Ecclesiastes 1:2
ਪੂਰੀ ਤਰ੍ਹਾਂ ਅਰਬਹੀਣ, ਉਪਦੇਸ਼ਕ ਨੇ ਆਖਿਆ, ਪੂਰੀ ਤਰ੍ਹਾਂ ਅਰਬਹੀਣ, ਸਭ ਕੁਝ ਅਰਬਹੀਣ ਹੈ।
Ecclesiastes 1:2 in Other Translations
King James Version (KJV)
Vanity of vanities, saith the Preacher, vanity of vanities; all is vanity.
American Standard Version (ASV)
Vanity of vanities, saith the Preacher; vanity of vanities, all is vanity.
Bible in Basic English (BBE)
All is to no purpose, said the Preacher, all the ways of man are to no purpose.
Darby English Bible (DBY)
Vanity of vanities, saith the Preacher, vanity of vanities! all is vanity.
World English Bible (WEB)
"Vanity of vanities," says the Preacher; "Vanity of vanities, all is vanity."
Young's Literal Translation (YLT)
Vanity of vanities, said the Preacher, Vanity of vanities: the whole `is' vanity.
| Vanity | הֲבֵ֤ל | hăbēl | huh-VALE |
| of vanities, | הֲבָלִים֙ | hăbālîm | huh-va-LEEM |
| saith | אָמַ֣ר | ʾāmar | ah-MAHR |
| the Preacher, | קֹהֶ֔לֶת | qōhelet | koh-HEH-let |
| vanity | הֲבֵ֥ל | hăbēl | huh-VALE |
| of vanities; | הֲבָלִ֖ים | hăbālîm | huh-va-LEEM |
| all | הַכֹּ֥ל | hakkōl | ha-KOLE |
| is vanity. | הָֽבֶל׃ | hābel | HA-vel |
Cross Reference
Romans 8:20
ਸਾਰੀ ਸ੍ਰਿਸ਼ਟੀ ਨੂੰ ਇਸ ਤਰ੍ਹਾਂ ਬਦਲਿਆ ਗਿਆ ਜਿਵੇਂ ਇਹ ਪੂਰਨ ਵਿਅਰਥ ਸੀ। ਇਹ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਬਦਲੀ ਸਗੋਂ ਉਸਦੀ ਇੱਛਾ ਨਾਲ ਬਦਲੀ ਜਿਸਨੇ ਇਸਦਾ ਨਿਆਂ ਕੀਤਾ।
