Exodus 24:11
ਇਸਰਾਏਲ ਦੇ ਸਾਰੇ ਆਗੂਆਂ ਨੇ ਪਰਮੇਸ਼ੁਰ ਨੂੰ ਦੇਖਿਆ, ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਉਨ੍ਹਾਂ ਸਾਰਿਆਂ ਨੇ ਰਲ-ਮਿਲ ਕੇ ਖਾਧਾ ਕੀਤਾ।
Exodus 24:11 in Other Translations
King James Version (KJV)
And upon the nobles of the children of Israel he laid not his hand: also they saw God, and did eat and drink.
American Standard Version (ASV)
And upon the nobles of the children of Israel he laid not his hand: and they beheld God, and did eat and drink.
Bible in Basic English (BBE)
And he put not his hand on the chiefs of the children of Israel: they saw God, and took food and drink.
Darby English Bible (DBY)
And on the nobles of the children of Israel he laid not his hand: they saw God, and ate and drank.
Webster's Bible (WBT)
And upon the nobles of the children of Israel he laid not his hand: also they saw God, and ate and drank.
World English Bible (WEB)
He didn't lay his hand on the nobles of the children of Israel. They saw God, and ate and drank.
Young's Literal Translation (YLT)
and unto those of the sons of Israel who are near He hath not put forth His hand, and they see God, and eat and drink.
| And upon | וְאֶל | wĕʾel | veh-EL |
| the nobles | אֲצִילֵי֙ | ʾăṣîlēy | uh-tsee-LAY |
| children the of | בְּנֵ֣י | bĕnê | beh-NAY |
| of Israel | יִשְׂרָאֵ֔ל | yiśrāʾēl | yees-ra-ALE |
| he laid | לֹ֥א | lōʾ | loh |
| not | שָׁלַ֖ח | šālaḥ | sha-LAHK |
| hand: his | יָד֑וֹ | yādô | ya-DOH |
| also they saw | וַֽיֶּחֱזוּ֙ | wayyeḥĕzû | va-yeh-hay-ZOO |
| אֶת | ʾet | et | |
| God, | הָ֣אֱלֹהִ֔ים | hāʾĕlōhîm | HA-ay-loh-HEEM |
| and did eat | וַיֹּֽאכְל֖וּ | wayyōʾkĕlû | va-yoh-heh-LOO |
| and drink. | וַיִּשְׁתּֽוּ׃ | wayyištû | va-yeesh-TOO |
Cross Reference
