Ecclesiastes 3:6
ਇੱਥੇ ਭਾਲ ਕਰਨ ਦਾ ਸਮਾਂ ਹੈ, ਅਤੇ ਨੁਕਸਾਨ ਨੂੰ ਕਬੂਲਣ ਦਾ ਸਮਾਂ ਹੈ। ਇੱਥੇ ਰੱਖਣ ਦਾ ਸਮਾਂ ਹੈ, ਅਤੇ ਸੁੱਟ ਦੇਣ ਦਾ ਸਮਾਂ ਹੈ।
Ecclesiastes 3:6 in Other Translations
King James Version (KJV)
A time to get, and a time to lose; a time to keep, and a time to cast away;
American Standard Version (ASV)
a time to seek, and a time to lose; a time to keep, and a time to cast away;
Bible in Basic English (BBE)
A time for search and a time for loss; a time to keep and a time to give away;
Darby English Bible (DBY)
A time to seek, and a time to lose; A time to keep, and a time to cast away;
World English Bible (WEB)
A time to seek, And a time to lose; A time to keep, And a time to cast away;
Young's Literal Translation (YLT)
A time to seek, And a time to destroy. A time to keep, And a time to cast away.
| A time | עֵ֤ת | ʿēt | ate |
| to get, | לְבַקֵּשׁ֙ | lĕbaqqēš | leh-va-KAYSH |
| time a and | וְעֵ֣ת | wĕʿēt | veh-ATE |
| to lose; | לְאַבֵּ֔ד | lĕʾabbēd | leh-ah-BADE |
| time a | עֵ֥ת | ʿēt | ate |
| to keep, | לִשְׁמ֖וֹר | lišmôr | leesh-MORE |
| and a time | וְעֵ֥ת | wĕʿēt | veh-ATE |
| to cast away; | לְהַשְׁלִֽיךְ׃ | lĕhašlîk | leh-hahsh-LEEK |
Cross Reference
Philippians 3:7