Ecclesiastes 12:8
ਪੂਰੀ ਤਰ੍ਹਾਂ ਅਰਬਹੀਣ, ਉਸਤਾਦ ਨੇ ਆਖਿਆ, “ਸਭ ਕੁਝ ਅਰਬਹੀਣ ਹੈ।”
Psalm 144:4
ਇੱਕ ਬੰਦੇ ਦਾ ਜੀਵਨ ਹਵਾ ਦੇ ਬੁੱਲੇ ਵਰਗਾ ਹੈ। ਇੱਕ ਬੰਦੇ ਦਾ ਜੀਵਨ ਲੰਘਦੇ ਪਰਛਾਵੇਂ ਵਰਗਾ ਹੈ।
Psalm 39:5
ਹੇ ਯਹੋਵਾਹ, ਤੁਸੀਂ ਮੈਨੂੰ ਜ਼ਿੰਦਗੀ ਦਾ ਸਿਰਫ਼ ਇੱਕ ਛੋਟਾ ਜਿਹਾ ਪਲ ਪ੍ਰਦਾਨ ਕੀਤਾ ਹੈ। ਤੁਹਾਡੇ ਮੁਕਾਬਲੇ, ਮੇਰੀ ਥੋੜੀ ਜਿਹੀ ਉਮਰ ਕੁਝ ਵੀ ਨਹੀਂ। ਹਰ ਬੰਦੇ ਦਾ ਜੀਵਨ ਸਿਰਫ਼ ਬੱਦਲ ਵਰਗਾ ਹੈ। ਜਿਹੜਾ ਛੇਤੀ ਹੀ ਉੱਡ ਜਾਂਦਾ ਹੈ, ਕੋਈ ਵੀ ਬੰਦਾ ਸਦਾ ਲਈ ਨਹੀਂ ਰਹਿੰਦਾ।
Psalm 62:9
ਸੱਚਮੁੱਚ ਸਹਾਇਤਾ ਨਹੀਂ ਕਰ ਸੱਕਦੇ। ਸੱਚਮੁੱਚ ਤੁਸੀਂ ਉਨ੍ਹਾਂ ਉੱਤੇ ਸਹਾਇਤਾ ਲਈ ਵਿਸ਼ਵਾਸ ਨਹੀਂ ਕਰ ਸੱਕਦੇ। ਪਰਮੇਸ਼ੁਰ ਦੇ ਮੁਕਾਬਲੇ ਉਹ ਨਿਗੂਣੇ ਹਨ, ਜਿਵੇਂ ਹਵਾ ਦਾ ਹਲਕਾ ਜਿਹਾ ਬੁੱਲਾ ਹੋਵੇ।
Ecclesiastes 5:10
ਦੌਲਤ ਖੁਸ਼ੀ ਨਹੀਂ ਖਰੀਦ ਸੱਕਦੀ ਜਿਹੜਾ ਬੰਦਾ ਪੈਸੇ ਨੂੰ ਪਿਆਰ ਕਰਦਾ ਹੈ, ਕਦੇ ਵੀ ਪੈਸੇ ਨਾਲ ਸੰਤੁਸ਼ਟ ਨਹੀਂ ਹੋਵੇਗਾ ਜੋ ਉਸ ਦੇ ਪਾਸ ਹੈ। ਅਤੇ ਜਿਹੜਾ ਬੰਦਾ ਦੌਲਤ ਨੂੰ ਪਿਆਰ ਕਰਦਾ, ਕਦੇ ਵੀ ਫ਼ਸਲ ਨਾਲ ਸੰਤੁਸ਼ਟ ਨਹੀਂ ਹੋਵੇਗਾ। ਇਹ ਵੀ ਅਰਬਹੀਣ ਹੈ।
Ecclesiastes 11:8
ਸੱਚਮੁੱਚ, ਜੇ ਕੋਈ ਵਿਅਕਤੀ ਬਹੁਤੇ ਸਾਲਾਂ ਲਈ ਜਿਉਂਦਾ, ਹੋ ਸੱਕਦਾ ਉਹ ਉਨ੍ਹਾਂ ਸਾਰਿਆਂ ਸਾਲਾਂ ਵਿੱਚ ਖੁਸ਼ ਹੋਵੇ, ਪਰ ਉਹ ਹਨੇਰੇ ਦੇ ਦਿਨ੍ਹਾਂ ਬਾਰੇ ਸੋਚੇ, ਕਿਉਂ ਜੋ ਇਹ ਬਹੁਤ ਸਾਰੇ ਹੋਣਗੇ, ਜੋ ਸਭ ਕੁਝ ਆ ਰਿਹਾ ਅਰਬਹੀਣ ਹੈ।
Ecclesiastes 11:10
ਆਪਣੇ ਗੁੱਸੇ ਨੂੰ ਆਪਣੇ ਉੱਤੇ ਕਾਬੂ ਨਾ ਪਾਉਣ ਦਿਓ। ਅਤੇ ਆਪਣੇ ਸਰੀਰ ਨੂੰ ਪਾਪ ਵੱਲ ਨਾ ਪਰਤਣ ਦਿਓ। ਕਿਉਂ ਜੋ ਜਵਾਨੀ ਅਰਬਹੀਣ ਹੈ।
Ecclesiastes 4:16
ਓੱਥੇ ਉਨ੍ਹਾਂ ਲੋਕਾਂ ਦਾ ਕੋਈ ਅੰਤ ਨਹੀਂ ਸੀ ਜਿਨ੍ਹਾਂ ਨੇ ਉਸ ਦਾ ਅਨੁਸਰਣ ਕੀਤਾ, ਪਰ ਫ਼ਿਰ ਉਹ ਜੋ ਉਸ ਤੋਂ ਮਗਰੋਂ ਆਉਣਗੇ ਉਸ ਨਾਲ ਖੁਸ਼ ਨਹੀਂ ਹੋਣਗੇ। ਇਹ ਵੀ ਅਰਬਹੀਣ ਹੈ ਅਤੇ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।
Ecclesiastes 4:8
ਹੋ ਸੱਕਦਾ ਹੈ ਕਿਸੇ ਬੰਦੇ ਦਾ ਪਰਿਵਾਰ ਵੀ ਨਾ ਹੋਵੇ। ਹੋ ਸੱਕਦਾ ਹੈ ਉਸ ਦਾ ਕੋਈ ਪੁੱਤਰ ਜਾਂ ਭਰਾ ਨਾ ਹੋਵੇ। ਪਰ ਉਹ ਸਖਤ ਮਿਹਨਤ ਕਰਨੀ ਨਹੀਂ ਛੱਡਦਾ। ਉਹ ਕਦੇ ਵੀ ਉਸ ਤੋਂ ਸੰਤੁਸ਼ਟ ਨਹੀਂ ਹੁੰਦਾ ਜੋ ਉਸ ਦੇ ਪਾਸ ਹੈ। ਅਤੇ ਇੰਨੀ ਸਖਤ ਮਿਹਨਤ ਕਰਦਾ ਹੈ ਕਿ ਉਹ ਕਦੇ ਵੀ ਰੁਕਦਾ ਨਹੀਂ ਅਤੇ ਆਪਣੇ-ਆਪ ਨੂੰ ਪੁੱਛਦਾ ਨਹੀਂ, “ਕਿਸ ਖਾਤਰ ਮੈਂ ਇੰਨੀ ਸਖਤ ਮਿਹਨਤ ਕਰ ਰਿਹਾ ਹਾਂ ਅਤੇ ਆਪਣੇ ਲਈ ਚੰਗੀਆਂ ਚੀਜ਼ਾਂ ਨੂੰ ਨਾਮਂਜ਼ੂਰ ਕਰ ਰਿਹਾ ਹਾਂ?” ਇਹ ਵੀ ਅਰਬਹੀਣ ਅਤੇ ਇੱਕ ਬਦ ਗੱਲ ਹੈ।
Ecclesiastes 2:15
ਮੈਂ ਸੋਚਿਆ, “ਜਿਸ ਅੰਤ ਨੂੰ ਮੂਰਖ ਮਿਲਦਾ, ਮੈਂ ਵੀ ਉਸੇ ਨੂੰ ਹੀ ਮਿਲਾਂਗਾ। ਇਸ ਲਈ, ਮੈਂ ਸਿਆਣਾ ਬਣਨ ਲਈ ਕਿਉਂ ਇੰਨੀ ਸਖਤ ਮਿਹਨਤ ਕੀਤੀ?” ਮੈਂ ਆਪਣੇ-ਆਪ ਨੂੰ ਆਖਿਆ, “ਇਹ ਵੀ ਅਰਬਹੀਣ ਹੈ।”
Ecclesiastes 2:17
ਕੀ ਜੀਵਨ ਵਿੱਚ ਸੱਚੀ ਖੁਸ਼ੀ ਹੈ? ਅਤੇ ਮੈਂ ਜ਼ਿੰਦਗੀ ਨੂੰ ਨਫ਼ਰਤ ਕੀਤੀ, ਕਿਉਂ ਕਿ ਜੋ ਦੁਨੀਆਂ ਵਿੱਚ ਵਾਪਰ ਰਿਹਾ ਇਸ ਨੇ ਮੈਨੂੰ ਪੂਰੀ ਤਰ੍ਹਾਂ ਬੋਝਿਤ ਕਰ ਦਿੱਤਾ ਹੈ, ਸਭ ਕੁਝ ਅਰਬਹੀਣ ਹੈ, ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ।
Ecclesiastes 2:19
ਅਤੇ ਕੌਣ ਜਾਣਦਾ ਕਿ ਕੀ ਉਹ ਸਿਆਣਾ ਹੋਵੇਗਾ ਜਾਂ ਮੂਰਖ, ਪਰ ਉਹ ਸਭ ਕਾਸੇ ਦਾ ਇੰਚਾਰਜ ਹੋਵੇਗਾ। ਮੈਂ ਸਖਤ ਮਿਹਨਤ ਕੀਤੀ ਅਤੇ ਇਸ ਜ਼ਿੰਦਗੀ ਵਿੱਚ ਆਪਣੀ ਸਿਆਣਪ ਵਰਤੀ। ਇਹ ਵੀ ਅਰਬਹੀਣ ਹੈ।
Ecclesiastes 2:21
ਕੋਈ ਬੰਦਾ ਆਪਣੀ ਸਾਰੀ ਸਿਆਣਪ ਅਤੇ ਗਿਆਨ ਦੀ ਸਹਾਇਤਾ ਨਾਲ ਸਖਤ ਮਿਹਨਤ ਕਰ ਸੱਕਦਾ ਹੈ। ਪਰ ਉਹ ਬੰਦਾ ਮਰ ਜਾਵੇਗਾ ਅਤੇ ਬਾਕੀ ਜਣੇ ਉਹ ਚੀਜ਼ਾਂ ਹਾਸਿਲ ਕਰਨਗੇ ਜਿਨ੍ਹਾਂ ਲਈ ਉਸ ਨੇ ਕੰਮ ਕੀਤਾ ਸੀ। ਉਨ੍ਹਾਂ ਲੋਕਾਂ ਨੇ ਕੰਮ ਨਹੀਂ ਕੀਤਾ ਹੋਵੇਗਾ, ਪਰ ਤਾਂ ਵੀ ਉਹ ਹਰ ਚੀਜ਼ ਪ੍ਰਾਪਤ ਕਰ ਲੈਣਗੇ। ਇਹ ਵੀ ਅਰਬਹੀਣ ਅਤੇ ਇੱਕ ਮਹਾਨ ਅਨਿਆਂ ਹੈ।
