Deuteronomy 4:7
“ਯਹੋਵਾਹ, ਸਾਡਾ ਪਰਮੇਸ਼ੁਰ, ਨੇੜੇ ਹੀ ਹੁੰਦਾ ਹੈ ਜਦੋਂ ਅਸੀਂ ਉਸ ਨੂੰ ਸਹਾਇਤਾ ਲਈ ਪੁਕਾਰਦੇ ਹਾਂ। ਕਿਸੇ ਵੀ ਹੋਰ ਦੇਸ਼ ਕੋਲ ਅਜਿਹਾ ਪਰਮੇਸ਼ੁਰ ਨਹੀਂ ਹੈ!
Deuteronomy 4:7 in Other Translations
King James Version (KJV)
For what nation is there so great, who hath God so nigh unto them, as the LORD our God is in all things that we call upon him for?
American Standard Version (ASV)
For what great nation is there, that hath a god so nigh unto them, as Jehovah our God is whensoever we call upon him?
Bible in Basic English (BBE)
For what great nation has a god so near to them as the Lord our God is, whenever we are turned to him in prayer?
Darby English Bible (DBY)
For what great nation is there that hath God near to them as Jehovah our God is in everything we call upon him for?
Webster's Bible (WBT)
For what nation is there so great, which hath God so nigh to them, as the LORD our God is in all things that we call upon him for?
World English Bible (WEB)
For what great nation is there, that has a god so near to them, as Yahweh our God is whenever we call on him?
Young's Literal Translation (YLT)
`For which `is' the great nation that hath God near unto it, as Jehovah our God, in all we have called unto him?
| For | כִּ֚י | kî | kee |
| what | מִי | mî | mee |
| nation | ג֣וֹי | gôy | ɡoy |
| is there so great, | גָּד֔וֹל | gādôl | ɡa-DOLE |
| who | אֲשֶׁר | ʾăšer | uh-SHER |
| hath God | ל֥וֹ | lô | loh |
| so nigh | אֱלֹהִ֖ים | ʾĕlōhîm | ay-loh-HEEM |
| unto | קְרֹבִ֣ים | qĕrōbîm | keh-roh-VEEM |
| Lord the as them, | אֵלָ֑יו | ʾēlāyw | ay-LAV |
| our God | כַּֽיהוָ֣ה | kayhwâ | kai-VA |
| is in all | אֱלֹהֵ֔ינוּ | ʾĕlōhênû | ay-loh-HAY-noo |
| call we that things | בְּכָל | bĕkāl | beh-HAHL |
| upon | קָרְאֵ֖נוּ | qorʾēnû | kore-A-noo |
| him for? | אֵלָֽיו׃ | ʾēlāyw | ay-LAIV |
Cross Reference
Psalm 145:18
ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ। ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸ ਨੂੰ ਪ੍ਰਾਰਥਨਾ ਕਰਦਾ ਹੈ।
2 Samuel 7:23