Exodus 19:21
ਯਹੋਵਾਹ ਨੇ ਮੂਸਾ ਨੂੰ ਆਖਿਆ, “ਹੇਠਾ ਜਾ ਅਤੇ ਲੋਕਾਂ ਨੂੰ ਚਿਤਾਵਨੀ ਦੇ ਕਿ ਮੇਰੇ ਨੇੜੇ ਨਾ ਆਉਣ ਤੇ ਮੇਰੇ ਵੱਲ ਨਾ ਦੇਖਣ। ਜੇ ਉਹ ਅਜਿਹਾ ਕਰਨਗੇ ਤਾਂ ਬਹੁਤ ਸਾਰੇ ਲੋਕ ਮਰ ਜਾਣਗੇ।
Exodus 18:12
ਯਿਥਰੋ ਪਰਮੇਸ਼ੁਰ ਦੇ ਆਦਰ ਲਈ ਕੁਝ ਬਲੀਆਂ ਤੇ ਭੇਟਾ ਲੈ ਕੇ ਆਇਆ। ਫ਼ੇਰ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਯਹੋਵਾਹ ਦੇ ਸਾਹਮਣੇ ਮੂਸਾ ਦੇ ਸੌਹਰੇ ਯਿਥਰੋ ਕੋਲ ਰੋਟੀ ਖਾਣ ਲਈ ਇਕੱਠੇ ਹੋ ਕੇ ਆਏ।
Genesis 31:54
ਫ਼ੇਰ ਯਾਕੂਬ ਨੇ ਇੱਕ ਜਾਨਵਰ ਮਾਰਿਆ ਅਤੇ ਇਸ ਨੂੰ ਪਰਬਤ ਉੱਤੇ ਬਲੀ ਵਜੋਂ ਚੜ੍ਹਾਇਆ। ਅਤੇ ਉਸ ਨੇ ਆਪਣੇ ਆਦਮੀਆਂ ਨੂੰ ਭੋਜਨ ਸਾਂਝਾ ਕਰਨ ਦਾ ਸੱਦਾ ਦਿੱਤਾ। ਜਦੋਂ ਉਹ ਭੋਜਨ ਕਰ ਹਟੇ ਤਾਂ ਉਨ੍ਹਾਂ ਨੇ ਆਪਣੇ ਦੋਹਤਿਆਂ
Genesis 16:13
ਯਹੋਵਾਹ ਨੇ ਹਾਜਰਾ ਨਾਲ ਗੱਲ ਕੀਤੀ। ਉਸ ਨੇ ਯਹੋਵਾਹ ਨੂੰ ਜਿਸਨੇ ਉਸ ਨਾਲ ਗੱਲ ਕੀਤੀ ਇਉਂ ਬੁਲਾਇਆ, “‘ਪਰਮੇਸ਼ੁਰ ਜਿਹੜਾ ਮੇਰੇ ਵੱਲ ਧਿਆਨ ਦਿੰਦਾ।’” ਉਸ ਨੇ ਉਸਦਾ ਅਜਿਹਾ ਨਾਮ ਇਸ ਲਈ ਧਰਿਆ ਕਿਉਂਕਿ ਉਸ ਨੇ ਸੋਚਿਆ, “ਮੈਂ ਦੇਖਦੀ ਹਾਂ ਕਿ ਇੱਥੇ ਵੀ, ਪਰਮੇਸ਼ੁਰ ਮੈਨੂੰ ਦੇਖਦਾ ਹੈ ਅਤੇ ਮੇਰਾ ਧਿਆਨ ਰੱਖਦਾ ਹੈ!”
Nehemiah 2:16
ਅਧਿਕਾਰੀ ਨਹੀਂ ਜਾਣਦੇ ਸਨ ਕਿ ਮੈਂ ਕਿੱਥੋ ਗਿਆ ਸੀ ਤੇ ਨਾ ਹੀ ਇਹ ਪਤਾ ਸੀ ਕਿ ਮੈਂ ਕੀ ਕਰ ਰਿਹਾ ਸੀ। ਮੈਂ ਅਜੇ ਤੀਕ ਯਹੂਦੀਆਂ, ਜਾਜਕਾਂ, ਸੱਜਣਾ, ਅਧਿਕਾਰੀਆਂ ਅਤੇ ਦੂਸਰਿਆਂ ਨੂੰ ਜੋ ਕੰਮ ਕਰਦੇ ਸਨ, ਕੁਝ ਵੀ ਨਹੀਂ ਦੱਸਿਆ ਸੀ।
Ecclesiastes 9:7
ਜਦੋਂ ਤੱਕ ਹੋ ਸੱਕੇ ਜੀਵਨ ਨੂੰ ਮਾਣੋ ਇਸ ਲਈ ਜਾਓ ਅਤੇ ਆਪਣੇ ਭੋਜਨ ਦਾ ਸੁਆਦ ਮਾਣੋ। ਆਪਣੀ ਮੈਅ ਪੀਓ ਅਤੇ ਪ੍ਰਸੰਨ ਹੋਵੋ। ਕਿਉਂ ਜੋ ਪਰਮੇਸ਼ੁਰ ਤੁਹਾਡੀਆਂ ਕਰਨੀਆਂ ਨਾਲ ਪ੍ਰਸੰਨ ਹੈ।
Jeremiah 14:3
ਲੋਕਾਂ ਦੇ ਆਗੂ ਆਪਣੇ ਸੇਵਕਾਂ ਨੂੰ ਪਾਣੀ ਲਿਆਉਣ ਲਈ ਭੇਜਦੇ ਨੇ। ਸੇਵਕ ਪਾਣੀ ਦੇ ਭੰਡਾਰਾਂ ਵੱਲ ਜਾਂਦੇ ਨੇ, ਪਰ ਉਨ੍ਹਾਂ ਨੂੰ ਪਾਣੀ ਨਹੀਂ ਮਿਲਦਾ। ਉਹ ਖਾਲੀ ਘੜਿਆਂ ਨਾਲ ਵਾਪਸ ਆ ਜਾਂਦੇ ਹਨ। ਉਹ ਇਸੇ ਲਈ ਸ਼ਰਮਿੰਦੇ ਅਤੇ ਸੰਕੇਚੋ ਹੋਏ ਨੇ। ਉਹ ਸ਼ਰਮ ਨਾਲ ਆਪਣੇ ਸਿਰ ਢੱਕ ਲੈਂਦੇ ਨੇ।
Luke 15:23
ਇੱਕ ਮੋਟਾ ਵਛਾ ਲਿਆਓ ਅਤੇ ਉਸ ਨੂੰ ਕੱਟੋ। ਅਸੀਂ ਦਾਵਤ ਕਰੀਏ ਅਤੇ ਅਨੰਦ ਕਰੀਏ।
1 Corinthians 10:16
ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਧੰਨਵਾਦ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹੜੀ ਰੋਟੀ ਅਸੀਂ ਤੋੜਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ?
