Cross Reference
2 Corinthians 6:17
“ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ। ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”
1 Timothy 4:3
ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹੜਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹੜੇ ਲੋਕ ਨਿਹਚਾਵਾਨ ਹਨ ਅਤੇ ਜਿਹੜੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਧੰਨਵਾਦ ਕਰਕੇ ਖਾ ਸੱਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ।
Genesis 3:3
ਪਰ ਇੱਕ ਰੁੱਖ ਹੈ ਜਿਸਦੇ ਫ਼ਲ ਸਾਨੂੰ ਨਹੀਂ ਖ਼ਾਣੇ ਚਾਹੀਦੇ। ਪਰਮੇਸ਼ੁਰ ਨੇ ਸਾਨੂੰ ਆਖਿਆ ਸੀ, ‘ਤੁਹਾਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਬਾਗ ਦੇ ਵਿੱਚਕਾਰ ਹੈ। ਤੁਹਾਨੂੰ ਉਸ ਰੁੱਖ ਨੂੰ ਹੱਥ ਵੀ ਨਹੀਂ ਲਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਮਾਰੇ ਜਾਓਂਗੇ।’”
Isaiah 52:11
ਤੁਹਾਨੂੰ ਲੋਕਾਂ ਨੂੰ, ਓਬੋਁ ਚੱਲੇ ਜਾਣਾ ਚਾਹੀਦਾ ਹੈ ਆਪਣੀ ਗੁਲਾਮੀ ਤੋਂ ਵੱਖ ਹੋ ਜਾਣਾ ਚਾਹੀਦਾ ਹੈ! ਜਾਜਕੋ, ਤੁਸੀਂ ਚੁੱਕੀਆਂ ਹੋਈਆਂ ਨੇ ਉਹ ਵਸਤਾਂ ਜਿਹੜੀਆਂ ਉਪਾਸਨਾ ਲਈ ਵਰਤੀਆਂ ਜਾਂਦੀਆਂ ਨੇ। ਇਸ ਲਈ ਆਪਣੇ-ਆਪ ਨੂੰ ਸ਼ੁੱਧ ਬਣਾਓ। ਓਸ ਸ਼ੈਅ ਨੂੰ ਛੂਹੋ ਨਾ ਜਿਹੜੀ ਅਪਵਿੱਤਰ ਹੈ।