Esther 7:6
ਅਸਤਰ ਨੇ ਕਿਹਾ, “ਜਿਹੜਾ ਵੈਰੀ ਸਾਡੇ ਵਿਰੁੱਧ ਵਿਉਂਤਾ ਬਣਾ ਰਿਹਾ ਉਹ ਇਹ ਬਦਆਦਮੀ ਹਾਮਾਨ ਹੈ।” ਫ਼ੇਰ ਹਾਮਾਨ ਰਾਜੇ ਅਤੇ ਰਾਣੀ ਅੱਗੇ ਡਰ ਨਾਲ ਕੰਬਣ ਲੱਗ ਪਿਆ।
Esther 7:6 in Other Translations
King James Version (KJV)
And Esther said, The adversary and enemy is this wicked Haman. Then Haman was afraid before the king and the queen.
American Standard Version (ASV)
And Esther said, An adversary and an enemy, even this wicked Haman. Then Haman was afraid before the king and the queen.
Bible in Basic English (BBE)
And Esther said, Our hater and attacker is this evil Haman. Then Haman was full of fear before the king and the queen.
Darby English Bible (DBY)
And Esther said, The adversary and enemy is this wicked Haman. Then Haman was terrified before the king and the queen.
Webster's Bible (WBT)
And Esther said, The adversary and enemy is this wicked Haman. Then Haman was afraid before the king and the queen.
World English Bible (WEB)
Esther said, An adversary and an enemy, even this wicked Haman. Then Haman was afraid before the king and the queen.
Young's Literal Translation (YLT)
And Esther saith, `The man -- adversary and enemy -- `is' this wicked Haman;' and Haman hath been afraid at the presence of the king and of the queen.
| And Esther | וַתֹּ֣אמֶר | wattōʾmer | va-TOH-mer |
| said, | אֶסְתֵּ֔ר | ʾestēr | es-TARE |
| The adversary | אִ֚ישׁ | ʾîš | eesh |