ਪਰ ਜੋ ਸਾਰੀਆਂ ਚੀਜ਼ਾਂ ਇੱਕ ਸਮੇਂ ਵਿੱਚ ਮੇਰੇ ਲਈ ਮਹੱਤਵਪੂਰਣ ਸਨ, ਅੱਜ ਮੈਂ ਉਨ੍ਹਾਂ ਚੀਜ਼ਾਂ ਨੂੰ ਮਸੀਹ ਦੇ ਕਾਰਣ ਵਿਅਰਥ ਕਰਾਰ ਦਿੰਦਾ ਹਾਂ।
Luke 9:24
ਕਿਉਂਕਿ ਜਿਹੜਾ ਵੀ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸ ਨੂੰ ਗੁਆ ਲਵੇਗਾ ਪਰ ਜੋ ਕੋਈ ਆਪਣਾ ਜੀਵਨ ਮੇਰੇ ਲਈ ਬਲੀਦਾਨ ਕਰੇਗਾ ਉਹ ਉਸ ਨੂੰ ਬਚਾ ਲਵੇਗਾ।
Mark 8:35
ਕਿਉਂਕਿ ਜੇਕਰ ਕੋਈ ਮਨੁੱਖ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸ ਨੂੰ ਗੁਆ ਲਵੇਗਾ। ਪਰ ਜੇਕਰ ਕੋਈ ਮਨੁੱਖ ਮੇਰੇ ਲਈ ਅਤੇ ਖੁਸ਼ਖਬਰੀ ਲਈ ਆਪਣੀ ਜਾਨ ਵਾਰੇਗਾ, ਉਹ ਉਸ ਨੂੰ ਬਚਾ ਲਵੇਗਾ।
Matthew 16:25
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣਾ ਚਾਹੇਗਾ ਉਹ ਉਸ ਨੂੰ ਗੁਆ ਦੇਵੇਗਾ। ਅਤੇ ਹਰ ਉਹ ਵਿਅਕਤੀ ਜੋ ਮੇਰੇ ਲਈ ਆਪਣੀ ਜਾਨ ਗੁਆਵੇਗਾ ਉਹ ਉਸ ਨੂੰ ਪਾ ਲਵੇਗਾ।
Jonah 1:5
ਜਹਾਜ਼ਰਾਨ ਬੇੜੇ ਨੂੰ ਡੁੱਬਣ ਤੋਂ ਬਚਾਉਣ ਖਾਤਰ, ਇਸ ਵਿੱਚਲੇ ਭਾਰ ਨੂੰ ਹਲਕਾ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਇਸ ਵਿੱਚਲਾ ਲਦਿਆ ਸਾਮਾਨ ਸਮੁੰਦਰ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ। ਉਹ ਇੰਨੇ ਭੈਭੀਤ ਸਨ ਕਿ ਉਨ੍ਹਾਂ ਨੇ ਆਪੋ-ਆਪਣੇ ਦੇਵਤਿਆਂ ਨੂੰ ਪੂਜਣਾ ਸ਼ੁਰੂ ਕਰ ਦਿੱਤਾ, ਹਰ ਆਦਮੀ ਆਪਣੇ ਦੇਵਤੇ ਅੱਗੇ ਚੀਕਿਆ। ਪਰ ਯੂਨਾਹ ਹੇਠਾਂ ਬੇੜੇ ਦੇ ਅੰਦਰਲੇ ਹਿੱਸੇ ਵਿੱਚ ਚੱਲਾ ਗਿਆ ਅਤੇ ਸੌਂ ਗਿਆ।
Matthew 19:29
ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬੱਚਿਆਂ ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛੱਡਿਆ ਹੈ ਉਹ ਸੌ ਗੁਣਾ ਵੱਧ ਫ਼ਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਬਣੇਗਾ।
Mark 10:28
ਪਤਰਸ ਨੇ ਯਿਸੂ ਨੂੰ ਕਿਹਾ, “ਤੁਹਾਡਾ ਅਨੁਸਰਣ ਕਰਨ ਲਈ ਅਸੀਂ ਆਪਣਾ ਸਭ ਕੁਝ ਤਿਆਗ ਦਿੱਤਾ ਹੈ।”
