Deuteronomy 28:10 in Punjabi

Punjabi Punjabi Bible Deuteronomy Deuteronomy 28 Deuteronomy 28:10

Deuteronomy 28:10
ਫ਼ੇਰ ਉਸ ਧਰਤੀ ਉਤਲੇ ਲੋਕ ਦੇਖਣਗੇ ਕਿ ਤੁਸੀਂ ਯਹੋਵਾਹ ਦੇ ਹੋ ਅਤੇ ਉਹ ਤੁਹਾਡੇ ਪਾਸੋਂ ਡਰਨਗੇ।

Deuteronomy 28:9Deuteronomy 28Deuteronomy 28:11

Deuteronomy 28:10 in Other Translations

King James Version (KJV)
And all people of the earth shall see that thou art called by the name of the LORD; and they shall be afraid of thee.

American Standard Version (ASV)
And all the peoples of the earth shall see that thou art called by the name of Jehovah; and they shall be afraid of thee.

Bible in Basic English (BBE)
And all the peoples of the earth will see that the name of the Lord is on you, and they will go in fear of you.

Darby English Bible (DBY)
And all peoples of the earth shall see that thou art called by the name of Jehovah, and they shall be afraid of thee.

Webster's Bible (WBT)
And all the people of the earth shall see that thou art called by the name of the LORD; and they shall be afraid of thee.

World English Bible (WEB)
All the peoples of the earth shall see that you are called by the name of Yahweh; and they shall be afraid of you.

Young's Literal Translation (YLT)
and all the peoples of the land have seen that the name of Jehovah is called upon thee, and they have been afraid of thee.

And
all
וְרָאוּ֙wĕrāʾûveh-ra-OO
people
כָּלkālkahl
of
the
earth
עַמֵּ֣יʿammêah-MAY
see
shall
הָאָ֔רֶץhāʾāreṣha-AH-rets
that
כִּ֛יkee
thou
art
called
שֵׁ֥םšēmshame
by
יְהוָ֖הyĕhwâyeh-VA
the
name
נִקְרָ֣אniqrāʾneek-RA
of
the
Lord;
עָלֶ֑יךָʿālêkāah-LAY-ha
afraid
be
shall
they
and
וְיָֽרְא֖וּwĕyārĕʾûveh-ya-reh-OO
of
מִמֶּֽךָּ׃mimmekkāmee-MEH-ka

Cross Reference

2 Chronicles 7:14
ਜੇਕਰ ਮੇਰੇ ਲੋਕ ਜੋ ਮੇਰੇ ਨਾਮ ਦੁਆਰਾ ਸਦਵਾਉਂਦੇ ਹਨ, ਨਿਮਰ ਬਣ ਜਾਣ ਅਤੇ ਪ੍ਰਾਰਥਨਾ ਕਰਨ ਅਤੇ ਮੇਰਾ ਇੰਤਜਾਰ ਕਰਨ ਅਤੇ ਆਪਣੀਆਂ ਮੰਦੀਆਂ ਕਰਨੀਆਂ ਤੋਂ ਹਟ ਜਾਣ, ਤਾਂ ਮੈਂ ਅਕਾਸ਼ ਵਿੱਚ ਉਨ੍ਹਾਂ ਨੂੰ ਸੁਣਾਂਗਾ ਅਤੇ ਮੈਂ ਉਨ੍ਹਾਂ ਦੇ ਪਾਪ ਮੁਆਫ਼ ਕਰ ਦਿਆਂਗਾ ਅਤੇ ਉਨ੍ਹਾਂ ਦੀ ਧਰਤੀ ਨੂੰ ਚੰਗਾ ਕਰ ਦਿਆਂਗਾ।

Deuteronomy 11:25
ਕੋਈ ਬੰਦਾ ਵੀ ਤੁਹਾਡੇ ਸਾਹਮਣੇ ਟਿਕ ਨਹੀਂ ਸੱਕੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸ ਧਰਤੀ ਵਿੱਚ ਜਿੱਥੇ ਵੀ ਤੁਸੀਂ ਜਾਵੋਂਗੇ, ਲੋਕਾਂ ਨੂੰ ਤੁਹਾਡੇ ਕੋਲੋਂ ਭੈਭੀਤ ਕਰ ਦੇਵੇਗਾ। ਇਹੀ ਹੈ ਜਿਸਦਾ ਯਹੋਵਾਹ ਨੇ ਪਹਿਲਾਂ ਤੁਹਾਡੇ ਨਾਲ ਇਕਰਾਰ ਕੀਤਾ ਸੀ।

