Exodus 23:26
ਤੁਹਾਡੀਆਂ ਸਾਰੀਆਂ ਔਰਤਾਂ ਬੱਚੇ ਜੰਮਣ ਦੇ ਯੋਗ ਹੋਣਗੀਆਂ। ਉਨ੍ਹਾਂ ਦਾ ਕੋਈ ਬੱਚਾ ਜਨਮ ਸਮੇਂ ਨਹੀਂ ਮਰੇਗਾ। ਅਤੇ ਮੈਂ ਤੁਹਾਨੂੰ ਲੰਮੀ ਉਮਰ ਦਾ ਵਰ ਦਿਆਂਗਾ।
Exodus 23:26 in Other Translations
King James Version (KJV)
There shall nothing cast their young, nor be barren, in thy land: the number of thy days I will fulfil.
American Standard Version (ASV)
There shall none cast her young, nor be barren, in thy land: the number of thy days I will fulfil.
Bible in Basic English (BBE)
All your animals will give birth without loss, not one will be without young in all your land; I will give you a full measure of life.
Darby English Bible (DBY)
There shall nothing cast their young, nor be barren, in thy land; the number of thy days will I fulfil.
Webster's Bible (WBT)
There shall nothing cast their young, nor be barren, in thy land: I will complete the number of thy days.
World English Bible (WEB)
No one will miscarry or be barren in your land. I will fulfill the number of your days.
Young's Literal Translation (YLT)
there is not a miscarrying and barren one in thy land; the number of thy days I fulfil:
| There shall nothing | לֹ֥א | lōʾ | loh |
| young, their cast | תִֽהְיֶ֛ה | tihĕye | tee-heh-YEH |
| מְשַׁכֵּלָ֥ה | mĕšakkēlâ | meh-sha-kay-LA | |
| nor be barren, | וַֽעֲקָרָ֖ה | waʿăqārâ | va-uh-ka-RA |
| land: thy in | בְּאַרְצֶ֑ךָ | bĕʾarṣekā | beh-ar-TSEH-ha |
| אֶת | ʾet | et | |
| the number | מִסְפַּ֥ר | mispar | mees-PAHR |
| days thy of | יָמֶ֖יךָ | yāmêkā | ya-MAY-ha |
| I will fulfil. | אֲמַלֵּֽא׃ | ʾămallēʾ | uh-ma-LAY |
Cross Reference
Deuteronomy 7:14
“ਤੁਹਾਨੂੰ ਸਮੂਹ ਲੋਕਾਂ ਨਾਲੋਂ ਵੱਧ ਅਸੀਸਾਂ ਪ੍ਰਾਪਤ ਹੋਣਗੀਆਂ। ਹਰ ਪਤੀ ਅਤੇ ਪਤਨੀ ਔਲਾਦ ਪੈਦਾ ਕਰਨ ਦੇ ਯੋਗ ਹੋਵੇਗਾ। ਤੁਹਾਡੀਆਂ ਗਾਵਾਂ ਵੱਛੇ ਪੈਦਾ ਕਰਨ ਯੋਗ ਹੋਣਗੀਆਂ।
Job 5:26
ਤੂੰ ਉਸ ਕਣਕ ਵਰਗਾ ਹੋਵੇਂਗਾ ਜਿਹੜੀ ਵਾਢੀਆਂ ਦੇ ਵੇਲੇ ਤੀਕ ਉਗਦੀ ਹੈ। ਤੂੰ ਇੱਕ ਪ੍ਰਪੱਕ ਬਜ਼ੁਰਗੀ ਉਮਰ ਤੀਕ ਜੀਵੇਂਗਾ।
Psalm 55:23
ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ, ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅੱਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ। ਜਿੱਥੇ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।
