Acts 7:45 in Punjabi

Punjabi Punjabi Bible Acts Acts 7 Acts 7:45

Acts 7:45
ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉੱਥੇ ਗਏ ਅਤੇ ਪਰਮੇਸ਼ੁਰ ਨੇ ਉੱਥੋਂ ਦੂਜੇ ਲੋਕਾਂ ਨੂੰ ਬਾਹਰ ਕੱਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ।

Acts 7:44Acts 7Acts 7:46

Acts 7:45 in Other Translations

King James Version (KJV)
Which also our fathers that came after brought in with Jesus into the possession of the Gentiles, whom God drave out before the face of our fathers, unto the days of David;

American Standard Version (ASV)
Which also our fathers, in their turn, brought in with Joshua when they entered on the possession of the nations, that God thrust out before the face of our fathers, unto the days of David;

Bible in Basic English (BBE)
Which our fathers, in their turn, took with them when, with Joshua, they came into the heritage of the nations whom God was driving out before the face of our fathers, till the time of David,

Darby English Bible (DBY)
which also our fathers, receiving from their predecessors, brought in with Joshua when they entered into possession of [the lands of] the nations, whom God drove out from [the] face of our fathers, until the days of David;

World English Bible (WEB)
which also our fathers, in their turn, brought in with Joshua when they entered into the possession of the nations, whom God drove out before the face of our fathers, to the days of David,

Young's Literal Translation (YLT)
which also our fathers having in succession received, did bring in with Joshua, into the possession of the nations whom God did drive out from the presence of our fathers, till the days of David,

Which
ἣνhēnane
also
καὶkaikay
our
εἰσήγαγονeisēgagonees-A-ga-gone

διαδεξάμενοιdiadexamenoithee-ah-thay-KSA-may-noo
fathers
that
came
οἱhoioo
after
πατέρεςpaterespa-TAY-rase
in
brought
ἡμῶνhēmōnay-MONE
with
μετὰmetamay-TA
Jesus
Ἰησοῦiēsouee-ay-SOO
into
ἐνenane
the
τῇtay
possession
κατασχέσειkatascheseika-ta-SKAY-see
of
the
τῶνtōntone
Gentiles,
ἐθνῶνethnōnay-THNONE
whom
ὧνhōnone
God
ἐξῶσενexōsenayks-OH-sane
drave
out
hooh
before
θεὸςtheosthay-OSE
the
face
ἀπὸapoah-POH

of
προσώπουprosōpouprose-OH-poo
our
τῶνtōntone
fathers,
πατέρωνpaterōnpa-TAY-rone
unto
ἡμῶνhēmōnay-MONE
the
ἕωςheōsAY-ose
days
τῶνtōntone
of
David;
ἡμερῶνhēmerōnay-may-RONE

Δαβίδ·dabidtha-VEETH

Cross Reference

Psalm 44:2
ਹੇ ਪਰਮੇਸ਼ੁਰ, ਇਹ ਧਰਤੀ ਤੁਸਾਂ ਹੋਰਾਂ ਪਾਸੋਂ ਆਪਣੀ ਮਹਾਨ ਸ਼ਕਤੀ ਰਾਹੀਂ ਜਿੱਤ ਲਈ ਸੀ। ਅਤੇ ਇਹ ਅਸਾਂ ਨੂੰ ਸੌਂਪ ਦਿੱਤੀ ਸੀ। ਤੁਸਾਂ ਉਨ੍ਹਾਂ ਵਿਦੇਸ਼ੀਆਂ ਨੂੰ ਕੁਚਲ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਇਸ ਧਰਤੀ ਵਿੱਚੋਂ ਬਾਹਰ ਕੱਢ ਦਿੱਤਾ।

Acts 13:19
ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸ ਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀ

Joshua 18:1
ਬਾਕੀ ਦੀ ਧਰਤੀ ਦੀ ਵੰਡ ਸਾਰੇ ਇਸਰਾਏਲੀ ਲੋਕ ਸ਼ੀਲੋਹ ਵਿੱਚ ਇਕੱਠੇ ਹੋਏ ਅਤੇ ਉੱਥੇ ਮੰਡਲੀ ਦਾ ਤੰਬੂ ਸਥਾਪਿਤ ਕੀਤਾ। ਇਸਰਾਏਲੀਆਂ ਨੇ ਉਸ ਦੇਸ਼ ਵਿੱਚਲੇ ਸਾਰੇ ਦੁਸ਼ਮਣਾ ਨੂੰ ਹਰਾ ਦਿੱਤਾ ਅਤੇ ਉਸ ਦੇਸ਼ ਨੂੰ ਆਪਣੇ ਨਿਯੰਤ੍ਰਣ ਹੇਠਾ ਕਰ ਲਿਆ।

Hebrews 4:8
ਅਸੀਂ ਜਾਣਦੇ ਹਾਂ ਕੀ ਯਹੋਸ਼ੂਆ ਨੇ ਪਰਮੇਸ਼ੁਰ ਦੇ ਵਾਇਦੇ ਅਨੁਸਾਰ ਲੋਕਾਂ ਦੀ ਵਿਸ਼ਰਾਮ ਵਿੱਚ ਅਗਵਾਈ ਨਹੀਂ ਸੀ ਕੀਤੀ। ਅਸੀਂ ਇਸ ਬਾਰੇ ਜਾਣਦੇ ਹਾਂ ਕਿਉਂਕਿ ਬਾਦ ਵਿੱਚ ਪਰਮੇਸ਼ੁਰ ਨੇ ਵਿਸ਼ਰਾਮ ਦੇ ਇੱਕ ਹੋਰ ਦਿਨ “ਅੱਜ ਦੇ ਦਿਨ” ਬਾਰੇ ਗੱਲ ਕੀਤੀ ਹੈ।

Psalm 78:55
ਪਰਮੇਸ਼ੁਰ ਨੇ ਹੋਰਾਂ ਕੌਮਾਂ ਨੂੰ ਉਹ ਧਰਤੀ ਛੱਡਣ ਲਈ ਮਜਬੂਰ ਕਰ ਦਿੱਤਾ। ਪਰਮੇਸ਼ੁਰ ਨੇ ਹਰ ਪਰਿਵਾਰ ਨੂੰ ਉਸ ਧਰਤੀ ਵਿੱਚੋਂ ਹਿੱਸਾ ਦਿੱਤਾ। ਪਰਮੇਸ਼ੁਰ ਨੇ ਇਸਰਾਏਲ ਦੇ ਹਰ ਪਾਰਵਾਰਿਕ ਸਮੂਹ ਨੂੰ ਰਹਿਣ ਲਈ ਘਰ ਦਿੱਤਾ।

Nehemiah 9:24
ਇਉਂ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੇ ਆਕੇ ਉਸ ਦੇਸ਼ ਉੱਪਰ ਕਬਜ਼ਾ ਕਰ ਲਿਆ। ਤੂੰ ਕਨਾਨੀਆਂ ਨੂੰ ਹਰਾਇਆ, ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਨ੍ਹਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਤਾਂ ਜੋ ਉਹ ਜੋ ਚਾਹੁਣ ਉਨ੍ਹਾਂ ਨਾਲ ਕਰ ਸੱਕਣ।

1 Chronicles 21:29
(ਪਵਿੱਤਰ ਤੰਬੂ ਅਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਗਿਬਓਨ ਵਿੱਚ ਉੱਚੇ ਥਾਂ ਉੱਤੇ ਸੀ। ਜਦੋਂ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ ਉਸ ਵਕਤ ਮੂਸਾ ਨੇ ਇਹ ਪਵਿੱਤਰ ਤੰਬੂ ਬਣਾਇਆ ਸੀ।