Acts 27:19
ਇੱਕ ਦਿਨ ਬਾਅਦ ਉਨ੍ਹਾਂ ਨੇ ਜਹਾਜ਼ ਦਾ ਅਸਬਾਬ ਵੀ ਕੱਢ ਕੇ ਸੁੱਟ ਦਿੱਤਾ।
Hebrews 10:34
ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁੱਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਾਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹੜਾ ਸਦਾ ਰਹਿਣ ਵਾਲਾ ਸੀ।
Isaiah 2:20
ਉਸ ਸਮੇਂ ਲੋਕ ਆਪਣੇ ਸੋਨੇ ਅਤੇ ਚਾਂਦੀ ਦੇ ਬੁੱਤ ਸੁੱਟ ਦੇਣਗੇ। (ਲੋਕਾਂ ਨੇ ਉਹ ਬੁੱਤ ਬਣਾਏ ਸਨ ਤਾਂ ਜੋ ਲੋਕ ਉਨ੍ਹਾਂ ਦੀ ਉਪਾਸਨਾ ਕਰ ਸੱਕਣ।) ਲੋਕੀ ਉਨ੍ਹਾਂ ਬੁੱਤਾਂ ਨੂੰ ਧਰਤੀ ਦੀਆਂ ਉਨ੍ਹਾਂ ਗਾਰਾਂ ਵਿੱਚ ਸੁੱਟ ਦੇਣਗੇ ਜਿੱਥੇ ਚਮਗਿਦ੍ਦੜ ਅਤੇ ਹੋਰ ਘਿਰਣਿਤ ਜਾਨਵਰ ਰਹਿੰਦੇ ਹਨ।
Ecclesiastes 11:1
ਹਿਂਮਤ ਨਾਲ ਭਵਿੱਖ ਦਾ ਸਾਹਮਣਾ ਕਰੋ ਆਪਣੀ ਰੋਟੀ ਪਾਣੀਆਂ ਉੱਪਰ ਸੁੱਟ ਦਿਓ, ਕਿਉਂ ਜੋ ਸ਼ਾਇਦ ਕਈਆਂ ਦਿਨਾਂ ਬਾਅਦ ਤੁਸੀਂ ਇਸ ਨੂੰ ਲੱਭ ਲਵੋਁ।
Genesis 30:30
ਜਦੋਂ ਮੈਂ ਆਇਆ ਸਾਂ, ਤੇਰੇ ਕੋਲ ਬਹੁਤ ਥੋੜਾ ਸੀ। ਹੁਣ ਤੇਰੇ ਕੋਲ ਬਹੁਤ ਕੁਝ ਹੈ। ਜਦੋਂ ਵੀ ਮੈਂ ਤੇਰੇ ਲਈ ਕੁਝ ਕੀਤਾ ਪਰਮੇਸ਼ੁਰ ਨੇ ਤੈਨੂੰ ਅਸੀਸ ਦਿੱਤੀ। ਹੁਣ ਮੇਰੇ ਲਈ ਆਪਣਾ ਕੰਮ ਕਰਨ ਦਾ ਸਮਾਂ ਆ ਗਿਆ ਹੈ-ਇਹ ਸਮਾਂ ਮੇਰਾ ਆਪਣਾ ਘਰ ਬਨਾਉਣ ਦਾ ਹੈ।”
Genesis 31:18
ਫ਼ੇਰ ਉਹ ਕਨਾਨ ਦੀ ਉਸ ਧਰਤੀ ਵੱਲ ਵਾਪਸ ਸਫ਼ਰ ਕਰਨ ਲੱਗੇ ਜਿੱਥੇ ਉਸਦਾ ਪਿਤਾ ਇਸਹਾਕ ਰਿਹਾ ਸੀ। ਜਾਨਵਰਾਂ ਦੇ ਸਾਰੇ ਇੱਜੜ ਜਿਹੜੇ ਯਾਕੂਬ ਦੇ ਸਨ, ਉਨ੍ਹਾਂ ਦੇ ਅੱਗੇ-ਅੱਗੇ ਚੱਲ ਰਹੇ ਸਨ। ਉਸ ਨੇ ਹਰ ਉਹ ਚੀਜ਼ ਚੁੱਕ ਲਈ ਜਿਹੜੀ ਉਸ ਨੇ ਉਦੋਂ ਹਾਸਿਲ ਕੀਤੀ ਸੀ ਜਦੋਂ ਉਹ ਪਦਨ ਅਰਾਮ ਵਿੱਚ ਰਹਿੰਦਾ ਸੀ।
Exodus 12:35
ਫ਼ੇਰ ਇਸਰਾਏਲ ਦੇ ਲੋਕਾਂ ਨੇ ਓਹੀ ਕੀਤਾ ਜੋ ਮੂਸਾ ਨੇ ਉਨ੍ਹਾਂ ਨੂੰ ਕਰਨ ਲਈ ਆਖਿਆ ਸੀ। ਉਹ ਆਪਣੇ ਮਿਸਰੀ ਗੁਆਂਢੀਆਂ ਕੋਲ ਗਏ ਅਤੇ ਕੱਪੜੇ ਅਤੇ ਸੋਨੇ ਚਾਂਦੀ ਦੇ ਗਹਿਣੇ ਮੰਗੇ।
