Ecclesiastes 8:1
ਸਿਆਣਪ ਅਤੇ ਸ਼ਕਤੀ ਕੌਣ ਸਿਆਣੇ ਵਿਅਕਤੀ ਵਰਗਾ ਹੈ? ਕੌਣ ਜਾਣਦਾ ਗੱਲਾਂ ਦਾ ਵਿਵਰਣ ਕਿਵੇਂ ਹੁੰਦਾ ਹੈ? ਵਿਅਕਤੀ ਦੀ ਸਿਆਣਪ ਉਸ ਨੂੰ ਖੁਸ਼ੀ ਦਿੰਦੀ ਹੈ। ਇਹ ਉਦਾਸ ਚਿਹਰੇ ਨੂੰ ਪ੍ਰਸੰਨ ਚਿਹਰੇ ਵਿੱਚ ਬਦਲ ਦਿੰਦੀ ਹੈ।
Ecclesiastes 8:1 in Other Translations
King James Version (KJV)
Who is as the wise man? and who knoweth the interpretation of a thing? a man's wisdom maketh his face to shine, and the boldness of his face shall be changed.
American Standard Version (ASV)
Who is as the wise man? and who knoweth the interpretation of a thing? A man's wisdom maketh his face to shine, and the hardness of his face is changed.
Bible in Basic English (BBE)
Who is like the wise man? and to whom is the sense of anything clear? A man's wisdom makes his face shining, and his hard face will be changed.
Darby English Bible (DBY)
Who is as the wise? and who knoweth the explanation of things? A man's wisdom maketh his face to shine, and the boldness of his face is changed.
World English Bible (WEB)
Who is like the wise man? And who knows the interpretation of a thing? A man's wisdom makes his face shine, and the hardness of his face is changed.
Young's Literal Translation (YLT)
Who `is' as the wise? and who knoweth the interpretation of a thing? The wisdom of man causeth his face to shine, and the hardness of his face is changed.
| Who | מִ֚י | mî | mee |
| is as the wise | כְּהֶ֣חָכָ֔ם | kĕheḥākām | keh-HEH-ha-HAHM |
| who and man? | וּמִ֥י | ûmî | oo-MEE |
| knoweth | יוֹדֵ֖עַ | yôdēaʿ | yoh-DAY-ah |
| the interpretation | פֵּ֣שֶׁר | pēšer | PAY-sher |
| of a thing? | דָּבָ֑ר | dābār | da-VAHR |
| man's a | חָכְמַ֤ת | ḥokmat | hoke-MAHT |
| wisdom | אָדָם֙ | ʾādām | ah-DAHM |
| maketh his face | תָּאִ֣יר | tāʾîr | ta-EER |
| to shine, | פָּנָ֔יו | pānāyw | pa-NAV |
| boldness the and | וְעֹ֥ז | wĕʿōz | veh-OZE |
| of his face | פָּנָ֖יו | pānāyw | pa-NAV |
| shall be changed. | יְשֻׁנֶּֽא׃ | yĕšunneʾ | yeh-shoo-NEH |
Cross Reference
Acts 6:15
ਉਨ੍ਹਾਂ ਸਾਰੇ ਲੋਕਾਂ ਨੇ, ਜਿਹੜੇ ਉਸ ਸਭਾ ਵਿੱਚ ਬੈਠੇ ਸਨ, ਇਸਤੀਫ਼ਾਨ ਨੂੰ ਧਿਆਨ ਨਾਲ ਵੇਖਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਉਸਦਾ ਚਿਹਰਾ ਇੱਕ ਦੂਤ ਜਿਹਾ ਸੀ।
Deuteronomy 28:50
ਉਹ ਲੋਕ ਬਹੁਤ ਜ਼ਾਲਮ ਹੋਣਗੇ। ਉਹ ਬਿਰਧ ਲੋਕਾਂ ਦੀ ਪਰਵਾਹ ਨਹੀਂ ਕਰਨਗੇ ਅਤੇ ਉਹ ਜਵਾਨ ਲੋਕਾਂ ਲਈ ਮਿਹਰਬਾਨ ਨਹੀਂ ਹੋਣਗੇ।
Ecclesiastes 2:13
ਮੈਂ ਦੇਖਿਆ ਕਿ ਅਕਲਮਂਦੀ ਬੇਵਕੂਫ਼ੀ ਉੱਪਰ ਓਸੇ ਤਰ੍ਹਾਂ ਲਾਭਦਾਇੱਕ ਹੈ ਜਿਵੇਂ ਰੌਸ਼ਨੀ ਹਨੇਰੇ ਉੱਪਰ ਲਾਭਦਾਇੱਕ ਹੈ।
Proverbs 4:8
ਅਕਲਮੰਦੀ ਨੂੰ ਕੁਝ ਮਹੱਤਵ ਦਿਓ, ਉਹ ਤੁਹਾਨੂੰ ਮਹਾਨ ਉਚਾਈਆਂ ਤੇ ਲੈ ਜਾਵੇਗੀ। ਇਸ ਨੂੰ ਗਲ ਲਾਓ, ਉਹ ਤੁਹਾਡਾ ਆਦਰ ਕਰੇਗੀ।
Exodus 34:29
ਮੂਸਾ ਦਾ ਚਮਕਦਾ ਹੋਇਆ ਚਿਹਰਾ ਫ਼ੇਰ ਮੂਸਾ ਸੀਨਈ ਪਰਬਤ ਤੋਂ ਹੇਠਾਂ ਉਤਰ ਆਇਆ। ਉਸ ਦੇ ਕੋਲ ਪੱਥਰ ਦੀਆਂ ਦੋ ਤਖਤੀਆਂ ਸਨ ਜਿਨ੍ਹਾਂ ਉੱਤੇ ਇਕਰਾਰਨਾਮਾ ਲਿਖਿਆ ਹੋਇਆ ਸੀ। ਮੂਸਾ ਦਾ ਚਿਹਰਾ ਚਮਕ ਰਿਹਾ ਸੀ ਕਿਉਂਕਿ ਉਸ ਨੇ ਯਹੋਵਾਹ ਨਾਲ ਗੱਲਾਂ ਕੀਤੀਆਂ ਸਨ। ਪਰ ਮੂਸਾ ਨੂੰ ਇਸ ਗੱਲ ਦਾ ਪਤਾ ਨਹੀਂ ਸੀ।
Acts 4:29
ਅਤੇ ਹੁਣ, ਪ੍ਰਭੂ ਸੁਣ। ਉਹ ਕੀ ਆਖ ਰਹੇ ਹਨ। ਉਹ ਸਾਨੂੰ ਡ੍ਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੇ ਪ੍ਰਭੂ। ਅਸੀਂ ਤੇਰੇ ਸੇਵਕ ਹਾਂ। ਤੇਰਾ ਸੰਦੇਸ਼ ਨਿਡਰ ਹੋਕੇ ਬੋਲਣ ਵਿੱਚ ਸਾਡੀ ਮਦਦ ਕਰ।
1 Corinthians 2:13