2 Chronicles 23:20
ਫ਼ਿਰ ਯਹੋਯਾਦਾ ਨੇ ਸੌ-ਸੌ ਦੇ ਸਰਦਾਰਾਂ, ਲੋਕਾਂ ਦੇ ਸ਼ਾਸਕਾਂ ਅਤੇ ਜ਼ਮੀਂਦਾਰਾਂ ਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਤੇ ਪਾਤਸ਼ਾਹ ਨੂੰ ਯਹੋਵਾਹ ਦੇ ਮੰਦਰ ਤੋਂ ਉਤਾਰ ਲਿਆਏ ਅਤੇ ਉੱਚੇ ਫ਼ਾਟਕ ਦੇ ਰਸਤੇ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਫ਼ਿਰ ਪਾਤਸ਼ਾਹ ਨੂੰ ਰਾਜ ਸਿੰਘਾਸਣ ਤੇ ਬਿਰਾਜਮਾਨ ਕੀਤਾ।
1 Kings 21:8
ਤਦ ਈਜ਼ਬਲ ਨੇ ਕੁਝ ਖਤ ਲਿਖੇ ਤੇ ਉਨ੍ਹਾਂ ਤੇ ਦਸਤਖਤ ਕੀਤੇ ਅਤੇ ਖਤਾਂ ਤੇ ਮੋਹਰ ਲਾਉਣ ਲਈ ਅਹਾਬ ਦੀ ਮੋਹਰ ਦੀ ਵਰਤੋਂ ਕੀਤੀ। ਫ਼ੇਰ ਉਸ ਨੇ ਉਨ੍ਹਾਂ ਨੂੰ ਖਤਾਂ ਨੂੰ ਬਜ਼ੁਰਗਾਂ ਅਤੇ ਸੱਜਣਾ ਕੋਲ ਭੇਜਿਆ ਜਿਹੜੇ ਨਬੋਥ ਦੇ ਨਾਲ ਉਸੇ ਸ਼ਹਿਰ ਵਿੱਚ ਰਹਿੰਦੇ ਸਨ।
Judges 13:22
ਮਾਨੋਆਹ ਨੇ ਆਪਣੀ ਪਤਨੀ ਨੂੰ ਆਖਿਆ, “ਅਸੀਂ ਪਰਮੇਸ਼ੁਰ ਦਾ ਦੀਦਾਰ ਕੀਤਾ ਹੈ! ਅਸੀਂ ਕਿਸੇ ਕਾਰਣ ਅਵੱਸ਼ ਮਰ ਜਾਵਾਂਗੇ!”