| צַ֣ר | ṣar | tsahr | |
| and enemy | וְאוֹיֵ֔ב | wĕʾôyēb | veh-oh-YAVE |
| is this | הָמָ֥ן | hāmān | ha-MAHN |
| wicked | הָרָ֖ע | hārāʿ | ha-RA |
| Haman. | הַזֶּ֑ה | hazze | ha-ZEH |
| Then Haman | וְהָמָ֣ן | wĕhāmān | veh-ha-MAHN |
| was afraid | נִבְעַ֔ת | nibʿat | neev-AT |
| before | מִלִּפְנֵ֥י | millipnê | mee-leef-NAY |
| king the | הַמֶּ֖לֶךְ | hammelek | ha-MEH-lek |
| and the queen. | וְהַמַּלְכָּֽה׃ | wĕhammalkâ | veh-ha-mahl-KA |
Cross Reference
2 Thessalonians 2:8
ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ।
Psalm 139:19
ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ। ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ।
Job 18:5
“ਹਾਂ, ਬੁਰੇ ਆਦਮੀ ਦੀ ਰੋਸ਼ਨੀ ਗੁੱਲ ਹੋ ਜਾਵੇਗੀ। ਉਸ ਦੀ ਅੱਗ ਜਲਣੋ ਹਟ ਜਾਵੇਗੀ।
Daniel 5:5
ਫ਼ੇਰ ਅਚਾਨਕ, ਇੱਕ ਮਨੁੱਖੀ ਹੱਥ ਪ੍ਰਗਟ ਹੋਇਆ ਅਤੇ ਕੰਧ ਉੱਤੇ ਲਿਖਣ ਲੱਗਾ। ਉਂਗਲੀਆਂ ਨੇ ਕੰਧ ਦੇ ਪਲਸਤਰ ਉੱਤੇ ਸ਼ਬਦ ਉਕਰੇ। ਹੱਥ ਨੇ ਉੱਥੇ ਰਾਜੇ ਦੇ ਮਹਿਲ ਅੰਦਰ ਸ਼ਮਾਦਾਨ ਦੇ ਨੇੜੇ ਕੰਧ ਉੱਤੇ ਲਿਖਿਆ। ਰਾਜਾ ਹੱਥ ਨੂੰ ਲਿਖਦੇ ਹੋਏ ਦੇਖ ਰਿਹਾ ਸੀ।
Isaiah 21:4
ਮੈਂ ਫ਼ਿਕਰਮੰਦ ਹਾਂ ਅਤੇ ਡਰ ਨਾਲ ਕੰਬ ਰਿਹਾ ਹਾਂ। ਮੇਰੀ ਪ੍ਰਸੰਨ ਸ਼ਾਮ, ਡਰ ਦੀ ਰਾਤ ਵਿੱਚ ਵਟ ਗਈ ਹੈ।
Ecclesiastes 5:8
ਹਰ ਹਾਕਮ ਉੱਤੇ ਹੋਰ ਹਾਕਮ ਹੈ ਜੇਕਰ ਤੁਸੀਂ ਗਰੀਬ ਤੇ ਅਤਿਆਚ੍ਚਾਰ ਹੁੰਦਿਆਂ ਅਤੇ ਨਿਆਂ ਨੂੰ ਅਸ੍ਵੀਕਾਰ ਹੁੰਦਿਆਂ ਵੇਖੋਁ, ਅਚਂਭਿਤ ਨਾ ਹੋਵੋ। ਹਰ ਅਧਿਕਾਰੀ ਉੱਪਰ ਅਧਿਕਾਰੀ ਹੈ, ਅਤੇ ਅਗਾਂਹ ਇਨ੍ਹਾਂ ਅਧਿਕਾਰੀਆਂ ਉੱਤੇ ਅਧਿਕਾਰੀ ਹਨ।
Proverbs 24:24
