Acts 20:1
ਮਕਦੂਨਿਯਾ ਅਤੇ ਯੂਨਾਨ ਵਿੱਚ ਪੌਲੁਸ ਜਦੋਂ ਰੌਲਾ ਖਤਮ ਹੋ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਆਪਣੇ ਕੋਲ ਸੱਦਿਆ। ਉਸ ਨੇ ਉਨ੍ਹਾਂ ਦਾ ਹੌਂਸਲਾ ਵੱਧਾਇਆ ਅਤੇ ਫ਼ਿਰ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਫ਼ਿਰ ਉੱਥੋਂ ਮਕਦੂਨਿਯਾ ਵੱਲ ਨੂੰ ਤੁਰ ਪਿਆ।
Acts 20:1 in Other Translations
King James Version (KJV)
And after the uproar was ceased, Paul called unto him the disciples, and embraced them, and departed for to go into Macedonia.
American Standard Version (ASV)
And after the uproar ceased, Paul having sent for the disciples and exhorted them, took leave of them, and departed to go into Macedonia.
Bible in Basic English (BBE)
And after the noise had come to an end, Paul, having sent for the disciples and given them comfort, went away from them to Macedonia.
Darby English Bible (DBY)
But after the tumult had ceased, Paul having called the disciples to [him] and embraced [them], went away to go to Macedonia.
World English Bible (WEB)
After the uproar had ceased, Paul sent for the disciples, took leave of them, and departed to go into Macedonia.
Young's Literal Translation (YLT)
And after the ceasing of the tumult, Paul having called near the disciples, and having embraced `them', went forth to go on to Macedonia;
| And | Μετὰ | meta | may-TA |
| after | δὲ | de | thay |
| the | τὸ | to | toh |
| uproar | παύσασθαι | pausasthai | PAF-sa-sthay |
| τὸν | ton | tone | |
| ceased, was | θόρυβον | thorybon | THOH-ryoo-vone |
| προσκαλεσάμενος | proskalesamenos | prose-ka-lay-SA-may-nose | |
| Paul | ὁ | ho | oh |
| called unto | Παῦλος | paulos | PA-lose |