“ਇਸਰਾਏਲ ਵਰਗੇ ਲੋਕੀਂ ਸਾਰੀ ਕਾਇਨਾਤ ਵਿੱਚ ਨਹੀਂ ਹਨ। ਇਹ ਉਹ ਖਾਸ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਖੁਦ ਮਿਸਰ ਤੋਂ ਆਜ਼ਾਦ ਕਰਾਉਣ ਲਈ ਗਿਆ ਸੀ ਇਸਰਾਏਲ ਨੂੰ ਬਚਾਉਣ ਵਿੱਚ, ਯਹੋਵਾਹ ਨੇ ਮਹਾਨ ਅਤੇ ਭਿਆਨਕ ਗੱਲਾਂ ਕਰਕੇ ਆਪਣੇ ਆਪ ਨੂੰ ਇੱਕ ਨਾਂ ਦਿੱਤਾ। ਹੇ ਯਹੋਵਾਹ, ਤੂੰ ਆਪਣੀ ਧਰਤੀ ਅਤੇ ਆਪਣੇ ਲੋਕਾਂ ਖਾਤਰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਆਜ਼ਾਦ ਕਰਵਾਇਆ ਸੀ ਅਤੇ ਉਨ੍ਹਾਂ ਦੇ ਦੇਵਤਿਆਂ ਸਾਹਮਣੇ ਭੈ-ਦਾਇੱਕ ਗੱਲਾਂ ਕੀਤੀਆਂ।
Psalm 148:14
ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ। ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ। ਲੋਕ ਇਸਰਾਏਲ ਦੀ ਉਸਤਤਿ ਕਰਨਗੇ। ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।
Psalm 34:18
ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ। ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ।
James 4:8
ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ।
Psalm 46:1
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
Isaiah 55:6
ਇਸ ਲਈ ਤੁਹਾਨੂੰ ਯਹੋਵਾਹ ਵੱਲ ਤੱਕਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਇਸ ਲਈ ਬਹੁਤ ਦੇਰ ਹੋ ਜਾਵੇ। ਤੁਹਾਨੂੰ ਹੁਣੇ ਹੀ, ਉਸ ਨੂੰ ਸੱਦਾ ਦੇਣਾ ਚਾਹੀਦਾ ਜਦੋਂ ਕਿ ਉਹ ਨੇੜੇ ਹੈ।
Isaiah 43:4
ਤੁਸੀਂ ਮੇਰੇ ਲਈ ਬਹੁਤ ਮਹੱਤਵਪੂਰਣ ਹੋ, ਇਸ ਲਈ ਮੈਂ ਤੁਹਾਡਾ ਆਦਰ ਕਰਾਂਗਾ। ਮੈਂ ਤੁਹਾਨੂੰ ਪਿਆਰ ਕਰਦਾ ਹਾਂ ਅਤੇ ਮੈਂ ਸਾਰੇ ਲੋਕਾਂ ਅਤੇ ਕੌਮਾਂ ਦਾ ਦਾਨ ਕਰ ਦਿਆਂਗਾ ਤਾਂ ਜੋ ਤੂੰ ਜਿਉਂ ਸੱਕੇਁ।”
Psalm 73:28
ਜਿੱਥੇ ਤੀਕ ਮੇਰੀ ਗੱਲ ਹੈ, ਮੈਂ ਤਾਂ ਪਰਮੇਸ਼ੁਰ ਵੱਲ ਆ ਗਿਆ ਹਾਂ। ਅਤੇ ਮੇਰੇ ਲਈ ਇਹ ਸ਼ੁਭ ਹੈ। ਮੈਂ ਯਹੋਵਾਹ ਆਪਣੇ ਮਾਲਕ ਨੂੰ ਆਪਣਾ ਸੁਰੱਖਿਅਤ ਟਿਕਾਣਾ ਬਣਾ ਲਿਆ ਹੈ। ਹੇ ਪਰਮੇਸ਼ੁਰ, ਮੈਂ ਉਨ੍ਹਾਂ ਸਮੂਹ ਗੱਲਾਂ ਬਾਰੇ ਦੱਸਣ ਆਇਆ ਹਾਂ ਜੋ ਤੁਸਾਂ ਕੀਤੀਆਂ ਹਨ।
Deuteronomy 5:26
ਕਿਸੇ ਬੰਦੇ ਨੇ ਵੀ ਕਦੇ ਜਿਉਂਦੇ ਜਾਗਦੇ ਪਰਮੇਸ਼ੁਰ ਨੂੰ ਅਗਨੀ ਵਿੱਚੋਂ ਬੋਲਦਿਆਂ ਨਹੀਂ ਸੁਣਿਆ ਹੋਵੇਗਾ ਅਤੇ ਫ਼ੇਰ ਜੀਵਿਤ ਬੱਚਿਆਂ ਹੋਵੇਗਾ ਜਿਵੇਂ ਅਸੀਂ ਸੁਣਿਆ ਹੈ।
Numbers 23:21
ਪਰਮੇਸ਼ੁਰ, ਨੂੰ ਯਾਕੂਬ ਦੇ ਲੋਕਾਂ ਅੰਦਰ ਕੁਝ ਵੀ ਗਲਤ ਨਹੀਂ ਦਿਸਿਆ। ਪਰਮੇਸ਼ੁਰ ਨੂੰ, ਇਸਰਾਏਲ ਦੇ ਲੋਕਾਂ ਵਿੱਚ ਕੋਈ ਪਾਪ ਨਹੀਂ ਦਿਸਿਆ। ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੈ ਅਤੇ ਉਹ ਉਨ੍ਹਾਂ ਦੇ ਨਾਲ ਹੈ। ਉਹ ਉਸ ਨੂੰ ਆਪਣਾ ਰਾਜਾ ਹੋਣ ਦਾ ਐਲਾਨ ਕਰਦੇ ਹਨ!
Ephesians 2:12
ਅਤੀਤ ਵਿੱਚ, ਯਾਦ ਰੱਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਇਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ।
Numbers 23:9
ਮੈਂ ਉਨ੍ਹਾਂ ਲੋਕਾਂ ਨੂੰ ਪਰਬਤ ਉੱਤੋਂ ਦੇਖ ਰਿਹਾ ਹਾਂ। ਮੈਂ ਉਨ੍ਹਾਂ ਨੂੰ ਉੱਚੀਆਂ ਪਹਾੜੀਆਂ ਤੋਂ ਦੇਖਦਾ ਹਾਂ। ਉਹ ਲੋਕ, ਇੱਕਲੇ ਰਹਿੰਦੇ ਹਨ। ਉਹ ਕਿਸੇ ਹੋਰ ਕੌਮ ਦਾ ਹਿੱਸਾ ਨਹੀਂ ਹੈ।