Exodus 20:5 in Punjabi

Punjabi Punjabi Bible Exodus Exodus 20 Exodus 20:5

Exodus 20:5
ਕਿਸੇ ਤਰ੍ਹਾਂ ਦੇ ਬੁੱਤਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਕਿਉਂ? ਕਿਉਂਕਿ ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਖਿਲਾਫ਼ ਪਾਪ ਕਰਦੇ ਹਨ ਉਹ ਮੇਰੇ ਦੁਸ਼ਮਣ ਬਣ ਜਾਂਦੇ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਦੇ ਪੁੱਤਾਂ ਪੋਤਿਆਂ ਅਤੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ।

Exodus 20:4Exodus 20Exodus 20:6

Exodus 20:5 in Other Translations

King James Version (KJV)
Thou shalt not bow down thyself to them, nor serve them: for I the LORD thy God am a jealous God, visiting the iniquity of the fathers upon the children unto the third and fourth generation of them that hate me;

American Standard Version (ASV)
Thou shalt not bow down thyself unto them, nor serve them, for I Jehovah thy God am a jealous God, visiting the iniquity of the fathers upon the children, upon the third and upon the fourth generation of them that hate me,

Bible in Basic English (BBE)
You may not go down on your faces before them or give them worship: for I, the Lord your God, am a God who will not give his honour to another; and I will send punishment on the children for the wrongdoing of their fathers, to the third and fourth generation of my haters;

Darby English Bible (DBY)
thou shalt not bow down thyself to them, nor serve them; for I, Jehovah thy God, am a jealous ùGod, visiting the iniquity of the fathers upon the sons to the third and to the fourth [generation] of them that hate me,

Webster's Bible (WBT)
Thou shalt not bow down thyself to them, nor serve them: for I the LORD thy God am a jealous God, visiting the iniquity of the fathers upon the children to the third and fourth generation of them that hate me;

World English Bible (WEB)
you shall not bow yourself down to them, nor serve them, for I, Yahweh your God, am a jealous God, visiting the iniquity of the fathers on the children, on the third and on the fourth generation of those who hate me,

Young's Literal Translation (YLT)
Thou dost not bow thyself to them, nor serve them: for I, Jehovah thy God, `am' a zealous God, charging iniquity of fathers on sons, on the third `generation', and on the fourth, of those hating Me,

Thou
shalt
not
לֹֽאlōʾloh
thyself
down
bow
תִשְׁתַּחְוֶ֥֣הtištaḥweteesh-tahk-VEH
to
them,
nor
לָהֶ֖ם֮lāhemla-HEM
serve
וְלֹ֣אwĕlōʾveh-LOH
for
them:
תָעָבְדֵ֑ם֒tāʿobdēmta-ove-DAME
I
כִּ֣יkee
the
Lord
אָֽנֹכִ֞יʾānōkîah-noh-HEE
thy
God
יְהוָ֤הyĕhwâyeh-VA
am
a
jealous
אֱלֹהֶ֙יךָ֙ʾĕlōhêkāay-loh-HAY-HA
God,
אֵ֣לʾēlale
visiting
קַנָּ֔אqannāʾka-NA
the
iniquity
פֹּ֠קֵדpōqēdPOH-kade
fathers
the
of
עֲוֺ֨ןʿăwōnuh-VONE
upon
אָבֹ֧תʾābōtah-VOTE
the
children
עַלʿalal
unto
בָּנִ֛יםbānîmba-NEEM
third
the
עַלʿalal
and
fourth
שִׁלֵּשִׁ֥יםšillēšîmshee-lay-SHEEM
generation
of
them
that
hate
וְעַלwĕʿalveh-AL
me;
רִבֵּעִ֖יםribbēʿîmree-bay-EEM
לְשֹׂנְאָֽ֑י׃lĕśōnĕʾāyleh-soh-neh-AI

Cross Reference

Numbers 14:18
ਤੂੰ ਆਖਿਆ ਸੀ, ‘ਯਹੋਵਾਹ ਗੁੱਸਾ ਕਰਨ ਵਿੱਚ ਦੇਰ ਲਾਉਂਦਾ ਹੈ। ਯਹੋਵਾਹ ਮਹਾਨ ਪਿਆਰ ਨਾਲ ਭਰਿਆ ਹੋਇਆ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਮਾਫ਼ ਕਰ ਦਿੰਦਾ ਹੈ ਜਿਹੜੇ ਦੋਸ਼ੀ ਹੁੰਦੇ ਹਨ ਅਤੇ ਬਿਧੀਆਂ ਨੂੰ ਤੋਂੜਦੇ ਹਨ। ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਮੇਸ਼ਾ ਸਜ਼ਾ ਦਿੰਦਾ ਹੈ ਜਿਹੜੇ ਗੁਨਾਹਗਾਰ ਹੁੰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ, ਅਤੇ ਉਹ ਉਨ੍ਹਾਂ ਦੇ ਬੱਚਿਆਂ ਨੂੰ ਵੀ ਸਜ਼ਾ ਦਿੰਦਾ ਹੈ, ਉਨ੍ਹਾਂ ਦੇ ਪੋਤਿਆਂ-ਪੜਪੋਤਿਆਂ ਨੂੰ ਵੀ ਉਨ੍ਹਾਂ ਮੰਦੀਆਂ ਗੱਲਾਂ ਲਈ ਸਜ਼ਾ ਦਿੰਦਾ ਹੈ!’

