Exodus 21:14
ਪਰ ਜੇ ਕਿਸੇ ਬੰਦੇ ਨੇ ਕਿਸੇ ਹੋਰ ਬੰਦੇ ਨੂੰ ਮਾਰਨ ਦੀ ਵਿਉਂਤ ਬਣਾਈ ਕਿਉਂ ਕਿ ਉਹ ਗੁੱਸੇ ਵਿੱਚ ਹੈ ਜਾਂ ਉਸ ਨੂੰ ਨਫਰਤ ਕਰਦਾ ਹੈ ਤਾਂ ਕਾਤਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਸ ਨੂੰ ਮੇਰੀ ਜਗਵੇਦੀ ਤੋਂ ਦੂਰ ਲੈ ਜਾਓ ਅਤੇ ਮਾਰ ਦਿਓ।
Exodus 21:14 in Other Translations
King James Version (KJV)
But if a man come presumptuously upon his neighbor, to slay him with guile; thou shalt take him from mine altar, that he may die.
American Standard Version (ASV)
And if a man come presumptuously upon his neighbor, to slay him with guile; thou shalt take him from mine altar, that he may die.
Bible in Basic English (BBE)
But if a man makes an attack on his neighbour on purpose, to put him to death by deceit, you are to take him from my altar and put him to death.
Darby English Bible (DBY)
But if a man act wantonly toward his neighbour, and slay him with guile, thou shalt take him from mine altar, that he may die.
Webster's Bible (WBT)
But if a man shall come presumptuously upon his neighbor, to slay him with guile; thou shalt take him from my altar, that he may die.
World English Bible (WEB)
If a man schemes and comes presumptuously on his neighbor to kill him, you shall take him from my altar, that he may die.
Young's Literal Translation (YLT)
`And when a man doth presume against his neighbour to slay him with subtilty, from Mine altar thou dost take him to die.
| But if | וְכִֽי | wĕkî | veh-HEE |
| a man | יָזִ֥ד | yāzid | ya-ZEED |
| come presumptuously | אִ֛ישׁ | ʾîš | eesh |
| upon | עַל | ʿal | al |
| his neighbour, | רֵעֵ֖הוּ | rēʿēhû | ray-A-hoo |
| to slay | לְהָרְג֣וֹ | lĕhorgô | leh-hore-ɡOH |
| guile; with him | בְעָרְמָ֑ה | bĕʿormâ | veh-ore-MA |
| thou shalt take | מֵעִ֣ם | mēʿim | may-EEM |
| him from | מִזְבְּחִ֔י | mizbĕḥî | meez-beh-HEE |
