Exodus 20:8
“ਤੁਹਾਨੂੰ ਸਬਤ ਨੂੰ, ਇੱਕ ਖਾਸ ਦਿਨ ਵਜੋਂ ਰੱਖਣਾ ਚਾਹੀਦਾ ਹੈ।
Exodus 20:8 in Other Translations
King James Version (KJV)
Remember the sabbath day, to keep it holy.
American Standard Version (ASV)
Remember the sabbath day, to keep it holy.
Bible in Basic English (BBE)
Keep in memory the Sabbath and let it be a holy day.
Darby English Bible (DBY)
Remember the sabbath day to hallow it.
Webster's Bible (WBT)
Remember the sabbath-day to keep it holy.
World English Bible (WEB)
"Remember the Sabbath day, to keep it holy.
Young's Literal Translation (YLT)
`Remember the Sabbath-day to sanctify it;
| Remember | זָכ֛וֹר֩ | zākôr | za-HORE |
| the | אֶת | ʾet | et |
| sabbath | י֥֨וֹם | yôm | yome |
| day, | הַשַּׁבָּ֖֜ת | haššabbāt | ha-sha-BAHT |
| to keep it holy. | לְקַדְּשֽׁ֗וֹ׃ | lĕqaddĕšô | leh-ka-deh-SHOH |
Cross Reference
Exodus 31:13
“ਇਸਰਾਏਲ ਦੇ ਲੋਕਾਂ ਨੂੰ ਇਹ ਆਖੀਂ; ‘ਤੁਹਾਨੂੰ ਮੇਰੇ ਆਰਾਮ ਦੇ ਖਾਸ ਦਿਨਾਂ ਦੀਆਂ ਬਿਧੀਆਂ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਗੱਲ ਇਸ ਲਈ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਇਹ ਤੁਹਾਡੇ ਅਤੇ ਮੇਰੇ ਵਿੱਚਕਾਰ ਸਾਰੀਆਂ ਪੀੜੀਆਂ ਲਈ ਇੱਕ ਸੰਕੇਤ ਹੋਣਗੇ। ਇਹ ਤੁਹਾਨੂੰ ਦਰਸਾਉਣਗੇ ਕਿ ਮੈਂ, ਯਹੋਵਾਹ ਨੇ, ਤੁਹਾਨੂੰ ਆਪਣੇ ਖਾਸ ਬੰਦੇ ਬਣਾਇਆ ਹੈ।
Leviticus 19:3
“ਤੁਹਾਡੇ ਵਿੱਚੋਂ ਹਰ ਬੰਦੇ ਨੂੰ ਆਪਣੇ ਮਾਤਾ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਮੇਰੇ ਅਰਾਮ ਦੇ ਸਾਰੇ ਖਾਸ ਦਿਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Leviticus 26:2
“ਮੇਰੀ ਛੁੱਟੀ ਦੇ ਖਾਸ ਦਿਨਾਂ ਨੂੰ ਚੇਤੇ ਰੱਖੋ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰੋ। ਮੈਂ ਯਹੋਵਾਹ ਹਾਂ।
Genesis 2:3
ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਇਸ ਨੂੰ ਪਵਿੱਤਰ ਦਿਨ ਬਣਾਇਆ, ਕਿਉਂਕਿ ਉਸ ਨੇ ਉਨ੍ਹਾਂ ਸਾਰੇ ਕੰਮਾਂ ਤੋਂ ਅਰਾਮ ਲਿਆ ਜੋ ਉਹ ਸੰਸਾਰ ਦੀ ਸਾਜਨਾ ਕਰਨ ਵੇਲੇ ਕਰ ਰਿਹਾ ਸੀ।
Leviticus 19:30
“ਤੁਹਾਨੂੰ ਮੇਰੇ ਅਰਾਮ ਦੇ ਖਾਸ ਦਿਨਾਂ ਤੇ ਕੰਮ ਨਹੀਂ ਕਰਨਾ ਚਾਹੀਦਾ। ਤੁਹਾਨੂੰ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਹਾਂ।
Leviticus 23:3
ਸਬਤ “ਛੇ ਦਿਨ ਕੰਮ ਕਰੋ। ਪਰ ਸੱਤਵਾਂ ਦਿਨ, ਸਬਤ, ਅਰਾਮ ਦਾ ਖਾਸ ਦਿਨ ਪਵਿੱਤਰ ਸਭਾ ਦਾ ਹੋਵੇਗਾ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਤੁਹਾਡੇ ਸਾਰੇ ਘਰਾਂ ਵਿੱਚ ਯਹੋਵਾਹ ਲਈ ਸਬਤ ਹੈ।
Exodus 16:23
ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਸੀ ਜਿਸਦੇ ਵਾਪਰਨ ਬਾਰੇ ਯਹੋਵਾਹ ਨੇ ਆਖਿਆ ਸੀ। ਇਹ ਇਸ ਲਈ ਵਾਪਰਿਆ ਕਿਉਂਕਿ ਕੱਲ ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ, ਸਬਤ ਹੈ। ਤੁਸੀਂ ਓਨਾ ਭੋਜਨ ਪਕਾ ਸੱਕਦੇ ਹੋ ਜਿੰਨਾ ਤੁਹਾਨੂੰ ਅੱਜ ਲੋੜੀਂਦਾ ਹੈ। ਪਰ ਬਾਕੀ ਦਾ ਭੋਜਨ ਕਲ ਸਵੇਰ ਲਈ ਬਚਾ ਲਵੋ।”
Exodus 23:12
“ਛੇ ਦਿਨ ਕੰਮ ਕਰੋ। ਫ਼ੇਰ ਸੱਤਵੇ ਦਿਨ ਛੁੱਟੀ ਕਰੋ। ਇਸ ਨਾਲ ਤੁਹਾਡੇ ਗੁਲਾਮਾਂ ਅਤੇ ਹੋਰਨਾਂ ਕਾਮਿਆਂ ਨੂੰ ਅਰਾਮ ਕਰਨ ਅਤੇ ਸੁਸਤਾਉਣ ਦਾ ਸਮਾਂ ਮਿਲ ਜਾਵੇਗਾ। ਅਤੇ ਤੁਹਾਡੇ ਬਲਦਾਂ ਅਤੇ ਖੋਤਿਆਂ ਨੂੰ ਵੀ ਅਰਾਮ ਕਰਨ ਦਾ ਸਮਾਂ ਮਿਲੇਗਾ।
Isaiah 56:4
ਇਨ੍ਹਾਂ ਖੁਸਰਿਆਂ ਨੂੰ ਇਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਕਿਉਂ ਕਿ ਯਹੋਵਾਹ ਆਖਦਾ ਹੈ, “ਉਨ੍ਹਾਂ ਖੁਸਰਿਆਂ ਵਿੱਚੋਂ ਕੁਝ ਸਬਾਤ ਦੇ ਨੇਮਾਂ ਦੀ ਪਾਲਣਾ ਕਰਦੇ ਹਨ। ਅਤੇ ਉਹ ਉਨ੍ਹਾਂ ਗੱਲਾਂ ਨੂੰ ਕਰਨ ਦੀ ਚੋਣ ਕਰਦੇ ਹਨ ਜੋ ਮੈਂ ਚਾਹੁੰਦਾ ਹਾਂ। ਅਤੇ ਉਹ ਸੱਚਮੁੱਚ ਮੇਰੇ ਇਕਰਾਰਨਾਮੇ ਅਨੁਸਾਰ ਚਲਦੇ ਹਨ। ਇਸ ਲਈ ਮੈਂ ਆਪਣੇ ਮੰਦਰ ਵਿੱਚ ਉਨ੍ਹਾਂ ਦੀ ਯਾਦ ਦੀ ਤਖਤੀ ਲਗਾਵਾਂਗਾ। ਉਨ੍ਹਾਂ ਦਾ ਨਾਮ ਮੇਰੇ ਸ਼ਹਿਰ ਵਿੱਚ ਚੇਤੇ ਕੀਤਾ ਜਾਵੇਗਾ! ਹਾਂ, ਮੈਂ ਉਨ੍ਹਾਂ ਖੁਸਰਿਆਂ ਨੂੰ ਧੀਆਂ ਪੁੱਤਰਾਂ ਨਾਲੋਂ ਕੁਝ ਬਿਹਤਰ ਦਿਆਂਗਾ। ਮੈਂ ਉਨ੍ਹਾਂ ਨੂੰ ਅਜਿਹਾ ਨਾਮ ਦਿਆਂਗਾ ਜਿਹੜਾ ਸਦਾ ਰਹੇਗਾ। ਉਹ ਮੇਰੇ ਲੋਕਾਂ ਤੋਂ ਟੁੱਟੇ ਹੋਏ ਨਹੀਂ ਰਹਿਣਗੇ।”