Ecclesiastes 5:17 in Punjabi

Punjabi Punjabi Bible Ecclesiastes Ecclesiastes 5 Ecclesiastes 5:17

Ecclesiastes 5:17
ਉਸ ਨੂੰ ਕੇਵਲ ਉਦਾਸੀ ਅਤੇ ਗਮ ਨਾਲ ਭਰੇ ਹੋਏ ਦਿਨ ਹੀ ਮਿਲਦੇ ਹਨ। ਅਖੀਰ ਵਿੱਚ ਉਸ ਨੂੰ ਨਾਕਾਮੀ ਬਿਮਾਰੀ ਅਤੇ ਗੁੱਸਾ ਹੀ ਮਿਲਦਾ ਹੈ।

Ecclesiastes 5:16Ecclesiastes 5Ecclesiastes 5:18

Ecclesiastes 5:17 in Other Translations

King James Version (KJV)
All his days also he eateth in darkness, and he hath much sorrow and wrath with his sickness.

American Standard Version (ASV)
All his days also he eateth in darkness, and he is sore vexed, and hath sickness and wrath.

Bible in Basic English (BBE)
This is what I have seen: it is good and fair for a man to take meat and drink and to have joy in all his work under the sun, all the days of his life which God has given him; that is his reward.

Darby English Bible (DBY)
All his days also he eateth in darkness, and hath much vexation, and sickness, and irritation.

World English Bible (WEB)
All his days he also eats in darkness, he is frustrated, and has sickness and wrath.

Young's Literal Translation (YLT)
Also all his days in darkness he consumeth, and sadness, and wrath, and sickness abound.

All
גַּ֥םgamɡahm
his
days
כָּלkālkahl
also
יָמָ֖יוyāmāywya-MAV
eateth
he
בַּחֹ֣שֶׁךְbaḥōšekba-HOH-shek
in
darkness,
יֹאכֵ֑לyōʾkēlyoh-HALE
much
hath
he
and
וְכָעַ֥סwĕkāʿasveh-ha-AS
sorrow
הַרְבֵּ֖הharbēhahr-BAY
and
wrath
וְחָלְי֥וֹwĕḥolyôveh-hole-YOH
with
his
sickness.
וָקָֽצֶף׃wāqāṣepva-KA-tsef

Cross Reference

Psalm 127:2
ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ ਵਕਤ ਜਾਇਆ ਕਰਨਾ ਹੀ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ ਜਦੋਂ ਉਹ ਸੁੱਤੇ ਪਏ ਹੁੰਦੇ ਹਨ।

1 Corinthians 11:30
ਇਹੀ ਕਾਰਣ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਕਮਜ਼ੋਰ ਅਤੇ ਬਿਮਾਰ ਹਨ। ਅਤੇ ਬਹੁਤ ਸਾਰੇ ਮਰ ਚੁੱਕੇ ਹਨ।

Acts 12:23
ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀੜੇ ਪੈਕੇ ਮਰਿਆ।

Ezekiel 4:16
ਫ਼ੇਰ ਮੈਨੂੰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੈਂ ਯਰੂਸ਼ਲਮ ਲਈ ਰੋਟੀ ਦਾ ਭੰਡਾਰ ਨਸ਼ਟ ਕਰ ਰਿਹਾ ਹਾਂ। ਲੋਕਾਂ ਨੂੰ ਭੋਜਨ ਦੀ ਮਿਣਤੀ ਕਰਨੀ ਪਵੇਗੀ। ਉਹ ਆਪਣੇ ਭੋਜਨ ਦੀ ਸਾਮਗ੍ਰੀ ਬਾਰੇ ਬਹੁਤ ਫ਼ਿਕਰਮੰਦ ਹੋਣਗੇ। ਉਨ੍ਹਾਂ ਨੂੰ ਪਾਣੀ ਦੀ ਮਿਣਤੀ ਕਰਨੀ ਪਵੇਗੀ। ਜਦੋਂ ਉਹ ਉਸ ਪਾਣੀ ਨੂੰ ਪੀਣਗੇ ਤਾਂ ਬਹੁਤ ਭੈਭੀਤ ਹੋਣਗੇ।

Proverbs 1:27
ਜਦੋਂ ਮੁਸੀਬਤਾਂ ਭਿਆਨਕ ਤੂਫ਼ਾਨ ਵਾਂਗ ਤੁਹਾਡੇ ਉੱਤੇ ਟੁੱਟ ਪੈਣਗੀਆਂ, ਜਦੋਂ ਮੁਸੀਬਤਾਂ ਤੁਹਾਡੇ ਉੱਪਰ ਆਉਣਗੀਆਂ ਜਦੋਂ ਮੁਸੀਬਤ ਅਤੇ ਗ਼ਮ ਤੁਹਾਨੂੰ ਦਬਾ ਲੈਣਗੇ।

Psalm 102:9
ਮੇਰੀ ਮਹਾ ਉਦਾਸੀ ਹੀ ਸਿਰਫ਼ ਮੇਰਾ ਭੋਜਨ ਹੈ। ਮੇਰੇ ਹੰਝੂ ਮੇਰੇ ਪਿਆਲੇ ਵਿੱਚ ਡਿੱਗਦੇ ਹਨ।

Psalm 90:7
ਹੇ ਪਰਮੇਸ਼ੁਰ, ਸਾਨੂੰ ਤੁਹਾਡਾ ਗੁੱਸਾ ਤਬਾਹ ਕਰ ਸੱਕਦਾ ਹੈ। ਸਾਨੂੰ ਤੁਹਾਡੇ ਕਹਿਰ ਤੋਂ ਡਰ ਲੱਗਦਾ ਹੈ।

Psalm 78:33
ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਦੇ ਅਰਥਹੀਣ ਜੀਵਨਾਂ ਨੂੰ ਕਿਸੇ ਹਾਦਸੇ ਰਾਹੀਂ ਮੁਕਾ ਦਿੱਤਾ।

Job 21:25
ਪਰ ਇੱਕ ਹੋਰ ਬੰਦਾ ਸਖਤ ਜ਼ਿੰਦਗੀ ਮਗਰੋਂ ਕੁੜਤ੍ਤਨ ਭਰੀ ਰੂਹ ਨਾਲ ਮਰਦਾ ਹੈ। ਉਸ ਨੇ ਕਦੇ ਵੀ ਕੋਈ ਚੰਗੀ ਸ਼ੈਅ ਨਹੀਂ ਮਾਣੀ।

2 Chronicles 24:24
ਅਰਾਮੀ ਫ਼ੌਜ ਦੀ ਅਜੇ ਇੱਕ ਛੋਟਾ ਜਿਹਾ ਦਲ ਹੀ ਆਇਆ ਸੀ, ਪਰ ਯਹੋਵਾਹ ਨੇ ਉਸ ਛੋਟੇ ਜਿਹੇ ਦਲ ਕੋਲੋਂ ਹੀ ਯਹੂਦਾਹ ਦੀ ਇੰਨੀ ਭਾਰੀ ਫ਼ੌਜ ਨੂੰ ਹਾਰ ਦਿੱਤੀ। ਯਹੋਵਾਹ ਨੇ ਇਉਂ ਇਸ ਲਈ ਕੀਤਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਮੰਨਣਾ ਛੱਡ ਦਿੱਤਾ ਸੀ, ਇਸ ਲਈ ਯੋਆਸ਼ ਨੂੰ ਇਹ ਦੰਡ ਮਿਲਿਆ।

2 Chronicles 16:10
ਆਸਾ ਨੂੰ ਹਨਾਨੀ ਦੇ ਇਨ੍ਹਾਂ ਬਚਨਾ ਤੇ ਕਰੋਧ ਆਇਆ। ਉਹ ਇੰਨਾ ਕਰੋਧ ਵਿੱਚ ਆਇਆ ਕਿ ਉਸ ਨੇ ਹਨਾਨੀ ਨੂੰ ਕੈਦ ਕਰ ਦਿੱਤਾ ਇਉਂ ਆਸਾ ਨੇ ਕਈਆਂ ਲੋਕਾਂ ਨਾਲ ਵੇਲੇ ਬੜਾ ਰੁੱਖਾ ਵਿਵਹਾਰ ਵੀ ਕੀਤਾ।

2 Kings 5:27
ਹੁਣ ਇਸੇ ਕਾਰਣ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਹਮੇਸ਼ਾ ਤੀਕ ਲੱਗਾ ਰਹੇਗਾ।” ਜਦੋਂ ਗੇਹਾਜੀ ਅਲੀਸ਼ਾ ਕੋਲੋਂ ਬਾਹਰ ਗਿਆ, ਉਸ ਨੂੰ ਕੋੜ੍ਹ ਹੋ ਗਿਆ ਅਤੇ ਉਸਦੀ ਚਮੜੀ ਬਰਫ਼ ਜਿੰਨੀ ਸਫ਼ੇਦ ਸੀ।

2 Kings 1:6
ਸੰਦੇਸ਼ਵਾਹਕਾਂ ਨੇ ਅਹਜ਼ਯਾਹ ਨੂੰ ਆਖਿਆ, “ਇੱਕ ਆਦਮੀ ਸਾਨੂੰ ਮਿਲਣ ਲਈ ਆਇਆ ਅਤੇ ਉਸ ਨੇ ਸਾਨੂੰ ਉਸ ਰਾਜੇ ਕੋਲ ਵਾਪਸ ਜਾਣ ਲਈ ਕਿਹਾ ਜਿਸ ਨੇ ਤੁਹਾਨੂੰ ਇੱਥੇ ਭੇਜਿਆ ਅਤੇ ਉਸ ਨੂੰ ਆਖੋ, ਯਹੋਵਾਹ ਆਖਦਾ ਹੈ, ‘ਜਦ ਇਸਰਾਏਲ ਵਿੱਚ ਪਰਮੇਸ਼ੁਰ ਹੈ ਤਾਂ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਦਾ ਹੈਂ? ਇਸ ਲਈ ਜਿਸ ਪਲੰਘ ਉੱਪਰ ਤੂੰ ਚੜ੍ਹਿਆ ਹੈਂ, ਉਸਤੋਂ ਨਹੀਂ ਉਤਰੇਂਗਾ, ਸਗੋਂ ਉੱਥੇ ਹੀ ਮਰੇਂਗਾ?’”

2 Kings 1:2
ਇੱਕ ਦਿਨ ਅਹਜ਼ਯਾਹ ਸਾਮਰਿਯਾ ਵਿੱਚ ਆਪਣੇ ਘਰ ਦੀ ਛੱਤ (ਚੁਬਾਰੇ) ਤੇ ਖੜ੍ਹਾ ਸੀ ਅਤੇ ਉਹ ਚੁਬਾਰੇ ਦੀ ਲੱਕੜੀ ਦੀ ਜਾਲੀਦਾਰ ਤਾਕੀ ਵਿੱਚੋਂ ਡਿੱਗ ਪਿਆ ਅਤੇ ਉਸ ਨੂੰ ਬੜੀ ਡੂੰਘੀ ਸੱਟ ਲਗੀ। ਤਦ ਅਹਜ਼ਯਾਹ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਸੱਦਿਆ ਅਤੇ ਕਿਹਾ, “ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾਕੇ ਇਹ ਪੁੱਛੋ ਕਿ ਕੀ ਮੈਂ ਇਸ ਸੱਟ ਤੋਂ ਠੀਕ ਹੋ ਜਾਵਾਂਗਾ?”

1 Kings 17:12
ਉਸ ਔਰਤ ਨੇ ਕਿਹਾ, “ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਸੌਂਹ ਖਾਕੇ ਕਹਿਂਦੀ ਹਾਂ ਕਿ ਮੇਰੇ ਕੋਲ ਤੈਨੂੰ, ਖਾਣ ਵਾਸਤੇ ਦੇਣ ਲਈ ਰੋਟੀ ਨਹੀਂ ਹੈ। ਸਿਰਫ਼ ਮਰਤਬਾਨ ਵਿੱਚ ਥੋੜਾ ਜਿਹਾ ਆਟਾ ਹੈ ਅਤੇ ਬੋਤਲ ਵਿੱਚ ਕੁਝ ਕਿ ਜੈਤੂਨ ਦਾ ਤੇਲ ਹੈ। ਮੈਂ ਇੱਥੇ ਅੱਗ ਬਾਲਣ ਲਈ ਲੱਕੜਾਂ ਇਕੱਠੀਆਂ ਕਰਨ ਲਈ ਆਈ ਸਾਂ। ਫ਼ੇਰ ਮੈਂ ਘਰ ਨੂੰ ਜਾਕੇ ਮੇਰੇ ਅਤੇ ਮੇਰੇ ਪੁੱਤਰ ਲਈ ਆਖੀਰੀ ਭੋਜਨ ਤਿਆਰ ਕਰਾਂਗੀ। ਅਸੀਂ ਇਸ ਨੂੰ ਖਾਵਾਂਗੇ ਅਤੇ ਫ਼ੇਰ ਭੁੱਖ ਕਾਰਣ ਮਰ ਜਾਵਾਂਗੇ।”

Genesis 3:17
ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਮੈਂ ਤੈਨੂੰ ਆਦੇਸ਼ ਦਿੱਤਾ ਸੀ, ਕਿ ਓਸ ਰੁੱਖ ਦਾ ਫ਼ਲ ਨਾ ਖਾਵੀਂ। ਪਰ ਤੂੰ ਆਪਣੀ ਪਤਨੀ ਦੀ ਗੱਲ ਸੁਣਕੇ ਓਸ ਰੁੱਖ ਦਾ ਫ਼ਲ ਖਾ ਲਿਆ। ਇਸ ਲਈ ਤੇਰੀ ਖਾਤਰ ਮੈਂ ਧਰਤੀ ਨੂੰ ਸਰਾਪ ਦੇਵਾਂਗਾ। ਤੈਂਨੂੰ ਧਰਤੀ ਤੋਂ ਭੋਜਨ ਲੈਣ ਲਈ ਜੀਵਨ ਭਰ ਸਖ਼ਤ ਮਿਹਨਤ ਕਰਨੀ ਪਵੇਗੀ।