Amos 5:18 in Punjabi

Punjabi Punjabi Bible Amos Amos 5 Amos 5:18

Amos 5:18
ਤੁਹਾਡੇ ਵਿੱਚੋਂ ਕੁਝ ਲੋਕ ਯਹੋਵਾਹ ਦੇ ਨਿਆਂ ਦੇ ਖਾਸ ਦਿਨਾਂ ਨੂੰ ਵੇਖਣਾ ਲੋਚਦੇ ਹਨ ਭਲਾ ਤੁਸੀਂ ਉਹ ਕਿਉਂ ਵੇਖਣਾ ਚਾਹੁੰਦੇ ਹੋ? ਯਹੋਵਾਹ ਦਾ ਖਾਸ ਦਿਨ ਰੋਸ਼ਨੀ ਨਹੀਂ ਹਨੇਰਾ ਕਰੇਗਾ।

Amos 5:17Amos 5Amos 5:19

Amos 5:18 in Other Translations

King James Version (KJV)
Woe unto you that desire the day of the LORD! to what end is it for you? the day of the LORD is darkness, and not light.

American Standard Version (ASV)
Woe unto you that desire the day of Jehovah! Wherefore would ye have the day of Jehovah? It is darkness, and not light.

Bible in Basic English (BBE)
Sorrow to you who are looking for the day of the Lord! what is the day of the Lord to you? it is dark and not light.

Darby English Bible (DBY)
Woe unto you that desire the day of Jehovah! To what end is the day of Jehovah for you? It shall be darkness and not light:

World English Bible (WEB)
"Woe to you who desire the day of Yahweh! Why do you long for the day of Yahweh? It is darkness, And not light.

Young's Literal Translation (YLT)
Ho, ye who are desiring the day of Jehovah, Why `is' this to you -- the day of Jehovah? It is darkness, and not light,

Woe
ה֥וֹיhôyhoy
unto
you
that
desire
הַמִּתְאַוִּ֖יםhammitʾawwîmha-meet-ah-WEEM

אֶתʾetet
day
the
י֣וֹםyômyome
of
the
Lord!
יְהוָ֑הyĕhwâyeh-VA
to
what
end
לָמָּהlommâloh-MA
it
is
זֶּ֥הzezeh
for
you?
the
day
לָכֶ֛םlākemla-HEM
Lord
the
of
י֥וֹםyômyome
is
darkness,
יְהוָ֖הyĕhwâyeh-VA
and
not
הוּאhûʾhoo
light.
חֹ֥שֶׁךְḥōšekHOH-shek
וְלֹאwĕlōʾveh-LOH
אֽוֹר׃ʾôrore

Cross Reference

Joel 1:15
ਉਦਾਸ ਹੋਵੋ, ਕਿਉਂ ਕਿ ਯਹੋਵਾਹ ਦਾ ਖਾਸ ਦਿਨ ਨੇੜੇ ਹੈ। ਉਸ ਵੇਲੇ, ਸਜ਼ਾ ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲੋਂ ਹਮਲੇ ਵਾਂਗ ਆਵੇਗੀ।

Joel 2:1
ਯਹੋਵਾਹ ਦੀ ਆਮਦ ਦਾ ਦਿਨ ਸੀਯੋਨ ਵਿੱਚ ਤੁਰ੍ਹੀ ਵਜਾਓ ਮੇਰੇ ਪਵਿੱਤਰ ਪਰਬਤ ਉੱਪਰ ਸਾਹ ਸੋਧ ਕੇ ਪੁਕਾਰੋ ਤਾਂ ਕਿ ਦੇਸ ’ਚ ਵੱਸਦੇ ਸਾਰੇ ਮਨੁੱਖ ਡਰ ਨਾਲ ਕੰਬਣ। ਕਿਉਂ ਜੋ ਯਹੋਵਾਹ ਦਾ ਖਾਸ ਦਿਨ ਆ ਰਿਹਾ ਹੈ।

Jeremiah 30:7
“ਯਾਕੂਬ ਲਈ ਇਹ ਬਹੁਤ ਮਹੱਤਵਪੂਰਣ ਸਮਾਂ ਹੈ। ਇਹ ਸਮਾਂ ਵੱਡੀ ਬਿਪਤਾ ਵਾਲਾ ਹੈ। ਇਹੋ ਜਿਹਾ ਸਮਾਂ ਕਦੇ ਵੀ ਨਹੀਂ ਹੋਵੇਗਾ। ਪਰ ਯਾਕੂਬ ਬਚ ਜਾਵੇਗਾ।

Isaiah 5:30
ਇਸ ਲਈ, ਸ਼ੇਰ ਸਮੁੰਦਰ ਦੀਆਂ ਲਹਿਰਾਂ ਵਾਂਗ ਉੱਚਾ ਗਰਜਦਾ ਹੈ। ਅਤੇ ਬੰਦੀ ਬਣਾਏ ਹੋਏ ਲੋਕ ਧਰਤੀ ਵੱਲ ਦੇਖਦੇ ਹਨ ਫ਼ੇਰ ਓੱਥੇ ਹਨੇਰਾ ਹੀ ਨਜ਼ਰ ਆਉਂਦਾ ਹੈ। ਸਾਰੀ ਰੌਸ਼ਨੀ, ਇਸ ਸੰਘਣੇ ਬੱਦਲ ਵਿੱਚ, ਹਨੇਰਾ ਬਣ ਜਾਂਦੀ ਹੈ।