Malachi 3:10
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ।
Isaiah 65:20
ਉਸ ਸ਼ਹਿਰ ਵਿੱਚ ਅਜਿਹਾ ਕੋਈ ਵੀ ਬੱਚਾ ਨਹੀਂ ਹੋਵੇਗਾ, ਜਿਹੜਾ ਜੰਮਦਾ ਅਤੇ ਸਿਰਫ਼ ਕੁਝ ਦਿਨਾਂ ਲਈ ਰਹਿੰਦਾ। ਉਸ ਸ਼ਹਿਰ ਦਾ ਕੋਈ ਵੀ ਬੰਦਾ ਛੋਟੀ ਉਮਰ ਵਿੱਚ ਨਹੀਂ ਮਰੇਗਾ। ਹਰ ਬੱਚਾ ਲੰਮੀ ਉਮਰ ਤੱਕ ਜੀਵੇਗਾ, ਅਤੇ ਹਰ ਬੁਢ੍ਢਾ ਲੰਮੇ ਸਮੇਂ ਤੱਕ ਜੀਵੇਗਾ। ਉਹ ਬੰਦਾ ਜਿਹੜਾ 100 ਵਰ੍ਹਿਆਂ ਤੱਕ ਜਿਉਂਦਾ, ਜਵਾਨ ਸੱਦਿਆ ਜਾਵੇਗਾ। ਅਤੇ ਲੋਕ ਸੋਚਣਗੇ ਕਿ ਜਿਹੜਾ ਬੰਦਾ 100 ਵਰ੍ਹਿਆਂ ਤੀਕ ਨਹੀਂ ਜਿਉਂਦਾ, ਉਹ ਸਰਾਪਿਆ ਹੋਇਆ ਹੈ।
Psalm 144:13
ਸਾਡੇ ਅਨਾਜ ਦੇ ਕੋਠੇ ਸਭ ਤਰ੍ਹਾਂ ਦੀਆਂ ਫ਼ਸਲਾਂ ਨਾਲ ਭਰੇ ਹੋਏ ਹਨ। ਸਾਡੇ ਖੇਤਾਂ ਵਿੱਚ ਹਜ਼ਾਰਾਂ ਹੀ ਭੇਡਾਂ ਹਨ।
Psalm 107:38
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਅਸੀਸ ਦਿੱਤੀ ਉਨ੍ਹਾਂ ਦੇ ਪਰਿਵਾਰ ਵੱਧਣ ਫ਼ੁਲਣ। ਉਨ੍ਹਾਂ ਕੋਲ ਬਹੁਤ ਸਾਰੇ ਪਸ਼ੂ ਸਨ।
Psalm 90:10
ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ। ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ। ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ। ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।
Job 42:17
ਅੱਯੂਬ ਬਹੁਤ ਬਜ਼ੁਰਗ ਅਵਸਥਾ ਤੱਕ, ਇੱਕ ਅਜਿਹੇ ਆਦਮੀ ਵਾਂਗ ਜੀਵਿਆ ਜਿਸਨੇ ਇੱਕ ਚੰਗੀ ਅਤੇ ਲੰਮੀ ਉਮਰ ਭੋਗੀ ਹੋਵੇ।
Job 21:10
ਉਨ੍ਹਾਂ ਦੇ ਬਲਦ ਕਦੇ ਮੇਲ ਕਰਨ ਤੋਂ ਨਹੀਂ ਖੁਂਝਦੇ। ਉਨ੍ਹਾਂ ਦੀਆਂ ਗਾਵਾਂ ਦੇ ਵੱਛੇ ਹੁੰਦੇ ਹਨ, ਤੇ ਵੱਛੇ ਜਨਮ ਸਮੇਂ ਨਹੀਂ ਮਰਦੇ।
1 Chronicles 23:1
ਲੇਵੀਆਂ ਲਈ ਮੰਦਰ ਵਿੱਚ ਸੇਵਾ ਕਰਨ ਦੀਆਂ ਵਿਉਂਤਾਂ ਹੁਣ ਦਾਊਦ ਬੁੱਢਾ ਹੋ ਚੁੱਕਾ ਸੀ ਇਸ ਲਈ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਇਆ।
Deuteronomy 28:4
ਤੁਹਾਨੂੰ ਅਸੀਸ ਮਿਲੇਗੀ ਅਤੇ ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ। ਤੁਹਾਡੀ ਧਰਤੀ ਅਸੀਸਮਈ ਹੋਵੇਗੀ ਅਤੇ ਤੁਹਾਨੂੰ ਚੰਗੀਆਂ ਫ਼ਸਲਾਂ ਦੇਵੇਗੀ ਤੁਹਾਡੇ ਜਾਨਵਰ ਬਹੁਤ ਸਾਰੀਂ ਸੰਤਾਨਾ ਨਾਲ ਅਸੀਸਮਈ ਹੋਣਗੇ। ਤੁਹਾਡੇ ਪਸ਼ੂ ਵੱਛਿਆਂ ਨਾਲ ਅਤੇ ਤੁਹਾਡੇ ਇੱਜੜ ਲੇਲਿਆਂ ਨਾਲ ਅਸੀਸਮਈ ਹੋਣਗੇ।
Genesis 35:29
ਫ਼ੇਰ ਇਸਹਾਕ ਕਮਜ਼ੋਰ ਹੋ ਗਿਆ ਅਤੇ ਉਸਦੀ ਮੌਤ ਹੋ ਗਈ। ਇਸਹਾਕ ਨੇ ਲੰਮੀ ਭਰਪੂਰ ਜ਼ਿੰਦਗੀ ਜੀਵੀ ਸੀ। ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਉਸ ਦੇ ਪਿਤਾ ਵਾਲੀ ਥਾਵੇਂ ਹੀ ਦਫ਼ਨਾ ਦਿੱਤਾ।
Genesis 25:8
ਫ਼ੇਰ ਅਬਰਾਹਾਮ ਕਮਜ਼ੋਰ ਹੋ ਗਿਆ ਅਤੇ ਮਰ ਗਿਆ। ਉਸ ਨੇ ਲੰਬੀ ਅਤੇ ਸੰਤੁਸ਼ਟ ਜ਼ਿੰਦਗੀ ਭੋਗੀ ਸੀ। ਉਸਦਾ ਦੇਹਾਂਤ ਹੋ ਗਿਆ ਅਤੇ ਉਸ ਨੂੰ ਆਪਣੇ ਲੋਕਾਂ ਕੋਲ ਲਿਆਂਦਾ ਗਿਆ।