Exodus 2:25
ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਦੀਆਂ ਮੁਸੀਬਤਾਂ ਦੇਖਿਆਂ, ਅਤੇ ਉਹ ਜਾਣਦਾ ਸੀ ਕਿ ਉਸ ਨੂੰ ਕੀ ਕਰਨਾ ਚਾਹੀਦਾ।
Exodus 2:25 in Other Translations
King James Version (KJV)
And God looked upon the children of Israel, and God had respect unto them.
American Standard Version (ASV)
And God saw the children of Israel, and God took knowledge `of them'.
Bible in Basic English (BBE)
And God's eyes were turned to the children of Israel and he gave them the knowledge of himself.
Darby English Bible (DBY)
and God looked upon the children of Israel, and God acknowledged [them].
Webster's Bible (WBT)
And God looked upon the children of Israel, and God had respect to them.
World English Bible (WEB)
God saw the children of Israel, and God was concerned about them.
Young's Literal Translation (YLT)
and God seeth the sons of Israel, and God knoweth.
| And God | וַיַּ֥רְא | wayyar | va-YAHR |
| looked upon | אֱלֹהִ֖ים | ʾĕlōhîm | ay-loh-HEEM |
| אֶת | ʾet | et | |
| the children | בְּנֵ֣י | bĕnê | beh-NAY |
| Israel, of | יִשְׂרָאֵ֑ל | yiśrāʾēl | yees-ra-ALE |
| and God | וַיֵּ֖דַע | wayyēdaʿ | va-YAY-da |
| had respect | אֱלֹהִֽים׃ | ʾĕlōhîm | ay-loh-HEEM |
Cross Reference
Exodus 4:31
ਲੋਕਾਂ ਨੇ ਵਿਸ਼ਵਾਸ ਕਰ ਲਿਆ ਕਿ ਪਰਮੇਸ਼ੁਰ ਨੇ ਹੀ ਮੂਸਾ ਨੂੰ ਭੇਜਿਆ ਸੀ। ਇਸਰਾਏਲ ਦੇ ਲੋਕ ਜਾਣਦੇ ਸਨ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਮੁਸੀਬਤਾਂ ਦੇਖ ਲਈਆਂ ਸਨ ਅਤੇ ਉਹ ਉਨ੍ਹਾਂ ਦੀ ਮਦਦ ਕਰਨ ਲਈ ਆ ਗਿਆ ਸੀ। ਇਸ ਲਈ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।
