Exodus 20:15 in Punjabi

Punjabi Punjabi Bible Exodus Exodus 20 Exodus 20:15

Exodus 20:15
“ਤੁਹਾਨੂੰ ਕੋਈ ਚੀਜ਼ ਚੁਰਾਉਣੀ ਨਹੀਂ ਚਾਹੀਦੀ।

Exodus 20:14Exodus 20Exodus 20:16

Exodus 20:15 in Other Translations

King James Version (KJV)
Thou shalt not steal.

American Standard Version (ASV)
Thou shalt not steal.

Bible in Basic English (BBE)
Do not take the property of another.

Darby English Bible (DBY)
Thou shalt not steal.

Webster's Bible (WBT)
Thou shalt not steal.

World English Bible (WEB)
"You shall not steal.

Young's Literal Translation (YLT)
`Thou dost not steal.

Thou
shalt
not
לֹ֣֖אlōʾloh
steal.
תִּֿגְנֹֽ֔ב׃tignōbteeɡ-NOVE

Cross Reference

Ephesians 4:28
ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।

Leviticus 19:11
“ਤੁਹਾਨੂੰ ਚੋਰੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਲੋਕਾਂ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਇੱਕ ਦੂਸਰੇ ਨਾਲ ਝੂਠ ਨਹੀਂ ਬੋਲਣਾ ਚਾਹੀਦਾ।

Matthew 19:18
ਉਸ ਨੇ ਪੁੱਛਿਆ, “ਕਿਹੜੇ ਹੁਕਮ?” ਯਿਸੂ ਨੇ ਕਿਹਾ, “‘ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ।

Leviticus 19:13
“ਤੁਹਾਨੂੰ ਆਪਣੇ ਗੁਆਂਢੀ ਦਾ ਬੁਰਾ ਨਹੀਂ ਕਰਨਾ ਚਾਹੀਦਾ। ਤੁਹਾਨੂੰ ਉਸ ਨੂੰ ਲੁੱਟਣਾ ਨਹੀਂ ਚਾਹੀਦਾ। ਤੁਹਾਨੂੰ ਕਿਸੇ ਭਾੜੇ ਦੇ ਕਾਮੇ ਦੀ ਤਨਖਾਹ ਸਾਰੀ ਰਾਤ ਵੇਲੇ ਤੱਕ ਨਹੀਂ ਰੋਕਣੀ ਚਾਹੀਦੀ।

Exodus 21:16
“ਜੇ ਕੋਈ ਬੰਦਾ ਕਿਸੇ ਨੂੰ ਚੋਰੀ ਕਰਦਾ ਹੈ ਤਾਂ ਜੋ ਉਸ ਨੂੰ ਗੁਲਾਮ ਵਜੋਂ ਵੇਚ ਸੱਕੇ ਜਾਂ ਉਸ ਨੂੰ ਖੁਦ ਲਈ ਗੁਲਾਮ ਰੱਖ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ।

Leviticus 6:1
ਬਾਕੀ ਪਾਪਾਂ ਲਈ ਦੋਸ਼ ਦੀਆਂ ਭੇਟਾਂ ਯਹੋਵਾਹ ਨੇ ਮੂਸਾ ਨੂੰ ਆਖਿਆ,

Romans 13:9
ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”

1 Thessalonians 4:6
ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉੱਠਾਉਣਾ ਚਾਹੀਦਾ। ਜਿਹੜੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਤਾਵਨੀ ਦੇ ਚੁੱਕੇ ਹਾਂ।

1 Corinthians 6:10

John 12:6
ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਿਤ ਸੀ ਪਰ ਕਿਉਂ ਜੋ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲਾ ਸੰਦੂਕ ਉਸ ਕੋਲ ਹੁੰਦਾ ਸੀ, ਜਿਸ ਵਿੱਚੋਂ ਜਦੋਂ ਉਹ ਚਾਹਵੇ ਚੋਰੀ ਕਰ ਲੈਂਦਾ ਸੀ।

Luke 3:13
ਉਸ ਲਈ ਉਸ ਨੇ ਜਵਾਬ ਦਿੱਤਾ, “ਜਿੰਨੇ ਦਾ ਤੁਹਾਨੂੰ ਆਦੇਸ਼ ਹੈ ਉਸਤੋਂ ਵੱਧ ਇੱਕਤਰ ਨਾ ਕਰੋ।”

Matthew 21:13
“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”

Matthew 15:19
ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿੱਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਠ ਬੋਲਣਾ ਅਤੇ ਭੰਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ।

Deuteronomy 24:7
“ਜੇ ਕੋਈ ਬੰਦਾ ਕਿਸੇ ਦੂਸਰੇ ਇਸਰਾਏਲੀ ਨੂੰ ਅਗਵਾ ਕਰ ਲਵੇ-ਆਪਣੇ ਹੀ ਬੰਦਿਆਂ ਵਿੱਚੋਂ ਕਿਸੇ ਨੂੰ ਅਤੇ ਉਹ ਅਗਵਾਕਾਰ ਉਸ ਬੰਦੇ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ ਜੇ ਅਜਿਹਾ ਹੋਵੇ, ਤਾਂ ਉਸ ਅਗਵਾਕਾਰ ਨੂੰ ਜ਼ਰੂਰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੇ ਸਮੂਹ ਵਿੱਚੋਂ ਇਹ ਬਦੀ ਦੂਰ ਕਰ ਦੇਣੀ ਚਾਹੀਦੀ ਹੈ।

Deuteronomy 25:13
“ਅਜਿਹੇ ਵੱਟੇ ਨਾ ਰੱਖੋ ਜਿਹੜੇ ਜਾਂ ਤਾਂ ਬਹੁਤੇ ਹਲਕੇ ਹੋਣ ਜਾਂ ਬਹੁਤੇ ਭਾਰੇ ਹੋਣ।

Job 20:19
ਕਿਉਂਕਿ ਬਦ ਆਦਮੀ ਗਰੀਬਾਂ ਨੂੰ ਦੁੱਖ ਦਿੰਦਾ ਹੈ ਤੇ ਉਨ੍ਹਾਂ ਨਾਲ ਬਦਸਲੂਕੀ ਕਰਦਾ ਹੈ। ਉਹ ਉਨ੍ਹਾਂ ਬਾਰੇ ਪ੍ਰਵਾਹ ਨਹੀਂ ਕਰਦਾ ਤੇ ਉਨ੍ਹਾਂ ਦੀਆਂ ਚੀਜ਼ਾਂ ਖੋਹ ਲਈਆਂ ਸਨ। ਉਸ ਨੇ ਹੋਰ ਕਿਸੇ ਦੁਆਰਾ ਉਸਾਰੇ ਹੋਏ ਮਕਾਨ ਖੋਹੇ।

Proverbs 1:13
ਅਸੀਂ ਸਾਰੀਆਂ ਕੀਮਤੀ ਚੀਜ਼ਾਂ ਲੈ ਲਵਾਂਗੇ। ਅਤੇ ਉਸ ਲੁੱਟ ਨਾਲ ਆਪਣੇ ਘਰ ਭਰ ਲਵਾਂਗੇ।

Proverbs 11:1
ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ।

Amos 3:10
ਕਿਉਂ ਕਿ ਲੋਕਾਂ ਨੂੰ ਸਹੀ ਜੀਵਨ ਜਿਉਣ ਦੀ ਜਾਂਚ ਨਹੀਂ ਹੈ। ਉਹ ਲੋਕ ਆਪਣੇ ਮਹਿਲ ਵਿੱਚ ਹੋਰਾਂ ਲੋਕਾਂ ਲਈ ਬੜੇ ਜ਼ਾਲਿਮ ਹਨ। ਇਹੀ ਹੈ ਜੋ ਯਹੋਵਾਹ ਨੇ ਆਖਿਆ।”