1 Chronicles 16:39
ਦਾਊਦ ਨੇ ਸਾਦੋਕ ਜਾਜਕ ਅਤੇ ਉਸ ਦੇ ਭਰਾਵਾਂ ਜਾਜਕਾਂ ਨੂੰ ਉੱਥੇ ਰਹਿਣ ਦਿੱਤਾ ਜਿਹੜੇ ਗਿਬਓਨ ਦੇ ਉੱਚੇ ਥਾਂ ਤੇ ਯਹੋਵਾਹ ਦੇ ਤੰਬੂ ਦੇ ਸਾਹਮਣੇ ਉਸਦੀ ਸੇਵਾ ਕਰਦੇ ਸਨ।

1 Chronicles 15:1
ਨੇਮ ਦਾ ਸੰਦੂਕ ਯਰੂਸ਼ਲਮ ਵਿੱਚ ਦਾਊਦ ਨੇ ਆਪਣੇ ਰਹਿਣ ਲਈ ਦਾਊਦ ਦੇ ਸ਼ਹਿਰ ਵਿੱਚ ਘਰ ਉਸਾਰੇ। ਫ਼ਿਰ ਉਸ ਨੇ ਨੇਮ ਦੇ ਸੰਦੂਕ ਨੂੰ ਰੱਖਣ ਲਈ ਜਗ੍ਹਾ ਬਣਵਾਈ ਜਿਸ ਲਈ ਉਸ ਨੇ ਤੰਬੂ ਖੜ੍ਹਾ ਕੀਤਾ।

1 Kings 8:4
ਉਸ ਪਵਿੱਤਰ ਸੰਦੂਕ ਦੇ ਨਾਲ ਮੰਡਲੀ ਦੇ ਤੰਬੂ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਕਿ ਤੰਬੂ ਵਿੱਚ ਸਨ ਉਨ੍ਹਾਂ ਨੂੰ ਵੀ ਚੁੱਕ ਕੇ ਨਾਲ ਲਿਆਏ। ਇਉਂ ਲੇਵੀਆਂ ਨੇ ਇਨ੍ਹਾਂ ਵਸਤਾਂ ਨੂੰ ਚੁਕਾਉਣ ਵਿੱਚ ਜਾਜਕਾਂ ਦੀ ਮਦਦ ਕੀਤੀ।

2 Samuel 6:1
ਯਹੋਵਾਹ ਦਾ ਪਵਿੱਤਰ ਸੰਦੂਕ ਯਰੂਸ਼ਲਮ ਵਿੱਚ ਲਿਆਂਦਾ ਗਿਆ ਫ਼ਿਰ ਦਾਊਦ ਨੇ ਇਸਰਾਏਲ ਦੇ ਸਭ ਤੋਂ ਵੱਧੀਆ ਚੁਣੇ ਹੋਏ 30,000 ਸਿਪਾਹੀ ਇਕੱਠੇ ਕੀਤੇ।

1 Samuel 4:4
ਤਾਂ ਕੁਝ ਲੋਕ ਸ਼ੀਲੋਹ ਨੂੰ ਭੇਜੇ ਗਏ, ਉਹ ਯਹੋਵਾਹ ਸਰਬ ਸ਼ਕਤੀਮਾਨ ਦਾ ਨੇਮ ਦਾ ਸੰਦੂਕ ਲੈ ਆਏ। ਸੰਦੂਕ ਉੱਤੇ ਕਰੂਬੀ ਫ਼ਰਿਸ਼ਤੇ ਸਨ ਅਤੇ ਇਹ ਤਖਤ ਵਾਂਗ ਸੀ ਜਿਸ ਉੱਤੇ ਯਹੋਵਾਹ ਬੈਠਦਾ। ਏਲੀ ਦੇ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਸੰਦੂਕ ਦੇ ਨਾਲ ਆਏ।

