Exodus 29:33
ਇਨ੍ਹਾਂ ਚੜ੍ਹਾਵਿਆਂ ਦੀ ਵਰਤੋਂ ਉਦੋਂ ਉਨ੍ਹਾਂ ਦਾ ਪਰਾਸਚਿਤ ਕਰਨ ਲਈ ਕੀਤੀ ਗਈ ਸੀ ਜਦੋਂ ਉਨ੍ਹਾਂ ਨੂੰ ਜਾਜਕ ਬਣਾਇਆ ਗਿਆ ਸੀ। ਹੁਣ ਉਨ੍ਹਾਂ ਨੂੰ ਉਹ ਭੇਟਾਂ ਖਾਣੀਆਂ ਚਾਹੀਦੀਆਂ ਹਨ। ਕਿਸੇ ਵੀ ਅਜਨਬੀ ਨੂੰ ਇਹ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ, ਕਿਉਂਕਿ ਉਹ ਪਵਿੱਤਰ ਹਨ।
Exodus 29:33 in Other Translations
King James Version (KJV)
And they shall eat those things wherewith the atonement was made, to consecrate and to sanctify them: but a stranger shall not eat thereof, because they are holy.
American Standard Version (ASV)
And they shall eat those things wherewith atonement was made, to consecrate `and' to sanctify them: but a stranger shall not eat thereof, because they are holy.
Bible in Basic English (BBE)
All those things which were used as offerings to take away sin, and to make them holy to be priests, they may have for food: but no one who is not a priest may have them, for they are holy food.
Darby English Bible (DBY)
They shall eat the things with which the atonement was made, to consecrate [and] to hallow them; but a stranger shall not eat [of them], for they are holy.
Webster's Bible (WBT)
And they shall eat those things with which the atonement was made, to consecrate and to sanctify them: but a stranger shall not eat of them, because they are holy.
World English Bible (WEB)
They shall eat those things with which atonement was made, to consecrate and sanctify them: but a stranger shall not eat of it, because they are holy.
Young's Literal Translation (YLT)
