Cross Reference
Acts 15:23
ਇਸ ਮੰਡਲੀ ਨੇ ਇਨ੍ਹਾਂ ਦੇ ਨਾਲ ਇੱਕ ਚਿਠੀ ਵੀ ਭੇਜੀ ਜਿਸ ਵਿੱਚ ਲਿਖਿਆ ਸੀ: ਰਸੂਲਾਂ ਅਤੇ ਬਜ਼ੁਰਗਾਂ ਤੁਹਾਡੇ ਭਰਾਵਾਂ ਵੱਲੋਂ, ਸਾਰੇ ਗੈਰ-ਯਹੂਦੀ ਭਰਾਵਾਂ ਨੂੰ, ਅੰਤਾਕਿਯਾ ਦੇ ਸ਼ਹਿਰ ਅਤੇ ਸੁਰਿਯਾ ਦੇ ਦੇਸ਼ਾਂ ਵਿੱਚ ਅਤੇ ਕਿਲੀਕਿਯਾ ਵਿੱਚ ਸ਼ੁਭਕਾਮਨਾਵਾਂ। ਪਿਆਰੇ ਭਰਾਵੋ,
Luke 1:3
ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬੜੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ।
Acts 24:3
ਹਰ ਜਗ਼੍ਹਾ ਅਤੇ ਹਰ ਵੇਲੇ ਅਸੀਂ ਇਹ ਗੱਲਾਂ ਵੱਡੀ ਸ਼ੁਕਰਗੁਜ਼ਾਰੀ ਨਾਲ ਲੈਂਦੇ ਹਾਂ।
Acts 26:25
ਪੌਲੁਸ ਨੇ ਆਖਿਆ, “ਹੇ ਫ਼ੇਸਤੁਸ ਬਹਾਦੁਰ। ਮੈਂ ਕਮਲਾ ਨਹੀਂ। ਜੋ ਮੈਂ ਕਹਿ ਰਿਹਾ ਹਾਂ ਸਗੋਂ ਉਹ ਸੱਚ ਹੈ। ਮੇਰੇ ਸ਼ਬਦ ਕਿਸੇ ਮੂਰਖ ਦੇ ਸ਼ਬਦ ਨਹੀਂ ਹਨ। ਜੋ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਤਰਕ ਪੂਰਣ ਹੈ।
James 1:1
ਇਹ ਪੱਤਰ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਸੇਵਕ ਯਾਕੂਬ ਵੱਲੋਂ, ਦੁਨੀਆਂ ਵਿੱਚ ਹਰ ਥਾਂ ਖਿੱਲਰੇ ਹੋਏ ਪਰਮੇਸ਼ੁਰ ਦੇ ਲੋਕਾਂ ਨੂੰ ਲਿਖਿਆ ਗਿਆ ਹੈ; ਸ਼ੁਭਕਾਮਨਾਵਾਂ।
3 John 1:14
ਮੈਂ ਤੁਹਾਨੂੰ ਛੇਤੀ ਹੀ ਵੇਖਣ ਦੀ ਆਸ ਰੱਖਦਾ ਹਾਂ। ਫ਼ੇਰ ਅਸੀਂ ਆਮ੍ਹੋ-ਸਾਹਮਣੇ ਗੱਲ ਕਰ ਸੱਕਦੇ ਹਾਂ।