Exodus 14:14 in Punjabi

Punjabi Punjabi Bible Exodus Exodus 14 Exodus 14:14

Exodus 14:14
ਅਤੇ ਤੁਹਾਨੂੰ ਹੋਰ ਕੁਝ ਨਹੀਂ ਕਰਨਾ ਪਵੇਗਾ ਸਗੋਂ ਸ਼ਾਂਤ ਰਹੋ। ਯਹੋਵਾਹ ਤੁਹਾਡੇ ਲਈ ਯੁੱਧ ਕਰੇਗਾ।”

Exodus 14:13Exodus 14Exodus 14:15

Exodus 14:14 in Other Translations

King James Version (KJV)
The LORD shall fight for you, and ye shall hold your peace.

American Standard Version (ASV)
Jehovah will fight for you, and ye shall hold your peace.

Bible in Basic English (BBE)
The Lord will make war for you, you have only to keep quiet.

Darby English Bible (DBY)
Jehovah will fight for you, and ye shall be still.

Webster's Bible (WBT)
The LORD will fight for you, and ye shall hold your peace.

World English Bible (WEB)
Yahweh will fight for you, and you shall be still."

Young's Literal Translation (YLT)
Jehovah doth fight for you, and ye keep silent.'

The
Lord
יְהוָ֖הyĕhwâyeh-VA
shall
fight
יִלָּחֵ֣םyillāḥēmyee-la-HAME
ye
and
you,
for
לָכֶ֑םlākemla-HEM
shall
hold
your
peace.
וְאַתֶּ֖םwĕʾattemveh-ah-TEM
תַּֽחֲרִשֽׁוּן׃taḥărišûnTA-huh-ree-SHOON

Cross Reference

Deuteronomy 3:22
ਇਨ੍ਹਾਂ ਧਰਤੀਆਂ ਦੇ ਰਾਜਿਆਂ ਤੋਂ ਭੈਭੀਤ ਨਾ ਹੋਵੋ; ਕਿਉਂਕਿ ਯਹੋਵਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਲੜੇਗਾ।’

Deuteronomy 20:4
ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੈ। ਉਹ ਤੁਹਾਡੀ ਦੁਸ਼ਮਣਾ ਨਾਲ ਲੜਾਈ ਵਿੱਚ ਸਹਾਇਤਾ ਕਰੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਜਿੱਤਣ ਵਿੱਚ ਸਹਾਇਤਾ ਕਰੇਗਾ।’

Deuteronomy 1:30
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਉਨ੍ਹਾਂ ਨਾਲ ਤੁਹਾਡੇ ਲਈ ਲੜੇਗਾ। ਉਹ ਉਹੀ ਗੱਲਾਂ ਕਰੇਗਾ ਜਿਵੇਂ ਉਸ ਨੇ ਮਿਸਰ ਵਿੱਚ ਅਤੇ ਮਾਰੂਥਲ ਵਿੱਚ ਤੁਹਾਡੀਆਂ ਅੱਖਾਂ ਸਾਹਮਣੇ ਕੀਤੀਆਂ ਸਨ।

Joshua 23:3
ਤੁਸੀਂ ਉਹ ਗੱਲਾਂ ਦੇਖੀਆਂ ਹਨ ਜਿਹੜੀਆਂ ਯਹੋਵਾਹ ਨੇ ਸਾਡੇ ਦੁਸ਼ਮਣਾ ਨਾਲ ਕੀਤੀਆਂ ਸਨ। ਉਸ ਨੇ ਅਜਿਹਾ ਸਾਡੀ ਸਹਾਇਤਾ ਕਰਨ ਲਈ ਕੀਤਾ। ਪਰਮੇਸ਼ੁਰ ਤੁਹਾਡਾ ਯਹੋਵਾਹ ਤੁਹਾਡੇ ਲਈ ਲੜਿਆ।

