Ecclesiastes 1:8
ਇਹ ਸਭ ਗੱਲਾਂ ਬਕਾਉਣ ਵਾਲੀਆਂ ਹਨ, ਲੋਕ ਕਦੇ ਵੀ ਉਨ੍ਹਾਂ ਬਾਰੇ ਗੱਲਾਂ ਕਰਨੋ ਨਹੀਂ ਹਟਦੇ, ਪਰ ਉਨ੍ਹਾਂ ਦੀਆਂ ਅੱਖਾਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ ਅਤੇ ਵੇਖਣੋ ਨਹੀਂ ਹਟਦੀਆਂ, ਅਤੇ ਉਨ੍ਹਾਂ ਦੇ ਕੰਨ ਨਹੀਂ ਭਰਦੇ ਅਤੇ ਸੁਣਨੋਁ ਨਹੀਂ ਹਟਦੇ।
Ecclesiastes 1:8 in Other Translations
King James Version (KJV)
All things are full of labour; man cannot utter it: the eye is not satisfied with seeing, nor the ear filled with hearing.
American Standard Version (ASV)
All things are full of weariness; man cannot utter `it': the eye is not satisfied with seeing, nor the ear filled with hearing.
Bible in Basic English (BBE)
All things are full of weariness; man may not give their story: the eye has never enough of its seeing, or the ear of its hearing.
Darby English Bible (DBY)
All things are full of toil; none can express it. The eye is not satisfied with seeing, nor the ear filled with hearing.
World English Bible (WEB)
All things are full of weariness beyond uttering. The eye is not satisfied with seeing, nor the ear filled with hearing.
Young's Literal Translation (YLT)
All these things are wearying; a man is not able to speak, the eye is not satisfied by seeing, nor filled is the ear from hearing.
| All | כָּל | kāl | kahl |
| things | הַדְּבָרִ֣ים | haddĕbārîm | ha-deh-va-REEM |
| labour; of full are | יְגֵעִ֔ים | yĕgēʿîm | yeh-ɡay-EEM |
| man | לֹא | lōʾ | loh |
| cannot | יוּכַ֥ל | yûkal | yoo-HAHL |
| אִ֖ישׁ | ʾîš | eesh | |
| utter | לְדַבֵּ֑ר | lĕdabbēr | leh-da-BARE |
| eye the it: | לֹא | lōʾ | loh |
| is not | תִשְׂבַּ֥ע | tiśbaʿ | tees-BA |
| satisfied | עַ֙יִן֙ | ʿayin | AH-YEEN |
| with seeing, | לִרְא֔וֹת | lirʾôt | leer-OTE |
| nor | וְלֹא | wĕlōʾ | veh-LOH |
| the ear | תִמָּלֵ֥א | timmālēʾ | tee-ma-LAY |
| filled | אֹ֖זֶן | ʾōzen | OH-zen |
| with hearing. | מִשְּׁמֹֽעַ׃ | miššĕmōaʿ | mee-sheh-MOH-ah |
Cross Reference
Proverbs 27:20
ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਥਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਲੋਚਦੇ ਹਨ।
Matthew 11:28
“ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ।
Ecclesiastes 4:8