Nahum 1:2
ਯਹੋਵਾਹ ਦਾ ਨੀਨਵਾਹ ਤੇ ਕਰੋਧ ਯਹੋਵਾਹ ਈਰਖਾਲੂ ਅਤੇ ਬਦਲਾਖੋਰ ਪਰਮੇਸ਼ੁਰ ਹੈ। ਉਹ ਦੋਸ਼ੀਆਂ ਨੂੰ ਦੰਡ ਦਿੰਦਾ ਅਤੇ ਉਹ ਬੜਾ ਕਰੋਧਵਾਨ ਹੈ। ਉਹ ਆਪਣੇ ਵੈਰੀਆਂ ਨੂੰ ਸਜ਼ਾ ਦਿੰਦਾ ਹੈ ਅਤੇ ਆਪਣੇ ਵੈਰੀਆਂ ਤੇ ਕਰੋਧਵਾਨ ਰਹਿੰਦਾ ਹੈ।

Exodus 34:14
ਕਿਸੇ ਵੀ ਹੋਰ ਦੇਵਤੇ ਦੀ ਉਪਾਸਨਾ ਨਾ ਕਰੋ। ਮੈਂ ਯਾਹਵੇਹ ਕਾਨਾਹ ਹਾਂ-ਈਰਖਾਲੂ ਯਹੋਵਾਹ। ਇਹ ਮੇਰਾ ਨਾਮ ਹੈ। ਮੈਂ ਏਲ ਕਾਨਾਹ ਹਾਂ-ਈਰਖਾਲੂ ਪਰਮੇਸ਼ੁਰ।

Jeremiah 32:18
ਹੇ ਯਹੋਵਾਹ, ਤੂੰ ਲੋਕਾਂ ਦੀਆਂ ਹਜ਼ਾਰਾਂ ਪੀੜੀਆਂ ਪ੍ਰਤਿ ਵਫ਼ਾਦਾਰ ਅਤੇ ਮਿਹਰਬਾਨ ਹੈਂ। ਪਰ ਤੂੰ ਬੱਚਿਆਂ ਨੂੰ ਵੀ ਉਨ੍ਹਾਂ ਦੇ ਮਾਪਿਆਂ ਦੇ ਪਾਪਾਂ ਦੀ ਸਜ਼ਾ ਦਿੰਦਾ ਹੈ। ਮਹਾਨ ਅਤੇ ਸ਼ਕਤੀਸ਼ਾਲੀ ਪਰਮੇਸ਼ੁਰ, ਤੇਰਾ ਨਾਮ ਸਰਬ ਸ਼ਕਤੀਮਾਨ ਯਹੋਵਾਹ ਹੈ।

Deuteronomy 4:24
ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਆਪਣੇ ਲੋਕਾਂ ਦੇ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ। ਅਤੇ ਯਹੋਵਾਹ ਉਸ ਅਗਨੀ ਵਰਗਾ ਹੋ ਸੱਕਦਾ ਹੈ ਜਿਹੜੀ ਤਬਾਹ ਕਰ ਦਿੰਦੀ ਹੈ!

Exodus 23:24
“ਉਨ੍ਹਾਂ ਲੋਕਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ। ਕਦੇ ਵੀ ਉਨ੍ਹਾਂ ਦੇਵਤਿਆਂ ਅੱਗੇ ਸਿਰ ਨਹੀਂ ਝੁਕਾਉਣਾ। ਤੁਹਾਨੂੰ ਕਦੇ ਵੀ ਉਨ੍ਹਾਂ ਲੋਕਾਂ ਵਾਂਗ ਨਹੀਂ ਰਹਿਣਾ ਚਾਹੀਦਾ। ਤੁਹਾਨੂੰ ਉਨ੍ਹਾਂ ਦੇ ਬੁੱਤ ਤੋੜ ਦੇਣੇ ਚਾਹੀਦੇ ਹਨ। ਅਤੇ ਤੁਹਾਨੂੰ ਉਹ ਪੱਥਰ ਤੋੜ ਦੇਣੇ ਚਾਹੀਦੇ ਹਨ ਜੋ ਉਨ੍ਹਾਂ ਦੇ ਦੇਵਤਿਆਂ ਨੂੰ ਚੇਤੇ ਕਰਾਉਣ ਵਿੱਚ ਸਹਾਇਤਾ ਕਰਦੇ ਹਨ।

Numbers 14:33
“‘ਤੁਹਾਡੇ ਬੱਚੇ ਇਸ ਮਾਰੂਥਲ ਵਿੱਚ 40 ਸਾਲਾਂ ਤੀਕ ਅਯਾਲੀ ਰਹਿਣਗੇ। ਉਹ ਇਸ ਵਾਸਤੇ ਦੁੱਖ ਝੱਲਣਗੇ ਕਿਉਂਕਿ ਤੁਸੀਂ ਮੇਰੇ ਨਾਲ ਵਫ਼ਾ ਨਹੀਂ ਕੀਤੀ। ਉਨ੍ਹਾਂ ਨੂੰ ਉਦੋਂ ਤੱਕ ਦੁੱਖ ਝੱਲਣਾ ਪਵੇਗਾ ਜਦੋਂ ਤੀਕ ਕਿ ਤੁਸੀਂ ਸਾਰੇ ਮਾਰੂਥਲ ਵਿੱਚ ਮਰਕੇ ਦਫ਼ਨ ਨਹੀਂ ਹੋ ਜਾਂਦੇ।

Deuteronomy 5:9
ਕਿਸੇ ਵੀ ਬੁੱਤ ਦੀ ਉਪਾਸਨਾ ਨਾ ਕਰੋ। ਕਿਉਂਕਿ ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ ਅਤੇ ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਵਿਰੁੱਧ ਪਾਪ ਕਰਦੇ ਹਨ ਮੇਰੇ ਦੁਸ਼ਮਣ ਬਣ ਜਾਂਦੇ ਹਨ ਅਤੇ ਮੈਂ ਉਨ੍ਹਾਂ ਨੂੰ, ਉਨ੍ਹਾਂ ਦੇ ਬੱਚਿਆਂ ਨੂੰ, ਉਨ੍ਹਾਂ ਦੇ ਪੋਤਿਆਂ ਨੂੰ ਅਤੇ ਉਨ੍ਹਾਂ ਦੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ।