| the him | τοὺς | tous | toos |
| disciples, | μαθητὰς | mathētas | ma-thay-TAHS |
| and | καὶ | kai | kay |
| embraced | ἀσπασάμενος | aspasamenos | ah-spa-SA-may-nose |
| departed and them, | ἐξῆλθεν | exēlthen | ayks-ALE-thane |
| for to go | πορευθῆναι | poreuthēnai | poh-rayf-THAY-nay |
| into | εἰς | eis | ees |
| τὴν | tēn | tane | |
| Macedonia. | Μακεδονίαν | makedonian | ma-kay-thoh-NEE-an |
Cross Reference
Acts 19:21
ਪੌਲੁਸ ਵੱਲੋਂ ਇੱਕ ਸਫ਼ਰ ਦੀ ਵਿਉਂਤ ਇਨ੍ਹਾਂ ਘਟਨਾਵਾਂ ਤੋਂ ਬਾਅਦ ਪੌਲੁਸ ਨੇ ਯਰੂਸ਼ਲਮ ਵਿੱਚ ਜਾਣ ਦੀ ਯੋਜਨਾ ਬਣਾਈ। ਉਸ ਨੇ ਯਰੂਸ਼ਲਮ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਜਾਣ ਦੀ ਵਿਉਂਤ ਬਣਾਈ। ਉਸ ਨੇ ਸੋਚਿਆ “ਮੇਰੇ ਯਰੂਸ਼ਲਮ ਯਾਤਰਾ ਕਰਨ ਤੋਂ ਬਾਅਦ, ਮੈਨੂੰ ਰੋਮ ਦੀ ਯਾਤਰਾ ਵੀ ਕਰਨੀ ਚਾਹੀਦੀ ਹੈ।”
1 Timothy 1:3
ਝੂਠੇ ਉਪਦੇਸ਼ ਬਾਰੇ ਚੇਤਾਵਨੀ ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉੱਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸੱਕੋਂ।
1 Thessalonians 5:26
ਜਦੋਂ ਤੁਸੀਂ ਇਕੱਠੇ ਹੋਵੋਂ ਤਾਂ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇੱਕ ਪਵਿੱਤਰ ਚੁੰਮਣ ਨਾਲ ਸ਼ੁਭਕਾਮਨਾਵਾਂ ਦਿਉ।
2 Corinthians 7:5
ਜਦੋਂ ਅਸੀਂ ਮਕਦੂਨਿਯਾ ਵਿੱਚ ਆਏ ਸੀ ਤਾਂ ਸਾਨੂੰ ਕੋਈ ਅਰਾਮ ਨਹੀਂ ਮਿਲਿਆ। ਸਾਨੂੰ ਸਾਰੇ ਪਾਸੇ ਔਕੜਾਂ ਦਿਖਾਈ ਦਿੰਦੀਆਂ ਸਨ। ਸਾਡੇ ਬਾਹਰ ਲੜਾਈਆਂ ਸਨ ਅਤੇ ਸਾਡੇ ਅੰਦਰ ਡਰ।
1 Corinthians 16:20
ਇੱਥੋਂ ਦੇ ਸਾਰੇ ਭਰਾ ਅਤੇ ਭੈਣਾ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ। ਜਦੋਂ ਤੁਸੀਂ ਇੱਕਸਾਥ ਇਕੱਠੇ ਹੋਵੋ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ।
1 Corinthians 16:5
ਪੌਲੁਸ ਦੀਆਂ ਯੋਜ਼ਨਾਵਾਂ ਮੇਰੀ ਯੋਜਨਾ ਮਕਦੂਨਿਯਾ ਰਾਹੀਂ ਜਾਣ ਦੀ ਹੈ। ਇਸ ਲਈ ਮਕਦੂਨਿਯਾ ਵਿੱਚੋਂ ਸਫ਼ਰ ਕਰਨ ਤੋਂ ਬਾਦ, ਮੈਂ ਤੁਹਾਡੇ ਕੋਲ ਆਵਾਂਗਾ।
Romans 16:16
ਜਦੋਂ ਤੁਸੀਂ ਮਿਲੋਂ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ। ਮਸੀਹ ਦੇ ਸਾਰੇ ਗਿਰਜੇ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ।