Genesis 32:24
ਪਰਮੇਸ਼ੁਰ ਨਾਲ ਯੁੱਧ ਯਾਕੂਬ ਉਹ ਆਦਮੀ ਸੀ ਜਿਸਨੇ ਅਖੀਰ ਵਿੱਚ ਨਦੀ ਪਾਰ ਕੀਤੀ। ਪਰ ਇਸਤੋਂ ਪਹਿਲਾਂ ਕਿ ਉਹ ਨਦੀ ਪਾਰ ਕਰ ਸੱਕੇ, ਜਦੋਂ ਉਹ ਹਾਲੇ ਇੱਕਲਾ ਹੀ ਸੀ, ਤਾਂ ਇੱਕ ਆਦਮੀ ਉਸ ਨਾਲ ਘੁਲਣ ਲੱਗਾ। ਉਹ ਆਦਮੀ ਸੂਰਜ ਨਿਕਲਣ ਤੱਕ ਉਸ ਨਾਲ ਲੜਦਾ ਰਿਹਾ।
Exodus 24:1
ਪਰਮੇਸ਼ੁਰ ਤੇ ਇਸਰਾਏਲ ਆਪਣਾ ਇਕਰਾਰਨਾਮਾ ਕਰਦੇ ਹਨ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੁਸੀਂ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਪਰਬਤ ਕੋਲ ਆਕੇ ਦੂਰ ਤੋਂ ਮੇਰੀ ਉਪਾਸਨਾ ਕਰੋ।
Exodus 24:9
ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ 70 ਬਜ਼ੁਰਗ ਪਰਬਤ ਉੱਤੇ ਗਏ।
Exodus 33:20
ਪਰ ਤੂੰ ਮੇਰਾ ਚਿਹਰਾ ਨਹੀਂ ਦੇਖ ਸੱਕੇਂਗਾ। ਕੋਈ ਵੀ ਬੰਦਾ ਮੈਨੂੰ ਦੇਖਕੇ ਜਿਉਂਦਾ ਨਹੀਂ ਰਹਿ ਸੱਕਦਾ।
Numbers 21:18
ਮਹਾਨ ਆਦਮੀਆਂ ਨੇ ਆਪਣੀਆਂ ਸੋਟੀਆਂ ਅਤੇ ਸੱਬਲਾਂ ਦੀ ਮਦਦ ਨਾਲ ਉਹ ਖੂਹ ਪੁੱਟਿਆ ਸੀ। ਇਹ ਮਾਰੂਥਲ ਵਿੱਚ ਇੱਕ ਸੁਗਾਤ ਹੈ। ਇਸ ਲਈ ਲੋਕਾਂ ਨੇ ਉਸ ਖੂਹ ਨੂੰ ‘ਮੱਤਾਨਾਹ’ ਬੁਲਾਇਆ।”
Deuteronomy 4:33
ਤੁਸੀਂ ਲੋਕਾਂ ਨੇ ਪਰਮੇਸ਼ੁਰ ਨੂੰ ਅੱਗ ਵਿੱਚੋਂ ਤੁਹਾਡੇ ਨਾਲ ਗੱਲਾਂ ਕਰਦਿਆਂ ਸੁਣਿਆ, ਅਤੇ ਹਾਲੇ ਵੀ ਜਿਉਂਦੇ ਹੋ! ਕੀ ਅਜਿਹਾ ਕਿਸੇ ਹੋਰ ਨਾਲ ਵਾਪਰਿਆ ਹੈ? ਨਹੀਂ!
Deuteronomy 12:7
ਤੁਸੀਂ ਅਤੇ ਤੁਹਾਡੇ ਪਰਿਵਾਰ ਉਸ ਥਾਂ ਸਾਂਝਾ ਭੋਜਨ ਕਰੋਂਗੇ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉੱਥੇ ਤੁਹਾਡੇ ਨਾਲ ਹੋਵੇਗਾ। ਉਸ ਥਾਂ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸਾਂਝਿਆਂ ਕਰਨ ਦਾ ਆਨੰਦ ਮਾਣੋਗੇ ਜਿਨ੍ਹਾਂ ਲਈ ਤੁਸੀਂ ਕੰਮ ਕੀਤਾ ਸੀ। ਤੁਸੀਂ ਯਾਦ ਕਰੋਂਗੇ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਇਹ ਚੰਗੀਆਂ ਚੀਜ਼ਾਂ ਦਿੱਤੀਆਂ ਸਨ।
Judges 5:13
“ਫ਼ੇਰ ਬਚੇ ਹੋਏ ਤਕੜਿਆਂ ਨਾਲ ਲੜਨ ਲਈ ਹੇਠਾਂ ਚੱਲੇ ਗਏ। ਯਹੋਵਾਹ ਦੇ ਲੋਕ ਮੇਰੇ ਲਈ ਯੋਧਿਆਂ ਦੇ ਖਿਲਾਫ਼ ਲੜਨ ਲਈ ਹੇਠਾਂ ਗਏ।
Genesis 18:18
ਅਬਰਾਹਾਮ ਇੱਕ ਮਹਾਨ ਤੇ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਅਤੇ ਧਰਤੀ ਦੇ ਸਾਰੇ ਲੋਕਾਂ ਨੂੰ ਉਸ ਦੇ ਕਾਰਣ ਅਸੀਸ ਮਿਲੇਗੀ।