Deuteronomy 6:15
ਯਹੋਵਾਹ, ਤੁਹਾਡਾ ਪਰਮੇਸ਼ੁਰ, ਹਮੇਸ਼ਾ ਤੁਹਾਡੇ ਅੰਗ-ਸੰਗ ਹੈ। ਅਤੇ ਯਹੋਵਾਹ ਆਪਣੇ ਲੋਕਾਂ ਦਾ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ! ਇਸ ਲਈ ਜੇ ਤੁਸੀਂ ਉਨ੍ਹਾਂ ਹੋਰਨਾ ਦੇਵਿਤਆਂ ਦੇ ਪਿੱਛੇ ਲੱਗੋਂਗੇ, ਉਹ ਤੁਹਾਡੇ ਨਾਲ ਬਹੁਤ ਨਾਰਾਜ਼ ਹੋ ਜਾਵੇਗਾ ਅਤੇ ਤੁਹਾਨੂੰ ਧਰਤੀ ਦੀ ਸਤਹ ਤੋਂ ਤਬਾਹ ਕਰ ਦੇਵੇਗਾ।

Joshua 23:7
ਹਾਲੇ ਵੀ ਸਾਡੇ ਦਰਮਿਆਨ ਰਹਿਣ ਵਾਲੇ ਕੁਝ ਲੋਕ ਅਜਿਹੇ ਹਨ ਜਿਹੜੇ ਇਸਰਾਏਲ ਦੇ ਲੋਕ ਨਹੀਂ ਹਨ। ਉਹ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਉਨ੍ਹਾਂ ਲੋਕਾਂ ਨਾਲ ਦੋਸਤੀ ਨਾ ਕਰੋ। ਉਨ੍ਹਾਂ ਦੇ ਦੇਵਤਿਆਂ ਦੀ ਸੇਵਾ ਜਾਂ ਉਪਾਸਨਾ ਨਾ ਕਰੋ। ਉਨ੍ਹਾਂ ਦੇ ਨਾਮ ਵੀ ਨਾ ਉਚਾਰੋ ਅਤੇ ਉਨ੍ਹਾਂ ਦੇ ਨਾਵਾਂ ਦੀ ਸੌਂਹ ਨਾ ਖਾਵੋ ਅਤੇ ਉਨ੍ਹਾਂ ਦੀ ਉਪਾਸਨਾ ਜਾਂ ਉਨ੍ਹਾਂ ਦੇ ਅੱਗੇ ਨਾ ਝੁਕੋ।

Joshua 24:19
ਫ਼ੇਰ ਯਹੋਸ਼ੁਆ ਨੇ ਆਖਿਆ, “ਇਹ ਸੱਚ ਨਹੀਂ ਹੈ। ਤੁਸੀਂ ਯਹੋਵਾਹ ਦੀ ਸੇਵਾ ਕਰਦੇ ਰਹਿਣ ਦੇ ਯੋਗ ਨਹੀਂ ਹੋਵੋਂਗੇ। ਯਹੋਵਾਹ ਪਰਮੇਸ਼ੁਰ ਪਵਿੱਤਰ ਹੈ ਅਤੇ ਪਰਮੇਸ਼ੁਰ ਆਪਣੇ ਬੰਦਿਆਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹੈ। ਪਰਮੇਸ਼ੁਰ ਤੁਹਾਨੂੰ ਕਦੇ ਮਾਫ਼ ਨਹੀਂ ਕਰੇਗਾ ਜੇ ਤੁਸੀਂ ਇਸ ਤਰ੍ਹਾਂ ਉਸ ਦੇ ਵਿਰੁੱਧ ਹੋ ਜਾਵੋਂਗੇ।

Psalm 109:14
ਮੈਨੂੰ ਆਸ ਹੈ ਕਿ ਯਹੋਵਾਹ ਨੂੰ ਮੇਰੇ ਦੁਸ਼ਮਣ ਦੇ ਪਿਤਾ ਦੇ ਗੁਨਾਹ ਯਾਦ ਹਨ। ਅਤੇ ਮੈਨੂੰ ਉਮੀਦ ਹੈ ਕਿ ਉਸਦੀ ਮਾਂ ਦੇ ਗੁਨਾਹ ਵੀ ਕਦੇ ਨਹੀਂ ਮਿਟੇ।

Psalm 79:8
ਹੇ ਪਰਮੇਸ਼ੁਰ, ਸਾਨੂੰ ਸਾਡੇ ਪੁਰਖਿਆਂ ਦੇ ਗੁਨਾਹਾਂ ਲਈ ਦੰਡ ਨਾ ਦਿਉ। ਛੇਤੀ ਕਰੋ, ਸਾਡੇ ਉੱਤੇ ਦਯਾ ਕਰੋ। ਸਾਨੂੰ ਤੇਰੀ ਕਿੰਨੀ ਜ਼ਰੂਰਤ ਹੈ।

