Exodus 18:4
ਦੂਸਰੇ ਪੁੱਤਰ ਦਾ ਨਾਮ ਅਲੀਅਜ਼ਰ ਸੀ, ਕਿਉਂਕਿ ਜਦੋਂ ਉਹ ਜੰਮਿਆ ਸੀ ਤਾਂ ਮੂਸਾ ਨੇ ਆਖਿਆ ਸੀ, “ਮੇਰੇ ਪਿਤਾ ਦੇ ਪਰਮੇਸ਼ੁਰ ਨੇ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਮਿਸਰ ਦੇ ਰਾਜੇ ਤੋਂ ਬਚਾਇਆ।”
Exodus 18:4 in Other Translations
King James Version (KJV)
And the name of the other was Eliezer; for the God of my father, said he, was mine help, and delivered me from the sword of Pharaoh:
American Standard Version (ASV)
and the name of the other was Eliezer; for `he said', The God of my father was my help, and delivered me from the sword of Pharaoh.
Bible in Basic English (BBE)
And the name of the other was Eliezer, for he said, The God of my father was my help, and kept me safe from the sword of Pharaoh:
Darby English Bible (DBY)
-- and the name of the other, Eliezer -- For the God of my father has been my help, and has delivered me from the sword of Pharaoh.
Webster's Bible (WBT)
And the name of the other was Eliezer; (for the God of my father, said he, was my help, and delivered me from the sword of Pharaoh:)
World English Bible (WEB)
The name of the other was Eliezer,{Eliezer means "God is my helper."} for he said, "My father's God was my help and delivered me from Pharaoh's sword."
Young's Literal Translation (YLT)
and the name of the other `is' Eliezer, for, `the God of my father `is' for my help, and doth deliver me from the sword of Pharaoh.'
| And the name | וְשֵׁ֥ם | wĕšēm | veh-SHAME |
| of the other | הָֽאֶחָ֖ד | hāʾeḥād | ha-eh-HAHD |
| Eliezer; was | אֱלִיעֶ֑זֶר | ʾĕlîʿezer | ay-lee-EH-zer |
| for | כִּֽי | kî | kee |
| the God | אֱלֹהֵ֤י | ʾĕlōhê | ay-loh-HAY |
| father, my of | אָבִי֙ | ʾābiy | ah-VEE |
| said he, was mine help, | בְּעֶזְרִ֔י | bĕʿezrî | beh-ez-REE |
| delivered and | וַיַּצִּלֵ֖נִי | wayyaṣṣilēnî | va-ya-tsee-LAY-nee |
| me from the sword | מֵחֶ֥רֶב | mēḥereb | may-HEH-rev |
| of Pharaoh: | פַּרְעֹֽה׃ | parʿō | pahr-OH |
Cross Reference
Exodus 2:15