Acts 21:5
ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।
Acts 20:37
ਉਹ ਸਭ ਬਹੁਤ ਰੋਏ। ਉਹ ਉਦਾਸ ਸਨ ਕਿਉਂਕਿ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਫ਼ੇਰ ਉਸ ਨੂੰ ਕਦੇ ਵੀ ਨਹੀਂ ਵੇਖਣਗੇ। ਉਨ੍ਹਾਂ ਸਭ ਨੇ ਪੌਲੁਸ ਨੂੰ ਘੁੱਟਕੇ ਜੱਫ਼ੀਆਂ ਪਾਈਆਂ ਅਤੇ ਚੁੰਮਿਆ। ਉਹ ਉਸ ਨੂੰ ਅਲਵਿਦਾ ਕਹਿਣ ਲਈ ਜਹਾਜ਼ ਤੀਕ ਗਏ।
Acts 20:10
ਪੌਲੁਸ ਹੇਠਾ ਗਿਆ, ਗੋਡਿਆਂ ਭਾਰ ਝੁਕਿਆ ਉਸ ਨੇ ਯੂਤਖੁਸ ਨੂੰ ਆਪਣੀਆਂ ਬਾਹਾਂ ਵਿੱਚ ਚੁੱਕਿਆ ਅਤੇ ਆਖਿਆ, “ਫ਼ਿਕਰ ਨਾ ਕਰੋ, ਇਹ ਜਿਉਂਦਾ ਹੈ।”
Acts 19:23
ਅਫ਼ਸੁਸ ਵਿੱਚ ਮੁਸੀਬਤ ਪਰ ਉਸ ਸਮੇਂ ਅਫ਼ਸੁਸ ਵਿੱਚ ਯਿਸੂ ਦੇ ਰਸਤੇ ਬਾਬਤ ਇੱਕ ਵੱਡਾ ਸੰਕਟ ਸੀ।
Acts 16:9
ਉਸ ਰਾਤ ਪੌਲੁਸ ਨੇ ਇੱਕ ਦਰਸ਼ਨ ਦੇਖਿਆ। ਇਸ ਦਰਸ਼ਨ ਵਿੱਚ, ਉਸ ਨੇ ਮਕਦੂਨੀਯਾ ਤੋਂ ਇੱਕ ਮਨੁੱਖ ਨੂੰ ਆਪਣੇ ਅੱਗੇ ਖਲੋਤਿਆਂ ਅਤੇ ਉਸ ਨੂੰ ਬੇਨਤੀ ਕਰਦਿਆਂ ਵੇਖਿਆ, “ਮਕਦੂਨਿਯਾ ਨੂੰ ਆ ਅਤੇ ਸਾਡੀ ਸਹਾਇਤਾ ਕਰ।”
Acts 11:26
ਜਦੋਂ ਉਸ ਨੇ ਸੌਲੁਸ ਨੂੰ ਲੱਭ ਲਿਆ, ਉਹ ਉਸ ਨੂੰ ਅੰਤਾਕਿਯਾ ਵਿੱਚ ਲੈ ਆਇਆ ਅਤੇ ਇਹ ਦੋਨੋਂ ਉੱਥੇ ਪੂਰਾ ਸਾਲ ਰਹੇ। ਹਰ ਵਾਰ ਨਿਹਚਾਵਾਨਾਂ ਦੀ ਮੰਡਲੀ ਇਕੱਠੀ ਹੋਕੇ ਆਈ। ਸੌਲੁਸ ਅਤੇ ਬਰਨਬਾਸ ਉਨ੍ਹਾਂ ਨੂੰ ਮਿਲੇ ਅਤੇ ਬਹੁਤ ਸਾਰੇ ਲੋਕਾਂ ਨੂੰ ਸਿੱਖਿਆ ਦਿੱਤੀ। ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਯਿਸੂ ਦੇ ਚੇਲੇ “ਮਸੀਹੀ” ਕਹਾਏ।
1 Samuel 20:41
ਮੁੰਡਾ ਚੱਲਾ ਗਿਆ ਅਤੇ ਦਾਊਦ ਆਪਣੇ ਲੁਕਣ ਦੇ ਸਥਾਨ ਤੋਂ ਬਾਹਰ ਆ ਗਿਆ। ਜੋ ਕਿ ਪਹਾੜ ਦੇ ਦੂਸਰੇ ਪਾਸੇ ਤੇ ਸੀ। ਦਾਊਦ ਯੋਨਾਥਾਨ ਦੇ ਸਾਹਮਣੇ ਧਰਤੀ ਉੱਤੇ ਤਿੰਨ ਵਾਰੀ ਹੇਠਾਂ ਝੁਕਿਆ। ਫ਼ਿਰ ਉਹ ਦੋਵੇਂ ਇੱਕ ਦੂਜੇ ਨੂੰ ਚੁੰਮਕੇ ਰੋ ਪਏ, ਪਰ ਦਾਊਦ ਵੱਧੇਰੇ ਰੋਇਆ।
Genesis 48:10
ਇਸਰਾਏਲ ਬਹੁਤ ਬਿਰਧ ਸੀ ਅਤੇ ਉਸਦੀ ਨਜ਼ਰ ਕਮਜ਼ੋਰ ਸੀ। ਇਸ ਲਈ ਯੂਸੁਫ਼ ਮੁੰਡਿਆਂ ਨੂੰ ਆਪਣੇ ਪਿਤਾ ਦੇ ਬਹੁਤ ਨੇੜੇ ਲੈ ਗਿਆ। ਇਸਰਾਏਲ ਨੇ ਮੁੰਡਿਆਂ ਨੂੰ ਚੁੰਮਿਆ ਅਤੇ ਆਪਣੇ ਨਾਲ ਘੁੱਟਿਆ।
2 Corinthians 13:12
ਜਦੋਂ ਤੁਸੀਂ ਇੱਕ ਦੂਸਰੇ ਨੂੰ ਸ਼ੁਭਕਾਮਨਾ ਦਿਉ, ਤਾਂ ਇੱਕ ਦੂਸਰੇ ਨੂੰ ਇੱਕ ਪਵਿੱਤਰ ਚੁੰਮੀ ਦਿਉ। ਪਰਮੇਸ਼ੁਰ ਦੇ ਸਭ ਪਵਿੱਤਰ ਲੋਕ ਤੁਹਾਡਾ ਸੁਆਗਤ ਕਰਦੇ ਹਨ।