Acts 5:16
ਲੋਕਾਂ ਦੀ ਭੀੜ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਆ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈ ਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉੱਥੇ ਠੀਕ ਹੋ ਗਏ।
συνήρχετο | synērcheto | syoon-ARE-hay-toh | |
There came out | δὲ | de | thay |
also | καὶ | kai | kay |
and a | τὸ | to | toh |
multitude | πλῆθος | plēthos | PLAY-those |
of the | τῶν | tōn | tone |
cities | πέριξ | perix | PAY-reeks |
about round | πόλεων | poleōn | POH-lay-one |
unto | εἴς | eis | ees |
Jerusalem, | Ἰερουσαλήμ | ierousalēm | ee-ay-roo-sa-LAME |
bringing | φέροντες | pherontes | FAY-rone-tase |
folks, sick | ἀσθενεῖς | astheneis | ah-sthay-NEES |
and | καὶ | kai | kay |
them which were | ὀχλουμένους | ochloumenous | oh-hloo-MAY-noos |
vexed | ὑπὸ | hypo | yoo-POH |
with | πνευμάτων | pneumatōn | pnave-MA-tone |
unclean | ἀκαθάρτων | akathartōn | ah-ka-THAHR-tone |
spirits: | οἵτινες | hoitines | OO-tee-nase |
they were healed | ἐθεραπεύοντο | etherapeuonto | ay-thay-ra-PAVE-one-toh |
every one. | ἅπαντες | hapantes | A-pahn-tase |
Cross Reference
Mark 16:17
ਅਤੇ ਜੋ ਕੋਈ ਵੀ ਵਿਸ਼ਵਾਸ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕੱਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹੜੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿੱਖੀਆਂ।
James 5:16
ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹੜੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸੱਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ।
1 Corinthians 12:9
ਉਹੀ ਆਤਮਾ ਇੱਕ ਵਿਅਕਤੀ ਨੂੰ ਵਿਸ਼ਵਾਸ ਪ੍ਰਦਾਨ ਕਰਦਾ ਹੈ। ਅਤੇ ਉਹੀ ਆਤਮਾ ਕਿਸੇ ਵਿਅਕਤੀ ਨੂੰ ਤੰਦਰੁਸਤੀ ਦੀ ਦਾਤ ਬਖਸ਼ਦਾ ਹੈ।
Acts 4:30
ਸਾਨੂੰ ਆਪਣੀ ਸ਼ਕਤੀ ਦਿਖਾ ਕੇ, ਨਿਡਰ ਬਣਾ; ਰੋਗੀਆਂ ਨੂੰ ਚੰਗਾ ਕਰ, ਨਿਸ਼ਾਨੀਆਂ ਵਿਖਾ; ਅਤੇ ਆਪਣੇ ਪਵਿੱਤਰ ਸੇਵਕ ਯਿਸੂ ਦੀ ਸ਼ਕਤੀ ਨਾਲ ਸ਼ਕਤੀਸ਼ਾਲੀ ਕਰਿਸ਼ਮੇ ਵਿਖਾ।”
John 14:12
“ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਵਿੱਚ ਨਿਹਚਾ ਰੱਖੇਗਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਵੱਧ ਮਹਾਨ ਕੰਮ ਕਰੇਗਾ, ਕਿਉਂ ਕਿ ਮੈਂ ਵਾਪਸ ਪਿਤਾ ਕੋਲ ਜਾ ਰਿਹਾ ਹਾਂ।
Luke 9:11
ਪਰ ਜਦ ਹੀ ਲੋਕਾਂ ਨੂੰ ਯਿਸੂ ਦੇ ਉੱਥੇ ਪਹੁੰਚਣ ਦਾ ਪਤਾ ਲੱਗਾ ਉਹ ਉਸ ਦੇ ਪਿੱਛੇ ਹੋ ਤੁਰੇ ਤਾਂ ਫ਼ੇਰ ਯਿਸੂ ਨੇ ਉਨ੍ਹਾਂ ਲੋਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦ੍ਰਿਸ਼ਟਾਂਤ ਦਿੱਤੇ ਅਤੇ ਬਿਮਾਰ ਲੋਕਾਂ ਨੂੰ ਰਾਜੀ ਕੀਤਾ।
Luke 5:17
ਯਿਸੂ ਦਾ ਇੱਕ ਅਧਰੰਗੀ ਨੂੰ ਠੀਕ ਕਰਨਾ ਇੱਕ ਦਿਨ ਯਿਸੂ ਜਦੋਂ ਲੋਕਾਂ ਨੂੰ ਉਪਦੇਸ਼ ਦੇ ਰਿਹਾ ਸੀ ਤਾਂ ਫ਼ਰੀਸੀ, ਅਤੇ ਕੁਝ ਨੇਮ ਦੇ ਉਪਦੇਸ਼ਕ ਵੀ ਉੱਥੇ ਬੈਠੇ ਹੋਏ ਸਨ। ਉਹ ਗਲੀਲ ਅਤੇ ਯਹੂਦਿਯਾ ਦੇ ਹਰ ਨਗਰ ਤੋਂ ਅਤੇ ਯਰੂਸ਼ਲਮ ਤੋਂ ਵੀ ਆਏ ਸਨ। ਲੋਕਾਂ ਨੂੰ ਚੰਗਾ ਕਰਨ ਲਈ, ਪ੍ਰਭੂ ਦੀ ਸ਼ਕਤੀ ਉਸ ਦੇ ਨਾਲ ਸੀ।
Mark 6:54
ਜਦੋਂ ਉਹ ਬੇੜੀ ਤੋਂ ਬਾਹਰ ਨਿਕਲੇ ਤਾਂ ਲੋਕਾਂ ਨੇ ਯਿਸੂ ਨੂੰ ਵੇਖਿਆ। ਉਹ ਜਾਣਦੇ ਸਨ ਕਿ ਇਹ ਕੌਣ ਹੈ।
Mark 2:3
ਇੱਕ ਅਧਰੰਗੀ ਮਰੀਜ ਨੂੰ ਕੁਝ ਲੋਕ ਚੁੱਕ ਕੇ ਯਿਸੂ ਕੋਲ ਲੈ ਆਏ।
Matthew 15:30
ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗੜੀਆਂ, ਅੰਨ੍ਹਿਆਂ, ਟੁੰਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈ ਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।
Matthew 8:16
ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ।
Matthew 4:24
ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।