Exodus 22:28
“ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਜਾਂ ਆਪਣੇ ਨਿਆਂਕਾਰਾਂ ਨੂੰ ਕੁਝ ਗਲਤ ਨਹੀਂ ਆਖਣਾ ਚਾਹੀਦਾ।
Exodus 22:28 in Other Translations
King James Version (KJV)
Thou shalt not revile the gods, nor curse the ruler of thy people.
American Standard Version (ASV)
Thou shalt not revile God, nor curse a ruler of thy people.
Bible in Basic English (BBE)
You may not say evil of the judges, or put a curse on the ruler of your people.
Darby English Bible (DBY)
Thou shalt not revile the judges, nor curse a prince amongst thy people.
Webster's Bible (WBT)
Thou shalt not revile the gods, nor curse the ruler of thy people.
World English Bible (WEB)
"You shall not blaspheme God, nor curse a ruler of your people.
Young's Literal Translation (YLT)
`God thou dost not revile, and a prince among thy people thou dost not curse.
| Thou shalt not | אֱלֹהִ֖ים | ʾĕlōhîm | ay-loh-HEEM |
| revile | לֹ֣א | lōʾ | loh |
| the gods, | תְקַלֵּ֑ל | tĕqallēl | teh-ka-LALE |
| nor | וְנָשִׂ֥יא | wĕnāśîʾ | veh-na-SEE |
| curse | בְעַמְּךָ֖ | bĕʿammĕkā | veh-ah-meh-HA |
| the ruler | לֹ֥א | lōʾ | loh |
| of thy people. | תָאֹֽר׃ | tāʾōr | ta-ORE |
Cross Reference
Acts 23:5
ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।’”
Ecclesiastes 10:20
ਨਿੰਦਿਆ ਰਾਜੇ ਦੀ ਨਿੰਦਿਆ ਨਾ ਕਰੋ, ਆਪਣੀਆਂ ਸੋਚਾਂ ਵਿੱਚ ਵੀ ਨਹੀਂ। ਅਤੇ ਭਾਵੇਂ ਤੁਸੀਂ ਘਰ ਵਿੱਚ ਇੱਕਲੇ ਹੀ ਹੋਵੋਁ, ਅਮੀਰਾਂ ਬਾਰੇ ਮੰਦਾ ਨਾ ਬੋਲੋ। ਕਿਉਂ ਕਿ ਹੋ ਸੱਕਦਾ ਕਿ ਇੱਕ ਛੋਟਾ ਜਿਹਾ ਪੰਛੀ ਹੀ ਉੱਡ ਕੇ ਉਨ੍ਹਾਂ ਨੂੰ ਉਹ ਦੱਸ ਦੇਵੇ ਜੋ ਤੁਸੀਂ ਆਖਿਆ ਸੀ।
Jude 1:8
ਜਿਹੜੇ ਤੁਹਾਡੀ ਸੰਗਤ ਵਿੱਚ ਆਏ ਹਨ ਇਨ੍ਹਾਂ ਬਾਰੇ ਵੀ ਇਵੇਂ ਹੀ ਹੈ। ਉਹ ਸੁਪਨਿਆਂ ਦੇ ਪਿੱਛੇ ਲੱਗੇ ਹੋਏ ਹਨ। ਉਹ ਆਪਣੇ ਆਪ ਨੂੰ ਪਾਪ ਰਾਹੀਂ ਪਲੀਤ ਕਰਦੇ ਹਨ। ਉਹ ਪਰਮੇਸ਼ੁਰ ਦੇ ਅਧਿਕਾਰ ਨੂੰ ਰੱਦ ਕਰਦੇ ਹਨ। ਅਤੇ ਸੁਰਗੀ ਦੂਤਾਂ ਬਾਰੇ ਮੰਦਾ ਬੋਲਦੇ ਹਨ।
Exodus 22:8