and they have eaten those things by which there is atonement to consecrate their hand, to sanctify them; and a stranger doth not eat -- for they `are' holy;
| And they shall eat | וְאָֽכְל֤וּ | wĕʾākĕlû | veh-ah-heh-LOO |
| those things wherewith | אֹתָם֙ | ʾōtām | oh-TAHM |
| made, was atonement the | אֲשֶׁ֣ר | ʾăšer | uh-SHER |
| to consecrate | כֻּפַּ֣ר | kuppar | koo-PAHR |
| בָּהֶ֔ם | bāhem | ba-HEM | |
| sanctify to and | לְמַלֵּ֥א | lĕmallēʾ | leh-ma-LAY |
| them: but a stranger | אֶת | ʾet | et |
| not shall | יָדָ֖ם | yādām | ya-DAHM |
| eat | לְקַדֵּ֣שׁ | lĕqaddēš | leh-ka-DAYSH |
| thereof, because | אֹתָ֑ם | ʾōtām | oh-TAHM |
| they | וְזָ֥ר | wĕzār | veh-ZAHR |
| are holy. | לֹֽא | lōʾ | loh |
| יֹאכַ֖ל | yōʾkal | yoh-HAHL | |
| כִּי | kî | kee | |
| קֹ֥דֶשׁ | qōdeš | KOH-desh | |
| הֵֽם׃ | hēm | hame |
Cross Reference
Numbers 18:4
ਉਹ ਤੁਹਾਡੇ ਵਿੱਚ ਸ਼ਾਮਿਲ ਹੋਣਗੇ ਅਤੇ ਤੁਹਾਡੇ ਨਾਲ ਕੰਮ ਕਰਨਗੇ। ਉਹ ਮੰਡਲੀ ਵਾਲੇ ਤੰਬੂ ਦੀ ਸਾਂਭ-ਸੰਭਾਲ ਲਈ ਜ਼ਿੰਮੇਵਾਰ ਹੋਣਗੇ। ਜਿਹੜਾ ਵੀ ਕੰਮ ਤੰਬੂ ਵਿੱਚ ਕਰਨ ਵਾਲਾ ਹੋਵੇਗਾ ਉਹ ਉਨ੍ਹਾਂ ਰਾਹੀ ਹੀ ਕੀਤਾ ਜਾਵੇਗਾ। ਹੋਰ ਕੋਈ ਵੀ ਉੱਥੇ ਨਾ ਆਵੇ ਜਿੱਥੇ ਤੁਸੀਂ ਹੋ।
1 Corinthians 11:26
ਹਰ ਵਾਰੀ ਜਦੋਂ ਤੁਸੀਂ ਇਹ ਰੋਟੀ ਖਾਂਦੇ ਹੋ ਅਤੇ ਇਹ ਪਿਆਲਾ ਪੀਂਦੇ ਹੋ, ਤੁਸੀਂ ਪ੍ਰਭੂ ਦੀ ਮ੍ਰਿਤੂ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹੋ ਜਦੋਂ ਤੱਕ ਉਹ ਨਾ ਆਵੇ।
1 Corinthians 11:24
ਉਸ ਨੇ ਰੋਟੀ ਲਈ ਪਰਮੇਸ਼ੁਰ ਨੂੰ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀ ਨੂੰ ਤੋੜਿਆ ਅਤੇ ਆਖਿਆ, “ਇਹ ਮੇਰਾ ਸਰੀਰ ਹੈ; ਇਹ ਤੁਹਾਡੇ ਲਈ ਹੈ। ਤੁਹਾਨੂੰ ਇਹ ਮੈਨੂੰ ਯਾਦ ਕਰਨ ਲਈ ਕਰਨਾ ਚਾਹੀਦਾ ਹੈ।”
John 6:53
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਤੁਹਾਡੇ ਵਿੱਚ ਸੱਚਾ ਜੀਵਨ ਨਹੀਂ ਹੋਵੇਗਾ।
Psalm 22:26
