Acts 6:7 in Punjabi

Punjabi Punjabi Bible Acts Acts 6 Acts 6:7

Acts 6:7
ਪਰਮੇਸ਼ੁਰ ਦਾ ਬਚਨ ਵੱਧ ਤੋਂ ਵੱਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵੱਧਦੀ ਗਈ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮੱਤ ਦੇ ਮੰਨਣ ਵਾਲੇ ਹੋ ਗਏ।

Acts 6:6Acts 6Acts 6:8

Acts 6:7 in Other Translations

King James Version (KJV)
And the word of God increased; and the number of the disciples multiplied in Jerusalem greatly; and a great company of the priests were obedient to the faith.

American Standard Version (ASV)
And the word of God increased; and the number of the disciples multiplied in Jerusalem exceedingly; and a great company of the priests were obedient to the faith.

Bible in Basic English (BBE)
And the word of God was increasing in power; and the number of the disciples in Jerusalem became very great, and a great number of priests were in agreement with the faith.

Darby English Bible (DBY)
And the word of God increased; and the number of the disciples in Jerusalem was very greatly multiplied, and a great crowd of the priests obeyed the faith.

World English Bible (WEB)
The word of God increased and the number of the disciples multiplied in Jerusalem exceedingly. A great company of the priests were obedient to the faith.

Young's Literal Translation (YLT)
And the word of God did increase, and the number of the disciples did multiply in Jerusalem exceedingly; a great multitude also of the priests were obedient to the faith.

And
Καὶkaikay
the
hooh
word
λόγοςlogosLOH-gose
of

τοῦtoutoo
God
θεοῦtheouthay-OO
increased;
ηὔξανενēuxanenEEF-ksa-nane
and
καὶkaikay
the
ἐπληθύνετοeplēthynetoay-play-THYOO-nay-toh
number
hooh
of
the
ἀριθμὸςarithmosah-reeth-MOSE
disciples
τῶνtōntone
multiplied
μαθητῶνmathētōnma-thay-TONE
in
ἐνenane
Jerusalem
Ἰερουσαλὴμierousalēmee-ay-roo-sa-LAME
greatly;
σφόδραsphodraSFOH-thra
and
πολύςpolyspoh-LYOOS
a
great
τεtetay
company
ὄχλοςochlosOH-hlose
the
of
τῶνtōntone
priests
ἱερέωνhiereōnee-ay-RAY-one
were
obedient
ὑπήκουονhypēkouonyoo-PAY-koo-one
to
the
τῇtay
faith.
πίστειpisteiPEE-stee

Cross Reference

Acts 19:20
ਇਸ ਤਰ੍ਹਾਂ ਪ੍ਰਭੂ ਦਾ ਬਚਨ ਸ਼ਕਤੀਸ਼ਾਲੀ ਢੰਗ ਨਾਲ ਵੱਧ ਤੋਂ ਵੱਧ ਲੋਕਾਂ ਦੇ ਦਿਲਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ, ਅਤੇ ਬਹੁਤ ਸਾਰੇ ਨਿਹਚਾਵਾਨ ਬਣ ਗਏ।

Acts 12:24
ਪਰਮੇਸ਼ੁਰ ਦਾ ਸੰਦੇਸ਼ ਦਿਨੋਂ-ਦਿਨ ਲੋਕਾਂ ਵਿੱਚ ਵੱਧ ਰਿਹਾ ਸੀ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ ਇਸ ਲਈ ਨਿਹਚਾਵਾਨਾਂ ਦਾ ਸਮੂਹ ਦਿਨੋ-ਦਿਨ ਵੱਧਦਾ ਜਾ ਰਿਹਾ ਸੀ।