Isaiah 65:6
ਇਸਰਾਏਲ ਨੂੰ ਅਵੱਸ਼ ਸਜ਼ਾ ਮਿਲੇਗੀ “ਦੇਖੋ, ਇੱਥੇ ਇੱਕ ਬਿੱਲ ਹੈ ਜਿਸ ਨੂੰ ਅਦਾ ਕਰਨਾ ਜ਼ਰੂਰੀ ਹੈ। ਇਹ ਬਿੱਲ ਦਰਸਾਉਂਦਾ ਹੈ ਕਿ ਤੁਸੀਂ ਆਪਣੇ ਪਾਪ ਲਈ ਦੋਸ਼ੀ ਹੋ। ਮੈਂ ਉਦੋਂ ਤੀਕ ਸ਼ਾਂਤ ਨਹੀਂ ਹੋਵਾਂਗਾ ਜਿੰਨਾ ਚਿਰ ਮੈਂ ਇਹ ਬਿੱਲ ਅਦਾ ਨਹੀਂ ਕਰਦਾ, ਅਤੇ ਮੈਂ ਇਸ ਬਿੱਲ ਨੂੰ ਤੁਹਾਨੂੰ ਸਜ਼ਾ ਦੇ ਕੇ ਅਦਾ ਕਰਾਂਗਾ।

2 Kings 23:26
ਪਰ ਤਦ ਵੀ ਯਹੋਵਾਹ ਦੀ ਯਹੂਦਾਹ ਦੇ ਲੋਕਾਂ ਨਾਲ ਨਾਰਾਜ਼ਗੀ ਨਾ ਹਟੀ। ਯਹੋਵਾਹ ਅਜੇ ਵੀ ਉਨ੍ਹਾਂ ਤੇ ਕਰੋਧਿਤ ਸੀ ਕਿਉਂ ਕਿ ਮਨੱਸ਼ਹ ਦੇ ਭੈੜੇ ਕੰਮ ਨੇ ਉਸ ਨੂੰ ਕ੍ਰੋਧਿਤ ਕੀਤਾ ਸੀ।

Job 5:4
ਉਸ ਦੇ ਬੱਚਿਆਂ ਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ। ਉਨ੍ਹਾਂ ਦਾ ਬਚਾਉ ਕੋਈ ਨਹੀਂ ਕਰਦਾ, ਜਦੋਂ ਉਹ ਅਦਾਲਤ ਵਿੱਚ ਸਤਾਏ ਜਾਂਦੇ ਹਨ।।

Psalm 81:15
ਪਰਮੇਸ਼ੁਰ ਦੇ ਵੈਰੀ ਡਰ ਨਾਲ ਕੰਬਣਗੇ। ਉਹ ਸਦਾ ਲਈ ਦੰਡੇ ਜਾਣਗੇ।

Isaiah 14:20
ਹੋਰ ਬਹੁਤ ਸਾਰੇ ਰਾਜੇ ਮਰ ਚੁੱਕੇ ਹਨ। ਅਤੇ ਉਨ੍ਹਾਂ ਦੀਆਂ ਆਪੋ-ਆਪਣੀਆਂ ਕਬਰਾਂ ਹਨ। ਪਰ ਤੂੰ ਉਨ੍ਹਾਂ ਨਾਲ ਸ਼ਾਮਿਲ ਨਹੀਂ ਹੋਵੇਂਗਾ। ਕਿਉਂ ਕਿ ਤੂੰ ਆਪਣੇ ਹੀ ਦੇਸ਼ ਨੂੰ ਤਬਾਹ ਕਰ ਦਿੱਤਾ ਸੀ। ਤੂੰ ਆਪਣੇ ਹੀ ਲੋਕਾਂ ਨੂੰ ਮਾਰ ਦਿੱਤਾ ਸੀ। ਤੇਰੇ ਬੱਚੇ ਤੇਰੇ ਵਾਂਗ ਤਬਾਹ ਨਹੀਂ ਕਰਦੇ ਰਹਿਣਗੇ। ਤੇਰੇ ਬੱਚਿਆਂ ਨੂੰ ਰੋਕ ਦਿੱਤਾ ਜਾਵੇਗਾ।

Isaiah 44:19
ਉਨ੍ਹਾਂ ਲੋਕਾਂ ਨੇ ਕਦੇ ਇਨ੍ਹਾਂ ਗੱਲਾਂ ਬਾਰੇ ਨਹੀਂ ਸੋਚਿਆ। ਲੋਕ ਸਮਝਦੇ ਹੀ ਨਹੀਂ, ਇਸ ਲਈ ਉਨ੍ਹਾਂ ਨੇ ਕਦੇ ਇਹ ਦਿਲ ਵਿੱਚ ਨਹੀਂ ਸੋਚਿਆ, “ਮੈਂ ਅੱਧੀ ਲਕੜੀ ਅੱਗ ਵਿੱਚ ਬਾਲ ਦਿੱਤੀ। ਮੈਂ ਆਪਣੇ ਕੋਲਿਆਂ ਦੀ ਵਰਤੋਂ ਕਰਕੇ ਆਪਣੀ ਰੋਟੀ ਪਕਾਈ ਅਤੇ ਮਾਸ ਰਿੰਨ੍ਹਿਆ। ਫ਼ੇਰ ਮੈਂ ਮਾਸ ਖਾਧਾ। ਅਤੇ ਮੈਂ ਬਚੀ ਹੋਈ ਲਕੜੀ ਦੀ ਵਰਤੋਂ ਇਸ ਭਿਆਨਕ ਚੀਜ਼ ਨੂੰ ਬਨਾਉਣ ਲਈ ਕੀਤੀ। ਮੈਂ ਤਾਂ ਲਕੜੀ ਦੇ ਇੱਕ ਟੁਕੜੇ ਦੀ ਉਪਾਸਨਾ ਕਰ ਰਿਹਾ ਹਾਂ!”

Jeremiah 2:9
ਯਹੋਵਾਹ ਆਖਦਾ ਹੈ, “ਇਸ ਲਈ ਹੁਣ ਮੈਂ ਤੁਹਾਨੂੰ ਫ਼ੇਰ ਦੋਸ਼ ਦੇਵਾਂਗਾ, ਅਤੇ ਮੈਂ ਤੁਹਾਡੇ ਪੋਤਿਆਂ ਨੂੰ ਵੀ ਦੋਸ਼ ਦਿਆਂਗਾ।

John 7:7
ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸੱਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈੜੇ ਕੰਮ ਕਰਦੇ ਹਨ।

John 15:18
ਯਿਸੂ ਦਾ ਆਪਣੇ ਚੇਲਿਆਂ ਨੂੰ ਹੁਸ਼ਿਆਰ ਕਰਨਾ “ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ।

John 15:23
“ਉਹ ਵਿਅਕਤੀ ਜੋ ਮੈਨੂੰ ਨਫ਼ਰਤ ਕਰਦਾ ਮੇਰੇ ਪਿਤਾ ਨੂੰ ਵੀ ਨਫ਼ਰਤ ਕਰਦਾ ਹੈ।

Romans 1:30
ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ।

James 4:4
ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ।

2 Kings 17:35
ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, “ਤੁਸੀਂ ਕਿਸੇ ਹੋਰ ਦੂਜੇ ਦੇਵਤੇ ਨੂੰ ਨਹੀਂ ਮੰਨਣਾ, ਨਾ ਹੀ ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨੀ ਹੈ ਤੇ ਨਾ ਹੀ ਸੇਵਾ ਅਤੇ ਨਾ ਹੀ ਉਨ੍ਹਾਂ ਨੂੰ ਬਲੀ ਚੜ੍ਹਾਉਣੀ ਹੈ। ਤੁਸੀਂ ਸਿਰਫ਼ ਯਹੋਵਾਹ ਦਾ ਹੁਕਮ ਪਾਲਨ ਕਰਨਾ ਹੈ।

1 Kings 21:29
“ਮੈਂ ਵੇਖਦਾ ਹਾਂ ਕਿ ਅਹਾਬ ਨੇ ਮੇਰੇ ਸਾਹਮਣੇ ਆਪਣੇ-ਆਪਨੂੰ ਬੜਾ ਨਿਮਾਣਾ ਦਰਸਾਇਆ ਹੈ, ਇਸ ਲਈ ਮੈਂ ਉਸ ਦੇ ਜੀਵਨ ਵਿੱਚ ਉਸ ਉੱਪਰ ਇਹ ਮੁਸੀਬਤ ਨਾ ਲਿਆਵਾਂਗਾ। ਮੈਂ ਉਸ ਦੇ ਪੁੱਤਰ ਦੇ ਪਾਤਸ਼ਾਹ ਬਨਣ ਦਾ ਇੰਤਜ਼ਾਰ ਕਰਾਂਗਾ। ਤਦ ਫ਼ਿਰ ਉਸ ਦੇ ਪੁੱਤਰ ਦੇ ਸਮੇਂ ਉਸ ਦੇ ਘਰਾਣੇ ਉੱਪਰ ਇਹ ਬੁਰਿਆਈ ਲਿਆਵਾਂਗਾ।”

2 Samuel 21:6
ਸ਼ਾਊਲ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਸੀ। ਇਸ ਲਈ ਘੱਟ ਤੋਂ ਘੱਟ ਸਾਨੂੰ ਉਸ ਦੇ ਪਰਿਵਾਰ ਵਿੱਚੋਂ ਸੱਤ ਆਦਮੀ ਦੇ ਦੇਵੋ। ਫੇਰ ਅਸੀਂ ਉਨ੍ਹਾਂ ਨੂੰ ਸ਼ਾਊਲ ਦੇ ਪਰਬਤ, ਗਿਬਆਹ ਤੇ ਫਾਂਸੀ ਦੇ ਦੇਵਾਂਗੇ।” ਦਾਊਦ ਪਾਤਸ਼ਾਹ ਨੇ ਆਖਿਆ, “ਮੈਂ ਉਨ੍ਹਾਂ ਨੂੰ ਤੁਹਾਡੇ ਹਵਾਲੇ ਕਰ ਦੇਵਾਂਗਾ।”

2 Samuel 21:1
ਸ਼ਾਊਲ ਦੇ ਪਰਿਵਾਰ ਨੂੰ ਸਜ਼ਾ ਜਦੋਂ ਦਾਊਦ ਪਾਤਸ਼ਾਹ ਸੀ ਉਸ ਸਮੇਂ ਵਿੱਚ ਤਿੰਨ ਸਾਲ ਭੁੱਖਮਰੀ ਪਈ ਰਹੀ ਕਿਉਂ ਕਿ ਕਾਲ ਤਿੰਨ ਵਰ੍ਹੇ ਚੱਲਦਾ ਰਿਹਾ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਆਖਿਆ, “ਸ਼ਾਊਲ ਅਤੇ ਉਸ ਦੇ ਹਤਿਆਰੇ ਘਰਾਣੇ ਦੇ ਕਾਰਣ ਇਹ ਕਾਲ ਪਿਆ ਹੈ ਕਿਉਂ ਕਿ ਉਸ ਨੇ ਗਿਬਓਨੀਆਂ ਨੂੰ ਵੱਢ ਸੁੱਟਿਆ।”

Deuteronomy 32:21
ਉਨ੍ਹਾਂ ਨੇ ਮੈਨੂੰ (ਭੂਤਾ ਨਾਲ) ਜਿਹੜੇ ਦੇਵਤੇ ਨਹੀਂ ਹਨ, ਈਰਖਾਲੂ ਬਣਾ ਦਿੱਤਾ ਸੀ। ਉਨ੍ਹਾਂ ਨੇ ਮੈਨੂੰ ਉਨ੍ਹਾਂ ਬੁੱਤਾਂ ਨਾਲ ਨਾਰਾਜ਼ ਕਰ ਦਿੱਤਾ ਸੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਬਾਰੇ ਈਰਖਾਲੂ ਬਣਾ ਦਿਆਂਗਾ ਜਿਹੜੇ ਸੱਚੀ ਕੌਮ ਨਹੀਂ ਹਨ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨਾਲ ਨਾਰਾਜ਼ ਕਰ ਦਿਆਂਗਾ ਜਿਹੜੇ ਮੂਰਖ ਕੌਮ ਹਨ।

Leviticus 26:39
ਬਚੇ ਹੋਏ ਲੋਕ ਆਪਣੇ ਦੁਸ਼ਮਣਾਂ ਦੇ ਦੇਸ਼ਾਂ ਅੰਦਰ ਆਪਣੇ ਪਾਪਾਂ ਕਾਰਣ ਸੜ ਜਾਣਗੇ। ਉਹ ਆਪਣੇ ਪੁਰਖਿਆਂ ਦੇ ਪਾਪਾਂ ਕਾਰਣ ਸੜ ਜਾਣਗੇ।

Leviticus 26:1
ਪਰਮੇਸ਼ੁਰ ਦਾ ਹੁਕਮ ਮੰਨਣ ਦੇ ਇਨਾਮ “ਆਪਣੇ ਲਈ ਬੁੱਤ ਨਾ ਬਣਾਉ। ਆਪਣੀ ਧਰਤੀ ਉੱਤੇ ਬੁੱਤਾਂ, ਧਾਰਮਿਕ ਥੰਮਾਂ ਜਾਂ ਤਰਾਸੇ ਹੋਏ ਪੱਥਰਾਂ ਨੂੰ ਨਾ ਉਸਾਰੋ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Isaiah 44:15
ਫ਼ੇਰ ਉਹ ਬੰਦਾ ਉਸ ਰੁੱਖ ਦਾ ਇਸਤੇਮਾਲ ਆਪਣੀ ਅੱਗ ਬਾਲਣ ਲਈ ਕਰਦਾ ਹੈ। ਉਹ ਬੰਦਾ ਰੁੱਖਾਂ ਨੂੰ ਛੋਟੇ-ਛੋਟੇ ਲਕੜੀ ਦੇ ਟੋਟਿਆਂ ਵਿੱਚ ਵੰਡ ਦਿੰਦਾ ਹੈ। ਅਤੇ ਉਹ ਉਸ ਲੱਕੜ ਨੂੰ ਭੋਜਨ ਪਕਾਉਣ ਲਈ ਅਤੇ ਆਪਣੇ-ਆਪ ਨੂੰ ਨਿੱਘਾ ਰੱਖਣ ਲਈ ਵਰਤਦਾ ਹੈ। ਬੰਦਾ ਬੋੜੀ ਜਿਹੀ ਲੱਕੜ ਨਾਲ ਅੱਗ ਜਲਾਉਂਦਾ ਹੈ ਅਤੇ ਆਪਣੀ ਰੋਟੀ ਸੇਕਦਾ ਹੈ। ਪਰ ਉਹ ਬੰਦਾ ਉਸ ਲੱਕੜ ਦੇ ਇੱਕ ਹਿੱਸੇ ਨੂੰ ਦੇਵਤਾ ਬਨਾਉਣ ਲਈ ਵੀ ਵਰਤਦਾ ਹੈ-ਅਤੇ ਬੰਦਾ ਉਸ ਦੇਵਤੇ ਦੀ ਉਪਾਸਨਾ ਵੀ ਕਰਦਾ ਹੈ! ਉਹ ਦੇਵਤਾ ਇੱਕ ਮੂਰਤੀ ਹੈ ਜਿਸ ਨੂੰ ਬੰਦੇ ਨੇ ਬਣਾਇਆ ਸੀ-ਪਰ ਬੰਦਾ ਮੂਰਤੀ ਅੱਗੇ ਸਿਜਦਾ ਕਰਦਾ ਹੈ!

Joshua 23:16
ਅਜਿਹਾ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਕੀਤੇ ਇਕਰਾਰਨਾਮੇ ਨੂੰ ਪੂਰਾ ਕਰਨ ਤੋਂ ਇਨਕਾਰ ਕਰ ਦਿਉਂਗੇ। ਜੇ ਤੁਸੀਂ ਜਾਕੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਤਾਂ ਇਹ ਧਰਤੀ ਗਵਾ ਬੈਠੋਂਗੇ। ਤੁਹਾਨੂੰ ਉਨ੍ਹਾਂ ਹੋਰਨਾ ਦੇਵਤਿਆਂ ਦੀ ਉਪਾਸਨਾ ਬਿਲਕੁਲ ਨਹੀਂ ਕਰਨੀ ਚਾਹੀਦੀ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਨਾਲ ਬਹੁਤ ਨਾਰਾਜ਼ ਹੋ ਜਾਵੇਗਾ। ਫ਼ੇਰ ਤੁਹਾਨੂੰ ਛੇਤੀ ਹੀ ਇਹ ਚੰਗੀ ਧਰਤੀ ਛੱਡਣ ਲਈ ਮਜ਼ਬੂਰ ਹੋਣਾ ਪਵੇਗਾ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਸੀ।”

1 Samuel 15:2
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਜਦੋਂ ਇਸਰਾਏਲੀ ਮਿਸਰ ਵਿੱਚੋਂ ਨਿਕਲ ਆਏ ਤਾਂ ਅਮਾਲੇਕੀਆਂ ਨੇ ਕਿਵੇਂ ਉਨ੍ਹਾਂ ਨੂੰ ਕਨਾਨ ਜਾਣ ਵਿੱਚ ਰੁਕਾਵਟ ਪਾਈ। ਮੈਨੂੰ ਚੇਤਾ ਹੈ ਅਤੇ ਮੈਂ ਵੇਖਿਆ ਹੈ ਕਿ ਕਿਵੇਂ ਅਮਾਲੇਕੀਆਂ ਨੇ ਸਲੂਕ ਕੀਤਾ।