Isaiah 30:15
ਮੇਰਾ ਪ੍ਰਭੂ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਆਖਦਾ ਹੈ, “ਜੇ ਤੁਸੀਂ ਮੇਰੇ ਵੱਲ ਪਰਤ ਆਓਗੇ ਤਾਂ ਤੁਸੀਂ ਬਚ ਜਾਓਗੇ। ਤੁਹਾਨੂੰ ਤਾਕਤ ਤਾਂ ਹੀ ਪ੍ਰਾਪਤ ਹੋਵੇਗੀ ਜੇਕਰ ਤੁਹਾਨੂੰ ਮੇਰੇ ਵਿੱਚ ਭਰੋਸਾ ਹੋਵੇਗਾ ਅਤੇ ਸ਼ਾਤ ਹੋਵੋਂਗੇ।” ਪਰ ਤੁਸੀਂ ਅਜਿਹਾ ਨਹੀਂ ਕਰਨਾ ਚਾਹੁੰਦੇ! ਤੁਸੀਂ ਆਖਦੇ ਹੋ, “ਸਾਨੂੰ ਅਗਾਂਹ ਵੱਲ ਭੱਜ ਜਾਣ ਲਈ ਘੋੜੇ ਚਾਹੀਦੇ ਨੇ!” ਇਹ ਠੀਕ ਹੈ।

2 Chronicles 20:17
ਤਹੁਾਨੂੰ ਇਸ ਲੜਾਈ ਵਿੱਚ ਲੜਨਾ ਨਹੀਂ ਪਵੇਗਾ ਬਸ ਤੁਸੀਂ ਆਪਣੀ-ਆਪਣੀ ਥਾਂ ਤੇ ਡਟੇ ਰਹੋ ਤੇ ਤੁਸੀਂ ਵੇਖੋਂਗੇ ਕਿ ਕਿਵੇਂ ਯਹੋਵਾਹ ਤੁਹਾਡੀ ਰੱਖਿਆ ਕਰਦਾ ਹੈ। ਹੇ ਯਹੂਦਾਹ ਤੇ ਯਰੂਸ਼ਲਮ ਤੁਸੀਂ ਘਬਰਾਓ ਨਾ ਤੇ ਨਾ ਹੀ ਚਿੰਤਾ ਕਰੋ। ਯਹੋਵਾਹ ਤੁਹਾਡੇ ਅੰਗ-ਸੰਗ ਹੈ, ਇਸ ਲਈ ਕੱਲ ਤੁਸੀਂ ਇਨ੍ਹਾਂ ਦੇ ਟਾਕਰੇ ਲਈ ਤੁਰ ਪੈਣਾ।’”

Nehemiah 4:20
ਇਸ ਲਈ ਜਦੋਂ ਵੀ ਤੁਸੀਂ ਤੁਰ੍ਹੀਆਂ ਦੀ ਆਵਾਜ਼ ਸੁਣੋ, ਉਸੇ ਵਕਤ ਸਾਡੇ ਕੋਲ ਇਕੱਠੇ ਹੋ ਜਾਵੋ। ਅਸੀਂ ਸਾਰੇ ਉਸੇ ਬਾਂਵੇਂ ਇੱਕਤ੍ਰ ਹੋ ਜਾਵਾਂਗੇ ਤੇ ਪਰਮੇਸ਼ੁਰ ਸਾਡੇ ਲਈ ਲੜੇਗਾ।”

2 Chronicles 20:29
ਤਦ ਯਹੋਵਾਹ ਦਾ ਡਰ ਉਨ੍ਹਾਂ ਦੇਸ਼ਾਂ ਦੇ ਸਾਰੇ ਰਾਜਾਂ ਉੱਪਰ ਪੈ ਗਿਆ, ਜਦੋਂ ਉਨ੍ਹਾਂ ਇਹ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਹੋਵਾਹ ਨੇ ਲੜਾਈ ਕੀਤੀ ਹੈ।

