Acts 22:12
“ਦੰਮਿਸਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਆਦਮੀ ਮੇਰੇ ਕੋਲ ਆਇਆ ਉਹ ਇੱਕ ਧਰਮੀ ਆਦਮੀ ਸੀ ਜਿਸਨੇ ਮੂਸਾ ਦੀ ਸ਼ਰ੍ਹਾ ਦਾ ਅਨੁਸਰਣ ਕੀਤਾ ਸੀ। ਉੱਥੇ ਰਹਿੰਦੇ ਸਾਰੇ ਯਹੂਦੀਆਂ ਨੇ ਉਸਦੀ ਇੱਜ਼ਤ ਕੀਤੀ।
And | Ἁνανίας | hananias | a-na-NEE-as |
one | δέ | de | thay |
Ananias, | τις | tis | tees |
a devout | ἀνὴρ | anēr | ah-NARE |
man | εὐσεβὴς | eusebēs | afe-say-VASE |
to according | κατὰ | kata | ka-TA |
the | τὸν | ton | tone |
law, | νόμον | nomon | NOH-mone |
report good a having | μαρτυρούμενος | martyroumenos | mahr-tyoo-ROO-may-nose |
of | ὑπὸ | hypo | yoo-POH |
all | πάντων | pantōn | PAHN-tone |
the | τῶν | tōn | tone |
Jews | κατοικούντων | katoikountōn | ka-too-KOON-tone |
which dwelt | Ἰουδαίων | ioudaiōn | ee-oo-THAY-one |
Cross Reference
Acts 10:22
ਉਹ ਬੋਲੇ, “ਇੱਕ ਪਵਿੱਤਰ ਦੂਤ ਨੇ ਕੁਰਨੇਲਿਯੁਸ ਨੂੰ ਤੈਨੂੰ ਆਪਣੇ ਘਰ ਸੱਦਾ ਦੇਣ ਲਈ ਆਖਿਆ ਹੈ। ਉਹ ਇੱਕ ਸੈਨਾ ਦਾ ਅਫ਼ਸਰ ਅਤੇ ਭਲਾ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਸਾਰੇ ਯਹੂਦੀ ਉਸਦਾ ਸਤਿਕਾਰ ਕਰਦੇ ਹਨ। ਦੂਤ ਨੇ ਉਸ ਨੂੰ ਤੈਨੂੰ ਆਪਣੇ ਘਰ ਬੁਲਾਉਣ ਲਈ ਆਖਿਆ ਹੈ ਤਾਂ ਕਿ ਜੋ ਕੁਝ ਗੱਲਾਂ ਤੂੰ ਆਖਣਾ ਚਾਹੁੰਦਾ ਹੈ ਉਹ ਸੁਣ ਲਵੇਂ।”
Acts 6:3
ਇਸੇ ਲਈ, ਹੇ ਭਰਾਵੋ, ਤੁਸੀਂ ਆਪਣੇ ਵਿੱਚੋਂ ਉਨ੍ਹਾਂ ਸੱਤ ਆਦਮੀਆਂ ਨੂੰ ਚੁਣੋ, ਜਿਨ੍ਹਾਂ ਦੀ ਪ੍ਰਤਿਸ਼ਠਾ ਚੰਗੀ ਹੋਵੇ। ਉਹ ਸਿਆਣਪ ਅਤੇ ਆਤਮਾ ਨਾਲ ਭਰਪੂਰ ਹੋਣੇ ਚਾਹੀਦੇ ਹਨ। ਅਸੀਂ ਉਨ੍ਹਾਂ ਨੂੰ ਇਹ ਕਾਰਜ ਸੌਂਪ ਦੇਵਾਂਗੇ।
3 John 1:12