Ecclesiastes 2:23
ਉਸ ਦੇ ਸਾਰੇ ਦਿਨ ਦਰਦਮਈ ਹਨ, ਉਸ ਦੀ ਸਰਗਰਮੀ ਉਦਾਸਮਈ ਹੈ, ਅਤੇ ਰਾਤ ਵੇਲੇ ਵੀ ਉਸ ਦੇ ਮਨ ਨੂੰ ਆਰਾਮ ਨਹੀਂ ਮਿਲਦਾ, ਇਹ ਵੀ ਅਰਬਹੀਣ ਹੈ।
Ecclesiastes 2:26
ਜਿਸ ਬੰਦੇ ਨਾਲ ਉਹ ਪ੍ਰਸੰਨ ਹੈ ਪਰਮੇਸ਼ੁਰ ਉਸ ਨੂੰ ਸਿਆਣਪ, ਗਿਆਨ ਅਤੇ ਖੁਸ਼ੀ ਦਿੰਦਾ। ਪਰ ਉਹ ਪਾਪੀ ਨੂੰ ਪੀੜਾ ਦਿੰਦਾ, ਉਹ ਉਸ ਤੋਂ ਇਕੱਠਾ ਅਤੇ ਜਮ੍ਹਾਂ ਕਰਵਾਉਂਦਾ ਸਿਰਫ਼ ਉਸ ਵਿਅਕਤੀ ਨੂੰ ਅਗਾਂਹ ਦੇਣ ਲਈ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੈ। ਪਰ ਇਹ ਸਾਰਾ ਕੰਮ ਅਰਬਹੀਣ ਹੈ। ਇਹ ਹਵਾ ਨੂੰ ਫੜਨ ਵਰਗਾ ਹੈ। ਵਰਗਾ ਹੈ।
Ecclesiastes 3:19
ਕਿਉਂ ਜੋ ਇਨਸਾਨਾਂ ਅਤੇ ਜਾਨਵਰਾਂ ਦਾ ਨਸੀਬ ਬਿਲਕੁਲ ਇੱਕੋ ਜਿਹਾ ਹੈ। ਇੱਕ ਬਿਲਕੁਲ ਦੂਸਰੇ ਵਾਂਗ ਹੀ ਮਰਦਾ ਅਤੇ ਦੋਹਾਂ ਲਈ ਇੱਕੋ ਜਿਹਾ ਆਤਮਾ ਹੈ। ਇੱਕ ਇਨਸਾਨ ਨੂੰ ਜਾਨਵਰ ਉੱਤੇ ਕੋਈ ਫ਼ਾਇਦਾ ਨਹੀਂ, ਉਹ ਦੋਵੇਂ ਅਰਬਹੀਣ ਹਨ।
Ecclesiastes 4:4
ਇੰਨੀ ਸਖਤ ਮਿਹਨਤ ਕਿਉਂ? ਫੇਰ ਮੈਂ ਸੋਚਿਆ, “ਲੋਕ ਇੰਨੀ ਸਖਤ ਮਿਹਨਤ ਕਿਉਂ ਕਰਦੇ ਹਨ?” ਮੈਂ ਦੇਖਿਆ ਕਿ ਲੋਕ ਸਫ਼ਲ ਹੋਣ ਅਤੇ ਹੋਰਾਂ ਨਾਲੋਂ ਬਿਹਤਰ ਹੋਣ ਦੀ ਕੋਸ਼ਿਸ਼ ਕਰਦੇ ਹਨ। ਕਿਉਂਕਿ ਉਹ ਈਰਖਾਲੂ ਹਨ। ਉਹ ਨਹੀਂ ਚਾਹੁੰਦੇ ਕਿ ਦੂਸਰੇ ਲੋਕਾਂ ਕੋਲ ਉਨ੍ਹਾਂ ਨਾਲੋਂ ਵੱਧੇਰੇ ਹੋਵੇ। ਇਹ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ।
Ecclesiastes 2:11
ਪਰ ਤਦ ਮੈਂ ਫੇਰ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਦੇਖਿਆਂ ਜੋ ਮੈਂ ਕੀਤੀਆਂ ਸਨ। ਜਿਨ੍ਹਾਂ ਨੂੰ ਹਾਸਿਲ ਕਰਨ ਲਈ ਮੈਂ ਸਖਤ ਮਿਹਨਤ ਕੀਤੀ ਸੀ। ਮੈਂ ਵੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਸੀ। ਇਸ ਦੁਨੀਆਂ ਵਿੱਚ ਲਾਭ ਹਾਸਿਲ ਕਰਨ ਲਈ ਕੁਝ ਨਹੀਂ।