Exodus 14:25
ਫ਼ੇਰ ਉਸ ਨੇ ਰੱਥਾਂ ਦੇ ਪਹੀਆਂ ਨੂੰ ਕੱਟ ਦਿੱਤਾ ਅਤੇ ਰੱਥਾਂ ਤੇ ਕਾਬੂ ਰੱਖਣਾ ਮੁਸ਼ਕਿਲ ਕਰ ਦਿੱਤਾ। ਮਿਸਰੀ ਚੀਕੇ, “ਆਓ ਆਪਾਂ ਇੱਥੋਂ ਨਿਕਲ ਚੱਲੀਏ। ਇਸਰਾਏਲ ਦੇ ਲੋਕਾਂ ਲਈ ਯਹੋਵਾਹ ਸਾਡੇ ਖਿਲਾਫ਼ ਲੜ ਰਿਹਾ ਹੈ।”

Joshua 23:10
ਯਹੋਵਾਹ ਦੀ ਸਹਾਇਤਾ ਨਾਲ ਇਸਰਾਏਲ ਦਾ ਇੱਕ ਆਦਮੀ ਦੁਸ਼ਮਣ ਦੇ 1,000 ਆਦਮੀਆਂ ਨੂੰ ਹਰਾ ਸੱਕਦਾ ਸੀ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਲਈ ਲੜਦਾ ਹੈ। ਯਹੋਵਾਹ ਨੇ ਅਜਿਹਾ ਕਰਨ ਦਾ ਇਕਰਾਰ ਕੀਤਾ ਸੀ।

Joshua 10:42
ਯਹੋਸ਼ੁਆ ਨੇ ਉਨ੍ਹਾਂ ਸ਼ਹਿਰਾ ਅਤੇ ਉਨ੍ਹਾਂ ਦੇ ਰਾਜਿਆਂ ਨੂੰ ਇੱਕੋ ਹੱਲੇ ਵਿੱਚ ਕਬਜ਼ੇ ਹੇਠ ਲੈ ਲਿਆ। ਯਹੋਸ਼ੁਆ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਸਰਾਏਲ ਲਈ ਲੜ ਰਿਹਾ ਸੀ।

Exodus 15:3
ਯਹੋਵਾਹ ਇੱਕ ਮਹਾਨ ਯੋਧਾ ਹੈ। ਯਹੋਵਾਹ ਉਸਦਾ ਨਾਮ ਹੈ।

Joshua 10:14
ਅਜਿਹਾ ਪਹਿਲਾਂ ਕਦੇ ਨਹੀਂ ਸੀ ਵਾਪਰਿਆ। ਅਤੇ ਅਜਿਹਾ ਫ਼ੇਰ ਕਦੇ ਵੀ ਨਹੀਂ ਵਾਪਰੇਗਾ! ਇਹੀ ਉਹ ਗੱਲ ਸੀ ਜਦੋਂ ਯਹੋਵਾਹ ਨੇ ਆਦਮੀ ਦੀ ਗੱਲ ਮੰਨੀ। ਯਹੋਵਾਹ ਸੱਚ ਮੁੱਚ ਇਸਰਾਏਲ ਲਈ ਲੜ ਰਿਹਾ ਸੀ।

Psalm 50:3
ਸਾਡਾ ਪਰਮੇਸ਼ੁਰ, ਆ ਰਿਹਾ ਹੈ। ਅਤੇ ਉਹ ਚੁੱਪ ਨਹੀਂ ਰਹੇਗਾ। ਅੱਗ ਉਸ ਦੇ ਅੱਗੇ ਬਲਦੀ ਹੈ। ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।

Judges 5:20
ਅਕਾਸ਼ ਦੇ ਤਾਰੇ ਉਨ੍ਹਾਂ ਨਾਲ ਲੜੇ, ਉਹ ਅਕਾਸ਼ ਤੋਂ ਪਾਰ ਆਪਣੀਆਂ ਦਿਸ਼ਾਵਾਂ ਤੋਂ ਸੀਸਰਾ ਦੇ ਖਿਲਾਫ਼ ਲੜੇ।