ਹੋ ਸੱਕਦਾ ਹੈ ਕਿਸੇ ਬੰਦੇ ਦਾ ਪਰਿਵਾਰ ਵੀ ਨਾ ਹੋਵੇ। ਹੋ ਸੱਕਦਾ ਹੈ ਉਸ ਦਾ ਕੋਈ ਪੁੱਤਰ ਜਾਂ ਭਰਾ ਨਾ ਹੋਵੇ। ਪਰ ਉਹ ਸਖਤ ਮਿਹਨਤ ਕਰਨੀ ਨਹੀਂ ਛੱਡਦਾ। ਉਹ ਕਦੇ ਵੀ ਉਸ ਤੋਂ ਸੰਤੁਸ਼ਟ ਨਹੀਂ ਹੁੰਦਾ ਜੋ ਉਸ ਦੇ ਪਾਸ ਹੈ। ਅਤੇ ਇੰਨੀ ਸਖਤ ਮਿਹਨਤ ਕਰਦਾ ਹੈ ਕਿ ਉਹ ਕਦੇ ਵੀ ਰੁਕਦਾ ਨਹੀਂ ਅਤੇ ਆਪਣੇ-ਆਪ ਨੂੰ ਪੁੱਛਦਾ ਨਹੀਂ, “ਕਿਸ ਖਾਤਰ ਮੈਂ ਇੰਨੀ ਸਖਤ ਮਿਹਨਤ ਕਰ ਰਿਹਾ ਹਾਂ ਅਤੇ ਆਪਣੇ ਲਈ ਚੰਗੀਆਂ ਚੀਜ਼ਾਂ ਨੂੰ ਨਾਮਂਜ਼ੂਰ ਕਰ ਰਿਹਾ ਹਾਂ?” ਇਹ ਵੀ ਅਰਬਹੀਣ ਅਤੇ ਇੱਕ ਬਦ ਗੱਲ ਹੈ।
Revelation 7:16
ਉਹ ਫ਼ੇਰ ਕਦੇ ਵੀ ਭੁੱਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾੜੇਗੀ ਨਹੀਂ।
Ecclesiastes 4:1
ਕੀ ਮਰਨਾ ਬਿਹਤਰ ਹੈ? ਇੱਕ ਵਾਰ ਫੇਰ, ਮੈਂ ਦੇਖਿਆ ਕਿ ਬਹੁਤ ਸਾਰੇ ਲੋਕ ਸਤਾਏ ਹੋਏ ਹਨ। ਮੈਂ ਉਨ੍ਹਾਂ ਦੇ ਹੰਝੂ ਦੇਖੇ ਅਤੇ ਮੈਂ ਦੇਖਿਆ ਕਿ ਇੱਥੇ ਉਨ੍ਹਾਂ ਨੂੰ ਰਾਹਤ ਦੇਣ ਵਾਲਾ ਕੋਈ ਨਹੀਂ ਸੀ। ਮੈਂ ਦੇਖਿਆ ਕਿ ਜ਼ਾਲਮ ਲੋਕਾਂ ਕੋਲ ਸਾਰੀ ਤਾਕਤ ਸੀ ਅਤੇ ਕੋਈ ਵੀ ਉਨ੍ਹਾਂ ਲੋਕਾਂ ਨੂੰ ਸੱਕੂਨ ਦੇਣ ਵਾਲਾ ਨਹੀਂ ਸੀ, ਜੋ ਉਨ੍ਹਾਂ ਦੁਆਰਾ ਸਤਾਏ ਜਾਂਦੇ ਸਨ।
Romans 8:22
ਅਸੀਂ ਜਾਣਦੇ ਹਾਂ ਕਿ ਸਾਰੀ ਸ੍ਰਿਸ਼ਟੀ, ਇਸ ਪਲ ਤੱਕ ਵੀ, ਇੱਕ ਔਰਤ ਦੀ ਗਰਭਾਵਸਥਾ ਦੇ ਸਮੇਂ ਦੇ ਦਰਦ ਵਾਂਗ ਹੌਂਕੇ ਭਰ ਰਹੀ ਹੈ।
Matthew 5:6
ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ ਕਿਉਂਕਿ ਉਹ ਰਜਾਏ ਜਾਣਗੇ।
Ecclesiastes 7:24
ਮੈਂ ਸਮਝ ਨਹੀਂ ਸੱਕਦਾ ਇਹ ਗੱਲਾਂ ਇੰਝ ਕਿਉਂ ਹਨ? ਇਹ ਬਹੁਤ ਡੂੰਘੇਰੀ ਹੈ। ਕੌਣ ਇਸ ਨੂੰ ਸਮਝ ਸੱਕਦਾ ਹੈ?
Ecclesiastes 5:10
ਦੌਲਤ ਖੁਸ਼ੀ ਨਹੀਂ ਖਰੀਦ ਸੱਕਦੀ ਜਿਹੜਾ ਬੰਦਾ ਪੈਸੇ ਨੂੰ ਪਿਆਰ ਕਰਦਾ ਹੈ, ਕਦੇ ਵੀ ਪੈਸੇ ਨਾਲ ਸੰਤੁਸ਼ਟ ਨਹੀਂ ਹੋਵੇਗਾ ਜੋ ਉਸ ਦੇ ਪਾਸ ਹੈ। ਅਤੇ ਜਿਹੜਾ ਬੰਦਾ ਦੌਲਤ ਨੂੰ ਪਿਆਰ ਕਰਦਾ, ਕਦੇ ਵੀ ਫ਼ਸਲ ਨਾਲ ਸੰਤੁਸ਼ਟ ਨਹੀਂ ਹੋਵੇਗਾ। ਇਹ ਵੀ ਅਰਬਹੀਣ ਹੈ।
Ecclesiastes 2:26
ਜਿਸ ਬੰਦੇ ਨਾਲ ਉਹ ਪ੍ਰਸੰਨ ਹੈ ਪਰਮੇਸ਼ੁਰ ਉਸ ਨੂੰ ਸਿਆਣਪ, ਗਿਆਨ ਅਤੇ ਖੁਸ਼ੀ ਦਿੰਦਾ। ਪਰ ਉਹ ਪਾਪੀ ਨੂੰ ਪੀੜਾ ਦਿੰਦਾ, ਉਹ ਉਸ ਤੋਂ ਇਕੱਠਾ ਅਤੇ ਜਮ੍ਹਾਂ ਕਰਵਾਉਂਦਾ ਸਿਰਫ਼ ਉਸ ਵਿਅਕਤੀ ਨੂੰ ਅਗਾਂਹ ਦੇਣ ਲਈ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੈ। ਪਰ ਇਹ ਸਾਰਾ ਕੰਮ ਅਰਬਹੀਣ ਹੈ। ਇਹ ਹਵਾ ਨੂੰ ਫੜਨ ਵਰਗਾ ਹੈ। ਵਰਗਾ ਹੈ।
Ecclesiastes 2:11
ਪਰ ਤਦ ਮੈਂ ਫੇਰ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਦੇਖਿਆਂ ਜੋ ਮੈਂ ਕੀਤੀਆਂ ਸਨ। ਜਿਨ੍ਹਾਂ ਨੂੰ ਹਾਸਿਲ ਕਰਨ ਲਈ ਮੈਂ ਸਖਤ ਮਿਹਨਤ ਕੀਤੀ ਸੀ। ਮੈਂ ਵੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਸੀ। ਇਸ ਦੁਨੀਆਂ ਵਿੱਚ ਲਾਭ ਹਾਸਿਲ ਕਰਨ ਲਈ ਕੁਝ ਨਹੀਂ।
Proverbs 30:15
ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ — ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ:
Psalm 63:5
ਮੈਂ ਇੰਝ ਸੰਤੁਸ਼ਟ ਹੋ ਜਾਵਾਂਗਾ ਜਿਵੇਂ ਸਭ ਤੋਂ ਵੱਧੀਆ ਭੋਜਨ ਕੀਤਾ ਹੋਵੇ। ਅਤੇ ਖੁਸ਼ੀ ਭਰੇ ਬੁਲ੍ਹਾਂ ਨਾਲ ਮੇਰਾ ਮੁੱਖ ਤੁਹਾਡੀ ਉਸਤਤਿ ਕਰੇਗਾ।