Exodus 21:1
ਹੋਰ ਨੇਮ ਤੇ ਹੁਕਮ ਫ਼ੇਰ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਇਹ ਹੋਰ ਨੇਮ ਹਨ ਜਿਹੜੇ ਤੂੰ ਲੋਕਾਂ ਨੂੰ ਦੇਵੇਂਗਾ:
Exodus 21:1 in Other Translations
King James Version (KJV)
Now these are the judgments which thou shalt set before them.
American Standard Version (ASV)
Now these are the ordinances which thou shalt set before them.
Bible in Basic English (BBE)
Now these are the laws which you are to put before them.
Darby English Bible (DBY)
And these are the judgments which thou shalt set before them.
Webster's Bible (WBT)
Now these are the judgments which thou shalt set before them.
World English Bible (WEB)
"Now these are the ordinances which you shall set before them.
Young's Literal Translation (YLT)
`And these `are' the judgments which thou dost set before them:
| Now these | וְאֵ֙לֶּה֙ | wĕʾēlleh | veh-A-LEH |
| are the judgments | הַמִּשְׁפָּטִ֔ים | hammišpāṭîm | ha-meesh-pa-TEEM |
| which | אֲשֶׁ֥ר | ʾăšer | uh-SHER |
| thou shalt set | תָּשִׂ֖ים | tāśîm | ta-SEEM |
| before | לִפְנֵיהֶֽם׃ | lipnêhem | leef-nay-HEM |
Cross Reference
Deuteronomy 4:14
ਉਸ ਸਮੇਂ, ਯਹੋਵਾਹ ਨੇ ਮੈਨੂੰ ਵੀ ਆਦੇਸ਼ ਦਿੱਤਾ ਕਿ ਤੁਹਾਨੂੰ ਉਨ੍ਹਾਂ ਦੂਸਰੇ ਕਾਨੂੰਨਾ ਅਤੇ ਬਿਧੀਆਂ ਦੀ ਸਿੱਖਿਆ ਵੀ ਦੇਵਾ ਜਿਨ੍ਹਾਂ ਉੱਤੇ ਤੁਹਾਨੂੰ ਉਸ ਧਰਤੀ ਉੱਤੇ ਜਾਕੇ ਚੱਲਣਾ ਚਾਹੀਦਾ ਹੈ ਜੋ ਤੁਸੀਂ ਹਾਸਿਲ ਕਰਨ ਜਾ ਰਹੇ ਹੋ।
Deuteronomy 6:20
ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਕਾਰਨਾਮਿਆਂ ਬਾਰੇ ਦੱਸੋ “ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛ ਸੱਕਦੇ ਹਨ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਸਾਖੀਆਂ, ਕਾਨੂੰਨ ਅਤੇ ਬਿਧੀਆਂ ਦਿੱਤੀਆਂ! ਉਨ੍ਹਾਂ ਦਾ ਕੀ ਅਰਥ ਹੈ?’