ਜਿਹੜਾ ਵਿਅਕਤੀ ਅਪਰਾਧੀ ਨੂੰ ਆਖਦਾ, “ਤੂੰ ਬੇਗੁਨਾਹ ਹੈ।” ਅਜਿਹਾ ਵਿਅਕਤੀ ਲੋਕਾਂ ਦੁਆਰਾ ਸਰਾਪਿਆ ਜਾਵੇਗਾ ਅਤੇ ਕੌਮਾਂ ਉਸ ਨੂੰ ਨਫ਼ਰਤ ਕਰਨਗੀਆਂ।
Proverbs 16:14
ਜਦੋਂ ਰਾਜਾ ਕਰੋਧਵਾਨ ਹੁੰਦਾ ਹੈ ਤਾਂ ਉਹ ਕਿਸੇ ਨੂੰ ਮਾਰ ਵੀ ਸੱਕਦਾ ਹੈ। ਸਿਆਣਾ ਬੰਦਾ ਰਾਜੇ ਨੂੰ ਪ੍ਰਸੰਨ ਰੱਖਣ ਦੀ ਕੋਸ਼ਿਸ਼ ਕਰੇਗਾ।
Psalm 73:17
ਜਦੋਂ ਤੱਕ ਕਿ ਮੈਂ ਤੁਹਾਡੇ ਮੰਦਰ ਵਿੱਚ ਨਹੀਂ ਗਿਆ। ਮੈਂ ਪਰਮੇਸ਼ੁਰ ਦੇ ਮੰਦਰ ਵਿੱਚ ਗਿਆ, ਅਤੇ ਫ਼ੇਰ ਮੈਂ ਸਮਝ ਗਿਆ ਸਾਂ।
Psalm 73:5
ਉਹ ਗੁਮਾਨੀ ਲੋਕ ਸਾਡੇ ਵਾਂਗ ਦੁੱਖ ਨਹੀਂ ਭੋਗਦੇ। ਉਨ੍ਹਾਂ ਦੀਆਂ ਮੁਸੀਬਤਾਂ ਹੋਰਾਂ ਲੋਕਾਂ ਵਰਗੀਆਂ ਨਹੀਂ।
Psalm 27:2
ਦੁਸ਼ਟ ਲੋਕ ਮੇਰੇ ਤੇ ਹਮਲਾ ਕਰ ਸੱਕਦੇ ਹਨ। ਉਹ ਮੇਰੇ ਸ਼ਰੀਰ ਨੂੰ ਤਲਵਾਰ ਨਾਲ ਵੱਢਣ ਦੀ ਕੋਸ਼ਿਸ਼ ਕਰ ਸੱਕਦੇ ਹਨ। ਮੇਰੇ ਦੁਸ਼ਮਣ ਮੇਰੇ ਉੱਤੇ ਹਮਲਾ ਕਰਕੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਸੱਕਦੇ ਹਨ। ਪਰ ਉਹ ਔਕੜਨਗੇ ਅਤੇ ਡਿੱਗਣਗੇ।
Job 15:21
ਹਰ ਸ਼ੋਰ ਉਸ ਨੂੰ ਭੈਭੀਤ ਕਰਦਾ ਹੈ। ਉਸ ਦਾ ਦੁਸ਼ਮਣ ਉਸ ਉੱਤੇ ਵਾਰ ਕਰੇਗਾ ਜਦੋਂ ਉਹ ਆਪਣੇ-ਆਪ ਨੂੰ ਸੁਰੱਖਿਅਤ ਸਮਝੇਗਾ।
Esther 3:10
ਇਸ ਲਈ ਪਾਤਸ਼ਾਹ ਨੇ ਆਪਣੀ ਸਰਕਾਰੀ ਮੋਹਰ ਵਾਲੀ ਮੁੰਦਰੀ ਆਪਣੇ ਹੱਥੋਂ ਲਾਹੀ ਅਤੇ ਯਹੂਦੀਆਂ ਦੇ ਵੈਰੀ, ਅਗਾਗੀ ਹਮਦਾਬਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।
Nehemiah 6:16
ਤਾਂ ਸਾਡੇ ਸਾਰੇ ਵੈਰੀਆਂ ਨੂੰ ਇਹ ਖਬਰ ਹੋ ਗਈ ਕਿ ਅਸੀਂ ਕੰਧ ਦਾ ਕੰਮ ਪੂਰਾ ਕਰ ਲਿਆ ਸੀ ਤੇ ਸਾਡੇ ਦੁਆਲੇ ਦੀਆਂ ਸਾਰੀਆਂ ਕੌਮਾਂ ਨੇ ਵੇਖਿਆ ਕਿ ਅਸੀਂ ਕਾਰਜ ਪੂਰਾ ਕਰ ਲਿਆ ਸੀ, ਤਾਂ ਉਨ੍ਹਾਂ ਦੇ ਹੌਸਲੇ ਢਹਿ ਗਏ। ਕਿਉਂ ਕਿ ਉਨ੍ਹਾਂ ਨੂੰ ਇਹ ਗੱਲ ਸਮਝ ਆ ਗਈ ਕਿ ਸਾਡਾ ਇਹ ਕਾਰਜ ਪਰਮੇਸ਼ੁਰ ਦੀ ਸਾਡੇ ਤੇ ਕਿਰਪਾ ਤੇ ਸਹਾਇਤਾ ਕਾਰਣ ਮੁਕੰਮਲ ਹੋਇਆ ਹੈ।
1 Samuel 24:13
ਇੱਕ ਪੁਰਾਨੀ ਕਹਾਵਤ ਹੈ ਕਿ, ‘ਬੁਰਿਆਂ ਤੋਂ ਬੁਰਾਈ ਹੀ ਹੁੰਦੀ ਹੈ।’ “ਮੈਂ ਕੁਝ ਵੀ ਤੇਰੇ ਨਾਲ ਮਾੜਾ ਨਹੀਂ ਕੀਤਾ, ਮੈਂ ਬੁਰਾ ਆਦਮੀ ਨਹੀਂ ਹਾਂ। ਮੈਂ ਤੈਨੂੰ ਦੁੱਖ ਨਹੀਂ ਦੇਵਾਂਗਾ।