Numbers 6:27
ਫ਼ੇਰ ਯਹੋਵਾਹ ਨੇ ਆਖਿਆ, “ਇਸ ਤਰ੍ਹਾਂ, ਹਾਰੂਨ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਲੋਕਾਂ ਨੂੰ ਅਸੀਸਾਂ ਦੇਣ ਲਈ ਮੇਰੇ ਨਾਮ ਦੀ ਵਰਤੋਂ ਕਰਨਗੇ। ਅਤੇ ਮੈਂ ਉਨ੍ਹਾਂ ਨੂੰ ਅਸੀਸ ਦੇਵਾਂਗਾ।”

Revelation 3:9
ਸੁਣੋ। ਇੱਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਹਮਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।

Malachi 3:12
“ਦੂਜੀਆਂ ਕੌਮਾਂ ਦੇ ਮਨੁੱਖਾਂ ਦਾ ਵਤੀਰਾ ਵੀ ਤੁਹਾਡੇ ਨਾਲ ਚੰਗਾ ਹੋਵੇਗਾ। ਤੁਹਾਡਾ ਦੇਸ ਸੱਚਮੁੱਚ ਕਮਾਲ ਦਾ ਹੋ ਜਾਵੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।

Daniel 9:18
ਮੇਰੇ ਪਰਮੇਸ਼ੁਰ, ਮੇਰੀ ਗੱਲ ਸੁਣ! ਆਪਣੀਆਂ ਅੱਖਾਂ ਖੋਲ ਅਤੇ ਦੇਖ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਨੂੰ ਜਿਹੜੀਆਂ ਸਾਡੇ ਨਾਲ ਵਾਪਰਦੀਆਂ ਹਨ! ਦੇਖ ਕੀ ਵਾਪਰਿਆ ਹੈ ਉਸ ਸ਼ਹਿਰ ਨਾਲ ਜਿਸ ਨੂੰ ਤੇਰੇੇ ਨਾਮ ਨਾਲ ਬੁਲਾਇਆ ਜਾਂਦਾ ਹੈ। ਮੈਂ ਇਹ ਨਹੀਂ ਆਖ ਰਿਹਾ ਕਿ ਅਸੀਂ ਧਰਮੀ ਹਾਂ। ਇਹ ਇਸ ਲਈ ਨਹੀਂ ਹੈ ਕਿ ਮੈਂ ਇਹ ਚੀਜ਼ਾਂ ਮੰਗ ਰਿਹਾ ਹਾਂ। ਮੈਂ ਇਹ ਚੀਜ਼ਾਂ ਇਸ ਲਈ ਮੰਗ ਰਿਹਾ ਹਾਂ ਕਿਉਂ ਕਿ ਮੈਂ ਜਾਣਦਾ ਹਾਂ ਕਿ ਤੂੰ ਮਿਹਰਬਾਨ ਹੈਂ।

Jeremiah 33:9
ਫ਼ੇਰ ਯਰੂਸ਼ਲਮ ਬੜੀ ਸ਼ਾਨਦਾਰ ਥਾਂ ਹੋਵੇਗੀ। ਲੋਕ ਪ੍ਰਸੰਨ ਹੋਣਗੇ। ਅਤੇ ਹੋਰਨਾਂ ਕੌਮਾਂ ਦੇ ਲੋਕ ਇਸਦੀ ਵਡਿਆਈ ਕਰਨਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਇੱਥੇ ਵਾਪਰਨ ਵਾਲੀਆਂ ਚੰਗੀਆਂ ਗੱਲਾਂ ਬਾਰੇ ਸੁਣਨਗੇ।। ਉਹ ਉਨ੍ਹਾਂ ਚੰਗੀਆਂ ਗੱਲਾਂ ਬਾਰੇ ਸੁਣਨਗੇ ਜਿਹੜੀਆਂ ਮੈਂ ਯਰੂਸ਼ਲਮ ਲਈ ਕਰ ਰਿਹਾ ਹਾਂ।

Isaiah 63:19
ਕੁਝ ਲੋਕਾਂ ਉੱਤੇ ਤੇਰਾ ਸ਼ਾਸਨ ਨਹੀਂ ਸੀ। ਉਹ ਤੁਹਾਡਾ ਨਾਮ ਕਬੂਲ ਨਹੀਂ ਕਰਦੇ। ਅਤੇ ਅਸੀਂ ਵੀ ਉਨ੍ਹਾਂ ਲੋਕਾਂ ਵਰਗੇ ਸਾਂ।