Colossians 1:6
ਜਿਹੜੀ ਖੁਸ਼ਖਬਰੀ ਤੁਹਾਨੂੰ ਕਹੀ ਗਈ ਸੀ ਫ਼ਲ ਦੇ ਰਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਵੱਧ ਰਹੀ ਹੈ। ਹੁਣ ਤੱਕ ਤੁਹਾਡੇ ਨਾਲ ਵੀ ਉਹੀ ਗੱਲ ਵਾਪਰੀ ਜਿਸ ਸਮੇਂ ਤੋਂ ਤੁਸੀਂ ਖੁਸ਼ਖਬਰੀ ਸੁਣੀ ਅਤੇ ਪਰਮੇਸ਼ੁਰ ਦੀ ਕਿਰਪਾ ਬਾਰੇ ਸੱਚਮੁੱਚ ਸਮਝ ਗਏ।

Romans 1:5
ਮਸੀਹ ਰਾਹੀਂ, ਪਰਮੇਸ਼ੁਰ ਨੇ ਮੈਨੂੰ ਰਸੂਲ ਦਾ ਕਾਰਜ ਕਰਨ ਲਈ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਪਰਮੇਸ਼ੁਰ ਨੇ ਮੈਨੂੰ ਸਾਰੀਆਂ ਕੌਮਾਂ ਵਿੱਚ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਆਗਿਆਕਾਰਤਾ ਵੱਲ ਪ੍ਰੇਰਿਤ ਕਰਨ ਦਾ ਕੰਮ ਦਿੱਤਾ ਹੈ। ਇਹ ਉਸ ਦੇ ਨਾਂ ਲਈ ਮਹਿਮਾ ਲਿਆਵੇਗਾ।

Hebrews 11:8
ਪਰਮੇਸ਼ੁਰ ਨੇ ਅਬਰਾਹਾਮ ਨੂੰ ਬੁਲਾਇਆ ਕਿ ਉਹ ਦੂਸਰੇ ਸਥਾਨ ਦੀ ਯਾਤਰਾ ਕਰੇ ਜਿਸ ਬਾਰੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਨੂੰ ਕੋਈ ਪਤਾ ਨਹੀਂ ਸੀ ਕਿ ਉਹ ਸਥਾਨ ਕਿੱਥੇ ਹੈ। ਪਰ ਅਬਰਾਹਾਮ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਸਫ਼ਰ ਸ਼ੁਰੂ ਕਰ ਦਿੱਤਾ ਕਿਉਂਕਿ ਅਬਰਾਹਾਮ ਨੂੰ ਨਿਹਚਾ ਸੀ।

Hebrews 5:9
ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹੜੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸ ਨੂੰ ਮੰਨਦੇ ਹਨ।

2 Timothy 2:9
ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕੜਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾੜਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸੱਕਦੀਆਂ।

Romans 16:26
ਪਰ ਉਹ ਗੁਪਤ ਸੱਚ ਸਾਨੂੰ ਵਿਖਾਇਆ ਗਿਆ ਹੈ। ਅਤੇ ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਨਬੀਆਂ ਦੀਆਂ ਲਿਖਤਾਂ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਹੈ। ਇਹ ਪਰਮੇਸ਼ੁਰ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਇਸ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ ਤਾਂ ਜੋ ਉਹ ਨਿਹਚਾ ਰੱਖ ਸੱਕਣ ਅਤੇ ਮਸੀਹ ਨੂੰ ਮੰਨਣ। ਪਰਮੇਸ਼ੁਰ ਸਦੀਵੀ ਹੈ।

Acts 21:20
ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸੱਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।

Acts 14:22
ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।”

Acts 13:8
ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।

2 Chronicles 30:24
ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ 1,000 ਬਲਦ, ਤੇ 7,000 ਭੇਡਾਂ ਸਭਾ ਨੂੰ ਮਾਰਨ ਤੇ ਖਾਣ ਲਈ ਦਿੱਤੀਆਂ ਅਤੇ ਸਰਦਾਰਾਂ ਨੇ ਵੀ 1,000 ਬਲਦ ਅਤੇ 10,000 ਭੇਡਾਂ ਸਭਾ ਨੂੰ ਦਿੱਤੀਆਂ। ਬਹੁਤ ਸਾਰੇ ਜਾਜਕ ਵੀ ਪਵਿੱਤਰ ਸੇਵਾ ਲਈ ਤਿਆਰ ਹੋ ਗਏ।

