Deuteronomy 12:12
ਉਸ ਥਾਂ ਆਪਣੇ ਸਮੂਹ ਲੋਕਾਂ ਨਾਲ ਆਉਣਾ-ਆਪਣੇ ਬੱਚਿਆਂ, ਆਪਣੇ ਸਾਰੇ ਨੌਕਰਾਂ ਅਤੇ ਆਪਣੇ ਕਸਬੇ ਵਿੱਚ ਰਹਿੰਦੇ ਲੇਵੀਆਂ ਨਾਲ। (ਇਨ੍ਹਾਂ ਲੇਵੀਆਂ ਕੋਲ ਧਰਤੀ ਦਾ ਆਪਣਾ ਕੋਈ ਹਿੱਸਾ ਨਹੀਂ ਹੋਵੇਗਾ।) ਇੱਥੇ ਇਕੱਠੇ ਹੋਕੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਆਨੰਦ ਮਾਨਣਾ।
Deuteronomy 12:12 in Other Translations
King James Version (KJV)
And ye shall rejoice before the LORD your God, ye, and your sons, and your daughters, and your menservants, and your maidservants, and the Levite that is within your gates; forasmuch as he hath no part nor inheritance with you.
American Standard Version (ASV)
And ye shall rejoice before Jehovah your God, ye, and your sons, and your daughters, and your men-servants, and your maid-servants, and the Levite that is within your gates, forasmuch as he hath no portion nor inheritance with you.
Bible in Basic English (BBE)
And you will be glad before the Lord your God, you and your sons and your daughters, and your men-servants and your women-servants, and the Levite who is with you in your house, because he has no part or heritage among you.
Darby English Bible (DBY)
And ye shall rejoice before Jehovah your God, ye, and your sons, and your daughters, and your bondmen, and your handmaids, and the Levite that is within your gates; for he hath no portion nor inheritance with you.
Webster's Bible (WBT)
And ye shall rejoice before the LORD your God, ye, and your sons, and your daughters, and your men-servants, and your maid-servants, and the Levite that is within your gates; forasmuch as he hath no part nor inheritance with you.
World English Bible (WEB)
You shall rejoice before Yahweh your God, you, and your sons, and your daughters, and your men-servants, and your maid-servants, and the Levite who is within your gates, because he has no portion nor inheritance with you.
Young's Literal Translation (YLT)
and ye have rejoiced before Jehovah your God, ye, and your sons, and your daughters, and your men-servants, and your handmaids, and the Levite who `is' within your gates, for he hath no part and inheritance with you.
| And ye shall rejoice | וּשְׂמַחְתֶּ֗ם | ûśĕmaḥtem | oo-seh-mahk-TEM |
| before | לִפְנֵי֮ | lipnēy | leef-NAY |
| Lord the | יְהוָ֣ה | yĕhwâ | yeh-VA |
| your God, | אֱלֹֽהֵיכֶם֒ | ʾĕlōhêkem | ay-loh-hay-HEM |
| ye, | אַתֶּ֗ם | ʾattem | ah-TEM |
| sons, your and | וּבְנֵיכֶם֙ | ûbĕnêkem | oo-veh-nay-HEM |
| and your daughters, | וּבְנֹ֣תֵיכֶ֔ם | ûbĕnōtêkem | oo-veh-NOH-tay-HEM |
| and your menservants, | וְעַבְדֵיכֶ֖ם | wĕʿabdêkem | veh-av-day-HEM |
| maidservants, your and | וְאַמְהֹֽתֵיכֶ֑ם | wĕʾamhōtêkem | veh-am-hoh-tay-HEM |
| and the Levite | וְהַלֵּוִי֙ | wĕhallēwiy | veh-ha-lay-VEE |
| that | אֲשֶׁ֣ר | ʾăšer | uh-SHER |
| is within your gates; | בְּשַֽׁעֲרֵיכֶ֔ם | bĕšaʿărêkem | beh-sha-uh-ray-HEM |
| forasmuch | כִּ֣י | kî | kee |