Deuteronomy 8:17
ਆਪਣੇ ਮਨ ਵਿੱਚ ਇਹ ਕਦੇ ਨਾ ਸੋਚੋ, ‘ਇਹ ਸਾਰੀ ਦੌਲਤ ਮੈਂ ਆਪਣੀ ਯੋਗਤਾ ਅਤੇ ਤਾਕਤ ਰਾਹੀਂ ਹਾਸਿਲ ਕੀਤੀ ਹੈ।’
2 Kings 5:26
ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, “ਤੂੰ ਝੂਠ ਬੋਲ ਰਿਹਾ ਹੈਂ। ਜਦੋਂ ਨਅਮਾਨ ਤੈਨੂੰ ਮਿਲਣ ਲਈ ਰੱਥ ਤੋਂ ਉਤਰਿਆ ਉਸ ਵਕਤ ਕੀ ਮੇਰਾ ਦਿਲ ਭਲਾ ਤੇਰੇ ਨਾਲ ਨਹੀਂ ਸੀ? ਚਾਂਦੀ ਲੈਣ ਅਤੇ ਵਸਤਰ, ਜੈਤੂਨ ਦੇ ਬਾਗਾਂ ਅਤੇ ਅੰਗੂਰੀ ਬਾਗਾਂ, ਇੱਜੜਾਂ ਦੇ ਵੱਗਾਂ, ਸੇਵਕ ਅਤੇ ਦਾਸੀਆਂ ਨੂੰ ਲੈਣ ਲਈ ਇਹ ਵਕਤ ਠੀਕ ਨਹੀਂ।
2 Kings 7:15
ਤਾਂ ਉਹ ਆਦਮੀ ਅਰਾਮੀ ਫ਼ੌਜ ਦੇ ਪਿੱਛੇ ਯਰਦਨ ਦਰਿਆ ਤੀਕ ਗਏ ਅਤੇ ਉਹ ਸਾਰਾ ਰਸਤਾ ਵਸਤਰਾਂ ਅਤੇ ਭਾਂਡਿਆਂ ਨਾਲ ਭਰਿਆ ਹੋਇਆ ਸੀ। ਇਨ੍ਹਾਂ ਵਸਤਰਾਂ ਨੂੰ ਅਰਾਮੀਆਂ ਨੇ ਭਾਜੜ ਵਿੱਚ ਰਾਹ ’ਚ ਹੀ ਸੁੱਟ ਦਿੱਤਾ ਸੀ। ਸੰਦੇਸ਼ਵਾਹਕ ਵਾਪਸ ਗਏ ਅਤੇ ਪਾਤਸ਼ਾਹ ਨੂੰ ਜਾਕੇ ਇਹ ਹਾਲ ਸੁਣਾਇਆ।
2 Kings 8:9
ਤਦ ਹਜ਼ਾਏਲ ਅਲੀਸ਼ਾ ਨੂੰ ਮਿਲਣ ਲਈ ਗਿਆ ਅਤੇ ਆਪਣੇ ਨਾਲ ਤੋਹਫ਼ੇ ਵੀ ਲੈ ਗਿਆ। ਉਹ ਆਪਣੇ ਨਾਲ ਦੰਮਿਸਕ ਦੀਆਂ ਸਭ ਵਿਸ਼ੇਸ਼ ਵਸਤਾਂ ਲੈ ਕੇ ਗਿਆ। ਇਹ ਸਭ ਤੋਹਫ਼ੇ ਚੁੱਕਣ ਲਈ ਉਸ ਨੂੰ ਚਾਲੀ ਊਠ ਕਰਨੇ ਪਏ ਤੇ ਫ਼ਿਰ ਹਜ਼ਾਏਲ ਅਲੀਸ਼ਾ ਵੱਲ ਗਿਆ ਅਤੇ ਜਾਕੇ ਉਸ ਨੂੰ ਆਖਿਆ, “ਤੇਰੇ ਚੇਲੇ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖਕੇ ਮੈਨੂੰ ਤੇਰੇ ਕੋਲ ਭੇਜਿਆ ਹੈ ਕਿ ਇਹ ਪੁੱਛਾਂ ਕਿ ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਵਾਂਗਾ?”
Psalm 112:9
ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ। ਅਤੇ ਉਸਦੀ ਨੇਕੀ ਸਦਾ ਰਹੇਗੀ।
Acts 27:38
ਅਸੀਂ ਭਰ ਪੇਟ ਖਾਧਾ ਅਤੇ ਉਸਤੋਂ ਬਾਅਦ ਬਾਕੀ ਕਣਕ ਸਮੁੰਦਰ ਵਿੱਚ ਸੁਟਕੇ ਜਹਾਜ਼ ਨੂੰ ਹਲਕਿਆਂ ਕੀਤਾ।