Exodus 1:22
ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸ ਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।”
And Pharaoh | וַיְצַ֣ו | wayṣǎw | vai-TSAHV |
charged | פַּרְעֹ֔ה | parʿō | pahr-OH |
all | לְכָל | lĕkāl | leh-HAHL |
his people, | עַמּ֖וֹ | ʿammô | AH-moh |
saying, | לֵאמֹ֑ר | lēʾmōr | lay-MORE |
Every | כָּל | kāl | kahl |
son | הַבֵּ֣ן | habbēn | ha-BANE |
that is born | הַיִּלּ֗וֹד | hayyillôd | ha-YEE-lode |
cast shall ye | הַיְאֹ֙רָה֙ | hayʾōrāh | hai-OH-RA |
into the river, | תַּשְׁלִיכֻ֔הוּ | tašlîkuhû | tahsh-lee-HOO-hoo |
every and | וְכָל | wĕkāl | veh-HAHL |
daughter | הַבַּ֖ת | habbat | ha-BAHT |
ye shall save alive. | תְּחַיּֽוּן׃ | tĕḥayyûn | teh-ha-yoon |
Cross Reference
Acts 7:19
ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪੂਰਵਜ਼ਾਂ ਤੇ ਜ਼ੁਲਮ ਕੀਤੇ। ਉਸ ਨੇ ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।
Genesis 41:1
ਫ਼ਿਰਊਨ ਦੇ ਸੁਪਨੇ ਦੋ ਸਾਲਾਂ ਬਾਦ, ਫ਼ਿਰਊਨ ਨੂੰ ਇੱਕ ਸੁਪਨਾ ਆਇਆ। ਉਸ ਨੇ ਸੁਪਨਾ ਦੇਖਿਆ ਕਿ ਉਹ ਨੀਲ ਨਦੀ ਦੇ ਕੰਢੇ ਖੜ੍ਹਾ ਹੋਇਆ ਸੀ।
Exodus 1:16
ਰਾਜੇ ਨੇ ਆਖਿਆ, “ਤੁਸੀਂ ਇਬਰਾਨੀ ਔਰਤਾਂ ਦੀ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਰਹੋਂਗੀਆਂ। ਜੇ ਕੁੜੀ ਜੰਮੇ ਤਾਂ ਉਸ ਨੂੰ ਜਿਉਣ ਦਿਓ ਪਰ ਜੇ ਮੁੰਡਾ ਜੰਮੇ ਤਾਂ ਤੁਸੀਂ ਉਸ ਨੂੰ ਜ਼ਰੂਰ ਮਾਰ ਦਿਓ।”
Exodus 7:19
ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਨੂੰ ਆਪਣੀ ਸੋਟੀ ਫ਼ੜਕੇ ਨਦੀਆਂ, ਨਹਿਰਾਂ, ਝੀਲਾਂ ਅਤੇ ਹਰ ਓਸ ਥਾਂ ਉੱਤੇ ਫ਼ੈਲਾਉਣ ਲਈ ਆਖ ਜਿੱਥੇ ਉਹ ਪਾਣੀ ਜਮ੍ਹਾਂ ਕਰਦੇ ਹਨ। ਜਦੋਂ ਉਹ ਅਜਿਹਾ ਕਰੇਗਾ, ਸਾਰਾ ਪਾਣੀ ਭਾਵੇਂ ਉਹ ਲੱਕੜ ਦੇ ਜਾਂ ਪੱਥਰ ਦੇ ਗਮਲਿਆਂ ਵਿੱਚ ਵੀ ਭਰਿਆ ਹੋਵੇ, ਖੂਨ ਵਿੱਚ ਬਦਲ ਜਾਵੇਗਾ।”
Psalm 105:25
ਇਸ ਲਈ ਮਿਸਰਿਆਂ ਨੇ ਯਾਕੂਬ ਦੇ ਪਰਿਵਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਉਨ੍ਹਾਂ ਦੇ ਗੁਲਾਮਾਂ ਦੇ ਖਿਲਾਫ਼ ਵਿਉਂਤਾ ਬਣਾਈਆਂ।
Proverbs 1:16
ਜਿਵੇਂ ਉਹ ਬਦੀ ਕਰਨ ਵਿੱਚ ਤੇਜ-ਤਰਾਰ ਅਤੇ ਲੋਕਾਂ ਨੂੰ ਮਾਰਨ ਲਈ ਬਹੁਤ ਤੇਜ਼ ਹਨ।
Proverbs 4:16
ਕਿਉਂ ਕਿ ਅਜਿਹੇ ਬੁਰੇ ਲੋਕ ਜੁਰਮ ਕੀਤੇ ਬਿਨਾ, ਸੌਂ ਨਹੀਂ ਸੱਕਦੇ। ਉਹ ਲੋਕ ਉਦੋਂ ਤੱਕ ਸੌਂ ਨਹੀਂ ਸੱਕਦੇ ਜਦੋਂ ਤੱਕ ਕਿ ਕਿਸੇ ਹੋਰ ਬੰਦੇ ਨੂੰ ਦੁੱਖੀ ਨਹੀਂ ਕਰਦੇ।
Proverbs 27:4
ਗੁੱਸਾ ਜਾਲਮ ਹੁੰਦਾ ਹੈ ਅਤੇ ਕ੍ਰੋਧ ਹੜ੍ਹ ਵਾਂਗ ਹੁੰਦਾ ਹੈ, ਪਰ ਈਰਖਾ ਅੱਗੇ ਕੌਣ ਖਲੋ ਸੱਕਦਾ ਹੈ।
Revelation 16:4
ਤੀਸਰੇ ਦੂਤ ਨੇ ਆਪਣਾ ਬਰਤਨ ਦਰਿਆਵਾਂ ਅਤੇ ਪਾਣੀਆਂ ਦੇ ਚਸ਼ਮਿਆਂ ਤੇ ਖਾਲੀ ਕਰ ਦਿੱਤਾ। ਦਰਿਆ ਅਤੇ ਪਾਣੀ ਦੇ ਚਸ਼ਮੇਂ ਲਹੂ ਬਣ ਗਏ।