Isaiah 5:19
ਉਹ ਬੰਦੇ ਆਖਦੇ ਹਨ, “ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਜੋ ਕਰਨਾ ਚਾਹੁੰਦਾ ਹੈ ਛੇਤੀ ਕਰੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਕੀ ਵਾਪਰੇਗਾ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਦੀ ਯੋਜਨਾ ਛੇਤੀ ਵਾਪਰੇ। ਫ਼ੇਰ ਅਸੀਂ ਜਾਣ ਜਾਵਾਂਗੇ ਕਿ ਉਸਦੀ ਯੋਜਨਾ ਕੀ ਹੈ।”

Joel 2:31
ਸੂਰਜ ਹਨੇਰਾ ਹੋ ਜਾਵੇਗਾ ਯਹੋਵਾਹ ਦੇ ਮਹਾਨ ਅਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਚੰਨ ਲਹੂ ਵਿੱਚ ਬਦਲ ਜਾਵੇਗਾ।

2 Peter 3:10
ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿੱਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ।

2 Peter 3:4
ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।”

Malachi 4:1
“ਨਿਆਂ ਦਾ ਉਹ ਸਮਾਂ ਆ ਰਿਹਾ ਹੈ। ਇਹ ਭਖਦੀ ਭੱਠੀ ਵਾਂਗ ਹੋਵੇਗਾ ਜਿਸ ਵਿੱਚ ਸਾਰੇ ਹੰਕਾਰੀ ਮਨੁੱਖ ਝੋਖੇ ਜਾਣਗੇ ਇਹ ਬਦ ਲੋਕ ਕੱਖਾਂ ਵਾਂਗ ਸੜਨਗੇ। ਉਸ ਵਕਤ, ਉਹ ਅੱਗ ਵਿੱਚ ਬਲਦੀ ਝਾੜੀ ਵਾਂਗ ਹੋਣਗੇ ਜਿਸ ਵਿੱਚ ਕੋਈ ਵੀ ਤਣਾ ਜਾਂ ਜੜ ਨਾ ਬਚੇਗੀ।” ਯਹੋਵਾਹ ਸਰਬ ਸ਼ਕਤੀਮਾਨ ਨੇ ਅਜਿਹਾ ਆਖਿਆ।

Malachi 3:1
ਸਰਬ ਸ਼ਕਤੀਮਾਨ ਪ੍ਰਭੂ ਆਖਦਾ ਹੈ: “ਮੈਂ ਆਪਣਾ ਦੂਤ ਭੇਜ ਰਿਹਾ ਹਾਂ ਤਾਂ ਜੋ ਉਹ ਮੇਰੇ ਅੱਗੇ ਰਾਹ ਤਿਆਰ ਕਰੇ। ਤਾਂ ਫ਼ਿਰ ਅਚਾਨਕ ਜਿਸ ਯਹੋਵਾਹ ਨੂੰ ਤੁਸੀਂ ਭਾਲਦੇ ਹੋ, ਉਹ ਆਪਣੇ ਮੰਦਰ ਵਿੱਚ ਆ ਜਾਵੇਗਾ। ਹਾਂ, ਉਹ ਨਵੇਂ ਨੇਮ ਦਾ ਦੂਤ, ਜਿਸ ਨੂੰ ਤੁਸੀਂ ਚਾਹੁੰਦੇ ਹੋ, ਸੱਚਮੁੱਚ ਆ ਰਿਹਾ ਹੈ।

Zephaniah 1:14
ਯਹੋਵਾਹ ਦਾ ਨਿਆਂ ਦਾ ਮਹਾਨ ਦਿਨ ਨੇੜੇ ਆ ਰਿਹਾ ਹੈ। ਉਹ ਦਿਨ ਬੜਾ ਨੇੜੇ ਹੈ ਤੇ ਤੇਜ਼ੀ ਨਾਲ ਆ ਰਿਹਾ ਹੈ ਅਤੇ ਇਸ ਦਿਨ ਲੋਕ ਬੜੀਆਂ ਸੋਗੀ ਆਵਾਜ਼ਾਂ ਤੇ ਵੈਣ ਸੁਨਣਗੇ। ਇੱਥੋਂ ਤੀਕ ਕਿ ਸੂਰਮੇਁ ਵੀ ਚੀਖ ਪੈਣਗੇ।

Joel 2:10
ਉਨ੍ਹਾਂ ਸਾਹਮਣੇ, ਧਰਤੀ ਤੇ ਅਕਾਸ਼ ਵੀ ਕੰਬੰਦੇ ਹਨ ਸੂਰਜ ਅਤੇ ਚੰਨ ਹਨੇਰਾ ਹੋ ਜਾਂਦੇ ਹਨ ਅਤੇ ਤਾਰੇ ਹੋਰ ਵੱਧੇਰੇ ਨਹੀਂ ਚਮਕਦੇ।