ਜਦੋਂ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਗੱਲ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਦੇ ਜੋ ਸਾਨੂੰ ਮਨੁੱਖਾਂ ਦੀ ਸਿਆਣਪ ਵੱਲੋਂ ਸਿੱਖਾਏ ਗਏ ਹਨ। ਆਤਮਕ ਚੀਜ਼ਾਂ ਦੀ ਵਿਆਖਿਆ ਲਈ ਆਤਮਕ ਸ਼ਬਦਾਂ ਦੀ ਵਰਤੋਂ ਕਰਦੇ ਹਾਂ।
Ephesians 6:19
ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸੱਕਾਂ।
2 Timothy 4:17
ਔਰ ਪ੍ਰਭੂ ਉੱਥੇ ਮੇਰੇ ਨਾਲ ਸੀ। ਉਸ ਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸੱਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।
2 Peter 1:20
ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਾਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿੱਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ।
Acts 4:13
ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿੱਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ।
Matthew 17:2
ਉਨ੍ਹਾਂ ਚੇਲਿਆਂ ਦੇ ਸਾਹਮਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸ ਦੇ ਕੱਪੜੇ ਚਾਨਣ ਵਰਗੇ ਚਿੱਟੇ ਹੋ ਗਏ।
Genesis 41:15
ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਨੂੰ ਇੱਕ ਸੁਪਨਾ ਆਇਆ ਹੈ। ਪਰ ਕੋਈ ਵੀ ਮੇਰੇ ਲਈ ਇਸ ਦੀ ਵਿਆਖਿਆ ਨਹੀਂ ਕਰ ਸੱਕਿਆ। ਮੈਂ ਸੁਣਿਆ ਹੈ ਕਿ ਜੇ ਕੋਈ ਤੈਨੂੰ ਆਪਣਾ ਸੁਪਨਾ ਸੁਣਾਵੇ ਤਾਂ ਤੂੰ ਉਸਦੀ ਵਿਆਖਿਆ ਕਰ ਸੱਕਦਾ ਹੈ।”
Genesis 41:38
ਫ਼ੇਰ ਫ਼ਿਰੂਨ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਅਸੀਂ ਇਸ ਕੰਮ ਲਈ ਯੂਸੁਫ਼ ਨਾਲੋਂ ਕੋਈ ਵੱਧੇਰੇ ਸਿਆਣਾ ਬੰਦਾ ਨਹੀਂ ਲੱਭ ਸੱਕਦੇ। ਪਰਮੇਸ਼ੁਰ ਦਾ ਆਤਮਾ ਉਸ ਦੇ ਅੰਦਰ ਹੈ ਜਿਹੜਾ ਉਸ ਨੂੰ ਬਹੁਤ ਸਿਆਣਾ ਬਣਾ ਰਿਹਾ ਹੈ।”
Job 33:23
ਪਰਮੇਸ਼ੁਰ ਦੇ ਹਜ਼ਾਰਾਂ ਦੂਤ ਨੇ। ਹੋ ਸੱਕਦਾ ਹੈ ਉਨ੍ਹਾਂ ਵਿੱਚੋਂ ਕੋਈ ਦੂਤ ਉਸ ਬੰਦੇ ਦੀ ਨਿਗਰਾਨੀ ਕਰ ਰਿਹਾ ਹੋਵੇ। ਹੋ ਸੱਕਦਾ ਹੈ ਉਹ ਦੂਤ ਉਸ ਬੰਦੇ ਦੇ ਪੱਖ ਵਿੱਚ ਬੋਲੇ ਤੇ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਦੱਸੇ ਜੋ ਉਸ ਨੇ ਕੀਤੀਆਂ।
Proverbs 1:6
ਫ਼ੇਰ ਉਹ ਲੋਕ ਕਹਾਉਤਾਂ, ਦ੍ਰਿਸ਼ਟਾਂਤਾਂ, ਸਿਆਣੇ ਬੰਦਿਆਂ ਦੀਆਂ ਸਿੱਖਿਆਵਾਂ, ਅਤੇ ਉਨ੍ਹਾਂ ਦੀਆਂ ਬੁਝਾਰਤਾਂ ਨੂੰ ਸਮਝਣ ਦੇ ਯੋਗ ਹੋਣਗੇ।
