Exodus 1:20
ਇਸ ਲਈ ਪਰਮੇਸ਼ੁਰ ਨੇ ਦਾਈਆਂ ਦਾ ਭਲਾ ਕੀਤਾ, ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਦਿੱਤੇ ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਨਮਾਨ ਦਿੱਤਾ ਅਤੇ ਉਸ ਤੋਂ ਭੈ ਖਾਧਾ। ਇਬਰਾਨੀਆਂ ਦੇ ਬੱਚਿਆਂ ਨੇ ਜਨਮ ਲੈਣਾ ਜਾਰੀ ਰੱਖਿਆ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ ਅਤੇ ਉਹ ਬਹੁਤ ਸ਼ਕਤੀਸ਼ਾਲੀ ਬਣ ਗਏ।
Exodus 1:20 in Other Translations
King James Version (KJV)
Therefore God dealt well with the midwives: and the people multiplied, and waxed very mighty.
American Standard Version (ASV)
And God dealt well with the midwives: and the people multiplied, and waxed very mighty.
Bible in Basic English (BBE)
And the blessing of God was on these women: and the people were increased in number and became very strong.
Darby English Bible (DBY)
And God dealt well with the midwives; and the people multiplied and became very strong.
Webster's Bible (WBT)
Therefore God dealt well with the midwives: and the people multiplied, and became very mighty.
World English Bible (WEB)
God dealt well with the midwives, and the people multiplied, and grew very mighty.
Young's Literal Translation (YLT)
And God doth good to the midwives, and the people multiply, and are very mighty;
| Therefore God | וַיֵּ֥יטֶב | wayyêṭeb | va-YAY-tev |
| dealt well | אֱלֹהִ֖ים | ʾĕlōhîm | ay-loh-HEEM |
| with the midwives: | לַֽמְיַלְּדֹ֑ת | lamyallĕdōt | lahm-ya-leh-DOTE |
| people the and | וַיִּ֧רֶב | wayyireb | va-YEE-rev |
| multiplied, | הָעָ֛ם | hāʿām | ha-AM |
| and waxed very | וַיַּֽעַצְמ֖וּ | wayyaʿaṣmû | va-ya-ats-MOO |
| mighty. | מְאֹֽד׃ | mĕʾōd | meh-ODE |
Cross Reference
Isaiah 3:10
ਚਂਗੇ ਲੋਕਾਂ ਨੂੰ ਦੱਸੋ ਕਿ ਉਨ੍ਹਾਂ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਨੂੰ ਆਪਣੀ ਨੇਕੀ ਦਾ ਇਨਾਮ ਮਿਲੇਗਾ।
Ecclesiastes 8:12
ਇੱਕ ਪਾਪੀ ਭਾਵੇਂ ਸੌ ਬੁਰੀਆਂ ਗੱਲਾਂ ਕਰ ਲਵੇ ਅਤੇ, ਹਾਲੇ ਵੀ ਉਹ ਬਹੁਤ ਚਿਰ ਜਿਉਂਦਾ। ਤਾਂ ਵੀ, ਕਿ ਇਹ ਉਨ੍ਹਾਂ ਨਾਲੋਂ ਵੱਧੀਆ ਹੋਵੇਗਾ ਜੋ ਪਰਮੇਸੁਰ ਤੋਂ ਡਰਦੇ ਹਨ, ਖਾਸੱਕਰ, ਕਿਉਂਕਿ ਉਹ ਪਰਮੇਸ਼ੁਰ ਤੋਂ ਡਰਦੇ ਹਨ।
Proverbs 11:18
ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ।
Exodus 1:12
ਮਿਸਰੀਆਂ ਨੇ ਇਸਰਾਏਲੀਆਂ ਨੂੰ ਔਖੇ ਤੋਂ ਔਖੇ ਕੰਮ ਕਰਨ ਲਈ ਮਜਬੂਰ ਕੀਤਾ। ਪਰ ਇਸਰਾਏਲ ਦੇ ਲੋਕਾਂ ਨੂੰ ਜਿੰਨਾ ਵੱਧੇਰੇ ਕੰਮ ਕਰਨ ਲਈ ਮਜਬੂਰ ਕੀਤਾ ਗਿਆ ਉਹ ਓਨਾ ਹੀ ਵੱਧੇਰੇ ਵੱਧੇ ਫ਼ੁੱਲੇ ਤੇ ਫ਼ੈਲੇ। ਅਤੇ ਮਿਸਰੀ ਲੋਕ ਇਸਰਾਏਲ ਦੇ ਲੋਕਾਂ ਤੋਂ ਹੋਰ ਵੱਧੇਰੇ ਡਰ ਗਏ।
Hebrews 6:10
ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰੱਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਹੇ ਹੋ।
Luke 1:50
ਜਿਹੜੇ ਲੋਕ ਉਸਤੋਂ ਡਰਦੇ ਹਨ ਉਹ ਉਨ੍ਹਾਂ ਤੇ, ਅਤੇ ਉਨ੍ਹਾਂ ਦੀਆਂ ਉਲਾਦਾਂ ਤੇ ਮਿਹਰਬਾਨ ਹੁੰਦਾ ਹੈ।
Matthew 25:40
“ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’
Matthew 10:42
ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੋ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”
Proverbs 19:17
ਗਰੀਬ ਲੋਕਾਂ ਦਾ ਲਿਹਾਜ ਕਰਨਾ ਯਹੋਵਾਹ ਨੂੰ ਪੈਸੇ ਉਧਾਰ ਦੇਣ ਵਰਗੀ ਗੱਲ ਹੈ, ਉਹ ਪ੍ਰਪੱਕ ਹੀ ਤੁਹਾਨੂੰ ਅਦਾਇਗੀ ਕਰੇਗਾ।
Psalm 145:19
ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।
Psalm 111:5
ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ। ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ।
Psalm 103:11
ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
Psalm 85:9
ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ। ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।
Psalm 61:5
ਪਰਮੇਸ਼ੁਰ, ਤੁਸਾਂ ਮੇਰੇ ਤੁਹਾਨੂੰ ਕੀਤੇ ਵਾਅਦੇ ਸੁਣੇ ਹਨ। ਪਰ ਜੋ ਕੁਝ ਵੀ ਤੁਹਾਡੇ ਉਪਾਸੱਕਾਂ ਕੋਲ ਹੈ ਤੁਹਾਡੇ ਵੱਲੋਂ ਆਉਂਦਾ ਹੈ।
Psalm 41:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਜੋ ਬੰਦਾ ਗਰੀਬਾਂ ਦੀ ਸਹਾਇਤਾ ਕਰਦਾ ਹੈ ਉਹ ਸਫ਼ਲਤਾ ਲਈ ਬਹੁਤ ਅਸੀਸਾਂ ਪ੍ਰਾਪਤ ਕਰੇਗਾ। ਜਦੋਂ ਮੁਸੀਬਤਾਂ ਆਉਣਗੀਆਂ, ਯਹੋਵਾਹ ਉਸ ਬੰਦੇ ਨੂੰ ਬਚਾਵੇਗਾ।
Exodus 1:7
ਪਰ ਇਸਰਾਏਲ ਦੇ ਲੋਕਾਂ ਦੀ ਔਲਾਦ ਬਹੁਤ ਸੀ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ। ਇਸਰਾਏਲ ਦੇ ਲੋਕ ਤਾਕਤਵਰ ਬਣ ਗਏ, ਅਤੇ ਮਿਸਰ ਦਾ ਦੇਸ਼ ਇਸਰਾਏਲੀਆਂ ਨਾਲ ਭਰ ਗਿਆ।