ਪਰ ਜੇ ਤੁਸੀਂ ਚੋਰ ਨੂੰ ਨਾ ਫ਼ੜ ਸੱਕੋਂ, ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਕੀ ਘਰ ਦਾ ਮਾਲਕ ਦੋਸ਼ੀ ਹੈ ਜਾਂ ਨਹੀਂ। ਘਰ ਦੇ ਮਾਲਕ ਨੂੰ ਨਿਆਂਕਾਰਾਂ ਦੇ ਸਾਹਮਣੇ ਜਾਣਾ ਚਾਹੀਦਾ ਹੈ, ਅਤੇ ਉਹ ਸੌਂਹ ਖਾਵੇ ਕਿ ਉਸ ਨੇ ਆਪਣੇ ਗੁਆਂਢੀ ਦੀਆਂ ਚੀਜ਼ਾਂ ਨਹੀਂ ਚੁਰਾਈਆਂ।
Exodus 21:17
“ਕੋਈ ਵੀ ਜੋ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਸਰਾਪ ਦਿੰਦਾ ਹੈ, ਮਾਰਿਆ ਜਾਣਾ ਚਾਹੀਦਾ ਹੈ।
2 Peter 2:10
ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹੜੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।
1 Peter 2:17
ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ।
Titus 3:1
ਜਿਉਣ ਦਾ ਸਹੀ ਢੰਗ ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਹਮੇਸ਼ਾਂ ਅਧੀਨ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ।
Romans 13:2
ਇਸ ਲਈ ਇੱਕ ਵਿਅਕਤੀ ਜਿਹੜਾ ਅਧਿਕਾਰੀਆਂ ਦਾ ਵਿਰੋਧ ਕਰਦਾ ਹੈ ਉਹ ਪਰਮੇਸ਼ੁਰ ਦੀ ਵਿਵਸਥਾ ਦਾ ਵਿਰੋਧ ਕਰਦਾ ਹੈ। ਜਿਹੜੇ ਵਿਰੋਧ ਕਰਦੇ ਹਨ ਉਨ੍ਹਾਂ ਨੂੰ ਦੰਡ ਦਿੱਤਾ ਜਾਵੇਗਾ।
Acts 23:3
ਪੌਲੁਸ ਨੇ ਹਨਾਨਿਯਾਹ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਵੀ ਕੁੱਟੇਗਾ। ਤੂੰ ਅਜਿਹੀ ਮੈਲੀ ਕੰਧ ਹੈਂ ਜਿਸ ਉੱਪਰ ਸਫ਼ੇਦ ਰੋਗਨ ਕੀਤਾ ਹੋਇਆ ਹੈ। ਜਦੋਂ ਤੂੰ ਉੱਥੇ ਬੈਠਾ ਮੂਸਾ ਦੀ ਸ਼ਰ੍ਹਾ ਮੁਤਾਬਕ ਮੇਰਾ ਨਿਆਂ ਕਰਦਾ ਹੈ ਤੂੰ ਉਨ੍ਹਾਂ ਨੂੰ ਆਖਿਆ ਕਿ ਉਹ ਮੈਨੂੰ ਕੁੱਟਣ। ਇਹ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼ ਹੈ।”
John 10:34
ਯਿਸੂ ਨੇ ਆਖਿਆ, “ਇਹ ਤੁਹਾਡੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ।’
Psalm 138:1
ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਂ ਪੂਰੇ ਦਿਲ ਨਾਲ ਤੇਰੀ ਉਸਤਤਿ ਕਰਦਾ ਹਾਂ। ਮੈਂ ਸਾਰੇ ਦੇਵਤਿਆ ਸਾਹਮਣੇ ਤੇਰੇ ਗੀਤ ਗਾਵਾਂਗਾ।
Psalm 82:1
ਆਸਾਫ਼ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ। ਉਹ ਉਨ੍ਹਾਂ ਦੀ ਸਭਾ ਵਿੱਚ ਨਿਆਂ ਕਰਦਾ ਹੈ।
Psalm 32:6
ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਪ੍ਰਾਰਥਨਾ ਕਰਨ। ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ੍ਹ ਵਾਂਗਰਾਂ ਭਿਆਨਕ ਹੋਣ।
1 Samuel 26:9
ਪਰ ਦਾਊਦ ਨੇ ਅਬੀਸ਼ਈ ਨੂੰ ਕਿਹਾ, “ਉਸ ਨੂੰ ਨਾ ਮਾਰ ਕਿਉਂਕਿ ਯਹੋਵਾਹ ਦੇ ਮਸਹ ਹੋਏ ਉੱਪਰ ਕਿਹੜਾ ਹੈ ਜੋ ਹੱਥ ਚੁੱਕ ਕੇ ਖੁਦ ਬੇਦੋਸ਼ਾ ਠਹਿਰੇ?