Proverbs 17:24
ਸਿਆਣਾ ਬੰਦਾ ਸਿਆਣਪ ਵਾਲੇ ਕੰਮ ਬਾਰੇ ਸੋਚਦਾ ਰਹਿੰਦਾ ਹੈ। ਪਰ ਮੂਰਖ ਦੂਰ-ਦੁਰਾਡੀਆਂ ਥਾਵੇਂ ਦੇ ਸੁਪਨੇ ਲੈਂਦਾ ਰਹਿੰਦਾ ਹੈ।
Proverbs 24:5
-21- ਇੱਕ ਸਿਆਣੇ ਆਦਮੀ ਕੋਲ ਮਹਾਨ ਤਾਕਤ ਹੁੰਦੀ ਹੈ ਅਤੇ ਇੱਕ ਗਿਆਨ ਵਾਨ ਆਦਮੀ ਸ਼ਕਤੀ ਵੱਧਾਉਂਦਾ ਹੈ।
Daniel 2:28
ਪਰ ਇੱਥੇ ਅਕਾਸ਼ ਦਾ ਪਰਮੇਸ਼ੁਰ ਹੈ ਜਿਹੜਾ ਗੁਝ੍ਝੇ ਭੇਤਾਂ ਬਾਰੇ ਦੱਸਦਾ ਹੈ। ਪਰਮੇਸ਼ੁਰ ਨੇ ਰਾਜੇ ਨਬੂਕਦਨੱਸਰ ਨੂੰ ਸੁਪਨੇ ਦਿੱਤੇ ਉਸ ਨੂੰ ਇਹ ਦਰਸਾਉਣ ਲਈ ਕਿ ਆਉਣ ਵਾਲੇ ਸਮੇਂ ਵਿੱਚ ਕੀ ਵਾਪਰੇਗਾ। ਤੁਹਾਡਾ ਸੁਪਨਾ ਇਹ ਸੀ, ਅਤੇ ਤੁਸੀਂ ਆਪਣੇ ਬਿਸਤਰ ਵਿੱਚ ਲੇਟਿਆਂ ਇਹ ਚੀਜ਼ਾਂ ਦੇਖੀਆਂ:
Daniel 2:47
ਫ਼ੇਰ ਰਾਜੇ ਨੇ ਦਾਨੀਏਲ ਨੂੰ ਆਖਿਆ, “ਮੈਨੂੰ ਪੱਕਾ ਪਤਾ ਹੈ ਕਿ ਤੇਰਾ ਪਰਮੇਸ਼ੁਰ ਸਭ ਤੋਂ ਜ਼ਿਆਦਾ ਮਹੱਤਵਪੂਰਣ ਅਤੇ ਤਾਕਤਵਰ ਪਰਮੇਸ਼ੁਰ ਹੈ। ਅਤੇ ਉਹ ਸਾਰੇ ਰਾਜਿਆਂ ਦਾ ਯਹੋਵਾਹ ਹੈ। ਉਹ ਲੋਕਾਂ ਨੂੰ ਅਜਿਹੀਆਂ ਗੱਲਾਂ ਬਾਰੇ ਦੱਸਦਾ ਹੈ ਜਿਹੜੀਆਂ ਲੋਕ ਜਾਣ ਨਹੀਂ ਸੱਕਦੇ। ਮੈਂ ਜਾਣਦਾ ਹਾਂ ਕਿ ਇਹ ਸੱਚ ਹੈ ਕਿਉਂ ਕਿ ਤੂੰ ਮੈਨੂੰ ਇਹ ਗੁਝ੍ਝੀਆਂ ਗੱਲਾਂ ਦੱਸ ਸੱਕਿਆ ਸੀ।”
Daniel 4:18
“ਇਹੀ ਉਹ ਸੁਪਨਾ ਸੀ ਜੋ ਮੈਂ, ਰਾਜੇ ਨਬੂਕਦਨੱਸਰ ਨੇ ਦੇਖਿਆ ਸੀ। ਹੁਣ ਬੇਲਟਸ਼ੱਸਰ (ਦਾਨੀਏਲ) ਦੱਸ ਇਸ ਦਾ ਕੀ ਅਰਬ ਹੈ। ਮੇਰੇ ਰਾਜ ਦਾ ਕੋਈ ਸਿਆਣਾ ਬੰਦਾ ਮੇਰੇ ਇਸ ਸੁਪਨੇ ਦੀ ਵਿਆਖਿਆ ਨਹੀਂ ਕਰ ਸੱਕਦਾ। ਪਰ ਬੇਲਟਸ਼ੱਸਰ, ਤੂੰ ਇਸ ਸੁਪਨੇ ਦੀ ਵਿਆਖਿਆ ਕਰ ਸੱਕਦਾ ਹੈਂ ਕਿਉਂ ਕਿ ਤੇਰੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਵਸਦਾ ਹੈ।”
Genesis 40:8
ਦੋਹਾਂ ਆਦਮੀਆਂ ਨੇ ਜਵਾਬ ਦਿੱਤਾ, “ਸਾਨੂੰ ਰਾਤੀ ਸੁਪਨਾ ਆਇਆ ਹੈ, ਪਰ ਸਾਨੂੰ ਇਸ ਗੱਲ ਦੀ ਸਮਝ ਨਹੀਂ ਕਿ ਇਸਦਾ ਕੀ ਅਰਥ ਹੈ। ਇੱਥੇ ਕੋਈ ਵੀ ਅਜਿਹਾ ਨਹੀਂ ਜਿਹੜਾ ਸਾਨੂੰ ਸੁਪਨਿਆਂ ਦੀ ਗੱਲ ਸਮਝਾਵੇ ਅਤੇ ਉਨ੍ਹਾਂ ਦੀ ਵਿਆਖਿਆ ਕਰੇ।” ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਹੀ ਹੈ ਜਿਹੜਾ ਸੁਪਨਿਆਂ ਨੂੰ ਸਮਝਦਾ ਹੈ ਅਤੇ ਸਮਝਾ ਸੱਕਦਾ ਹੈ। ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੈਨੂੰ ਆਪਣੇ ਸੁਪਨੇ ਦੱਸੋ।”