Deuteronomy 33:14
ਸੂਰਜ ਉਨ੍ਹਾਂ ਨੂੰ ਚੰਗਾ ਫ਼ਲ ਦੇਵੇ। ਹਰ ਮਹੀਨਾ ਆਪਣਾ ਉੱਤਮ ਫ਼ਲ ਲਿਆਵੇ।
Deuteronomy 33:14 in Other Translations
King James Version (KJV)
And for the precious fruits brought forth by the sun, and for the precious things put forth by the moon,
American Standard Version (ASV)
And for the precious things of the fruits of the sun, And for the precious things of the growth of the moons,
Bible in Basic English (BBE)
And the good things of the fruits of the sun, and the good things of the growth of the moons,
Darby English Bible (DBY)
And by the precious fruits of the sun, And by the precious things put forth by the months,
Webster's Bible (WBT)
And for the precious fruits brought forth by the sun, and for the precious things put forth by the moon,
World English Bible (WEB)
For the precious things of the fruits of the sun, For the precious things of the growth of the moons,
Young's Literal Translation (YLT)
And by precious things -- fruits of the sun, And by precious things -- cast forth by the moons,
| And for the precious | וּמִמֶּ֖גֶד | ûmimmeged | oo-mee-MEH-ɡed |
| fruits | תְּבוּאֹ֣ת | tĕbûʾōt | teh-voo-OTE |
| sun, the by forth brought | שָׁ֑מֶשׁ | šāmeš | SHA-mesh |
| things precious the for and | וּמִמֶּ֖גֶד | ûmimmeged | oo-mee-MEH-ɡed |
| put forth | גֶּ֥רֶשׁ | gereš | ɡEH-resh |
| by the moon, | יְרָחִֽים׃ | yĕrāḥîm | yeh-ra-HEEM |
Cross Reference
Leviticus 26:4
ਮੈਂ ਤੁਹਾਨੂੰ ਉਸ ਵੇਲੇ ਮੀਂਹ ਦਿਆਂਗਾ ਜਦੋਂ ਇਸ ਦੀ ਜ਼ਰੂਰਤ ਹੋਵੇਗੀ। ਧਰਤੀ ਫ਼ਸਲਾਂ ਉਗਾਵੇਗੀ ਅਤੇ ਖੇਤਾਂ ਦੇ ਰੁੱਖ ਆਪਣੇ ਫ਼ਲ ਉੱਗਣਗੇ।
1 Timothy 6:17
ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹੜੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸੱਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰੱਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ।
Acts 14:17
ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸ ਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸ ਨੇ ਅਕਾਸ਼ ਤੋਂ ਤੁਹਾਡੇ ਲਈ ਬਰੱਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”
Matthew 5:45
ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।
Malachi 4:2
“ਪਰ ਉਨ੍ਹਾਂ ਮਨੁੱਖਾਂ ਲਈ, ਜਿਹੜੇ ਮੇਰੇ ਨਾਂ ਦਾ ਭੈਅ ਮੰਨਦੇ ਹਨ, ਉਨ੍ਹਾਂ ਲਈ ਧਰਮ ਦਾ ਸੂਰਜ ਚਢ਼ੇਗਾ ਅਤੇ ਉਸ ਦੀਆਂ ਕਿਰਣਾਂ ਵਿੱਚ ਸ਼ਿਫ਼ਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗ ਬਾਹਰ ਨਿਕਲੋਂਗੇ ਅਤੇ ਕੁਦੋ-ਟਪੋਂਗੇ।
Psalm 104:19
ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਹ ਸੂਚਿਤ ਕਰਨ ਲਈ ਚੰਨ ਦਿੱਤਾ ਹੈ ਕਿ ਤਿਉਹਾਰ ਕਦੋਂ ਸ਼ੁਰੂ ਹੋਵੇਗਾ। ਅਤੇ ਸੂਰਜ ਜਾਣੇਗਾ ਕਿ ਕਦੋਂ ਛੁਪਣਾ ਹੈ।
Psalm 84:11
ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ। ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ।
Psalm 74:16
ਹੇ ਪਰਮੇਸ਼ੁਰ, ਤੁਸੀਂ ਹਰ ਦਿਨ ਉੱਤੇ ਕਾਬੂ ਰੱਖਦੇ ਹੋਂ ਅਤੇ ਹਰ ਰਾਤ ਉੱਤੇ ਵੀ ਕਾਬੂ ਰੱਖਦੇ ਹੋਂ। ਤੁਸਾਂ ਸੂਰਜ ਅਤੇ ਚੰਨ ਨੂੰ ਸਾਜਿਆ।
Psalm 65:9
ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ, ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ। ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।
Psalm 8:3
ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹੱਥੀਂ ਸਾਜਿਆ ਹੈ। ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚੰਭਿਤ ਹੁੰਦਾ ਹਾਂ;
2 Samuel 23:4
ਉਹ ਮਨੁੱਖ ਸਵੇਰ ਦੇ ਚਾਨਣ ਵਾਂਗ ਹੋਵੇਗਾ ਜਦੋਂ ਸੂਰਜ ਨਿਕਲਦਾ ਹੀ ਹੈ, ਅਜਿਹੀ ਸਵੇਰ ਜਿਸ ਵਿੱਚ ਬੱਦਲ ਨਾ ਹੋਣ ਅਤੇ ਬਰਖਾ ਬਾਅਦ ਉਸ ਚਮਕਦੀ ਧੁੱਪ ਵਰਗਾ ਤੇ ਉਸ ਘਾਹ ਵਰਗਾ, ਜੋ ਮੀਂਹ ਤੋਂ ਪਿੱਛੋਂ ਧੁੱਪ ਦੇ ਕਾਰਣ ਧਰਤੀ ਉੱਪਰ ਉੱਗਦਾ ਹੈ।’
Deuteronomy 28:8
“ਯਹੋਵਾਹ ਤੁਹਾਨੂੰ ਅਸੀਸ ਦੇਵੇਗਾ ਅਤੇ ਤੁਹਾਡੇ ਭੰਡਾਰੇ ਭਰ ਦੇਵੇਗਾ। ਉਹ ਤੁਹਾਡੇ ਕੀਤੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦੇਵੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਹੜੀ ਉਹ ਤੁਹਾਨੂੰ ਦੇ ਰਿਹਾ ਹੈ।
Revelation 22:2
ਇਹ ਸ਼ਹਿਰ ਦੀ ਗਲੀ ਦੇ ਵਿੱਚਕਾਰ ਵੱਗਦੀ ਹੈ। ਨਦੀ ਦੇ ਦੋਹਾਂ ਕੰਢਿਆਂ ਉੱਪਰ ਜੀਵਨ ਦਾ ਰੁੱਖ ਸੀ। ਜੀਵਨ ਦਾ ਰੁੱਖ ਸਾਲ ਵਿੱਚ ਬਾਰ੍ਹਾਂ ਵਾਰੀਂ ਫ਼ਲ ਦਿੰਦਾ ਹੈ। ਇਹ ਹਰ ਮਹੀਨੇ ਫ਼ਲ ਦਿੰਦਾ ਹੈ। ਰੁੱਖ ਦੇ ਪੱਤਿਆਂ ਦੀ ਵਰਤੋਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੰਗਾ ਕਰਨ ਲਈ ਕੀਤੀ ਜਾਂਦੀ ਹੈ।