Amos 8:4
ਇਸਰਾਏਲ ਦੇ ਵਪਾਰੀਆਂ ਨੂੰ ਸਿਰਫ਼ ਧੰਨ ਇਕੱਠਾ ਕਰਨ ਦਾ ਲਾਲਚ ਮੇਰੀ ਗੱਲ ਸੁਣੋ! ਤੁਸੀਂ ਜੋ ਇਸ ਦੇਸ ਦੇ ਗਰੀਬਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਦੇ ਹੋ ਅਤੇ ਉਨ੍ਹਾਂ ਨੂੰ ਕੁਚਲਦੇ ਹੋ।

Micah 6:10
ਕੀ ਦੁਸ਼ਟ ਮਨੁੱਖਾਂ ਦੇ ਘਰ ਅਜੇ ਵੀ ਪਾਪਾਂ ਦਾ ਧਨ ਪਿਆ ਹੈ ਜਿਹੜਾ ਉਨ੍ਹਾਂ ਚੁਰਾਇਆ ਸੀ? ਕੀ ਦੁਸ਼ਟ ਲੋਕ ਅਜੇ ਵੀ ਘੱਟ ਨਾਪਕੇ ਦੂਜਿਆਂ ਨੂੰ ਧੋਖਾ ਦਿੰਦੇ ਹਨ? ਹਾਂ! ਕੀ ਅਜੇ ਵੀ ਇਹ ਸਭ ਕੁਝ ਵਾਪਰ ਰਿਹਾ ਹੈ।

Micah 7:3
ਲੋਕ ਦੋਨਾਂ ਹੱਥਾਂ ਨਾਲ ਬੁਰਿਆਈਆਂ ਕਰਨ ’ਚ ਲੱਗੇ ਹੋਏ ਹਨ। ਸਰਦਾਰ ਵੱਢੀ ਮੰਗਦੇ ਹਨ, ਨਿਆਂਕਾਰ ਅਦਾਲਤ ਵਿੱਚ ਆਪਣਾ ਫੈਸਲਾ ਬਦਲਣ ਲਈ ਧਨ ਖਾਂਦੇ ਹਨ। “ਪ੍ਰਮੁੱਖ ਆਗੂ” ਦਿਆਨਤਕਦਾਰ ਫ਼ੈਸਲੇ ਨਹੀਂ ਦਿੰਦੇ ਸਗੋਂ ਆਪਣੀ ਮਨਮਰਜ਼ੀ ਕਰਦੇ ਹਨ।

Zechariah 5:3
ਤਦ ਦੂਤ ਨੇ ਮੈਨੂੰ ਕਿਹਾ, “ਇਸ ਪੱਤਰੀ ਉੱਪਰ ਸਰਾਪ ਲਿਖਿਆ ਹੈ। ਪੱਤਰੀ ਦੇ ਇੱਕ ਪਾਸੇ ਉਨ੍ਹਾਂ ਲੋਕਾਂ ਲਈ ਸਰਾਪ ਲਿਖਿਆ ਹੈ ਜੋ ਚੋਰੀ ਕਰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਲਈ ਸਰਾਪ ਲਿਖਿਆ ਹੈ ਜੋ ਇਕਰਾਰ ਕਰਕੇ ਮੁੱਕਰ ਜਾਂਦੇ ਹਨ।

Leviticus 19:35
“ਤੁਹਾਨੂੰ ਲੋਕਾਂ ਦਾ ਨਿਆਂ ਕਰਦੇ ਵੇਲੇ ਬੇਲਾਗ ਹੋਣਾ ਚਾਹੀਦਾ ਹੈ। ਅਤੇ ਤੁਹਾਨੂੰ ਉਦੋਂ ਵੀ ਨਿਰਪੱਖ ਹੋਣਾ ਚਾਹੀਦਾ ਹੈ ਜਦੋਂ ਤੁਸੀਂ ਚੀਜ਼ਾਂ ਨੂੰ ਨਾਪਦੇ ਜਾਂ ਤੋਂਲਦੇ ਹੋ।