Exodus 24:3
ਮੂਸਾ ਨੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਬਿਧੀਆਂ ਤੇ ਹੁਕਮ ਦੱਸੇ। ਤਾਂ ਸਾਰੇ ਲੋਕਾਂ ਨੇ ਆਖਿਆ, “ਅਸੀਂ ਉਨ੍ਹਾਂ ਸਾਰੇ ਹੁਕਮਾਂ ਨੂੰ ਮੰਨਾਂਗੇ ਜਿਹੜੇ ਯਹੋਵਾਹ ਨੇ ਸੁਣਾਏ ਹਨ।”
2 Chronicles 19:10
ਜੇਕਰ ਉਨ੍ਹਾਂ ਨਗਰਾਂ ਵਿੱਚ ਰਹਿੰਦੇ ਤੇਰੇ ਭਰਾਵਾਂ ਵਿੱਚੋਂ ਕੋਈ, ਤੇਰੇ ਕੋਲ ਕੋਈ ਮੁਕੱਦਮਾ ਲਿਆਵੇ ਜੋ ਕਿ ਖੂਨ-ਖਰਾਬੇ, ਬਿਧੀ, ਹੁਕਮ, ਨਿਆਂ ਜਾਂ ਕਿਸੇ ਹੋਰ ਬਿਧੀ ਬਾਰੇ ਹੋਵੇ, ਤੈਨੂੰ ਉਨ੍ਹਾਂ ਨੂੰ ਚਿਤਾਵਨੀ ਦੇਣੀ ਚਾਹੀਦੀ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਤੇਰੀਆਂ ਹਿਦਾਇਤਾਂ ਮੰਨਣੀਆਂ ਚਾਹੀਦੀਆਂ ਹਨ, ਨਹੀਂ ਤਾਂ ਉਹ ਪਰਮੇਸ਼ੁਰ ਅੱਗੇ ਦੋਸ਼ੀ ਹੋਣਗੇ ਅਤੇ ਉਸਦੀ ਕਰੋਪੀ ਤੇਰੇ ਉੱਤੇ, ਤੇਰੇ ਭਰਾਵਾਂ ਉੱਤੇ ਆਵੇਗੀ। ਪਰ ਜੇਕਰ ਤੂੰ ਅਜਿਹਾ ਕਰੇਂਗਾਂ ਤਾਂ ਤੂੰ ਦੋਸ਼ੀ ਨਹੀਂ ਹੋਵੇਂਗਾ।
Nehemiah 9:13
ਫ਼ੇਰ ਤੂੰ ਸੀਨਈ ਪਹਾੜੀ ਤੇ ਉੱਤਰਿਆ। ਤੂੰ ਅਕਾਸ਼ ਤੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਨੂੰ ਚੰਗੇ ਨਿਆਉਂ ਅਤੇ ਸੱਚੀਆਂ ਬਿਵਸਬਾਂ ਅਤੇ ਚੰਗੀਆਂ ਬਿਧੀਆਂ ਅਤੇ ਹੁਕਮ ਦਿੱਤੇ।
Psalm 147:19
ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ, ਉਸ ਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।
Ezekiel 20:11
ਫ਼ੇਰ ਮੈਂ ਉਨ੍ਹਾਂ ਨੂੰ ਅਪਣੇ ਕਨੂੰਨ ਦਿੱਤੇ। ਮੈਂ ਉਨ੍ਹਾਂ ਨੂੰ ਆਪਣੀਆਂ ਸਾਰੀਆਂ ਬਿਧੀਆਂ ਦੱਸ ਦਿੱਤੀਆਂ। ਜੇ ਕੋਈ ਬੰਦਾ ਉਨ੍ਹਾਂ ਬਿਧੀਆਂ ਤੇ ਚੱਲੇਗਾ ਤਾਂ ਉਹ ਜੀਵੇਗਾ।
Ezekiel 20:25
ਇਸ ਲਈ ਮੈਂ ਉਨ੍ਹਾਂ ਨੂੰ ਅਜਿਹੇ ਕਨੂੰਨ ਦਿੱਤੇ ਜਿਹੜੇ ਚੰਗੇ ਨਹੀਂ ਸਨ। ਮੈਂ ਉਨ੍ਹਾਂ ਨੂੰ ਅਜਿਹੇ ਆਦੇਸ ਦਿੱਤੇ ਜਿਹੜੇ ਜ਼ਿੰਦਗੀ ਨਹੀਂ ਦਿੰਦੇ ਸਨ।
Malachi 4:4
“ਮੂਸਾ ਦੀ ਬਿਵਸਬਾ ਨੂੰ ਯਾਦ ਰੱਖੋ, ਕਿਉਂ ਜੋ ਮੂਸਾ ਮੇਰਾ ਸੇਵਕ ਸੀ। ਉਸ ਨੂੰ ਇਹ ਬਿਵਸਬਾ ਅਤੇ ਨੇਮ ਅਤੇ ਨਿਆਂ ਹੋਰੇਬ (ਪਰਬਤ) ਤੇ ਦਿੱਤੇ ਸਨ। ਇਹ ਨਿਆਂ ਤੇ ਬਿਧੀ ਸਾਰੇ ਇਸਰਾਏਲੀਆਂ ਲਈ ਹੈ।”
Matthew 28:20
ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
1 Thessalonians 4:1