Ezekiel 12:27
“ਆਦਮੀ ਦੇ ਪੁੱਤਰ, ਇਸਰਾਏਲ ਦੇ ਲੋਕ ਇਹ ਸੋਚਦੇ ਹਨ ਕਿ ਜਿਹੜੇ ਵੀ ਦਰਸ਼ਨ ਮੈਂ ਤੈਨੂੰ ਦਿਖਾਉਂਦਾ ਹਾਂ ਉਹ ਦੂਰ ਭਵਿੱਖ ਦੇ ਕਿਸੇ ਆਉਣ ਵਾਲੇ ਸਮੇਂ ਲਈ ਹਨ। ਉਹ ਸੋਚਦੇ ਹਨ ਕਿ ਜੋ ਗੱਲਾਂ ਤੂੰ ਕਰ ਰਿਹਾ ਹੈਂ ਉਹ ਹੁਣ ਤੋਂ ਬਹੁਤ-ਬਹੁਤ ਵਰ੍ਹੇ ਬਾਦ ਵਾਪਰਨਗੀਆਂ।

Ezekiel 12:22
“ਆਦਮੀ ਦੇ ਪੁੱਤਰ, ਲੋਕ ਇਸਰਾਏਲ ਦੀ ਧਰਤੀ ਬਾਰੇ ਇਹ ਕਹਾਉਤ ਕਿਉਂ ਕਹਿੰਦੇ ਹਨ: ‘ਦਿਨ ਲੰਘੇ ਜਾ ਰਹੇ ਹਨ ਪਰ ਕੋਈ ਦਰਸ਼ਨ ਪੂਰਾ ਨਹੀਂ ਹੋ ਰਿਹਾ।’

Jeremiah 17:15
ਯਹੂਦਾਹ ਦੇ ਲੋਕ ਮੇਰੇ ਕੋਲੋਂ ਸਵਾਲ ਪੁੱਛੀ ਜਾਂਦੇ ਨੇ। ਉਹ ਆਖਦੇ ਨੇ, “ਯਿਰਮਿਯਾਹ, ਯਹੋਵਾਹ ਦੇ ਸੰਦੇਸ਼ ਦਾ ਕੀ ਬਣਿਆ? ਉਹ ਸੰਦੇਸ਼ ਕਦੋਂ ਪੂਰਾ ਹੋਵੇਗਾ? ਇਸ ਨੂੰ ਛੇਤੀ ਹੀ ਆਉਣ ਦਿਓ?”

Isaiah 28:15
ਤੁਸੀਂ ਲੋਕੀ ਆਖਦੇ ਹੋ, “ਅਸੀਂ ਮੌਤ ਨਾਲ ਇਕਰਾਰਨਾਮਾ ਕੀਤਾ ਹੋਇਆ ਹੈ। ਅਸੀਂ ਸ਼ਿਓਲ (ਮੌਤ ਦੇ ਸਥਾਨ) ਨਾਲ ਇੱਕ ਸਮਝੌਤਾ ਕੀਤਾ ਹੈ। ਇਸ ਲਈ ਸਾਨੂੰ ਸਜ਼ਾ ਨਹੀਂ ਮਿਲੇਗੀ। ਸਜ਼ਾ ਸਾਡੇ ਕੋਲੋਂ ਬਿਨਾ ਨੁਕਸਾਨ ਕੀਤੇ ਲੰਘ ਜਾਵੇਗੀ। ਅਸੀਂ ਆਪਣੀਆਂ ਚੁਸਤ ਚਲਾਕੀਆਂ ਅਤੇ ਝੂਠਾਂ ਦੇ ਓਹਲੇ ਛੁਪ ਜਾਵਾਂਗੇ।”

Isaiah 24:11
ਲੋਕ ਹਾਲੇ ਵੀ ਬਾਜ਼ਾਰ ਵਿੱਚ ਸ਼ਰਾਬ ਤਲਾਸ਼ ਕਰਦੇ ਹਨ। ਪਰ ਸਾਰੀ ਖੁਸ਼ੀ ਕਿਧਰੇ ਚਲੀ ਗਈ ਹੈ। ਆਨੰਦ ਉੱਡ ਪੁੱਡ ਗਿਆ ਹੈ।

Isaiah 9:19
ਸਰਬ ਸ਼ਕਤੀਮਾਨ ਯਹੋਵਾਹ ਨਾਰਾਜ਼ ਹੈ, ਇਸ ਲਈ ਜ਼ਮੀਨ ਸਾੜੀ ਜਾਵੇਗੀ। ਅਤੇ ਹਰ ਕੋਈ ਇਸ ਅੱਗ ਵਿੱਚ ਮਰ ਜਾਵੇਗਾ। ਕੋਈ ਬੰਦਾ ਵੀ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰੇਗਾ।