ਕਰਨ ਲਈ ਮਨਾਉਂਦਾ ਹੈ ਜੋ ਕਿ ਸਾਡੇ ਯਹੂਦੀ ਸ਼ਰ੍ਹਾ ਦੇ ਖਿਲਾਫ਼ ਹੈ।”
Acts 17:11
ਏਥੋਂ ਦੇ ਯਹੂਦੀ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪੜ੍ਹਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ।
Acts 17:1
ਪੌਲੁਸ ਅਤੇ ਸੀਲਾਸ ਥਸਲੁਨੀਕੇ ਵਿੱਚ ਤਦ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਸ਼ਹਿਰਾਂ ਵਿੱਚੋਂ ਲੰਘਦੇ ਹੋਏ ਥਸਲੁਨੀਕੇ ਸ਼ਹਿਰ ਵਿੱਚ ਆਏ, ਜਿੱਥੇ ਕਿ ਯਹੂਦੀਆਂ ਦਾ ਇੱਕ ਪ੍ਰਾਰਥਨਾ ਸਥਾਨ ਸੀ।
Acts 13:14
ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇੜੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉੱਥੇ ਜਾਕੇ ਬੈਠ ਗਏ।
Luke 16:31
“ਪਰ ਅਬਰਾਹਾਮ ਨੇ ਉਸ ਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸ ਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੋਵੇ।’”
Luke 4:16
ਯਿਸੂ ਦਾ ਆਪਣੇ ਨਗਰ ਵਿੱਚ ਜਾਣਾ ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿੱਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪੜ੍ਹਨ ਲਈ ਖੜ੍ਹਾ ਹੋ ਗਿਆ।
2 Chronicles 32:11
ਕੀ ਹਿਜ਼ਕੀਯਾਹ ਤੁਹਾਨੂੰ ਗੁਮਰਾਹ ਨਹੀਂ ਕਰ ਰਿਹਾ ਤਾਂ ਜੋ ਉਹ ਤੁਹਾਨੂੰ ਕਾਲ ਜਾਂ ਪਿਆਸ ਨਾਲ ਮਰਨ ਦੇਵੇ ਜਦੋਂ ਉਹ ਆਖਦਾ, “ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਬਚਾਵੇਗਾ।”
Genesis 9:27
ਪਰਮੇਸ਼ੁਰ ਯਾਫ਼ਥ ਨੂੰ ਹੋਰ ਧਰਤੀ ਦੇਵੇ, ਪਰਮੇਸ਼ੁਰ ਸ਼ੇਮ ਦੇ ਤੰਬੂਆਂ ਵਿੱਚ ਰਹੇ। ਅਤੇ ਕਨਾਨ ਉਨ੍ਹਾਂ ਦਾ ਗੁਲਾਮ ਹੋਵੇ।”