| altar, mine | תִּקָּחֶ֖נּוּ | tiqqāḥennû | tee-ka-HEH-noo |
| that he may die. | לָמֽוּת׃ | lāmût | la-MOOT |
Cross Reference
1 Kings 2:28
ਯੋਆਬ ਨੇ ਇਹ ਸਭ ਸੁਣਿਆ ਅਤੇ ਡਰ ਗਿਆ ਕਿਉਂ ਕਿ ਉਸ ਨੇ ਅਦੋਨੀਯਾਹ ਦਾ ਪੱਖ ਲਿਆ ਸੀ, ਪਰ ਅਬਸਾਲੋਮ ਦੀ ਨਹੀਂ। ਉਹ ਯਹੋਵਾਹ ਦੇ ਤੰਬੂ ਵੱਲ ਭੱਜ ਗਿਆ ਅਤੇ ਜਾਕੇ ਜਗਵੇਦੀ ਦੇ ਸਿੰਗਾਂ ਨੂੰ ਫ਼ੜ ਲਿਆ।
Hebrews 10:26
ਮਸੀਹ ਤੋਂ ਬੇਮੁੱਖ ਨਾ ਹੋਵੋ ਜੇ ਤੁਸੀਂ ਸੱਚ ਬਾਰੇ ਗਿਆਨ ਪ੍ਰਾਪਤ ਕਰਨ ਤੋਂ ਬਾਦ ਵੀ ਪਾਪ ਕਰਨਾ ਜਾਰੀ ਰੱਖੋਂਗੇ, ਉੱਥੇ ਕੋਈ ਬਲੀ ਨਹੀਂ ਜੋ ਹੋਰਾਂ ਦੇ ਪਾਪਾਂ ਨੂੰ ਹਟਾ ਸੱਕਦੀ ਹੋਵੇ।
2 Peter 2:10
ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹੜੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।
Psalm 19:13
ਮੇਰੇ ਪਾਸੋਂ ਉਹ ਪਾਪ ਨਾ ਕਰਾਉ ਜਿਨ੍ਹਾਂ ਨੂੰ ਮੇਰਾ ਮਨ ਕਰਨਾ ਲੋਚਦਾ। ਉਨ੍ਹਾਂ ਪਾਪਾਂ ਨੂੰ ਮੇਰੇ ਉੱਤੇ ਹਾਵੀ ਨਾ ਹੋਣ ਦਿਉ। ਜੇ ਤੁਸੀਂ ਮੇਰੇ ਸਹਾਈ ਹੋਵੋਂ ਫ਼ੇਰ ਮੈਂ ਪਵਿੱਤਰ ਅਤੇ ਆਪਣੇ ਪਾਪਾਂ ਤੋਂ ਮੁਕਤ ਹੋ ਸੱਕਦਾ ਹਾਂ।
2 Kings 11:15
ਤਦ ਯਹੋਯਾਦਾ ਜਾਜਕ ਨੇ ਸੈਨਾ ਦੇ ਕਪਤਾਨਾਂ ਨੂੰ ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, “ਅਥਲਯਾਹ ਨੂੰ ਮੰਦਰ ਦੇ ਅਸਥਾਨ ਤੋਂ ਬਾਹਰ ਲੈ ਜਾਵੋ ਅਤੇ ਜਿਹੜਾ ਕੋਈ ਹਿਮਾਇਤੀ ਉਸ ਦੇ ਪਿੱਛੇ ਆਵੇ ਉਸ ਨੂੰ ਮਾਰ ਸੁੱਟੋ। ਪਰ ਕਿਸੇ ਨੂੰ ਵੀ ਮੰਦਰ ਦੇ ਇਲਾਕੇ ਵਿੱਚ ਨਾ ਵੱਢਿਆ ਜਾਵੇ।”
1 Kings 1:50
ਅਦੋਨੀਯਾਹ ਵੀ ਸੁਲੇਮਾਨ ਤੋਂ ਡਰ ਗਿਆ। ਇਸ ਲਈ ਉਹ ਉੱਠਿਆ ਅਤੇ ਉਸ ਨੇ ਉੱਠ ਕੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫ਼ੜਿਆ ਕਿ ਉਹ ਉਸਤੇ ਰਹਿਮ ਕਰੇ।
2 Samuel 20:9
ਯੋਆਬ ਨੇ ਅਮਾਸਾ ਨੂੰ ਕਿਹਾ, “ਹੇ ਮੇਰੇ ਭਾਈ! ਤੂੰ ਸੁੱਖ-ਸਾਂਦ ਨਾਲ ਹੈਂ?” ਤਾਂ ਯੋਆਬ ਨੇ ਅਮਾਸਾ ਦੀ ਦਾਹੜੀ ਆਪਣੇ ਸੱਜੇ ਹੱਥ ਨਾਲ ਫ਼ੜ ਲਈ ਤਾਂ ਜੋ ਉਸ ਨੂੰ ਚੁੰਮ ਕੇ ਵੇਖੋ ਆਖ ਸੱਕੇ।
2 Samuel 3:27
ਜਦੋਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹੀ ਇੱਕ ਗੱਲ ਕਰਨ ਲਈ ਉਸ ਨੂੰ ਡਿਓੜੀ ਦੀ ਇੱਕ ਨੁਕਰ ਵਿੱਚ ਇੱਕ ਪਾਸੇ ਵੱਲ ਲੈ ਗਿਆ ਅਤੇ ਉੱਥੇ ਉਸਦੀ ਪੰਜਵੀਂ ਪਸਲੀ ਦੇ ਹੇਠ, ਆਪਣੇ ਭਰਾ ਅਸਾਹੇਲ ਦੇ ਖੂਨ ਦੇ ਬਦਲੇ ਅਜਿਹਾ ਮਾਰਿਆ ਕਿ ਉਹ ਉੱਥੇ ਹੀ ਮਰ ਗਿਆ। ਇਉਂ ਯੋਆਬ ਨੇ ਅਬਨੇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
Deuteronomy 27:24
“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ, ਭਾਵੇਂ ਉਹ ਫ਼ੜਿਆ ਨਾ ਜਾਵੇ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