Luke 1:25
“ਪ੍ਰਭੂ ਨੇ ਮੇਰੀ ਹਾਲਤ ਵੇਖੀ ਸੀ ਅਤੇ ਹੁਣ ਮੇਰੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਹੈ। ਉਸ ਨੇ ਲੋਕਾਂ ਅੱਗੇ ਮੇਰਾ ਬਾਂਝ ਹੋਣ ਦਾ ਕਲੰਕ ਦੂਰ ਕਰਨ ਲਈ ਕਾਰਵਾਈ ਕੀਤੀ।”
Exodus 3:7
ਤਾਂ ਯਹੋਵਾਹ ਨੇ ਆਖਿਆ, “ਮੈਂ ਆਪਣੇ ਲੋਕਾਂ ਦੀਆਂ ਉਹ ਮੁਸੀਬਤਾਂ ਦੇਖੀਆਂ ਹਨ ਜੋ ਉਨ੍ਹਾਂ ਨੇ ਮਿਸਰ ਵਿੱਚ ਝੱਲੀਆਂ ਹਨ। ਅਤੇ ਜਦੋਂ ਮਿਸਰੀਆਂ ਨੇ ਉਨ੍ਹਾਂ ਨੂੰ ਦੁੱਖ ਦਿੱਤੇ ਮੈਂ ਉਨ੍ਹਾਂ ਦੀ ਪੁਕਾਰ ਸੁਣ ਲਈ ਹੈ। ਮੈਨੂੰ ਉਨ੍ਹਾਂ ਦੇ ਦੁੱਖ ਦਾ ਪਤਾ ਹੈ।
Matthew 7:23
ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚੱਲੇ ਜਾਓ।’
Psalm 55:22
ਆਪਣੇ ਫ਼ਿਕਰ ਯਹੋਵਾਹ ਨੂੰ ਸੌਂਪ ਦਿਉ ਅਤੇ ਉਹ ਤੁਹਾਡਾ ਧਿਆਨ ਰੱਖੇਗਾ। ਯਹੋਵਾਹ ਕਦੀ ਵੀ ਚੰਗੇ ਲੋਕਾਂ ਨੂੰ ਹਾਰਨ ਨਹੀਂ ਦੇਵੇਗਾ।
Psalm 1:6
ਕਿਉਂਕਿ ਯਹੋਵਾਹ, ਚੰਗੇ ਬੰਦਿਆਂ ਦੀ ਰੱਖਿਆ ਕਰਦਾ ਹੈ, ਪਰ ਬੁਰੇ ਵਿਅਕਤੀਆਂ ਨੂੰ ਖਤਮ ਕਰਦਾ ਹੈ।
Job 33:27
ਫ਼ੇਰ ਉਹ ਬੰਦਾ ਲੋਕਾਂ ਅੱਗੇ ਇਕਰਾਰ ਕਰੇਗਾ, ‘ਮੈਂ ਪਾਪ ਕੀਤਾ ਹੈ। ਮੈਂ ਨੇਕੀ ਨੂੰ ਬਦੀ ਵਿੱਚ ਬਦਲ ਦਿੱਤਾ ਹੈ। ਪਰ ਪਰਮੇਸ਼ੁਰ ਨੇ ਮੈਨੂੰ ਉਹ ਦੰਡ ਨਹੀਂ ਦਿੱਤਾ ਜਿਸਦਾ ਮੈਂ ਅਧਿਕਾਰੀ ਸਾਂ।
2 Samuel 16:12
ਹੋ ਸੱਕਦਾ ਜੋ ਮੰਦੀਆਂ ਗੱਲਾਂ ਮੇਰੇ ਨਾਲ ਵਾਪਰ ਰਹੀਆਂ ਯਹੋਵਾਹ ਉਨ੍ਹਾਂ ਨੂੰ ਵੇਖੇ। ਫ਼ੇਰ ਹੋ ਸੱਕਦਾ ਕਿ ਯਹੋਵਾਹ ਮੈਨੂੰ ਸ਼ਿਮਈ ਦੁਆਰਾ ਅੱਜ ਆਖੀ ਹਰ ਮੰਦੀ ਗੱਲ ਲਈ ਕੁਝ ਚੰਗਾ ਦੇਵੇ।
1 Samuel 1:11
ਉਸ ਨੇ ਪਰਮੇਸ਼ੁਰ ਨੂੰ ਖਾਸ ਬਚਨ ਦਿੱਤਾ ਅਤੇ ਕਿਹਾ, “ਹੇ ਸਰਬ ਸ਼ਕਤੀਮਾਨ ਯਹੋਵਾਹ! ਵੇਖ ਮੈਂ ਕਿੰਨੀ ਉਦਾਸ ਹਾਂ? ਮੈਨੂੰ ਚੇਤੇ ਰੱਖੀਂ! ਮੈਨੂੰ ਭੁੱਲ ਨਾ ਜਾਵੀਂ! ਜੇਕਰ ਤੂੰ ਮੇਰੇ ਘਰ ਪੁੱਤਰ ਬਖਸ਼ੀਸ਼ ਕਰੇ ਤਾਂ ਉਸ ਨੂੰ ਮੈਂ ਤੇਰੇ ਹਵਾਲੇ ਕਰ ਦੇਵਾਂਗੀ। ਉਹ ਨਜ਼ੀਰੀ ਹੋਵੇਗਾ। ਉਹ ਸੋਮਰਸ ਜਾਂ ਤੇਜ਼ ਸ਼ਰਾਬ ਵੀ ਨਹੀਂ ਪੀਵੇਗਾ ਅਤੇ ਨਾ ਹੀ ਕੋਈ ਸਿਰ ਦੇ ਵਾਲ ਮੁੰਨੇਗਾ।”
Exodus 1:8
ਇਸਰਾਏਲ ਦੇ ਲੋਕਾਂ ਲਈ ਮੁਸੀਬਤਾਂ ਫ਼ੇਰ ਇੱਕ ਨਵਾਂ ਰਾਜਾ ਮਿਸਰ ਵਿੱਚ ਰਾਜ ਕਰਨ ਲੱਗਾ। ਇਹ ਰਾਜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।