Ephesians 4:7
ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸ ਨੂੰ ਦੇਣਾ ਚਾਹੁੰਦਾ ਸੀ।
Ephesians 4:7 in Other Translations
King James Version (KJV)
But unto every one of us is given grace according to the measure of the gift of Christ.
American Standard Version (ASV)
But unto each one of us was the grace given according to the measure of the gift of Christ.
Bible in Basic English (BBE)
But to every one of us has grace been given in the measure of the giving of Christ.
Darby English Bible (DBY)
But to each one of us has been given grace according to the measure of the gift of the Christ.
World English Bible (WEB)
But to each one of us was the grace given according to the measure of the gift of Christ.
Young's Literal Translation (YLT)
and to each one of you was given the grace, according to the measure of the gift of Christ,
| But | Ἑνὶ | heni | ane-EE |
| unto every | δὲ | de | thay |
| one | ἑκάστῳ | hekastō | ake-AH-stoh |
| us of | ἡμῶν | hēmōn | ay-MONE |
| is given | ἐδόθη | edothē | ay-THOH-thay |
| ἡ | hē | ay | |
| grace | χάρις | charis | HA-rees |
| to according | κατὰ | kata | ka-TA |
| the | τὸ | to | toh |
| measure | μέτρον | metron | MAY-trone |
| of the | τῆς | tēs | tase |
| gift | δωρεᾶς | dōreas | thoh-ray-AS |
| of | τοῦ | tou | too |
| Christ. | Χριστοῦ | christou | hree-STOO |
Cross Reference
Romans 12:3
ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹੈ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵੱਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਆਂ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸੱਕਦੇ ਹੋ ਜਿਹੜੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
1 Peter 4:10
ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।
Romans 12:6
ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ।
Matthew 25:15
ਉਸ ਨੇ ਹਰ ਨੋਕਰ ਦੀ ਯੋਗਤਾ ਅਨੁਸਾਰ, ਇੱਕ ਨੋਕਰ ਨੂੰ ਧਨ ਦੇ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਧਨ ਦਾ ਇੱਕ ਤੋੜਾ ਦਿੱਤਾ ਇਸ ਤੋਂ ਬਾਦ ਉਹ ਆਪਣੀ ਯਾਤਰਾ ਤੇ ਚੱਲਿਆ ਗਿਆ।
1 Corinthians 12:28
ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸ ਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸੱਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸੱਕਦੇ ਹਨ।
Ephesians 3:8
ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦੀਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ।
Ephesians 3:2
ਤੁਹਾਨੂੰ ਨਿਸ਼ਚਿਤ ਹੀ ਪਤਾ ਹੈ ਕਿ ਮੈਨੂੰ ਇਹ ਕੰਮ ਪਰਮੇਸ਼ੁਰ ਦੀ ਕਿਰਪਾ ਦੁਆਰਾ ਦਿੱਤਾ ਗਿਆ ਸੀ। ਪਰਮੇਸ਼ੁਰ ਨੇ ਮੈਨੂੰ ਇਹ ਕੰਮ ਤੁਹਾਡੀ ਸਹਾਇਤਾ ਕਰਨ ਲਈ ਸੌਂਪਿਆ ਸੀ।
1 Corinthians 12:7
ਆਤਮਾ ਦਾ ਕਾਰਜ ਹਰ ਮਨੁੱਖ ਵਿੱਚ ਵੇਖਿਆ ਜਾ ਸੱਕਦਾ ਹੈ। ਆਤਮਾ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਸਾਨੂੰ ਇਹ ਤੋਹਫ਼ਾ ਦਿੰਦਾ ਹੈ।
John 3:34
ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ।
Ephesians 4:8
ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ, ਉਸ ਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।”
2 Corinthians 6:1
ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹੜੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ।
2 Corinthians 10:13
ਪਰ ਅਸੀਂ ਉਨ੍ਹਾਂ ਚੀਜ਼ਾਂ ਬਾਰੇ ਗੁਮਾਨ ਨਹੀਂ ਕਰਾਂਗੇ ਜਿਹੜੀਆਂ ਸਾਨੂੰ ਦਿੱਤੇ ਹੋਏ ਕਾਰਜ ਤੋਂ ਬਾਹਰ ਹਨ। ਅਸੀਂ ਆਪਣੀ ਸ਼ੇਖੀ ਨੂੰ ਉਸੇ ਕਾਰਜ ਤੱਕ ਸੀਮਤ ਰੱਖਾਂਗੇ ਜਿਹੜਾ ਪਰਮੇਸ਼ੁਰ ਨੇ ਸਾਨੂੰ ਪ੍ਰਦਾਨ ਕੀਤਾ ਹੈ। ਪਰ ਇਹ ਕਾਰਜ ਸਾਡੇ ਕਾਰਜ ਨੂੰ ਤੁਹਾਡੇ ਨਾਲ ਸ਼ਾਮਿਲ ਕਰਦਾ ਹੈ।