Acts 9:4
ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁੱਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ! ਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈਂ?”
Acts 9:4 in Other Translations
King James Version (KJV)
And he fell to the earth, and heard a voice saying unto him, Saul, Saul, why persecutest thou me?
American Standard Version (ASV)
and he fell upon the earth, and heard a voice saying unto him, Saul, Saul, why persecutest thou me?
Bible in Basic English (BBE)
And he went down on the earth, and a voice said to him, Saul, Saul, why are you attacking me so cruelly?
Darby English Bible (DBY)
and falling on the earth he heard a voice saying to him, Saul, Saul, why dost thou persecute me?
World English Bible (WEB)
He fell on the earth, and heard a voice saying to him, "Saul, Saul, why do you persecute me?"
Young's Literal Translation (YLT)
and having fallen upon the earth, he heard a voice saying to him, `Saul, Saul, why me dost thou persecute?'
| And | καὶ | kai | kay |
| he fell | πεσὼν | pesōn | pay-SONE |
| to | ἐπὶ | epi | ay-PEE |
| the | τὴν | tēn | tane |
| earth, | γῆν | gēn | gane |
| and heard | ἤκουσεν | ēkousen | A-koo-sane |
| voice a | φωνὴν | phōnēn | foh-NANE |
| saying | λέγουσαν | legousan | LAY-goo-sahn |
| unto him, | αὐτῷ | autō | af-TOH |
| Saul, | Σαοὺλ | saoul | sa-OOL |
| Saul, | Σαούλ | saoul | sa-OOL |
| why | τί | ti | tee |
| persecutest thou | με | me | may |
| me? | διώκεις | diōkeis | thee-OH-kees |
Cross Reference
Zechariah 2:8
ਕਿਉਂ ਕਿ ਤੁਹਾਨੂੰ ਦੁੱਖ ਦੇਣਾ ਪਰਮੇਸ਼ੁਰ ਦੀ ਅੱਖ ਦੀ ਕਾਕੀ ’ਚ ਚੁਭਣ ਵਾਂਗ ਹੈ।
Acts 26:14
ਅਸੀਂ ਸਾਰੇ ਜ਼ਮੀਨ ਤੇ ਡਿੱਗ ਗਏ। ਫ਼ੇਰ ਮੈਂ ਇਬਰਾਨੀ ਭਾਸ਼ਾ ਵਿੱਚ ਆਖਦੀ ਇੱਕ ਅਵਾਜ਼ ਸੁਣੀ। ‘ਸੌਲੁਸ, ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈਂ? ਮੇਰੇ ਖਿਲਾਫ਼ ਲੜਕੇ ਤੂੰ ਆਪਣੇ ਆਪ ਨੂੰ ਸੱਟ ਮਾਰ ਰਿਹਾ ਹੈਂ।’
Isaiah 63:9
ਲੋਕਾਂ ਲਈ ਬਹੁਤ ਮੁਸੀਬਤ ਸਨ, ਪਰ ਯਹੋਵਾਹ ਉਨ੍ਹਾਂ ਦੇ ਖਿਲਾਫ਼ ਨਹੀਂ ਸੀ। ਯਹੋਵਾਹ ਨੇ ਲੋਕਾਂ ਨਾਲ ਪਿਆਰ ਕੀਤਾ ਅਤੇ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਬਚਾਇਆ। ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਪਣਾ ਖਾਸ ਦੂਤ ਭੇਜਿਆ। ਉਸ ਨੇ ਉਨ੍ਹਾਂ ਨੂੰ ਉੱਪਰ ਚੁੱਕ ਲਿਆ ਅਤੇ ਲੈ ਗਿਆ। ਅਤੇ ਉਹ ਉਨ੍ਹਾਂ ਦੀ ਸਦਾ ਲਈ ਦੇਖ-ਭਾਲ ਕਰੇਗਾ।
Acts 5:10
ਉਸੇ ਘੜੀ ਸਫ਼ੀਰਾ ਉਸ ਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸ ਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸ ਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ।
Acts 22:7
ਮੈਂ ਧਰਤੀ ਤੇ ਡਿੱਗ ਗਿਆ ਤੇ ਇੱਕ ਅਵਾਜ਼ ਨੂੰ ਇਹ ਕਹਿੰਦੇ ਸੁਣਿਆ, ‘ਹੇ ਸੌਲੁਸ, ਹੇ ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈ?’