1 Samuel 24:10
ਮੈਂ ਤੈਨੂੰ ਦੁੱਖ ਦੇਣਾ ਨਹੀਂ ਚਾਹੁੰਦਾ! ਇਹ ਤੂੰ ਆਪਣੀਆਂ ਅੱਖਾਂ ਨਾਲ ਖੁਦ ਦੇਖ ਸੱਕਦਾ ਹੈ। ਯਹੋਵਾਹ ਨੇ ਤੈਨੂੰ ਅੱਜ ਮੈਨੂੰ ਮਿਲਣ ਦਾ ਮੌਕਾ ਦਿੱਤਾ, ਪਰ ਮੈਂ ਤੈਨੂੰ ਮਾਰਨ ਤੋਂ ਇਨਕਾਰ ਕੀਤਾ। ਮੈਨੂੰ ਤੇਰੇ ਉੱਤੇ ਤਰਸ ਆਇਆ। ਮੈਂ ਕਿਹਾ, ‘ਮੈਂ ਆਪਣੇ ਸੁਆਮੀ ਉੱਤੇ ਘਾਤ ਨਹੀਂ ਕਰਾਂਗਾ। ਸ਼ਾਊਲ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਹੈ।’
1 Samuel 24:6
ਦਾਊਦ ਨੇ ਆਪਣੇ ਸਾਥੀਆਂ ਨੂੰ ਆਖਿਆ, “ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਕਿ ਮੈਂ ਫ਼ਿਰ ਅਜਿਹਾ ਆਪਣੇ ਰਾਜੇ ਨਾਲ ਨਹੀਂ ਕਰਾਂਗਾ। ਉਹ ਯਹੋਵਾਹ ਦੁਆਰਾ ਚੁਣਿਆ ਗਿਆ ਹੈ। ਕਿਉਂ ਕਿ ਉਹ ਚੁਣਿਆ ਹੋਇਆ ਹੈ, ਮੈਂ ਕਦੇ ਵੀ ਉਸ ਨੂੰ ਮਾਰਨ ਦੀ ਕੋਸ਼ਿਸ਼ ਨਹੀਂ ਕਰਾਂਗਾ।”
Leviticus 24:16
ਕੋਈ ਵੀ ਬੰਦਾ, ਜਿਹੜਾ ਯਹੋਵਾਹ ਦੇ ਨਾਮ ਦੇ ਵਿਰੁੱਧ ਬੋਲਦਾ ਹੈ, ਮਾਰ ਮੁਕਾਇਆ ਜਾਣਾ ਚਾਹੀਦਾ ਹੈ। ਸਾਰੇ ਲੋਕਾਂ ਨੂੰ ਉਸ ਨੂੰ ਪੱਥਰ ਮਾਰਨੇ ਚਾਹੀਦੇ ਹਨ। ਪਰਦੇਸੀਆਂ ਨੂੰ ਵੀ ਉਸੇ ਤਰ੍ਹਾਂ ਦੀ ਸਜ਼ਾ ਦੇਣੀ ਚਾਹੀਦੀ ਹੈ ਜਿਹੋ ਜਿਹੀ ਇਸਰਾਏਲ ਵਿੱਚ ਜੰਮੇ ਬੰਦੇ ਨੂੰ ਦਿੱਤੀ ਗਈ। ਜੇ ਕੋਈ ਬੰਦਾ ਯਹੋਵਾਹ ਦੇ ਨਾਮ ਨੂੰ ਸਰਾਪਦਾ ਹੈ ਉਸ ਨੂੰ ਮਾਰ ਸੁੱਟਣਾ ਚਾਹੀਦਾ ਹੈ।