ਪਰਮੇਸ਼ੁਰ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿੱਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵੱਧ ਤੋਂ ਵੱਧ ਜਿਉਣ ਲਈ ਉਤਸਾਹਤ ਕਰਦੇ ਹਾਂ।
1 Kings 6:12
“ਜੇਕਰ ਤੂੰ ਮੇਰੇ ਸਾਰੇ ਨਿਆਵਾਂ ਅਤੇ ਬਿਧੀਆਂ ਨੂੰ ਮੰਨੇ, ਮੈਂ ਤੇਰੇ ਲਈ ਇਕਰਾਰ ਨੂੰ ਪੂਰਿਆਂ ਕਰਾਂਗਾ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਸੀ।
Deuteronomy 6:1
ਹਮੇਸ਼ਾ ਪਰਮੇਸ਼ੁਰ ਨੂੰ ਪਿਆਰ ਕਰੋ ਅਤੇ ਉਸ ਦੇ ਹੁਕਮ ਦਾ ਪਾਲਣ ਕਰੋ “ਇਹ ਉਹ ਹੁਕਮ, ਕਾਨੂੰਨ ਅਤੇ ਬਿਧੀਆਂ ਹਨ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਸਿੱਖਾਉਣ ਲਈ ਮੈਨੂੰ ਦੱਸੇ। ਇਨ੍ਹਾਂ ਕਾਨੂੰਨਾ ਦੀ ਉਸ ਧਰਤੀ ਉੱਤੇ ਜਾਕੇ ਪਾਲਣਾ ਕਰਨੀ ਜਿੱਥੇ ਤੁਸੀਂ ਰਹਿਣ ਲਈ ਦਾਖਿਲ ਹੋ ਰਹੇ ਹੋ।
Leviticus 18:5
ਇਸ ਲਈ ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ। ਜੇ ਕੋਈ ਬੰਦਾ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਦਾ ਹੈ, ਉਹ ਜਿਉਂਵੇਗਾ। ਮੈਂ ਯਹੋਵਾਹ ਹਾਂ।
Leviticus 18:26
“ਇਸ ਲਈ ਤੁਹਾਨੂੰ ਮੇਰੀਆਂ ਬਿਧੀਆਂ ਅਤੇ ਨਿਆਵਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਇਹੋ ਜਿਹੇ ਭਿਆਨਕ ਪਾਪ ਨਹੀਂ ਕਰਨੇ ਚਾਹੀਦੇ। ਇਹ ਨੇਮ ਇਸਰਾਏਲ ਦੇ ਨਾਗਰਿਕਾਂ ਲਈ ਅਤੇ ਤੁਹਾਡੇ ਦਰਮਿਆਨ ਰਹਿਣ ਵਾਲੇ ਲੋਕਾਂ ਲਈ ਹਨ।
Leviticus 19:37
“ਤੁਹਾਨੂੰ ਮੇਰੇ ਸਾਰੇ ਨੇਮ ਤੇ ਅਸੂਲ ਚੇਤੇ ਰੱਖਣੇ ਚਾਹੀਦੇ ਹਨ। ਅਤੇ ਤੁਹਾਨੂੰ ਉਨ੍ਹਾਂ ਨੂੰ ਮੰਨਣਾ ਚਾਹੀਦਾ ਹੈ। ਮੈਂ ਯਹੋਵਾਹ ਹਾਂ।”
Leviticus 20:22
“ਤੁਹਾਨੂੰ ਮੇਰੀਆਂ ਸਾਰੀਆਂ ਬਿਧੀਆਂ ਅਤੇ ਕਾਨੂੰਨ ਚੇਤੇ ਰੱਖਣੇ ਚਾਹੀਦੇ ਹਨ ਅਤੇ ਉਨ੍ਹਾਂ ਸਾਰਿਆਂ ਨੂੰ ਮੰਨਣਾ ਚਾਹੀਦਾ ਹੈ। ਮੈਂ ਤੁਹਾਨੂੰ ਤੁਹਾਡੀ ਧਰਤੀ ਤੇ ਲਿਜਾ ਰਿਹਾ ਹਾਂ। ਤੁਸੀਂ ਉਸ ਦੇਸ਼ ਵਿੱਚ ਰਹੋਂਗੇ। ਜੇ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨੋਗੇ, ਉਹ ਧਰਤੀ ਤੁਹਾਨੂੰ ਬਾਹਰ ਨਹੀਂ ਉਗਲੇਗੀ।
Numbers 35:24
ਜੇ ਅਜਿਹਾ ਹੋਵੇ, ਭਾਈਚਾਰੇ ਨੂੰ ਇੱਕ ਨਿਸ਼ਚਾ ਕਰਨਾ ਚਾਹੀਦਾ ਹੈ ਕਿ, ਕੀ ਕੀਤਾ ਜਾਵੇ। ਭਾਈਚਾਰੇ ਦੀ ਪੰਚਾਇਤ ਨੂੰ ਨਿਆਂ ਕਰਨਾ ਚਾਹੀਦਾ ਹੈ ਕਿ, ਕੀ ਮਰੇ ਹੋਏ ਬੰਦਾ ਦਾ ਕੋਈ ਸੰਬੰਧੀ ਉਸ ਕਾਤਿਲ ਨੂੰ ਮਾਰ ਸੱਕਦਾ ਹੈ।
