Deuteronomy 5:32
“ਇਸ ਲਈ, ਤੁਹਾਨੂੰ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਕਰਨ ਬਾਰੇ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਤੁਹਾਨੂੰ ਯਹੋਵਾਹ ਨੇ ਆਦੇਸ਼ ਦਿੱਤਾ ਹੈ। ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਹਟਣਾ ਨਹੀਂ!
Deuteronomy 5:32 in Other Translations
King James Version (KJV)
Ye shall observe to do therefore as the LORD your God hath commanded you: ye shall not turn aside to the right hand or to the left.
American Standard Version (ASV)
Ye shall observe to do therefore as Jehovah your God hath commanded you: ye shall not turn aside to the right hand or to the left.
Bible in Basic English (BBE)
Take care, then, to do whatever the Lord your God has given you orders to do; let there be no turning away to the right hand or to the left.
Darby English Bible (DBY)
Take heed then to do as Jehovah your God hath commanded you: turn not aside to the right hand or to the left.
Webster's Bible (WBT)
Ye shall observe to do therefore as the LORD your God hath commanded you: ye shall not turn aside to the right hand or to the left.
World English Bible (WEB)
You shall observe to do therefore as Yahweh your God has commanded you: you shall not turn aside to the right hand or to the left.
Young's Literal Translation (YLT)
`And ye have observed to do as Jehovah your God hath commanded you, ye turn not aside -- right or left;
| Ye shall observe | וּשְׁמַרְתֶּ֣ם | ûšĕmartem | oo-sheh-mahr-TEM |
| to do | לַֽעֲשׂ֔וֹת | laʿăśôt | la-uh-SOTE |
| therefore as | כַּֽאֲשֶׁ֥ר | kaʾăšer | ka-uh-SHER |
| Lord the | צִוָּ֛ה | ṣiwwâ | tsee-WA |
| your God | יְהוָ֥ה | yĕhwâ | yeh-VA |
| hath commanded | אֱלֹֽהֵיכֶ֖ם | ʾĕlōhêkem | ay-loh-hay-HEM |
| not shall ye you: | אֶתְכֶ֑ם | ʾetkem | et-HEM |
| turn aside | לֹ֥א | lōʾ | loh |
| hand right the to | תָסֻ֖רוּ | tāsurû | ta-SOO-roo |
