Acts 7:53
ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸੱਕੇ।”
Who | οἵτινες | hoitines | OO-tee-nase |
have received | ἐλάβετε | elabete | ay-LA-vay-tay |
the | τὸν | ton | tone |
law | νόμον | nomon | NOH-mone |
by | εἰς | eis | ees |
disposition the | διαταγὰς | diatagas | thee-ah-ta-GAHS |
of angels, | ἀγγέλων | angelōn | ang-GAY-lone |
and | καὶ | kai | kay |
have not | οὐκ | ouk | ook |
kept | ἐφυλάξατε | ephylaxate | ay-fyoo-LA-ksa-tay |
Cross Reference
Galatians 3:19
ਫ਼ੇਰ ਸ਼ਰ੍ਹਾ ਕਾਹਦੇ ਵਾਸਤੇ ਹੈ? ਨੇਮ ਲੋਕਾਂ ਦੀਆਂ ਕੀਤੀਆਂ ਬਦਕਾਰੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਸੀ। ਸ਼ਰ੍ਹਾ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਕਿ ਅਬਰਾਹਾਮ ਦੀ ਖਾਸ ਨਸਲ ਨਹੀਂ ਆਈ। ਪਰਮੇਸ਼ੁਰ ਦਾ ਵਾਇਦਾ ਇਸ ਖਾਸ ਉਲਾਦ ਨਾਲ ਸੰਬੰਧਿਤ ਸੀ। ਸ਼ਰ੍ਹਾ ਦੂਤਾਂ ਰਾਹੀਂ ਦਿੱਤੀ ਗਈ ਸੀ। ਦੂਤਾਂ ਨੇ ਲੋਕਾਂ ਤੱਕ ਸ਼ਰ੍ਹਾ ਪਹੁੰਚਾਉਣ ਲਈ ਮੂਸਾ ਨੂੰ ਵਿੱਚੋਲੇ ਦੀ ਤਰ੍ਹਾਂ ਇਸਤੇਮਾਲ ਕੀਤਾ।
Hebrews 2:2
ਜਿਹੜੇ ਉਪਦੇਸ਼ (ਸ਼ਰ੍ਹਾ) ਪਰਮੇਸ਼ੁਰ ਦੇ ਦੂਤਾਂ ਰਾਹੀਂ ਦਿੱਤੇ ਉਨ੍ਹਾਂ ਨੂੰ ਸੱਚ ਸਾਬਤ ਕੀਤੇ ਗਏ ਸਨ। ਅਤੇ ਜਦੋਂ ਵੀ ਲੋਕ ਉਸ ਉਪਦੇਸ਼ ਦੇ ਖਿਲਾਫ਼ ਗਏ ਅਤੇ ਉਸ ਉਪਦੇਸ਼ ਦੀ ਅਵੱਗਿਆ ਕੀਤੀ, ਉਨ੍ਹਾਂ ਨੇ ਢੁੱਕਵੀਂ ਸਜ਼ਾ ਪ੍ਰਾਪਤ ਕੀਤੀ।
Deuteronomy 33:2