| as he hath no | אֵ֥ין | ʾên | ane |
| part | ל֛וֹ | lô | loh |
| nor inheritance | חֵ֥לֶק | ḥēleq | HAY-lek |
| with | וְנַֽחֲלָ֖ה | wĕnaḥălâ | veh-na-huh-LA |
| you. | אִתְּכֶֽם׃ | ʾittĕkem | ee-teh-HEM |
Cross Reference
Deuteronomy 12:7
ਤੁਸੀਂ ਅਤੇ ਤੁਹਾਡੇ ਪਰਿਵਾਰ ਉਸ ਥਾਂ ਸਾਂਝਾ ਭੋਜਨ ਕਰੋਂਗੇ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉੱਥੇ ਤੁਹਾਡੇ ਨਾਲ ਹੋਵੇਗਾ। ਉਸ ਥਾਂ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸਾਂਝਿਆਂ ਕਰਨ ਦਾ ਆਨੰਦ ਮਾਣੋਗੇ ਜਿਨ੍ਹਾਂ ਲਈ ਤੁਸੀਂ ਕੰਮ ਕੀਤਾ ਸੀ। ਤੁਸੀਂ ਯਾਦ ਕਰੋਂਗੇ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਇਹ ਚੰਗੀਆਂ ਚੀਜ਼ਾਂ ਦਿੱਤੀਆਂ ਸਨ।
Deuteronomy 26:12
“ਹਰ ਤੀਸਰਾ ਵਰ੍ਹਾ ਦਸਵੰਧ ਦਾ ਵਰ੍ਹਾ ਹੈ। ਇਸ ਵਰ੍ਹੇ, ਤੁਹਾਨੂੰ ਆਪਣੀਆਂ ਫ਼ਸਲਾਂ ਦਾ ਦਸਵੰਧ ਲੇਵੀਆਂ, ਆਪਣੀ ਧਰਤੀ ਉੱਤੇ ਰਹਿੰਦੇ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਨੂੰ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਲੋਕਾਂ ਕੋਲ ਤੁਹਾਡੇ ਸ਼ਹਿਰ ਵਿੱਚ ਕਾਫ਼ੀ ਭੋਜਨ ਹੋਵੇਗਾ।
Deuteronomy 10:9
ਇਹੀ ਕਾਰਣ ਹੈ ਕਿ ਲੇਵੀਆਂ ਨੂੰ ਹੋਰਨਾ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਹਿੱਸਾ ਨਹੀਂ ਮਿਲਿਆ। ਲੇਵੀਆਂ ਕੋਲ ਆਪਣੇ ਹਿੱਸੇ ਵਜੋਂ ਯਹੋਵਾਹ ਹੈ। ਇਸੇ ਦਾ ਹੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ।)
Numbers 18:20
ਯਹੋਵਾਹ ਨੇ ਹਾਰੂਨ ਨੂੰ ਇਹ ਵੀ ਆਖਿਆ, “ਤੁਹਾਨੂੰ ਕੋਈ ਜ਼ਮੀਨ ਨਹੀਂ ਮਿਲੇਗੀ। ਅਤੇ ਕੋਈ ਵੀ ਚੀਜ਼ ਜਿਹੜੀ ਲੋਕਾਂ ਦੀ ਮਲਕੀਅਤ ਹੈ ਉਹ ਤੁਹਾਡੀ ਮਲਕੀਅਤ ਨਹੀਂ ਹੋਵੇਗੀ। ਮੈਂ, ਯਹੋਵਾਹ, ਤੁਹਾਡਾ ਹੋਵਾਂਗਾ। ਇਸਰਾਏਲ ਦੇ ਲੋਕਾਂ ਨੂੰ ਉਹ ਜ਼ਮੀਨ ਮਿਲੇਗੀ ਜਿਸਦਾ ਮੈਂ ਇਕਰਾਰ ਕੀਤਾ ਹੈ। ਪਰ ਤੁਹਾਡੇ ਲਈ ਮੈਂ, ਖੁਦ ਹੀ ਇੱਕ ਸੁਗਾਤ ਹਾਂ।
Deuteronomy 12:19