Judges 18:31
ਦਾਨ ਦੇ ਲੋਕਾਂ ਨੇ ਆਪਣੇ ਲਈ ਉਹੀ ਬੁੱਤ ਸਥਾਪਿਤ ਕੀਤਾ ਜਿਹੜਾ ਮੀਕਾਹ ਨੇ ਬਣਾਇਆ ਸੀ। ਉਹ ਬੁੱਤ ਦਾਨ ਸ਼ਹਿਰ ਵਿੱਚ ਉਸ ਪੂਰੇ ਸਮੇਂ ਦੌਰਾਨ ਉੱਥੇ ਹੀ ਸੀ ਜਦੋਂ ਪਰਮੇਸ਼ੁਰ ਦਾ ਘਰ ਸ਼ੀਲੋਹ ਵਿਖੇ ਸੀ।

Joshua 24:18
ਯਹੋਵਾਹ ਨੇ ਇਨ੍ਹਾਂ ਧਰਤੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ। ਯਹੋਵਾਹ ਨੇ ਅਮੋਰੀ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ ਜਿੱਥੇ ਅਸੀਂ ਹੁਣ ਹਾਂ। ਇਸ ਲਈ ਅਸੀਂ ਯਹੋਵਾਹ ਦੀ ਸੇਵਾ ਕਰਦੇ ਰਹਾਂਗੇ। ਕਿਉਂਕਿ ਉਹ ਸਾਡਾ ਪਰਮੇਸ਼ੁਰ ਹੈ।”

Joshua 23:9
“ਯਹੋਵਾਹ ਨੇ ਬਹੁਤ ਸਾਰੀਆਂ ਮਹਾਨ ਅਤੇ ਤਾਕਤਵਰ ਕੌਮਾਂ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਕੀਤੀ ਸੀ, ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਜਾਣ ਲਈ ਮਜ਼ਬੂਰ ਕਰ ਦਿੱਤਾ ਸੀ। ਕੋਈ ਵੀ ਕੌਮ ਤੁਹਾਨੂੰ ਹਰਾ ਨਹੀਂ ਸੱਕੀ।

Joshua 3:11
ਇਹੀ ਇੱਕ ਸਬੂਤ ਹੈ। ਸਾਰੀ ਦੁਨੀਆਂ ਦੇ ਪ੍ਰਭੂ ਦਾ ਇਕਰਾਰਨਾਮੇ ਦਾ ਸੰਦੂਕ ਤੁਹਾਡੇ ਅੱਗੇ ਜਾਵੇਗਾ ਜਦੋਂ ਤੁਸੀਂ ਯਰਦਨ ਨਦੀ ਨੂੰ ਪਾਰ ਕਰੋਂਗੇ।

Joshua 3:6
ਫ਼ੇਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ, “ਇਕਰਾਰਨਾਮੇ ਦਾ ਸੰਦੂਕ ਚੁੱਕ ਲਵੋ ਅਤੇ ਲੋਕਾਂ ਦੇ ਸਾਹਮਣੇ ਨਦੀ ਦੇ ਪਾਰ ਜਾਵੋ।” ਇਸ ਲਈ ਜਾਜਕਾਂ ਨੇ ਸੰਦੂਕ ਚੁੱਕ ਲਿਆ ਅਤੇ ਇਸ ਨੂੰ ਲੋਕਾਂ ਦੇ ਸਾਹਮਣੇ ਲੈ ਗਏ।

Deuteronomy 32:49
“ਅਬਰੀਮ ਪਰਬਤ ਵੱਲ ਜਾ। ਯਰੀਹੋ ਸ਼ਹਿਰ ਦੇ ਸਾਹਮਣੇ ਮੋਆਬ ਦੀ ਧਰਤੀ ਉੱਤੇ ਨਬੋ ਪਹਾੜ ਉੱਤੇ ਜਾ। ਫ਼ੇਰ ਤੂੰ ਕਨਾਨ ਦੀ ਉਹ ਧਰਤੀ ਦੇਖ ਸੱਕੇਂਗਾ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਰਹਿਣ ਲਈ ਦੇ ਰਿਹਾ ਹਾਂ।