2 Kings 17:41
ਇਸ ਤਰ੍ਹਾਂ ਬਾਕੀ ਦੀਆਂ ਦੂਜੀਆਂ ਕੌਮਾਂ ਯਹੋਵਾਹ ਦਾ ਭੈਅ ਵੀ ਮੰਨਦੀਆਂ ਰਹੀਆਂ ਅਤੇ ਆਪਣੇ ਸਿਰਜੇ ਹੋਏ ਬੁੱਤਾਂ ਦੀ ਉਪਾਸਨਾ ਵੀ ਕਰਦੀਆਂ ਰਹੀਆਂ ਅਤੇ ਜਿਵੇਂ ਉਨ੍ਹਾਂ ਦੇ ਪੁਰਖੇ ਭੇਟਾ ਚੜ੍ਹਾਉਂਦੇ ਸਨ ਅੱਜ ਤੀਕ ਉਨ੍ਹਾਂ ਦੇ ਪੁੱਤਰ-ਪੋਤਰੇ ਵੀ ਉਵੇਂ ਹੀ ਕਰਦੇ ਹਨ।

Judges 2:19
ਪਰ ਜਦੋਂ ਹਰੇਕ ਨਿਆਂਕਾਰ ਦਾ ਦੇਹਾਂਤ ਹੋਇਆ, ਇਸਰਾਏਲ ਦੇ ਲੋਕ ਫ਼ੇਰ ਪਾਪ ਕਰਨ ਲੱਗੇ ਅਤੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਰਾਏਲ ਦੇ ਲੋਕ ਬਹੁਤ ਜ਼ਿੱਦੀ ਸਨ-ਉਨ੍ਹਾਂ ਨੇ ਆਪਣੇ ਬਦੀ ਵਾਲੇ ਰਾਹਾਂ ਨੂੰ ਬਦਲਣ ਤੋਂ ਇਨਕਾਰ ਕੀਤਾ। ਉਹ ਆਪਣੇ ਪੁਰਖਿਆਂ ਨਾਲੋਂ ਵੀ ਵੱਧੇਰੇ ਦੁਸ਼ਟ ਸਨ।

Deuteronomy 32:41
ਮੈਂ ਆਪਣੀ ਤਲਵਾਰ ਤੇਜ਼ ਕਰਾਂਗਾ ਅਤੇ ਮੈਂ ਇਸ ਨੂੰ ਬਦਲਾ ਲੈਣ ਲਈ ਆਪਣੇ ਦੁਸ਼ਮਣਾ ਖਿਲਾਫ਼ ਵਰਤਾਂਗਾ। ਮੈਂ ਉਨ੍ਹਾਂ ਨੂੰ ਸਜ਼ਾ ਦੇਵਾਂਗਾ, ਜਿਸ ਦੇ ਉਹ ਅਧਿਕਾਰੀ ਹਨ।

Deuteronomy 7:10
ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਵਿੱਚ ਢਿੱਲ ਨਹੀਂ ਲਾਵੇਗਾ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ।

Leviticus 26:29
ਤੁਸੀਂ ਇੰਨੇ ਭੁੱਖੇ ਹੋ ਜਾਉਂਗੇ ਕਿ ਤੁਸੀਂ ਆਪਣੇ ਪੁੱਤਰਾਂ, ਧੀਆਂ ਦੇ ਸਰੀਰਾਂ ਨੂੰ ਖਾ ਜਾਉਂਗੇ।

Leviticus 20:5
ਮੈਂ ਉਸ ਆਦਮੀ ਅਤੇ ਉਸ ਦੇ ਪਰਿਵਾਰ ਦਾ ਦੁਸ਼ਮਣ ਬਣ ਜਾਵਾਂਗਾ। ਮੈਂ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦਿਆਂਗਾ ਜੋ ਮੋਲਕ ਦਾ ਅਨੁਸਰਣ ਕਰਨ ਲਈ ਉਸ ਦੇ, ਪਿੱਛੇ ਲੱਗਦੇ ਹਨ।

2 Chronicles 25:14
ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਨਾਲ ਲੈਂਦਾ ਆਇਆ ਅਤੇ ਉਨ੍ਹਾਂ ਦੇਵਤਿਆਂ ਦੀ ਉਸ ਨੇ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਉਹ ਉਨ੍ਹਾਂ ਅੱਗੇ ਸਿਰ ਝੁਕਾਉਂਦਾ ਅਤੇ ਉਨ੍ਹਾਂ ਅੱਗੇ ਧੂਪ ਅਗਰਬਤੀ ਜਗਾਉਂਦਾ।

Job 21:19
ਪਰ ਤੁਸੀਂ ਆਖਦੇ ਹੋ ‘ਪਰਮੇਸ਼ੁਰ ਇੱਕ ਬੱਚੇ ਨੂੰ ਉਸ ਦੇ ਪਿਤਾ ਦੇ ਪਾਪਾਂ ਦੇ ਬਦਲੇ ਦੰਡ ਦਿੰਦਾ ਹੈ!’ ਪਰਮੇਸ਼ੁਰ ਨੂੰ ਖੁਦ ਬੁਰੇ ਆਦਮੀ ਨੂੰ ਦੰਡ ਦੇਣ ਦਿਓ ਫ਼ੇਰ ਉਹ ਬੁਰਾ ਆਦਮੀ ਜਾਣ ਲਵੇਗਾ ਕਿ ਉਸ ਨੂੰ ਉਸ ਦੇ ਪਾਪਾਂ ਦਾ ਦੰਡ ਮਿਲ ਰਿਹਾ ਹੈ।