ਪਰ ਧਿਆਨ ਰੱਖਣਾ ਕਿ ਤੁਸੀਂ ਇਹ ਭੋਜਨ ਹਮੇਸ਼ਾ ਲੇਵੀਆਂ ਨਾਲ ਸਾਂਝਾ ਕਰਨਾ। ਜਿੰਨਾ ਚਿਰ ਤੁਸੀਂ ਇਸ ਧਰਤੀ ਉੱਤੇ ਰਹੋ ਇਹ ਗੱਲ ਜ਼ਰੂਰ ਕਰੋ।
Deuteronomy 14:29
ਇਹ ਭੋਜਨ ਲੇਵੀਆਂ ਲਈ ਹੈ, ਕਿਉਂਕਿ ਉਨ੍ਹਾਂ ਕੋਲ ਧਰਤੀ ਦਾ ਕੋਈ ਆਪਣਾ ਹਿੱਸਾ ਨਹੀਂ ਹੈ। ਇਹ ਭੋਜਨ ਤੁਹਾਡੇ ਕਸਬੇ ਦੇ ਹੋਰਨਾ ਲੋੜਵੰਦ ਲੋਕਾਂ ਲਈ ਹੈ। ਇਹ ਭੋਜਨ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਲਈ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਦੀ ਅਸੀਸ ਦੇਵੇਗਾ।
1 John 1:3
ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
Psalm 147:1
ਯਹੋਵਾਹ ਦੀ ਉਸਤਤਿ ਕਰੋ ਕਿਉਂਕਿ ਉਹ ਭਲਾ ਹੈ। ਸਾਡੇ ਪਰਮੇਸ਼ੁਰ ਲਈ, ਉਸਤਤਿ ਦੇ ਗੀਤ ਗਾਵੋ। ਉਸਦੀ ਉਸਤਤਿ ਕਰਨਾ ਚੰਗਾ ਅਤੇ ਸੁਹਾਨਾ ਹੈ।
Psalm 100:1
ਧੰਨਵਾਦ ਦਾ ਗੀਤ। ਹੇ ਧਰਤੀ ਯਹੋਵਾਹ ਦੇ ਗੀਤ ਗਾ।
Nehemiah 8:10
ਨਹਮਯਾਹ ਨੇ ਆਖਿਆ, “ਜਾਓ ਅਤੇ ਜਾਕੇ ਵੱਧੀਆ ਭੋਜਨ ਖਾਓ ਅਤੇ ਮਿੱਠੀ ਮੈਅ ਪੀਓ। ਅਤੇ ਇਸ ਵਿੱਚੋਂ ਕੁਝ ਭੋਜਨ ਉਨ੍ਹਾਂ ਨੂੰ ਦਿਓ ਜਿਨ੍ਹਾਂ ਨੇ ਖਾਣ ਲਈ ਕੁਝ ਵੀ ਤਿਆਰ ਨਹੀਂ ਕੀਤਾ। ਅੱਜ ਦਾ ਦਿਨ ਸਾਡੇ ਯਹੋਵਾਹ ਦਾ ਖਾਸ ਦਿਨ ਹੈ। ਇਸ ਲਈ ਉਦਾਸ ਨਾ ਹੋਵੋ ਕਿਉਂ ਕਿ ਯਹੋਵਾਹ ਦੀ ਖੁਸ਼ੀ ਤੁਹਾਡੀ ਤਾਕਤ ਹੋਵੇਗੀ।”
2 Chronicles 30:21
ਇਸਰਾਏਲ ਦੇ ਬਾਲਕ ਜਿਹੜੇ ਯਰੂਸ਼ਲਮ ਵਿੱਚ ਮੌਜੂਦ ਸਨ, ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ। ਲੇਵੀ ਅਤੇ ਜਾਜਕ ਉੱਚੇ ਸੁਰ ਵਿੱਚ ਵਾਜਿਆਂ ਦੇ ਨਾਲ ਯਹੋਵਾਹ ਦੇ ਦਰਬਾਰ ਵਿੱਚ ਹਰ ਰੋਜ਼ ਗਾ-ਗਾ ਕੇ ਉਸਦੀ ਉਸਤਤ ਕਰਦੇ ਰਹੇ।
2 Chronicles 29:36
ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਪਰ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬੜੇ ਖੁਸ਼ ਹੋਏ ਅਤੇ ਇਸ ਗੱਲੋ ਵੱਧੇਰੇ ਖੁਸ਼ ਸਨ ਕਿਉਂ ਕਿ ਉਸ ਨੇ ਇਹ ਸਭ ਕੁਝ ਬੜੀ ਜਲਦੀ ਕਰ ਦਿੱਤਾ।
1 Kings 8:66
