Ecclesiastes 3:8
ਇੱਥੇ ਪਿਆਰ ਕਰਨ ਦਾ ਸਮਾਂ ਹੈ, ਅਤੇ ਨਫਰਤ ਕਰਨ ਦਾ ਸਮਾਂ ਹੈ। ਇੱਥੇ ਯੁੱਧ ਦਾ ਸਮਾਂ ਹੈ, ਅਤੇ ਸ਼ਾਂਤੀ ਦਾ ਸਮਾਂ ਹੈ।
Ecclesiastes 3:8 in Other Translations
King James Version (KJV)
A time to love, and a time to hate; a time of war, and a time of peace.
American Standard Version (ASV)
a time to love, and a time to hate; a time for war, and a time for peace.
Bible in Basic English (BBE)
A time for love and a time for hate; a time for war and a time for peace.
Darby English Bible (DBY)
A time to love, and a time to hate; A time of war, and a time of peace.
World English Bible (WEB)
A time to love, And a time to hate; A time for war, And a time for peace.
Young's Literal Translation (YLT)
A time to love, And a time to hate. A time of war, And a time of peace.
| A time | עֵ֤ת | ʿēt | ate |
| to love, | לֶֽאֱהֹב֙ | leʾĕhōb | leh-ay-HOVE |
| time a and | וְעֵ֣ת | wĕʿēt | veh-ATE |
| to hate; | לִשְׂנֹ֔א | liśnōʾ | lees-NOH |
| time a | עֵ֥ת | ʿēt | ate |
| of war, | מִלְחָמָ֖ה | milḥāmâ | meel-ha-MA |
| and a time | וְעֵ֥ת | wĕʿēt | veh-ATE |
| of peace. | שָׁלֽוֹם׃ | šālôm | sha-LOME |
Cross Reference
Luke 14:26
“ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬੱਚਿਆਂ ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸੱਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵੱਧ ਆਪਣੀ ਜ਼ਿੰਦਗੀ ਨਾਲੋਂ ਵੀ ਵੱਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।
Ephesians 5:25
ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।
Revelation 2:2
“ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਤੁਸੀਂ ਬਹੁਤ ਸਖਤ ਕੰਮ ਕਰਦੇ ਹੋ ਅਤੇ ਕਦੇ ਹਾਰਦੇ ਨਹੀਂ। ਮੈਂ ਜਾਣਦਾ ਹਾਂ ਕਿ ਤੁਸੀਂ ਮੰਦੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਦੇ। ਤੁਸੀਂ ਉਨ੍ਹਾਂ ਲੋਕਾਂ ਨੂੰ ਪਰੱਖ ਲਿਆ ਹੈ ਜਿਹੜੇ ਇਹ ਆਖਦੇ ਹਨ ਕਿ ਅਸੀਂ ਰਸੂਲ ਹਾਂ ਪਰ ਉਹ ਨਹੀਂ ਹਨ। ਤੁਸੀਂ ਦੇਖਿਆ ਕਿ ਉਹ ਝੂਠੇ ਹਨ।
Titus 2:4
ਇਸ ਢੰਗ ਨਾਲ, ਉਹ ਜਵਾਨ ਔਰਤਾਂ ਨੂੰ ਆਪਣੇ ਪਤੀਆਂ ਅਤੇ ਬੱਚਿਆਂ ਨੂੰ ਪਿਆਰ ਕਰਨਾ ਸਿੱਖਾ ਸੱਕਦੇ ਹਨ।
Ephesians 5:28
ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ।
Ephesians 3:19
ਮਸੀਹ ਦਾ ਪਿਆਰ ਕਿਸੇ ਵੀ ਵਿਅਕਤੀ ਦੇ ਗਿਆਨ ਦੀ ਸੰਭਾਵਨਾ ਨਾਲੋਂ ਕਿਤੇ ਸਮਰਥ ਨਾਲੋਂ ਵਡੇਰਾ ਹੈ। ਪਰ ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਸ ਨੂੰ ਜਾਨਣ ਵਿੱਚ ਸਮਰਥ ਹੋਵੋਂ। ਤਾਂ ਤੁਸੀਂ ਪਰਮੇਸ਼ੁਰ ਦੀ ਭਰਪੂਰਤਾ ਨਾਲ ਭਰੇ ਜਾ ਸੱਕੋਂਗੇ।
Ezekiel 16:8
ਮੈਂ ਤੇਰੇ ਵੱਲ ਦੇਖਿਆ। ਮੈਂ ਦੇਖਿਆ ਕਿ ਤੂੰ ਪਿਆਰ ਲਈ ਤਿਆਰ ਸੈਂ। ਇਸ ਲਈ ਮੈਂ ਆਪਣੇ ਕੱਪੜੇ ਤੇਰੇ ਉੱਤੇ ਪਾ ਦਿੱਤੇ ਅਤੇ ਤੇਰਾ ਨੰਗੇਜ਼ ਢੱਕ ਦਿੱਤਾ। ਮੈਂ ਤੇਰੇ ਨਾਲ ਵਿਆਹ ਕਰਨ ਦਾ ਇਕਰਾਰ ਕੀਤਾ। ਮੈਂ ਤੇਰੇ ਨਾਲ ਇਕਰਾਰਨਾਮਾ ਕੀਤਾ। ਅਤੇ ਤੂੰ ਮੇਰੀ ਬਣ ਗਈ।’” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।
Psalm 139:21
ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜੋ ਤੁਹਾਨੂੰ ਨਫ਼ਰਤ ਕਰਦੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਤੁਹਾਡੇ ਖਿਲਾਫ਼ ਹੋ ਜਾਂਦੇ ਹਨ।
2 Chronicles 20:1
ਯਹੋਸ਼ਾਫ਼ਾਟ ਲੜਾਈ ਦਾ ਸਾਹਮਣਾ ਕਰਦਾ ਹੋਇਆ ਇਸ ਤੋਂ ਬਾਅਦ ਮੋਆਬੀ, ਅਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਹੋਰ ਲੋਕ ਯਹੋਸ਼ਾਫ਼ਾਟ ਨਾਲ ਲੜਨ ਲਈ ਆਏ।
2 Chronicles 19:2
ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿਕਲਿਆ ਅਤੇ ਉਸ ਨੇ ਪਾਤਸ਼ਾਹ ਨੂੰ ਕਿਹਾ, “ਤੂੰ ਬੁਰੇ ਲੋਕਾਂ ਦੀ ਮਦਦ ਕਿਉਂ ਕਰਦਾ ਹੈਂ? ਜਿਹੜੇ ਲੋਕ ਯਹੋਵਾਹ ਨਾਲ ਘਿਰਣਾ ਕਰਦੇ ਹਨ, ਤੂੰ ਉਨ੍ਹਾਂ ਨੂੰ ਪਿਆਰ ਕਿਉਂ ਕਰਦਾ ਹੈਂ? ਇਹੀ ਕਾਰਣ ਹੈ ਕਿ ਯਹੋਵਾਹ ਤੇਰੇ ਉੱਪਰ ਕ੍ਰੋਧਿਤ ਹੈ।
1 Kings 5:4
ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫ਼ੇਰਿਓ ਆਰਾਮ ਦਿੱਤਾ ਹੈ ਕਿਉਂ ਜੋ ਹੁਣ ਨਾ ਕੋਈ ਮੇਰਾ ਵਿਰੋਧੀ ਹੈ ਅਤੇ ਨਾ ਹੀ ਹੁਣ ਕੋਈ ਖਤਰਾ ਹੈ।
2 Samuel 10:6
ਅੰਮੋਨੀਆਂ ਦੇ ਖਿਲਾਫ਼ ਲੜਾਈ ਜਦੋਂ ਅੰਮੋਨੀਆਂ ਨੇ ਵੇਖਿਆ ਕਿ ਦਾਊਦ ਹੁਣ ਸਾਨੂੰ ਆਪਣਾ ਵੈਰੀ ਸਮਝਦਾ ਹੈ ਤਾਂ ਅੰਮੋਨੀਆਂ ਦੇ ਲੋਕਾਂ ਨੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਕੋਲੋਂ 20,000 ਮਨੁੱਖ ਅਤੇ ਅੰਮੋਨੀਆਂ ਨੇ ਮਆਕਾਹ ਦੇ ਰਾਜਾ ਤੋਂ 1,000 ਮਨੁੱਖ ਅਤੇ ਟੋਬ ਦੇ ਲੋਕਾਂ ਤੋਂ 12,000 ਆਦਮੀ ਖਰੀਦੇ।
Joshua 11:23
ਯਹੋਸ਼ੁਆ ਨੇ ਇਸਰਾਏਲ ਦੀ ਸਾਰੀ ਧਰਤੀ ਉੱਤੇ ਉਸੇ ਤਰ੍ਹਾਂ ਕਬਜ਼ਾ ਕਰ ਲਿਆ ਜਿਵੇਂ ਕਿ ਯਹੋਵਾਹ ਨੇ ਬਹੁਤ ਪਹਿਲਾਂ ਮੂਸਾ ਨੂੰ ਆਖਿਆ ਸੀ। ਯਹੋਵਾਹ ਨੇ ਉਹ ਧਰਤੀ ਇਸਰਾਏਲ ਨੂੰ ਉਵੇਂ ਹੀ ਦੇ ਦਿੱਤੀ ਜਿਵੇਂ ਉਸ ਨੇ ਇਕਰਾਰ ਕੀਤਾ ਸੀ। ਅਤੇ ਯਹੋਸ਼ੁਆ ਨੇ ਧਰਤੀ ਨੂੰ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚਕਾਰ ਵੰਡ ਦਿੱਤਾ। ਆਖਰਕਾਰ ਲੜਾਈ ਖਤਮ ਹੋ ਗਈ ਅਤੇ ਧਰਤੀ ਉੱਤੇ ਸ਼ਾਂਤੀ ਸਥਾਪਿਤ ਹੋ ਗਈ।
Joshua 8:1
ਅਈ ਤਬਾਹ ਹੋ ਗਿਆ ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਭੈਭੀਤ ਨਾ ਹੋ। ਹੌਂਸਲਾ ਨਾ ਛੱਡ। ਆਪਣੇ ਸਾਰੇ ਲੜਾਕੂਆਂ ਨੂੰ ਅਈ ਵਿਖੇ ਲੈ ਜਾ। ਮੈਂ ਅਈ ਦੇ ਰਾਜੇ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਕਰਾਂਗਾ। ਮੈਂ ਤੁਹਾਨੂੰ ਉਸ ਦੇ ਲੋਕ, ਉਸਦਾ ਸ਼ਹਿਰ ਅਤੇ ਉਸਦੀ ਧਰਤੀ ਦੇ ਰਿਹਾ ਹਾਂ।
Genesis 14:14
ਅਬਰਾਮ ਦਾ ਲੂਤ ਨੂੰ ਛੁਡਾਉਣਾ ਅਬਰਾਮ ਨੂੰ ਪਤਾ ਚੱਲਿਆ ਕਿ ਲੂਤ ਫ਼ੜਿਆ ਗਿਆ ਸੀ। ਇਸ ਲਈ ਅਬਰਾਮ ਨੇ ਆਪਣੇ ਸਾਰੇ ਪਰਿਵਾਰ ਨੂੰ ਇਕੱਠਾ ਕਰ ਲਿਆ। ਉਸ ਵਿੱਚ 318 ਸਿਖਿਅਤ ਫ਼ੌਜੀ ਸਨ। ਅਬਰਾਮ ਨੇ ਇਨ੍ਹਾਂ ਆਦਮੀਆਂਂ ਦੀ ਅਗਵਾਈ ਕੀਤੀ ਅਤੇ ਦੁਸ਼ਮਣ ਨੂੰ ਦਾਨ ਸ਼ਹਿਰ ਤੱਕ ਭਜਾ ਦਿੱਤਾ।