ਮੂਸਾ ਨੇ ਆਖਿਆ, “ਯਹੋਵਾਹ ਸੀਨਈ ਪਰਬਤ ਤੋਂ ਆਇਆ, ਜਿਵੇਂ ਸਾਡੇ ਉੱਤੇ ਸੇਈਰ ਤੋਂ ਸਵੇਰ ਦੀ ਚਮਕਦੀ ਰੌਸ਼ਨੀ ਆਉਂਦੀ ਹੈ। ਉਹ ਪਾਰਾਨ ਪਰਬਤ ਤੋਂ ਆਉਂਦੀ ਰੌਸ਼ਨੀ ਵਾਂਗ ਚਮਕਿਆ। ਉਹ ਆਪਣੇ ਸੱਜੇ ਹੱਥ ਵਿੱਚ ਭਖਦੀ ਹੋਈ ਰੌਸ਼ਨੀ ਨਾਲ ਦਸ ਹਜ਼ਾਰਾ ਪਵਿੱਤਰ ਹਸਤੀਆਂ ਕੋਲੋਂ ਆਇਆ।
Acts 7:38
ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।
John 7:19
ਕੀ ਮੂਸਾ ਨੇ ਤੁਹਾਨੂੰ ਸ਼ਰ੍ਹਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਨੇਮ ਨੂੰ ਨਹੀਂ ਮੰਨਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
Galatians 6:13
ਜਿਹੜੇ ਆਦਮੀਆਂ ਦੀ ਸੁੰਨਤ ਹੋਈ ਹੁੰਦੀ ਹੈ ਉਹ ਖੁਦ ਵੀ ਨੇਮ ਨੂੰ ਨਹੀਂ ਮੰਨਦੇ। ਪਰ ਉਹ ਤੁਹਾਡੀ ਸੁੰਨਤ ਕਰਾਉਣੀ ਚਾਹੁੰਦੇ ਹਨ ਤਾਂ ਜੋ ਉਹ ਘਮੰਡ ਕਰ ਸੱਕਣ ਕਿ ਉਹ ਤੁਹਾਡੀ ਸੁੰਨਤ ਕਰਾਉਣ ਵਿੱਚ ਸਫ਼ਲ ਹੋ ਗਏ।
Romans 2:23
ਤੁਸੀਂ ਪਰਮੇਸ਼ੁਰ ਦੀ ਸ਼ਰ੍ਹਾ ਬਾਰੇ ਸ਼ੇਖੀ ਮਾਰਦੇ ਹੋ ਪਰ ਤੁਸੀਂ ਪਰਮੇਸ਼ੁਰ ਦਾ ਨੇਮ ਤੋੜਦੇ ਹੋ ਅਤੇ ਪਰਮੇਸ਼ੁਰ ਨੂੰ ਸ਼ਰਮਸਾਰੀ ਲਿਆਉਂਦੇ ਹੋ।
Ezekiel 20:18
ਮੈਂ ਉਨ੍ਹਾਂ ਦੇ ਬੱਚਿਆਂ ਨਾਲ ਗੱਲ ਕੀਤੀ। ਮੈਂ ਉਨ੍ਹਾਂ ਨੂੰ ਆਖਿਆ, “ਆਪਣੇ ਮਾਪਿਆਂ ਵਰਗੇ ਨਾ ਬਣੋ। ਆਪਣੇ ਆਪਨੂੰ ਉਨ੍ਹਾਂ ਦੇ ਬੁੱਤਾਂ ਨਾਲ ਨਾਪਾਕ ਨਾ ਹੋਣ ਦੇਣਾ। ਉਨ੍ਹਾਂ ਦੇ ਕਨੂੰਨਾਂ ਤੇ ਨਾ ਚੱਲਣਾ। ਉਨ੍ਹਾਂ ਦੇ ਹੁਕਮ ਨਾ ਮੰਨਣਾ,
Psalm 68:17
ਯਹੋਵਾਹ ਪਵਿੱਤਰ ਸੀਯੋਨ ਪਰਬਤ ਵੱਲ ਆਉਂਦਾ ਹੈ। ਉਸ ਦੇ ਪਿੱਛੇ ਉਸ ਦੇ ਹਜ਼ਾਰਾਂ ਹੱਥ ਹਨ।
Exodus 19:1
ਪਰਮੇਸ਼ੁਰ ਦਾ ਇਸਰਾਏਲ ਨਾਲ ਇਕਰਾਰਨਾਮਾ ਇਸਰਾਏਲ ਦੇ ਲੋਕ ਮਿਸਰ ਤੋਂ ਆਪਣੀ ਯਾਤਰਾ ਦੇ ਤੀਸਰੇ ਮਹੀਨੇ ਸੀਨਈ ਮਾਰੂਥਲ ਵਿੱਚ ਪਹੁੰਚੇ।