Deuteronomy 19:11
“ਪਰ ਹੋ ਸੱਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਨਫ਼ਰਤ ਕਰਦਾ ਹੋਵੇ। ਸ਼ਾਇਦ ਉਹ ਬੰਦਾ ਉਸ ਬੰਦੇ ਨੂੰ ਮਾਰਨ ਲਈ ਛੁਪਕੇ ਉਡੀਕ ਕਰ ਰਿਹਾ ਹੋਵੇ, ਜਿਸ ਨੂੰ ਉਹ ਨਫ਼ਰਤ ਕਰਦਾ ਹੈ। ਸ਼ਾਇਦ ਉਹ ਉਸ ਬੰਦੇ ਨੂੰ ਮਾਰ ਦੇਵੇ ਅਤੇ ਫ਼ੇਰ ਉਨ੍ਹਾਂ ਸੁਰੱਖਿਆ ਦੇ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਵੜ ਜਾਵੇ।
Deuteronomy 18:22
ਜੇ ਕੋਈ ਨਬੀ ਇਹ ਆਖਦਾ ਹੈ ਕਿ ਉਹ ਯਹੋਵਾਹ ਵੱਲੋਂ ਬੋਲ ਰਿਹਾ ਹੈ, ਪਰ ਉਹ ਚੀਜ਼ ਨਹੀਂ ਵਾਪਰਦੀ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਇਸ ਨੂੰ ਯਹੋਵਾਹ ਨੇ ਨਹੀਂ ਆਖਿਆ। ਤੁਹਾਨੂੰ ਪਤਾ ਚੱਲ ਜਾਵੇਗਾ ਕਿ ਇਹ ਨਬੀ ਆਪਣੇ ਹੀ ਵਿੱਚਾਰਾ ਦੀ ਗੱਲ ਕਰ ਰਿਹਾ ਸੀ। ਤੁਹਾਨੂੰ ਉਸ ਕੋਲੋਂ ਡਰਨ ਦੀ ਲੋੜ ਨਹੀਂ।
Deuteronomy 17:12
“ਤੁਹਾਨੂੰ ਉਸ ਬੰਦੇ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਹੜਾ ਉਸ ਜਾਜਕ ਅਤੇ ਨਿਆਂਕਾਰ ਦੀ ਗੱਲ ਮੰਨਣ ਤੋਂ ਇਨਕਾਰ ਕਰਦਾ ਜੋ ਉਸ ਵੇਲੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ ਹੋਵੇ। ਉਸ ਬੰਦੇ ਨੂੰ ਮਰਨਾ ਪਵੇਗਾ ਤੁਹਾਨੂੰ ਇਸਰਾਏਲ ਦੀ ਧਰਤੀ ਵਿੱਚੋਂ ਬਦੀ ਨੂੰ ਕੱਢ ਦੇਣਾ ਚਾਹੀਦਾ ਹੈ।
Deuteronomy 1:43
“ਮੈਂ ਤੁਹਾਡੇ ਨਾਲ ਗੱਲ ਕੀਤੀ, ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਯਹੋਵਾਹ ਦੇ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਤੁਸੀਂ ਸੋਚਿਆ ਕਿ ਤੁਸੀਂ ਆਪਣੀ ਤਾਕਤ ਦੀ ਵਰਤੋਂ ਕਰ ਸੱਕੋਂਗੇ। ਇਸ ਲਈ ਤੁਸੀਂ ਪਹਾੜੀ ਪ੍ਰਦੇਸ਼ ਵੱਲ ਉਤਾਂਹ ਨੂੰ ਚੱਲੇ ਗਏ।
Numbers 35:20
“ਹੋ ਸੱਕਦਾ ਹੈ ਕੋਈ ਬੰਦਾ ਕਿਸੇ ਨੂੰ ਹੱਥ ਨਾਲ ਸੱਟ ਮਾਰੇ ਅਤੇ ਉਸ ਨੂੰ ਮਾਰ ਦੇਵੇ। ਜਾਂ ਕੋਈ ਬੰਦਾ ਕਿਸੇ ਨੂੰ ਧੱਕਾ ਮਾਰ ਦੇਵੇ। ਜਾਂ ਕੋਈ ਬੰਦਾ ਕਿਸੇ ਉੱਤੇ ਕੋਈ ਚੀਜ਼ ਸੁੱਟ ਕੇ ਉਸ ਨੂੰ ਮਾਰ ਦੇਵੇ। ਜੇ ਮਾਰਨ ਵਾਲੇ ਨੇ ਅਜਿਹਾ, ਨਫ਼ਰਤ ਕਾਰਣ ਕੀਤਾ, ਤਾਂ ਉਹ ਕਾਤਲ ਹੈ। ਉਸ ਆਦਮੀ ਨੂੰ ਮਾਰ ਦੇਣਾ ਚਾਹੀਦਾ ਹੈ। ਮਰੇ ਹੋਏ ਬੰਦੇ ਦਾ ਕੋਈ, ਜੀਅ, ਕਾਤਲ ਦਾ ਪਿੱਛਾ ਕਰਕੇ, ਉਸ ਨੂੰ ਮਾਰ ਸੱਕਦਾ ਹੈ।
Numbers 15:30
“ਪਰ ਜੇ ਕੋਈ ਬੰਦਾ ਪਾਪ ਕਰਦਾ ਹੈ ਅਤੇ ਇਹ ਵੀ ਜਾਣਦਾ ਹੈ ਕਿ ਉਹ ਗਲਤ ਕੰਮ ਕਰ ਰਿਹਾ ਹੈ, ਤਾਂ ਉਹ ਬੰਦਾ ਯਹੋਵਾਹ ਦੇ ਵਿਰੁੱਧ ਹੈ। ਉਸ ਬੰਦੇ ਨੂੰ ਉਸ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਇਹ ਗੱਲ ਇਸਰਾਏਲ ਦੇ ਪਰਿਵਾਰ ਵਿੱਚ ਜੰਮੇ ਬੰਦੇ ਲਈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲੇ ਵਿਦੇਸ਼ੀ ਲਈ ਇੱਕੋ ਜਿਹੀ ਹੈ।