ਹਰ ਕੋਈ ਦੇਮੇਤ੍ਰਿਯੁਸ ਦੀ ਉਸਤਤਿ ਕਰਦਾ ਹੈ। ਸੱਚ ਖੁਦ ਉਸ ਨਾਲ ਸਹਿਮਤ ਹੁੰਦਾ ਹੈ ਜੋ ਉਹ ਆਖਦੇ ਹਨ। ਸਾਡੇ ਕੋਲ ਵੀ ਉਸ ਲਈ ਆਖਣ ਲਈ ਚੰਗੀਆਂ ਗੱਲਾਂ ਹਨ। ਤੁਸੀਂ ਜਾਣਦੇ ਹੋ ਕਿ ਜੋ ਕੁਝ ਵੀ ਅਸੀਂ ਆਖਦੇ ਹਾਂ, ਸੱਚ ਹੈ।
Hebrews 11:2
ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਖੁਸ਼ ਸੀ ਜਿਹੜੇ ਅਤੀਤ ਵਿੱਚ ਰਹੇ ਕਿਉਂਕਿ ਉਨ੍ਹਾਂ ਨੇ ਇਸ ਰਾਹ ਤੇ ਨਿਹਚਾ ਕੀਤੀ।
1 Timothy 3:7
ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ।
2 Corinthians 6:8
ਕੁਝ ਲੋਕ ਸਾਡਾ ਸਤਿਕਾਰ ਕਰਦੇ ਹਨ, ਪਰ ਦੂਸਰੇ ਲੋਕ ਸਾਡਾ ਨਿਰਾਦਰ ਕਰਦੇ ਹਨ। ਕੁਝ ਲੋਕ ਸਾਡੇ ਬਾਰੇ ਭਲੀਆਂ ਗੱਲਾਂ ਕਹਿੰਦੇ ਹਨ, ਦੂਸਰੇ ਲੋਕ ਮੰਦਿਆਂ ਗੱਲਾਂ ਬੋਲਦੇ ਹਨ। ਕੁਝ ਲੋਕ ਆਖਦੇ ਹਨ ਕਿ ਅਸੀਂ ਝੂਠੇ ਹਾਂ ਪਰ ਅਸੀਂ ਸੱਚ ਬੋਲਦੇ ਹਾਂ।
Acts 17:4
ਕੁਝ ਯਹੂਦੀਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨਾਲ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਬਹੁਤ ਮਹੱਤਵਪੂਰਣ ਯੂਨਾਨੀ ਆਦਮੀ ਅਤੇ ਔਰਤਾਂ ਵੀ ਉਨ੍ਹਾਂ ਨਾਲ ਜੁੜੀਆਂ ਜੋ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਸਨ। ਇਉਂ ਇੱਕ ਵੱਡੇ ਆਦਮੀਆਂ ਦੇ ਸਮੂਹ ਨੇ ਅਤੇ ਬਹੁਤ ਸਾਰੀਆਂ ਔਰਤਾਂ ਪੌਲੁਸ ਅਤੇ ਸੀਲਾਸ ਨਾਲ ਸ਼ਾਮਿਲ ਹੋ ਗਏ।
Acts 9:10
ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ!” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ, ਮੈਂ ਇੱਥੇ ਹਾਂ।”
Luke 2:25
ਸਿਮਓਨ ਯਿਸੂ ਨੂੰ ਵੇਖਦਾ ਹੈ ਉੱਥੇ ਯਰੂਸ਼ਲਮ ਵਿੱਚ ਸਿਮਓਨ ਨਾਉਂ ਦਾ ਇੱਕ ਆਦਮੀ ਸੀ ਜੋ ਕਿ ਧਰਮੀ ਅਤੇ ਚੰਗਾ ਮਨੁੱਖ ਸੀ। ਉਹ ਇਸ ਉਡੀਕ ਵਿੱਚ ਸੀ ਕਿ ਕਦੋਂ ਪਰਮੇਸ਼ੁਰ ਇਸਰਾਏਲ ਨੂੰ ਬਚਾਵੇਗਾ। ਉਸ ਅੰਦਰ ਪਵਿੱਤਰ ਆਤਮਾ ਦਾ ਵਾਸਾ ਸੀ।