1 Chronicles 14:17
ਇਉਂ ਦਾਊਦ ਸਾਰੇ ਦੇਸ਼ਾਂ ਵਿੱਚ ਪ੍ਰਸਿੱਧ ਹੋ ਗਿਆ ਅਤੇ ਯਹੋਵਾਹ ਨੇ ਸਾਰੀਆਂ ਕੌਮਾਂ ਤੇ ਉਸਦਾ ਡਰ ਪਾ ਦਿੱਤਾ।

1 Samuel 18:28
ਸ਼ਾਊਲ ਨੇ ਵੇਖਿਆ ਕਿ ਯਹੋਵਾਹ ਦਾਊਦ ਦੇ ਨਾਲ ਹੈ ਅਤੇ ਉਸਦੀ ਧੀ ਮੀਕਲ ਵੀ ਦਾਊਦ ਨੂੰ ਪਿਆਰ ਕਰਦੀ ਹੈ।

1 Samuel 18:12
ਯਹੋਵਾਹ ਦਾਊਦ ਦੇ ਨਾਲ ਸੀ ਅਤੇ ਯਹੋਵਾਹ ਨੇ ਸ਼ਾਊਲ ਨੂੰ ਛੱਡ ਦਿੱਤਾ ਸੀ ਇਸ ਲਈ ਹੁਣ ਸ਼ਾਊਲ ਦਾਊਦ ਕੋਲੋਂ ਭੈਅ ਖਾਂਦਾ ਸੀ।

Joshua 5:1
ਜਦੋਂ ਯਰਦਨ ਨਦੀ ਦੇ ਪੱਛਮੀ ਪਾਸੇ ਵਾਲੇ ਅਮੋਰੀਆ ਦੇ ਰਾਜਿਆ ਅਤੇ ਭੂਮੱਧ ਸਾਗਰ ਦੇ ਕੰਢੇ ਰਹਿਣ ਵਾਲੇ ਕਨਾਨੀ ਰਾਜਿਆਂ ਨੇ ਇਸ ਬਾਰੇ ਸੁਣਿਆ, ਉਹ ਬਹੁਤ ਭੈਭੀਤ ਹੋ ਗਏ। ਉਸਤੋਂ ਮਗਰੋਂ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਲੜਨ ਲਈ ਇੰਨੇ ਬਹਾਦਰ ਨਾ ਰਹੇ।

Deuteronomy 4:6
ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਨਾਲ ਕਰੋ। ਇਹ ਗੱਲਾਂ ਹੋਰਨਾ ਦੇਸ਼ਾਂ ਦੇ ਲੋਕਾਂ ਨੂੰ ਦਰਸਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਨਣਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ, ਸੱਚ ਮੁੱਚ ਸਿਆਣੇ ਅਤੇ ਸਮਝਦਾਰ ਹਨ।’

Exodus 14:25
ਫ਼ੇਰ ਉਸ ਨੇ ਰੱਥਾਂ ਦੇ ਪਹੀਆਂ ਨੂੰ ਕੱਟ ਦਿੱਤਾ ਅਤੇ ਰੱਥਾਂ ਤੇ ਕਾਬੂ ਰੱਖਣਾ ਮੁਸ਼ਕਿਲ ਕਰ ਦਿੱਤਾ। ਮਿਸਰੀ ਚੀਕੇ, “ਆਓ ਆਪਾਂ ਇੱਥੋਂ ਨਿਕਲ ਚੱਲੀਏ। ਇਸਰਾਏਲ ਦੇ ਲੋਕਾਂ ਲਈ ਯਹੋਵਾਹ ਸਾਡੇ ਖਿਲਾਫ਼ ਲੜ ਰਿਹਾ ਹੈ।”

Exodus 12:33
ਮਿਸਰ ਦੇ ਲੋਕਾਂ ਨੇ ਵੀ ਉਨ੍ਹਾਂ ਨੂੰ ਛੇਤੀ ਚੱਲੇ ਜਾਣ ਲਈ ਆਖਿਆ। ਕਿਉਂਕਿ ਉਨ੍ਹਾਂ ਨੇ ਆਖਿਆ, “ਜੇ ਤੁਸੀਂ ਨਾ ਗਏ, ਅਸੀਂ ਸਾਰੇ ਮਾਰੇ ਜਾਵਾਂਗੇ।”