ਜਦੋਂ ਫ਼ਿਰਊਨ ਨੇ ਮੂਸਾ ਦੀ ਇਸ ਹਰਕਤ ਬਾਰੇ ਸੁਣਿਆ, ਉਸ ਨੇ ਉਸ ਨੂੰ ਮਾਰ ਦੇਣ ਦਾ ਨਿਆਂ ਕਰ ਲਿਆ। ਪਰ ਮੂਸਾ ਫ਼ਿਰਊਨ ਤੋਂ ਦੂਰ ਨੱਸ ਗਿਆ ਅਤੇ ਮਿਦਯਾਨ ਦੀ ਧਰਤੀ ਤੇ ਠਹਿਰ ਗਿਆ। ਉਹ ਇੱਕ ਖੂਹ ਦੇ ਨੇੜੇ ਬੈਠ ਗਿਆ। ਮੂਸਾ ਮਿਦਯਾਨ ਵਿੱਚ ਮੂਸਾ ਮਿਦਯਾਨ ਵਿੱਚ ਇੱਕ ਖੂਹ ਤੇ ਜਾਕੇ ਰੁਕ ਗਿਆ।
2 Timothy 4:17
ਔਰ ਪ੍ਰਭੂ ਉੱਥੇ ਮੇਰੇ ਨਾਲ ਸੀ। ਉਸ ਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸੱਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।
2 Corinthians 1:8
ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹੜੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉੱਥੇ ਬਹੁਤ ਦੁੱਖ ਝੱਲੇ। ਜਿੰਨਾ ਅਸੀਂ ਝੱਲ ਸੱਕੀਏ ਇਹ ਉਸਤੋਂ ਵੱਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ।
Acts 12:11
ਤਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸ ਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਵਾਸਤਵ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸ ਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।”
Daniel 6:22
ਮੇਰੇ ਪਰਮੇਸ਼ੁਰ ਨੇ ਮੈਨੂੰ ਬਚਾਉਣ ਲਈ ਆਪਣਾ ਦੂਤ ਭੇਜਿਆ। ਦੂਤ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ। ਸ਼ੇਰਾਂ ਨੇ ਮੈਨੂੰ ਨੁਕਸਾਨ ਨਹੀਂ ਪਹੁੰਚਾਇਆ। ਕਿਉਂ ਕਿ ਮੇਰਾ ਪਰਮੇਸ਼ੁਰ ਜਾਣਦਾ ਹੈ ਕਿ ਮੈਂ ਬੇਕਸੂਰ ਹਾਂ। ਮੈਂ ਕਦੇ ਵੀ, ਰਾਜਨ, ਤੁਹਾਡੇ ਨਾਲ ਕੋਈ ਗ਼ਲਤ ਗੱਲ ਨਹੀਂ ਕੀਤੀ।”
Isaiah 50:7
ਮੇਰਾ ਮਾਲਿਕ ਯਹੋਵਾਹ ਮੇਰੀ ਸਹਾਇਤਾ ਕਰੇਗਾ। ਇਸ ਲਈ ਜਿਹੜਾ ਉਹ ਮੈਨੂੰ ਮੰਦਾ ਬੋਲਣਗੇ, ਉਸਦਾ ਮੇਰੇ ਉੱਤੇ ਕੋਈ ਅਸਰ ਨਹੀਂ ਹੋਵੇਗਾ। ਮੈਂ ਮਜ਼ਬੂਤ ਬਣਾਂਗਾ। ਮੈਂ ਜਾਣਦਾ ਹਾਂ ਕਿ ਮੈਂ ਨਿਰਾਸ਼ ਨਹੀਂ ਹੋਵਾਂਗਾ।
Psalm 46:1
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
Psalm 34:4
ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ। ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
Psalm 18:48
ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਤੋਂ ਮੇਰੀ ਰੱਖਿਆ ਕੀਤੀ, ਤੁਸੀਂ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ ਜਿਹੜੇ ਮੇਰੇ ਖਿਲਾਫ਼ ਆ ਖਲੋਏ ਸਨ। ਤੁਸੀਂ ਮੈਨੂੰ ਜ਼ਾਲਮ ਆਦਮੀਆਂ ਤੋਂ ਬਚਾਇਆ।
Psalm 18:1
ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ। ਇਹ ਗੀਤ ਦਾਊਦ ਨੇ ਉਸ ਵੇਲੇ ਲਿਖਿਆ, ਜਦੋਂ ਯਹੋਵਾਹ ਨੇ ਸ਼ਾਊਲ ਅਤੇ ਉਸ ਦੇ ਹੋਰ ਦੁਸ਼ਮਣਾਂ ਤੋਂ ਉਸਦੀ ਰੱਖਿਆ ਕੀਤੀ। ਉਸ ਨੇ ਆਖਿਆ, “ਹੇ ਯਹੋਵਾਹ, ਮੇਰੀ ਤਾਕਤ, ਮੈਂ ਤੁਹਾਨੂੰ ਪਿਆਰ ਕਰਦਾ ਹਾਂ।”
1 Chronicles 23:15
ਗੇਰਸ਼ੋਮ ਅਤੇ ਅਲੀਅਜ਼ਰ ਮੂਸੇ ਦੇ ਪੁੱਤਰ ਸਨ।
Hebrews 13:6
ਇਸ ਲਈ ਅਸੀਂ ਯਕੀਨੀ ਆਖ ਸੱਕਦੇ ਹਾਂ, “ਪਰਮੇਸ਼ੁਰ ਮੇਰਾ ਸਹਾਇਕ ਹੈ ਅਤੇ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੁਝ ਨਹੀਂ ਵਿਗਾੜ ਸੱਕਦੇ।”