| or to the left. | יָמִ֥ין | yāmîn | ya-MEEN |
| וּשְׂמֹֽאל׃ | ûśĕmōl | oo-seh-MOLE |
Cross Reference
Proverbs 4:27
ਸੱਜੇ ਜਾਂ ਖੱਬੇ ਨਾ ਮੁੜੋ। ਆਪਣੇ-ਆਪ ਨੂੰ ਬਦੀ ਤੋਂ ਦੂਰ ਰੱਖੋ।
Joshua 23:6
“ਤੁਹਾਨੂੰ ਆਪਣੇ ਫ਼ੈਸਲੇ ਨੂੰ ਮਜ਼ਬੂਤ ਕਰਨਾ ਚਾਹੀਦਾ ਅਤੇ ਉਹ ਸਭ ਕੁਝ ਮੰਨਣਾ ਅਤੇ ਕਰਨਾ ਚਾਹੀਦਾ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। ਉਸ ਬਿਧੀ ਤੋਂ ਸੱਜੇ ਜਾਂ ਖੱਬੇ ਨਾ ਮੁੜੋ।
Joshua 1:7
ਪਰ ਤੈਨੂੰ ਇੱਕ ਹੋਰ ਗੱਲ ਬਾਰੇ ਵੀ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ। ਤੈਨੂੰ ਇਹ ਪੱਕ ਕਰਨਾ ਚਾਹੀਦਾ ਹੈ ਕਿ ਤੂੰ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੇ ਜਿਹੜੇ ਤੈਨੂੰ ਮੇਰੇ ਸੇਵਕ ਮੂਸਾ ਨੇ ਦਿੱਤੇ ਸਨ। ਜੇ ਤੂੰ ਪੂਰੀ ਤਰ੍ਹਾਂ ਇਸ ਬਿਵਸਥਾ ਉੱਤੇ ਅਮਲ ਕਰੇਂਗਾ ਤਾਂ ਤੂੰ ਆਪਣੀ ਹਰ ਗੱਲ ਵਿੱਚ ਸਫ਼ਲ ਹੋ ਜਾਵੇਂਗਾ।
Deuteronomy 28:14
ਤੁਹਾਨੂੰ ਇਨ੍ਹਾਂ ਵਿੱਚੋਂ ਕਿਸੇ ਵੀ ਬਿਵਸਥਾ ਤੋਂ ਬਦਲਨਾ ਨਹੀਂ ਚਾਹੀਦਾ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਤੁਹਾਨੂੰ ਨਾ ਤਾਂ ਸੱਜੇ ਅਤੇ ਨਾ ਹੀ ਖੱਬੇ ਮੁੜਨਾ ਚਾਹੀਦਾ ਹੈ। ਤੁਹਾਨੂੰ ਹੋਰਨਾ ਦੇਵਤਿਆਂ ਦਾ ਅਨੁਸਰਣ ਅਤੇ ਉਨ੍ਹਾਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ।
Deuteronomy 17:20
ਫ਼ੇਰ ਰਾਜਾ ਇਹ ਨਹੀਂ ਸੋਚੇਗਾ ਕਿ ਉਹ ਆਪਣੇ ਲੋਕਾਂ ਨਾਲੋਂ ਬਿਹਤਰ ਹੈ। ਉਹ ਬਿਧੀ ਤੋਂ ਭੱਜੇਗਾ ਨਹੀਂ, ਸਗੋਂ ਇਸਦੀ ਪੂਰੀ ਤਰ੍ਹਾਂ ਪਾਲਣਾ ਕਰੇਗਾ। ਫ਼ੇਰ ਉਹ ਰਾਜਾ ਅਤੇ ਉਸ ਦੇ ਉੱਤਰਾਧਿਕਾਰੀ ਲੰਮੇ ਸਮੇਂ ਤੀਕ ਇਸਰਾਏਲ ਉੱਤੇ ਰਾਜ ਕਰਨਗੇ।
2 Peter 2:21
ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਏ ਇਸ ਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁੜ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।
Ezekiel 37:24
“‘ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਦਾ ਰਾਜਾ ਹੋਵੇਗਾ। ਉਨ੍ਹਾਂ ਸਾਰਿਆਂ ਦਾ ਓੱਥੇ ਸਿਰਫ਼ ਇੱਕ ਹੀ ਆਜੜੀ ਹੋਵੇਗਾ। ਉਹ ਮੇਰੇ ਕਨੂੰਨਾਂ ਅਨੁਸਾਰ ਜਿਉਣਗੇ ਅਤੇ ਮੇਰੇ ਕਨੂੰਨਾਂ ਨੂੰ ਮੰਨਣਗੇ। ਉਹ ਓਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ।
Psalm 125:5
ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ। ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ ਇਸਰਾਏਲ ਵਿੱਚ ਸ਼ਾਂਤੀ ਹੋਵੇ।
2 Kings 21:8
ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਜ਼ਮੀਨ ਤੋਂ ਬਾਹਰ ਨਹੀਂ ਭਟਕਣ ਦੇਵਾਂਗਾ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ, ਜੇਕਰ ਉਹ ਮੇਰੇ ਦਿੱਤੇ ਹੋਏ ਹੁਕਮਾਂ ਅਤੇ ਆਗਿਆਵਾਂ ਦੇ ਮੁਤਾਬਕ ਜਿਸ ਦਾ ਹੁਕਮ ਮੇਰੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਦਿੱਤਾ ਸੀ ਪੂਰਾ ਕਰਕੇ ਉਸਦਾ ਪਾਲਨ ਕਰਨ।”
Deuteronomy 24:8
“ਜੇਕਰ ਤੁਹਾਨੂੰ ਕੋਈ ਭਿਆਨਕ ਚਮੜੀ ਦਾ ਰੋਗ ਹੈ, ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਨੂੰ ਮੰਨਣ ਵਿੱਚ ਹੁਸ਼ਿਆਰ ਰਹਿਣਾ ਚਾਹੀਦਾ ਜਿਹੜੀਆਂ ਲੇਵੀ ਜਾਜਕ ਆਖਦੇ ਹਨ। ਉਹੀ ਕਰੋ ਜਿਸਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਹੈ।
Deuteronomy 12:32
“ਤੁਹਾਨੂੰ ਹਰ ਉਹ ਗੱਲ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਦੱਸਦਾ ਹਾਂ ਉਨ੍ਹਾਂ ਵਿੱਚ ਕੋਈ ਵਾਧਾ ਜਾਂ ਘਾਟਾ ਨਹੀਂ ਕਰਨਾ।
Deuteronomy 11:32
ਤੁਹਾਨੂੰ ਉਹ ਸਾਰੇ ਕਾਨੂੰਨ ਅਤ ਬਿਧੀਆਂ ਧਿਆਨ ਨਾਲ ਮੰਨਣੇ ਪੈਣਗੇ। ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ।
Deuteronomy 8:1
ਯਹੋਵਾਹ ਨੂੰ ਚੇਤੇ ਰੱਖੋ “ਤੁਹਾਨੂੰ ਉਹ ਸਾਰੀਆਂ ਬਿਧੀਆਂ ਧਿਆਨ ਨਾਲ ਮੰਨਣੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਕਿਉਂਕਿ ਫ਼ੇਰ ਹੀ ਤੁਸੀਂ ਭਰਪੂਰਤਾ ਨਾਲ ਜੀਵੋਂਗੇ ਅਤੇ ਇੱਕ ਵੱਡੀ ਕੌਮ ਬਣੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
Deuteronomy 6:25
ਜੇ ਅਸੀਂ ਧਿਆਨ ਨਾਲ ਪੂਰੇ ਨੇਮ ਦੀ ਪਾਲਣਾ ਕਰਾਂਗੇ ਬਿਲਕੁਲ ਓਸੇ ਤਰ੍ਹਾਂ ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਕਰਨ ਲਈ ਆਖਿਆ ਸੀ, ਤਾਂ ਪਰਮੇਸ਼ੁਰ ਆਖੇਗਾ ਕਿ ਅਸੀਂ ਬਹੁਤ ਚੰਗਾ ਕੰਮ ਕੀਤਾ ਹੈ।’
Deuteronomy 6:3
ਇਸਰਾਏਲ ਦੇ ਲੋਕੋ, ਸੁਣੋ! ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰਨ ਵਿੱਚ ਹੋਸ਼ਿਆਰ ਰਹੋ, ਫ਼ੇਰ ਹਮੇਸ਼ਾ ਤੁਹਾਡੇ ਲਈ ਸਭ ਕੁਝ ਵੱਧੀਆ ਹੋਵੇਗਾ। ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ, ਅਤੇ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹਾਸਿਲ ਕਰੋਂਗੇ-ਜਿਹਾ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਇਕਰਾਰ ਕੀਤਾ ਸੀ।
Deuteronomy 4:1
ਮੂਸਾ ਲੋਕਾਂ ਨੂੰ ਪਰਮੇਸ਼ੁਰ ਦੇ ਨੇਮਾਂ ਦਾ ਪਾਲਣ ਕਰਨ ਲਈ ਆਖਦਾ ਹੈ “ਹੁਣ ਇਸਰਾਏਲ, ਉਨ੍ਹਾਂ ਬਿਧੀਆਂ ਅਤੇ ਹੁਕਮਾਂ ਬਾਰੇ ਸੁਣ ਜੋ ਮੈਂ ਤੈਨੂੰ ਸਿੱਖਾਉਣ ਜਾ ਰਿਹਾ ਹਾਂ। ਇਨ੍ਹਾਂ ਨੂੰ ਮੰਨ ਅਤੇ ਤੂੰ ਜੀਵਿਤ ਰਹੇਂਗਾ। ਫ਼ੇਰ ਤੁਸੀਂ ਜਾਕੇ ਉਸ ਧਰਤੀ ਨੂੰ ਹਾਸਿਲ ਕਰ ਸੱਕੇਂਗਾ ਜਿਹੜੀ ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਤੈਨੂੰ ਦੇ ਰਿਹਾ ਹੈ।