Numbers 36:13
ਇਸ ਲਈ ਇਹ ਬਿਧੀਆਂ ਅਤੇ ਹੁਕਮ ਹਨ ਜਿਹੜੇ ਯਹੋਵਾਹ ਨੇ ਮੂਸਾ ਰਾਹੀਂ ਇਸਰਾਏਲੀਆਂ ਨੂੰ ਮੋਆਬ ਵਿੱਚ ਯਰਦਨ ਵਾਦੀ ਵਿੱਚ, ਯਰੀਹੋ ਤੋਂ ਪਾਰ ਯਰਦਨ ਨਦੀ ਦੇ ਦੂਜੇ ਪਾਸੇ ਦਿੱਤੇ।
Deuteronomy 4:5
“ਮੈਂ ਤੁਹਾਨੂੰ ਉਨ੍ਹਾਂ ਬਿਧੀਆਂ ਅਤੇ ਨਿਆਵਾਂ ਦੀ ਸਿੱਖਿਆ ਦਿੱਤੀ ਜਿਨ੍ਹਾਂ ਦਾ ਯਹੋਵਾਹ, ਮੇਰੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਨ੍ਹਾਂ ਨੇਮਾਂ ਦੀ ਸਿੱਖਿਆ ਮੈਂ ਤੁਹਾਨੂੰ ਇਸ ਵਾਸਤੇ ਦਿੱਤੀ ਸੀ ਤਾਂ ਜੋ ਤੁਸੀਂ ਉਸ ਧਰਤੀ ਉੱਤੇ ਜਾਕੇ ਇਨ੍ਹਾਂ ਦੀ ਪਾਲਣਾ ਕਰ ਸੱਕੋਂ ਜਿੱਥੇ ਤੁਸੀਂ ਦਾਖਲ ਹੋਣ ਅਤੇ ਕਬਜ਼ਾ ਹਾਸਿਲ ਕਰਨ ਜਾ ਰਹੇ ਹੋ।
Deuteronomy 4:8
ਅਤੇ ਕੋਈ ਵੀ ਹੋਰ ਕੌਮ ਇੰਨੀ ਮਹਾਨ ਨਹੀਂ ਕਿ ਉਸ ਦੇ ਕੋਲ ਇੰਨੇ ਚੰਗੇ ਅਤੇ ਨੇਮ ਹੋਣ ਜਿਨ੍ਹਾਂ ਦੀ ਸਿੱਖਿਆ ਮੈਂ ਤੁਹਾਨੂੰ ਅੱਜ ਦਿੰਦਾ ਹਾਂ।
Deuteronomy 4:45
ਮੂਸਾ ਨੇ ਇਹ ਬਿਵਸਥਾ, ਕਾਨੂੰਨ ਅਤੇ ਬਿਧੀਆਂ ਲੋਕਾਂ ਨੂੰ ਉਦੋਂ ਦਿੱਤੇ ਜਦੋਂ ਉਹ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ।
Deuteronomy 5:1
ਦਸ ਹੁਕਮ ਮੂਸਾ ਨੇ ਇਸਰਾਏਲ ਦੇ ਸਮੂਹ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇਸਰਾਏਲ ਦੇ ਲੋਕੋ, ਉਨ੍ਹਾਂ ਕਾਨੂੰਨਾਂ ਅਤੇ ਬਿਧੀਆਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ। ਇਨ੍ਹਾਂ ਨੇਮਾਂ ਨੂੰ ਜਾਣ ਲਵੋ ਅਤੇ ਇਨ੍ਹਾਂ ਨੂੰ ਮੰਨਣ ਲਈ ਦ੍ਰਿੜ ਹੋਵੋ।
Deuteronomy 5:31
ਪਰ ਤੂੰ, ਮੂਸਾ, ਇੱਥੇ ਮੇਰੇ ਨਜ਼ਦੀਕ ਖੜ੍ਹਾ ਹੋ ਜਾ। ਮੈਂ ਤੈਨੂੰ ਉਹ ਸਾਰੇ ਹੀ ਹੁਕਮ, ਕਾਨੂੰਨ ਅਤੇ ਬਿਧੀਆਂ ਦੱਸਾਂਗਾ ਜਿਨ੍ਹਾਂ ਦੀ ਤੂੰ ਉਨ੍ਹਾਂ ਨੂੰ ਸਿੱਖਿਆ ਦੇਵਾਂਗਾ। ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਉਸ ਧਰਤੀ ਉੱਤੇ ਜਾਕੇ ਕਰਨੀਆਂ ਚਾਹੀਦੀਆਂ ਹਨ ਜਿਹੜੀ ਮੈਂ ਉਨ੍ਹਾਂ ਨੂੰ ਰਹਿਣ ਵਾਸਤੇ ਦੇ ਰਿਹਾ ਹਾਂ।’
Exodus 19:7
ਤਾਂ ਮੂਸਾ ਪਰਬਤ ਤੋਂ ਹੇਠਾਂ ਉਤਰ ਆਇਆ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇਕੱਠਿਆਂ ਕੀਤਾ। ਮੂਸਾ ਨੇ ਬਜ਼ੁਰਗਾਂ ਨੂੰ ਹਰ ਉਹ ਗੱਲ ਦੱਸੀ ਜਿਹੜੀ ਯਹੋਵਾਹ ਨੇ ਉਸ ਨੂੰ ਉਨ੍ਹਾਂ ਨੂੰ ਦੱਸਣ ਦਾ ਹੁਕਮ ਦਿੱਤਾ ਸੀ।