Psalm 78:58
ਇਸਰਾਏਲ ਦੇ ਲੋਕਾਂ ਨੇ ਉੱਚੀਆਂ ਥਾਵਾਂ ਉਸਾਰੀਆਂ ਅਤੇ ਪਰਮੇਸ਼ੁਰ ਨੂੰ ਗੁੱਸੇ ਕੀਤਾ। ਉਨ੍ਹਾਂ ਨੇ ਝੂਠੇ ਦੇਵਤਿਆਂ ਦੇ ਬੁੱਤ ਬਣਾਏ ਅਤੇ ਪਰਮੇਸ਼ੁਰ ਨੂੰ ਬਹੁਤ ਈਰਖਾਲੂ ਕਰ ਦਿੱਤਾ।

1 Corinthians 10:22
ਕੀ ਅਸੀਂ ਪ੍ਰਭੂ ਨੂੰ ਈਰਖਾਲੂ ਬਨਾਉਣਾ ਚਾਹੁੰਦੇ ਹਾਂ। ਕੀ ਅਸੀਂ ਉਸ ਦੇ ਨਾਲੋਂ ਬਲਵਾਨ ਹਾਂ? ਨਹੀਂ।

Romans 8:7
ਇਹ ਕਿਵੇਂ ਸੱਚ ਹੈ? ਕਿਉਂਕਿ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਵੱਸ ਹੈ, ਉਹ ਮਨੁੱਖ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ। ਸੱਚ ਮੁੱਚ ਉਹ ਵਿਅਕਤੀ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਲਾਇੱਕ ਨਹੀਂ।

Matthew 23:34
ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿੱਛਾ ਕਰੋਂਗੇ।

Matthew 4:9
ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”

Daniel 1:2
ਯਹੋਵਾਹ ਨੇ ਨਬੂਕਦਨੱਸਰ ਨੂੰ ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਨਬੂਕਦਨੱਸਰ ਪਰਮੇਸ਼ੁਰ ਦੇ ਮੰਦਰ ਵਿੱਚੋਂ ਪਲੇਟਾਂ ਅਤੇ ਹੋਰ ਸਾਰੀਆਂ ਚੀਜ਼ਾਂ ਚੁੱਕ ਕੇ ਲੈ ਗਿਆ। ਉਹ ਇਨ੍ਹਾਂ ਚੀਜ਼ਾਂ ਨੂੰ ਸ਼ੀਨਾਰ ਦੀ ਧਰਤੀ ਤੇ ਲੈ ਗਿਆ। ਨਬੂਕਦਨੱਸਰ ਨੇ ਉਹ ਚੀਜ਼ਾਂ ਆਪਣੇ ਬੁੱਤਾਂ ਦੇ ਦੇਵਤਿਆਂ ਦੇ ਮੰਦਰ ਵਿੱਚ ਰੱਖ ਦਿੱਤੀਆਂ।

Ezekiel 8:3
ਫ਼ੇਰ ਮੈਂ ਇੱਕ ਚੀਜ਼ ਦੇਖੀ ਜਿਹੜੀ ਬਾਂਹ ਵਰਗੀ ਦਿਖਾਈ ਦਿੰਦੀ ਸੀ। ਬਾਂਹ ਅਗੇ ਵੱਧੀ ਅਤੇ ਉਸ ਨੇ ਮੈਨੂੰ ਸਿਰ ਦੇ ਵਾਲਾਂ ਤੋਂ ਫ਼ੜ ਲਿਆ। ਫ਼ੇਰ ਹਵਾ ਨੇ ਮੈਨੂੰ ਉੱਪਰ ਹਵਾ ਵਿੱਚ ਉੱਠਾ ਦਿੱਤਾ। ਅਤੇ ਪਰਮੇਸ਼ੁਰ ਦੇ ਦਰਸ਼ਨ ਅੰਦਰ ਉਹ ਮੈਨੂੰ ਯਰੂਸ਼ਲਮ ਲੈ ਗਿਆ। ਉਹ ਮੈਨੂੰ ਅੰਦਰਲੇ ਫ਼ਾਟਕ ਤੱਕ ਲੈ ਗਿਆ-ਉਹ ਫ਼ਾਟਕ ਜਿਹੜਾ ਉੱਪਰ ਵੱਲ ਹੈ। ਉਹ ਬੁੱਤ ਜਿਹੜਾ ਪਰਮੇਸ਼ੁਰ ਨੂੰ ਈਰਖਾਲੂ ਬਣਾਉਂਦਾ ਹੈ ਫ਼ਾਟਕ ਦੇ ਨਾਲ ਹੈ।

Proverbs 8:36
ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ’ਚ ਨਾਕਾਮ ਹੋ ਜਾਂਦਾ ਹੈ, ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ। ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।”

Proverbs 6:34
ਕਿਉਂ ਜੋ ਉਸ ਔਰਤ ਦੇ ਪਤੀ ਨੂੰ ਈਰਖਾ ਹੋ ਜਾਵੇਗੀ ਅਤੇ ਜਦੋਂ ਉਹ ਬਦਲਾ ਲਵੇਗਾ ਉਹ ਕੋਈ ਤਰਸ ਨਹੀਂ ਕਰੇਗਾ।

Exodus 34:6
ਯਹੋਵਾਹ ਮੂਸਾ ਦੇ ਅਗਿਓ ਲੰਘਿਆ ਅਤੇ ਆਖਿਆ, “ਯਾਹਵੇਹ, ਯਹੋਵਾਹ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ। ਯਹੋਵਾਹ ਨੂੰ ਛੇਤੀ ਗੁੱਸਾ ਨਹੀਂ ਆਉਂਦਾ। ਯਹੋਵਾਹ ਮਹਾਨ ਪਿਆਰ ਨਾਲ ਭਰਪੂਰ ਹੈ। ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।