Colossians 3:14
ਇਹ ਸਾਰੀਆਂ ਗੱਲਾਂ ਕਰੋ; ਪਰ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਇੱਕ ਦੂਸਰੇ ਨੂੰ ਪਿਆਰ ਕਰੋ। ਪਿਆਰ ਹੀ ਉਹ ਤਾਕਤ ਹੈ ਜੋ ਤੁਹਾਨੂੰ ਸਾਰਿਆਂ ਨੂੰ ਸਹੀ ਏਕਤਾ ਵਿੱਚ ਬੰਨ੍ਹਦੀ ਹੈ।
Colossians 3:14 in Other Translations
King James Version (KJV)
And above all these things put on charity, which is the bond of perfectness.
American Standard Version (ASV)
and above all these things `put on' love, which is the bond of perfectness.
Bible in Basic English (BBE)
And more than all, have love; the only way in which you may be completely joined together.
Darby English Bible (DBY)
And to all these [add] love, which is the bond of perfectness.
World English Bible (WEB)
Above all these things, walk in love, which is the bond of perfection.
Young's Literal Translation (YLT)
and above all these things, `have' love, which is a bond of the perfection,
| And | ἐπὶ | epi | ay-PEE |
| above | πᾶσιν | pasin | PA-seen |
| all | δὲ | de | thay |
| these things | τούτοις | toutois | TOO-toos |
| put on | τὴν | tēn | tane |
| charity, | ἀγάπην | agapēn | ah-GA-pane |
| which | ἥτις | hētis | AY-tees |
| is | ἐστιν | estin | ay-steen |
| the bond | σύνδεσμος | syndesmos | SYOON-thay-smose |
| of | τῆς | tēs | tase |
| perfectness. | τελειότητος | teleiotētos | tay-lee-OH-tay-tose |
Cross Reference
Ephesians 4:3
ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।
Ephesians 5:2
ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।
1 Peter 4:8
ਸਭ ਤੋਂ ਜ਼ਰੂਰੀ ਗੱਲ ਹੈ ਇੱਕ ਦੂਸਰੇ ਨੂੰ ਡੂੰਘਾਈ ਨਾਲ ਪਿਆਰ ਕਰਨਾ ਕਿਉਂਕਿ ਪਿਆਰ ਬਹੁਤ ਸਾਰੇ ਪਾਪਾਂ ਨੂੰ ਢੱਕ ਲੈਂਦਾ ਹੈ।
1 John 4:21
ਪਰਮੇਸ਼ੁਰ ਨੇ ਸਾਨੂੰ ਇਹੀ ਹੁਕਮ ਦਿੱਤਾ ਹੈ; ਜਿਹੜਾ ਵਿਅਕਤੀ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਸ ਨੂੰ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।
1 Timothy 1:5
ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰੱਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁੱਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।
1 Corinthians 13:1
ਪ੍ਰੇਮ ਹੀ ਸਰਵੋਤਮ ਦਾਤ ਹੈ ਮੈਂ ਭਾਵੇਂ ਮਨੁੱਖਾਂ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸੱਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ।
Romans 13:8
ਦੂਜਿਆਂ ਨੂੰ ਪ੍ਰੇਮ ਕਰੋ ਜਿਵੇਂ ਸ਼ਰ੍ਹਾ ਆਖਦੀ ਹੈ ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹੜਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸ ਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ।
John 13:34
“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।
1 John 4:7
ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ ਪਿਆਰੇ ਮਿੱਤਰੋ, ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ। ਜਿਹੜਾ ਵਿਅਕਤੀ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਦਾ ਬੱਚਾ ਹੈ ਅਤੇ ਉਹ ਪਰਮੇਸ਼ੁਰ ਨੂੰ ਜਾਣਦਾ ਹੈ।
1 John 3:23
ਇਹੀ ਹੈ ਜਿਸਦਾ ਪਰਮੇਸ਼ੁਰ ਆਦੇਸ਼ ਦਿੰਦਾ ਹੈ। ਸਾਨੂੰ ਉਸ ਦੇ ਪੁੱਤਰ ਯਿਸੂ ਮਸੀਹ ਵਿੱਚ ਵਿਸ਼ਵਾਸ ਹੋਣਾ ਚਾਹੀਦਾ ਹੈ ਅਤੇ ਇੱਕ ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਸਾਨੂੰ ਹੁਕਮ ਦਿੱਤਾ ਸੀ।
2 Peter 1:7
ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ।
Hebrews 6:1
ਇਸ ਲਈ ਸਾਨੂੰ ਮਸੀਹ ਬਾਰੇ ਮੁਢੱਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ।
1 Thessalonians 4:9
ਮਸੀਹ ਦੇ ਨਮਿਤ ਤੁਹਾਡੇ ਭਰਾਵਾਂ ਅਤੇ ਭੈਣਾਂ ਲਈ ਤੁਹਾਡੇ ਪ੍ਰੇਮ ਬਾਰੇ ਸਾਨੂੰ ਲਿਖਣ ਦੀ ਲੋੜ ਨਹੀਂ ਹੈ। ਪਰਮੇਸ਼ੁਰ ਨੇ ਪਹਿਲਾਂ ਹੀ ਤੁਹਾਨੂੰ ਇੱਕ ਦੂਸਰੇ ਨਾਲ ਪ੍ਰੇਮ ਕਰਨਾ ਸਿੱਖਾਇਆ ਹੈ।
Colossians 2:2
ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇੱਕਮੁੱਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ।
Ephesians 1:4
ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ।
John 17:23
ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸੰਪੂਰਣ ਇੱਕਤਰਤਾ ਵਿੱਚ ਰਹਿਣਗੇ ਅਤੇ ਫਿਰ ਦੁਨੀਆਂ ਜਾਣ ਜਾਵੇਗੀ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨੂੰ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
John 15:12
ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।