2 Chronicles 29:34
ਪਰ ਇੰਨੇ ਸਾਰੇ ਜਾਨਵਰਾਂ ਦੀ ਖੱਲ ਲਾਹਣ ਲਈ ਜਾਜਕ ਘੱਟ ਸਨ, ਤਾਂ ਜੋ ਹੋਮ ਦੀ ਭੇਟ ਚੜ੍ਹਾਈ ਜਾਵੇ। ਤਾਂ ਫ਼ਿਰ ਉਨ੍ਹਾਂ ਨਾਲ ਉਨ੍ਹਾਂ ਦੇ ਲੇਵੀ ਸੰਬੰਧੀਆਂ ਨੇ ਮਦਦ ਕੀਤੀ। ਜਦ ਤੀਕ ਦੂਜੇ ਜਾਜਕਾਂ ਨੇ ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਨਾ ਕੀਤਾ ਅਤੇ ਸਾਰਾ ਕੰਮ ਨੇਪਰੇ ਨਾ ਚੜ੍ਹਿਆ, ਲੇਵੀ ਉਨ੍ਹਾਂ ਦੀ ਮਦਦ ਕਰਦੇ ਰਹੇ। ਸਗੋਂ ਲੇਵੀ ਇਸ ਕਾਰਜ ਵਿੱਚ ਯਹੋਵਾਹ ਦੀ ਸੇਵਾ ਕਰਨ ਲਈ ਜਾਜਕਾਂ ਕੋਲੋਂ ਵੱਧੇਰੇ ਗੰਭੀਰ ਹੋਕੇ ਕੰਮ ਕਰ ਰਹੇ ਸਨ।

2 Thessalonians 1:8
ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ।

John 12:42
ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ, ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁਲ੍ਹ ਕੇ ਨਾ ਆਖਿਆ ਕਿ ਉਹ ਯਿਸੂ ਵਿੱਚ ਨਿਹਚਾ ਰੱਖਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਸਥਾਨਾਂ ਤੋਂ ਕੱਢ ਦਿੱਤੇ ਜਾਣਗੇ।

Luke 2:34
ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉੱਠਣਗੇ। ਉਹ ਪਰਮੇਸ਼ੁਰ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ।

Matthew 19:30
ਪਰ ਬਹੁਤ ਸਾਰੇ ਮਨੁੱਖ ਜਿਨ੍ਹਾਂ ਦਾ ਹੁਣ ਜਿੰਦਗੀ ਵਿੱਚ ਰੁਤਬਾ ਵੱਡਾ ਹੈ, ਭਵਿੱਖ ਵਿੱਚ ਉਨ੍ਹਾਂ ਦੀ ਥਾਂ ਬੜੀ ਨੀਵੀਂ ਹੋਵੇਗੀ। ਬਹੁਤ ਸਾਰੇ ਲੋਕ ਜਿਨ੍ਹਾਂ ਦਾ ਦਰਜਾ ਹੁਣ ਸਭ ਤੋਂ ਨੀਵਾਂ ਹੈ ਭਵਿੱਖ ਵਿੱਚ ਸਭ ਤੋਂ ਉੱਚਾ ਦਰਜਾ ਪਾਉਣਗੇ।

Psalm 132:16
ਮੈਂ ਜਾਜਕਾ ਨੂੰ ਮੁਕਤੀ ਦੇ ਵਸਤਰ ਪਹਿਨਾਵਾਂਗਾ। ਅਤੇ ਮੇਰੇ ਅਨੁਯਾਈ ਉੱਥੇ ਬਹੁਤ ਖੁਸ਼ ਹੋਣਗੇ।

Psalm 132:9
ਹੇ ਪਰਮੇਸ਼ੁਰ, ਤੁਹਾਡੇ ਜਾਜਕ ਚੰਗਿਆਈ ਨਾਲ ਸੱਜੇ ਹੋਏ ਹੋਣ। ਤੁਹਾਡੇ ਵਫ਼ਾਦਾਰ ਚੇਲੇ ਬਹੁਤ ਪ੍ਰਸੰਨ ਹਨ।