Acts 2:21
ਅਤੇ ਹਰ ਉਹ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।’
And | καὶ | kai | kay |
pass, to come shall it | ἔσται | estai | A-stay |
that whosoever | πᾶς | pas | pahs |
ὃς | hos | ose | |
ἂν | an | an | |
on call shall | ἐπικαλέσηται | epikalesētai | ay-pee-ka-LAY-say-tay |
the | τὸ | to | toh |
name | ὄνομα | onoma | OH-noh-ma |
of the Lord | κυρίου | kyriou | kyoo-REE-oo |
shall be saved. | σωθήσεται | sōthēsetai | soh-THAY-say-tay |
Cross Reference
Romans 10:12
ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀ” ਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹੜੇ ਉਸ ਵਿੱਚ ਨਿਹਚਾ ਰੱਖਦੇ ਹਨ।
Joel 2:32
ਫ਼ਿਰ ਉਹ ਸਾਰੇ ਜੋ ਯਹੋਵਾਹ ਦੇ ਨਾਮ ਤੇ ਪੁਕਾਰ ਕਰਦੇ ਹਨ ਬਚਾਏ ਜਾਣਗੇ। ਓੱਥੇ ਸੀਯੋਨ ਦੇ ਪਰਬਤ ਉਤਲੇ ਅਤੇ ਯਰੂਸ਼ਲਮ ਵਿੱਚ ਬਚੇ ਹੋਏ ਲੋਕ ਹੋਣਗੇ ਜਿਵੇਂ ਕਿ ਯਹੋਵਾਹ ਨੇ ਆਖਿਆ। ਹਾਂ, ਬਚੇ ਹੋਇਆਂ ਵਿੱਚ ਉਹ ਹੋਣਗੇ, ਜਿਨ੍ਹਾਂ ਨੂੰ ਯਹੋਵਾਹ ਬੁਲਾਵੇਗਾ।
Matthew 28:19
ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।
Acts 22:16
ਹੁਣ ਹੋਰ ਦੇਰ ਨਾ ਕਰ। ਉੱਠ। ਅਤੇ ਉਸਦਾ ਨਾਂ ਲੈਂਦਾ ਹੋਇਆ ਬਪਤਿਸਮਾ ਲੈ, ਅਤੇ ਆਪਣੇ ਪਾਪਾਂ ਨੂੰ ਧੋ ਸੁੱਟ। ਆਪਣੇ-ਆਪ ਨੂੰ ਬਚਾਉਣ ਲਈ ਆਪਣਾ ਯਕੀਨ ਉਸ ਵਿੱਚ ਰੱਖਕੇ ਇਹ ਕਰ।’
Psalm 86:5
ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ। ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ। ਤੁਸੀਂ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।
Acts 9:15
ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬੜੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸ ਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ।
1 Corinthians 1:2
ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸੱਦਿਆ ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।
Hebrews 4:16
ਯਿਸੂ ਦੇ ਸਾਡੇ ਸਰਦਾਰ ਜਾਜਕ ਹੁੰਦਿਆਂ ਅਸੀਂ ਕਿਰਪਾ ਦੇ ਸਿੰਘਾਸਣ ਦੇ ਸਾਹਮਣੇ ਆਉਣ ਲਈ ਸੁਤੰਤਰ ਹਾਂ। ਉੱਥੇ ਸਾਡੇ ਕੋਲ ਜਦੋਂ ਵੀ ਸਾਨੂੰ ਲੋੜ ਹੋਵੇਗੀ ਮਦਦ ਕਰਨ ਲਈ ਮਿਹਰ ਅਤੇ ਦਯਾ ਹੋਵੇਗੀ।