Romans 11:22
ਤਾਂ ਵੇਖ ਪਰਮੇਸ਼ੁਰ ਕਿੰਨਾ ਦਿਆਲੂ ਹੈ, ਅਤੇ ਉਹ ਕਿੰਨਾ ਸਖਤ ਵੀ ਹੈ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ ਜੋ ਉਸ ਨੂੰ ਮੰਨਣੋ ਹਟ ਜਾਂਦੇ ਹਨ, ਪਰ ਪਰਮੇਸ਼ੁਰ ਤੇਰੇ ਲਈ ਦਿਆਲੂ ਹੋਵੇਗਾ ਜੇਕਰ ਤੂੰ ਉਸਦੀ ਮਿਹਰ ਵਿੱਚ ਸਥਿਰ ਰਹੇਂ। ਨਹੀਂ ਤਾਂ ਤੂੰ ਵੀ ਦਰੱਖਤ ਤੋਂ ਵੱਢ ਦਿੱਤਾ ਜਾਵੇਂਗਾ।
1 Corinthians 4:7
ਕੌਣ ਕਹਿੰਦਾ ਹੈ ਕਿ ਤੁਸੀਂ ਹੋਰਾਂ ਲੋਕਾਂ ਨਾਲੋਂ ਬਿਹਤਰ ਹੋ। ਇਸ ਲਈ ਜੇਕਰ ਜੋ ਤੁਹਾਡੇ ਕੋਲ ਹੈ ਉਹ ਤੁਹਾਨੂੰ ਦਿੱਤਾ ਗਿਆ ਹੈ, ਤਾਂ ਫ਼ੇਰ ਤੁਸੀਂ ਇਵੇਂ ਸ਼ੇਖੀ ਕਿਉਂ ਮਾਰਦੇ ਹੋ ਜਿਵੇਂ ਕਿ ਇਹ ਤੁਸੀਂ ਆਪਣੀ ਸ਼ਕਤੀ ਨਾਲ ਪ੍ਰਾਪਤ ਕੀਤਾ ਹੋਵੇ।
1 Corinthians 12:12
ਮਸੀਹ ਦਾ ਸਰੀਰ ਇੱਕ ਮਨੁੱਖ ਦਾ ਸਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ।
Ephesians 5:30
ਕਿਉਂ ਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ।
John 21:15
ਯਿਸੂ ਦਾ ਪਤਰਸ ਨਾਲ ਗੱਲ ਕਰਨਾ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
John 20:16
ਯਿਸੂ ਨੇ ਉਸ ਨੂੰ ਆਖਿਆ, “ਮਰਿਯਮ।” ਮਰਿਯਮ ਮੁੜੀ ਅਤੇ ਯਿਸੂ ਵੱਲ ਤੱਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਗੁਰੂ।”
Genesis 16:8
ਦੂਤ ਨੇ ਆਖਿਆ, “ਹਾਜਰਾ, ਤੂੰ ਸਾਰਈ ਦੀ ਦਾਸੀਂ ਹੈਂ। ਤੂੰ ਇੱਥੇ ਕੀ ਕਰ ਰਹੀ ਹੈਂ? ਤੂੰ ਕਿਧਰ ਜਾ ਰਹੀ ਹੈਂ?” ਹਾਜਰਾ ਨੇ ਆਖਿਆ, “ਮੈਂ ਸਾਰਈ ਤੋਂ ਦੂਰ ਭੱਜ ਰਹੀ ਹਾਂ।”
Genesis 22:11
ਪਰ ਫ਼ੇਰ ਯਹੋਵਾਹ ਦੇ ਦੂਤ ਨੇ ਅਬਰਾਹਾਮ ਨੂੰ ਰੋਕ ਲਿਆ। ਦੂਤ ਨੇ ਆਕਾਸ਼ ਵਿੱਚੋਂ ਆਵਾਜ਼ ਦਿੱਤੀ ਅਤੇ ਆਖਿਆ, “ਅਬਰਾਹਾਮ, ਅਬਰਾਹਾਮ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਜੀ।”
Exodus 3:4
ਯਹੋਵਾਹ ਨੇ ਦੇਖਿਆ ਕਿ ਮੂਸਾ ਝਾੜੀ ਵੱਲ ਦੇਖਣ ਲਈ ਆ ਰਿਹਾ ਸੀ। ਇਸ ਲਈ ਪਰਮੇਸ਼ੁਰ ਨੇ ਮੂਸਾ ਨੂੰ ਝਾੜੀ ਵਿੱਚੋਂ ਅਵਾਜ਼ ਦਿੱਤੀ। ਪਰਮੇਸ਼ੁਰ ਨੇ ਆਖਿਆ, “ਮੂਸਾ, ਮੂਸਾ।” ਅਤੇ ਮੂਸਾ ਨੇ ਆਖਿਆ, “ਹਾਂ ਯਹੋਵਾਹ।”
Numbers 16:45
“ਉਨ੍ਹਾਂ ਲੋਕਾਂ ਕੋਲੋਂ ਦੂਰ ਹਟ ਜਾ ਤਾਂ ਜੋ ਮੈਂ ਉਨ੍ਹਾਂ ਨੂੰ ਹੁਣ ਤਬਾਹ ਕਰ ਸੱਕਾਂ।” ਇਸ ਲਈ ਮੂਸਾ ਅਤੇ ਹਾਰੂਨ ਨੇ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ।
Matthew 25:40
“ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’
Matthew 25:45
“ਫ਼ੇਰ ਰਾਜਾ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੁਝ ਵੀ ਕਰਨ ਤੋਂ ਇਨਕਾਰ ਕਰਦੇ ਹੋਂ, ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕਰਨ ਤੋਂ ਇਨਕਾਰ ਕਰਦੇ ਹੋਂ।’
Luke 10:41
ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ।
John 18:6
ਜਦੋਂ ਉਸ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛਾਂਹ ਹਟੇ ਤੇ ਭੁੰਜੇ ਡਿੱਗ ਪਏ।
Genesis 3:9
ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਆਵਾਜ਼ ਦਿੱਤੀ, “ਕਿੱਥੇ ਹੈਂ ਤੂੰ?”