ਅਗਲੇ ਦਿਨ ਸੁਲੇਮਾਨ ਨੇ ਸਭ ਨੂੰ ਘਰੀਂ ਪਰਤਨ ਲਈ ਆਖਿਆ ਤਾਂ ਸਾਰੇ ਲੋਕਾਂ ਨੇ ਪਾਤਸ਼ਾਹ ਦਾ ਧੰਨਵਾਦ ਕੀਤਾ ਅਤੇ ਅਲਵਿਦਾ ਆਖਕੇ ਆਪਣੇ ਘਰਾਂ ਨੂੰ ਪਰਤ ਗਏ। ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਾਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੀ ਪਰਜਾ ਇਸਰਾਏਲ ਦੇ ਨਾਲ ਕੀਤੀ ਸੀ ਉਹ ਖੁਸ਼ੀ ਤੇ ਮਨ ਦੀ ਅਨੰਦਤਾ ਨਾਲ ਚੱਲੇ ਗਏ।
Joshua 14:4
ਬਾਰਾਂ ਪਰਿਵਾਰ-ਸਮੂਹਾਂ ਨੂੰ ਆਪੋ-ਆਪਣੀ ਧਰਤੀ ਦੇ ਦਿੱਤੀ ਗਈ ਸੀ। ਯੂਸੁਫ਼ ਦੇ ਪੁੱਤਰ ਦੋ ਪਰਿਵਾਰ-ਸਮੂਹਾਂ ਵਿੱਚ ਵੰਡੇ ਗਏ ਸਨ-ਮਨੱਸ਼ਹ ਅਤੇ ਅਫ਼ਰਾਈਮ। ਅਤੇ ਹਰ ਪਰਿਵਾਰ-ਸਮੂਹ ਨੂੰ ਕੁਝ ਧਰਤੀ ਮਿਲੀ। ਪਰ ਲੇਵੀ ਦੇ ਪਰਿਵਾਰ-ਸਮੂਹ ਦੇ ਲੋਕਾਂ ਨੂੰ ਕੋਈ ਧਰਤੀ ਨਹੀਂ ਮਿਲੀ। ਉਨ੍ਹਾਂ ਨੂੰ ਰਹਿਣ ਲਈ ਸਿਰਫ਼ ਕੁਝ ਕਸਬੇ ਦਿੱਤੇ ਗਏ। ਅਤੇ ਇਹ ਕਸਬੇ ਹਰੇਕ ਪਰਿਵਾਰ-ਸਮੂਹ ਦੀ ਧਰਤੀ ਉੱਤੇ ਸਨ। ਉਨ੍ਹਾਂ ਨੂੰ ਆਪਣੇ ਪਸ਼ੂਆਂ ਲਈ ਖੇਤ ਵੀ ਦਿੱਤੇ ਗਏ।
Joshua 13:33
ਮੂਸਾ ਨੇ ਲੇਵੀ ਦੇ ਪਰਿਵਾਰ-ਸਮੂਹ ਨੂੰ ਕੋਈ ਧਰਤੀ ਨਹੀਂ ਦਿੱਤੀ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਉਹ ਖੁਦ ਲੇਵੀ ਦੇ ਪਰਿਵਾਰ-ਸਮੂਹ ਲਈ ਇੱਕ ਸੌਗਾਤ ਹੋਵੇਗਾ।
Joshua 13:14
ਇੱਕ ਲੇਵੀ ਦਾ ਪਰਿਵਾਰ-ਸਮੂਹ ਹੀ ਅਜਿਹਾ ਪਰਿਵਾਰ-ਸਮੂਹ ਹੈ ਜਿਸ ਨੂੰ ਕੋਈ ਜ਼ਮੀਨ ਨਹੀਂ ਮਿਲੀ। ਇਸਦੀ ਬਜਾਇ ਲੇਵੀ ਦੇ ਲੋਕ ਉਨ੍ਹਾਂ ਜਾਨਵਰਾਂ ਨੂੰ ਹੀ ਹਾਸਿਲ ਕਰਦੇ ਹਨ ਜਿਨ੍ਹਾਂ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੂੰ ਹੋਮ ਚੜ੍ਹਾਵੇ ਵਜੋਂ ਪੇਸ਼ ਕੀਤਾ ਜਾਂਦਾ ਹੈ। ਇਹੀ ਸੀ ਜਿਸਦਾ ਯਹੋਵਾਹ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ।
Numbers 18:23
ਉਹ ਲੇਵੀ ਜਿਹੜੇ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਦੇ ਹਨ, ਉਨ੍ਹਾਂ ਨੂੰ ਇਸਦੇ ਵਿਰੁੱਧ ਕੀਤੇ ਗਏ ਕਿਸੇ ਵੀ ਪਾਪ ਦੀ ਸਜ਼ਾ ਭੁਗਤਣੀ ਚਾਹੀਦੀ ਹੈ। ਇਹ ਉਹ ਬਿਧੀ ਹੈ ਜਿਹੜੀ ਹਮੇਸ਼ਾ ਲਈ ਜਾਰੀ ਰਹੇਗੀ। ਲੇਵੀਆਂ ਨੂੰ ਕੋਈ ਜ਼ਮੀਨ ਨਹੀਂ ਮਿਲੇਗੀ ਜਿਸਦਾ ਮੈਂ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਇਕਰਾਰ ਕੀਤਾ ਸੀ।
Deuteronomy 14:26