Joshua 10:10
ਯਹੋਵਾਹ ਨੇ ਉਨ੍ਹਾਂ ਫ਼ੌਜਾਂ ਨੂੰ ਬਹੁਤ ਉਲਝਣ ਵਿੱਚ ਪਾ ਦਿੱਤਾ ਜਦੋਂ ਇਸਰਾਏਲ ਨੇ ਹਮਲਾ ਕੀਤਾ। ਇਸ ਲਈ ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਇਸਰਾਏਲ ਨੇ ਦੁਸ਼ਮਣ ਦਾ ਗਿਬਓਨ ਤੋਂ ਬੈਤ ਹੋਰੋਨ ਵੱਲ ਜਾਂਦੀ ਸੜਕ ਉੱਤੇ ਪਿੱਛਾ ਕੀਤਾ। ਇਸਰਾਏਲ ਦੀ ਫ਼ੌਜ ਨੇ ਅਜ਼ੇਕਾਹ ਅਤੇ ਮੱਕੇਦਾਹ ਦੇ ਸਾਰੇ ਰਸਤੇ ਆਦਮੀਆਂ ਨੂੰ ਮਾਰ ਮੁਕਾਇਆ।

Psalm 83:1
ਆਸਾਫ਼ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ ਚੁੱਪ ਨਾ ਰਹੋ। ਆਪਣੇ ਕੰਨਾਂ ਨੂੰ ਬੰਦ ਨਾ ਕਰੋ। ਮਿਹਰ ਕਰਕੇ ਕੁਝ ਤਾਂ ਆਖੋ ਪਰਮੇਸ਼ੁਰ।

Isaiah 31:4
ਯਹੋਵਾਹ ਨੇ ਮੈਨੂੰ ਦੱਸਿਆ, “ਜਦੋਂ ਕੋਈ ਸ਼ੇਰ ਜਾਂ ਸ਼ੇਰ ਦਾ ਬੱਚਾ ਕਿਸੇ ਜਾਨਵਰ ਨੂੰ ਖਾਣ ਲਈ ਫੜਦਾ ਹੈ ਤਾਂ ਸ਼ੇਰ ਮਰੇ ਹੋਏ ਜਾਨਵਰ ਉੱਤੇ ਖੜ੍ਹਾ ਹੋ ਜਾਂਦਾ ਹੈ ਅਤੇ ਗਰਜਦਾ ਹੈ। ਉਸ ਸਮੇਂ ਕੋਈ ਵੀ ਚੀਜ਼ ਉਸ ਮਹਾਨ ਸ਼ੇਰ ਨੂੰ ਭੈਭੀਤ ਨਹੀਂ ਕਰ ਸੱਕਦੀ। ਜੇ ਬੰਦੇ ਆ ਕੇ ਸ਼ੇਰ ਉੱਤੇ ਚੀਖਦੇ ਹਨ ਤਾਂ ਵੀ ਸ਼ੇਰ ਨਹੀਂ ਡਰਦਾ। ਲੋਕ ਭਾਵੇਂ ਬਹੁਤ ਵੱਡਾ ਸ਼ੋਰ ਮਚਾਉਣ ਪਰ ਸ਼ੇਰ ਨਹੀਂ ਭੱਜੇਗਾ।” ਓਸ ਤਰ੍ਹਾਂ, ਸਰਬ ਸ਼ਕਤੀਮਾਨ ਯਹੋਵਾਹ ਸੀਯੋਨ ਪਰਬਤ ਉੱਤੇ ਉਤਰੇਗਾ। ਯਹੋਵਾਹ ਉਸ ਪਹਾੜੀ ਉੱਤੇ ਲੜੇਗਾ।