ਉਸ ਪੈਸੇ ਨਾਲ ਆਪਣੀ ਇੱਛਾ ਅਨੁਸਾਰ ਕੋਈ ਵੀ ਚੀਜ਼ ਖਰੀਦੋ-ਗਾਵਾਂ, ਭੇਡਾਂ, ਮੈਅ ਜਾਂ ਬੀਅਰ ਜਾਂ ਕੋਈ ਹੋਰ ਭੋਜਨ। ਫ਼ੇਰ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਉਸ ਸਥਾਨ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਭੋਜਨ ਦਾ ਆਨੰਦ ਮਾਨਣਾ ਚਾਹੀਦਾ ਹੈ।
Deuteronomy 16:11
ਉਸ ਸਥਾਨ ਉੱਤੇ ਜਾਉ ਜਿਸ ਨੂੰ ਯਹੋਵਾਹ ਆਪਣੇ ਨਾਮ ਦੀ ਰਿਹਾਇਸ਼ ਦੇ ਸਥਾਨ ਵਜੋਂ ਚੁਣੇਗਾ। ਤੈਨੂੰ ਅਤੇ ਤੁਹਾਡੇ ਲੋਕਾਂ ਨੂੰ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਹਮਣੇ ਆਨੰਦ ਮਾਨਣਾ ਚਾਹੀਦਾ। ਆਪਣੇ ਨਾਲ, ਆਪਣੇ ਪੁੱਤਰਾਂ, ਧੀਆਂ, ਆਪਣੇ ਸਾਰੇ ਨੌਕਰਾਂ, ਲੇਵੀਆਂ, ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਨੂੰ ਲੈ ਜਾਉ ਜਿਹੜੀਆਂ ਤੁਹਾਡੇ ਨਗਰਾਂ ਵਿੱਚ ਰਹਿੰਦੀਆਂ ਹਨ।
Deuteronomy 16:14
ਸਾਰੇ ਮਿਲਕੇ ਇਸ ਤਿਉਹਾਰ ਦਾ ਆਨੰਦ ਮਾਣੋ-ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਸਾਰੇ ਨੌਕਰ ਅਤੇ ਲੇਵੀ, ਵਿਦੇਸ਼ੀ, ਯਤੀਮ ਅਤੇ ਵਿਧਵਾਵਾਂ ਜਿਹੜੇ ਵੀ ਤੁਹਾਡੇ ਕਸਬੇ ਵਿੱਚ ਰਹਿੰਦੇ ਹਨ।
Deuteronomy 18:1
ਜਾਜਕਾਂ ਅਤੇ ਲੇਵੀਆਂ ਨੂੰ ਆਸਰਾ ਦੇਣਾ “ਲੇਵੀ ਦੇ ਪਰਿਵਾਰ-ਸਮੂਹ ਨੂੰ ਇਸਰਾਏਲ ਵਿੱਚ ਧਰਤੀ ਦਾ ਕੋਈ ਹਿੱਸਾ ਨਹੀਂ ਮਿਲੇਗਾ। ਉਹ ਲੋਕ ਜਾਜਕਾਂ ਵਜੋਂ ਸੇਵਾ ਕਰਨਗੇ। ਉਹ ਆਪਣਾ ਜੀਵਨ ਨਿਰਬਾਹ ਉਨ੍ਹਾਂ ਬਲੀਆਂ ਦੇ ਭੋਜਨ ਰਾਹੀਂ ਕਰਨਗੇ ਜਿਨ੍ਹਾਂ ਨੂੰ ਅਗਨ ਉੱਤੇ ਪਕਾਇਆ ਜਾਂਦਾ ਹੈ ਅਤੇ ਯਹੋਵਾਹ ਨੂੰ ਭੇਟ ਕੀਤਾ ਜਾਂਦਾ ਹੈ। ਇਹ ਲੇਵੀ ਦੇ ਪਰਿਵਾਰ-ਸਮੂਹਾ ਦੇ ਲੋਕਾਂ ਦਾ ਹਿੱਸਾ ਹੈ।
Deuteronomy 18:6
“ਇਸਰਾਏਲ ਵਿੱਚ ਕਿਤੇ ਵੀ ਰਹਿਣ ਵਾਲਾ ਕੋਈ ਵੀ ਲੇਵੀ, ਆਪਣਾ ਘਰ ਛੱਡ ਕੇ ਯਹੋਵਾਹ ਦੇ ਖਾਸ ਸਥਾਨ ਉੱਤੇ ਆ ਸੱਕਦਾ ਹੈ। ਉਹ ਅਜਿਹਾ ਜਦੋਂ ਵੀ ਚਾਹੇ ਕਰ ਸੱਕਦਾ ਹੈ।
Numbers 18:26
“ਲੇਵੀ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਦੱਸ: ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਯਹੋਵਾਹ ਨੂੰ ਦੇਣਗੇ। ਉਹ ਦਸਵੰਧ ਲੇਵੀ ਲੋਕਾਂ ਦਾ ਹੋਵੇਗਾ। ਪਰ ਤੁਹਾਨੂੰ ਉਸਦਾ ਦਸਵਾ ਹਿੱਸਾ ਯਹੋਵਾਹ ਨੂੰ ਭੇਟ ਵਜੋਂ ਦੇਣਾ ਚਾਹੀਦਾ।