ਗਰੀਬ ਲੋਕੋ, ਆਉ ਭੋਜਨ ਕਰੋ ਤੇ ਸੰਤੁਸ਼ਟ ਹੋ ਜਾਵੋ। ਤੁਸੀਂ ਸਾਰੇ, ਜਿਹੜੇ ਯਹੋਵਾਹ ਨੂੰ ਲੱਭਦੇ ਆਏ ਹੋ ਉਸਦੀ ਉਸਤਤਿ ਕਰੋ। ਤੁਹਾਡੇ ਦਿਲ ਸਦਾ ਲਈ ਪ੍ਰਸੰਨ ਰਹਿਣ।
Numbers 18:7
ਪਰ, ਹਾਰੂਨ ਸਿਰਫ਼ ਤੂੰ ਅਤੇ ਤੇਰੇ ਪੁੱਤਰ ਹੀ ਜਾਜਕ ਵਜੋਂ ਸੇਵਾ ਕਰਨ। ਸਿਰਫ਼ ਤੁਸੀਂ ਹੀ ਹੋ ਜਿਹੜੇ ਜਗਵੇਦੀ ਦੇ ਨੇੜੇ ਜਾ ਸੱਕਦੇ ਹੋ। ਸਿਰਫ਼ ਤੁਸੀਂ ਹੀ ਹੋ ਜਿਹੜੇ ਪਰਦੇ ਅੰਦਰ ਅੱਤ ਪਾਵਨ ਸਥਾਨ ਵਿੱਚ ਜਾ ਸੱਕਦੇ ਹੋ। ਮੈਂ ਤੁਹਾਨੂੰ ਇੱਕ ਸੁਗਾਤ ਦੇ ਰਿਹਾ ਹਾਂ-ਤੁਹਾਡੀ ਜਾਜਕ ਵਜੋਂ ਸੇਵਾ ਨੂੰ। ਹੋਰ ਕੋਈ ਵੀ ਜਿਹੜਾ ਮੇਰੇ ਪਵਿੱਤਰ ਸਥਾਨ ਦੇ ਨੇੜੇ ਆਵੇਗਾ, ਅਵੱਸ਼ ਮਾਰਿਆ ਜਾਏਗਾ।”
Numbers 16:40
ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਰਾਹੀਂ ਉਸ ਨੂੰ ਆਦੇਸ਼ ਦਿੱਤਾ ਸੀ। ਇਹ ਇਸਰਾਏਲ ਦੇ ਲੋਕਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰਨ ਵਾਲਾ ਸੰਕੇਤ ਸੀ ਕਿ ਸਿਰਫ਼ ਹਾਰੂਨ ਦੇ ਪਰਿਵਾਰ ਦੇ ਬੰਦਿਆਂ ਨੂੰ ਹੀ ਯਹੋਵਾਹ ਅੱਗੇ ਧੂਫ਼ ਧੁਖਾਉਣੀ ਚਾਹੀਦੀ ਸੀ। ਹੋਰ ਹਰ ਉਹ ਆਦਮੀ ਜਿਹੜਾ ਯਹੋਵਾਹ ਅੱਗੇ ਧੂਫ਼ ਧੁਖਾਵੇਗਾ ਉਹ ਕੋਰਹ ਅਤੇ ਉਸ ਦੇ ਅਨੁਯਾਈਆਂ ਵਾਂਗ ਮਾਰਿਆ ਜਾਵੇਗਾ।
Numbers 16:5
ਫ਼ੇਰ ਮੂਸਾ ਨੇ ਕੋਰਹ ਅਤੇ ਉਸ ਦੇ ਸਾਰੇ ਅਨੁਯਾਈਆਂ ਨੂੰ ਆਖਿਆ, “ਕੱਲ੍ਹ ਸਵੇਰੇ ਯਹੋਵਾਹ ਦਰਸਾ ਦੇਵੇਗਾ ਕਿ ਕਿਹੜਾ ਬੰਦਾ ਸੱਚ ਮੁੱਚ ਉਸਦਾ ਹੈ। ਯਹੋਵਾਹ ਦਰਸਾ ਦੇਵੇਗਾ ਕਿ ਕਿਹੜਾ ਬੰਦਾ ਸੱਚ ਮੁੱਚ ਪਵਿੱਤਰ ਹੈ। ਅਤੇ ਯਹੋਵਾਹ ਉਸ ਬੰਦੇ ਨੂੰ ਆਪਣੇ ਨੇੜੇ ਲੈ ਆਵੇਗਾ। ਯਹੋਵਾਹ ਉਸ ਬੰਦੇ ਨੂੰ ਚੁਣ ਲਵੇਗਾ, ਅਤੇ ਯਹੋਆਹ ਉਸ ਬੰਦੇ ਨੂੰ ਆਪਣੇ ਨੇੜੇ ਲੈ ਆਵੇਗਾ।
Numbers 3:38
ਮੂਸਾ, ਹਾਰੂਨ ਅਤੇ ਉਸ ਦੇ ਪੁੱਤਰਾ ਨੇ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਪਵਿੱਤਰ ਤੰਬੂ ਦੇ ਪੂਰਬ ਵੱਲ ਡੇਰਾ ਲਾਇਆ। ਉਨ੍ਹਾਂ ਨੂੰ ਪਵਿੱਤਰ ਸਥਾਨ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਨੇ ਇਹ ਕੰਮ ਇਸਰਾਏਲ ਦੇ ਸਾਰੇ ਲੋਕਾਂ ਲਈ ਕੀਤਾ। ਹੋਰ ਜਿਹੜਾ ਵੀ ਪਵਿੱਤਰ ਸਥਾਨ ਦੇ ਨੇੜੇ ਆਉਂਦਾ ਉਸ ਨੇ ਮਾਰਿਆ ਜਾਣਾ ਸੀ।
Numbers 3:10
“ਹਾਰੂਨ ਅਤੇ ਉਸ ਦੇ ਪੁੱਤਰ ਨੂੰ ਜਾਜਕ ਥਾਪੋ। ਉਨ੍ਹਾਂ ਨੂੰ ਆਪਣਾ ਫ਼ਰਜ਼ ਅਵੱਸ਼ ਪੂਰਾ ਕਰਨਾ ਚਾਹੀਦਾ ਹੈ ਅਤੇ ਜਾਜਕਾਂ ਵਜੋਂ ਸੇਵਾ ਕਰਨੀ ਚਾਹੀਦੀ ਹੈ। ਹੋਰ ਜਿਹੜਾ ਵੀ ਬੰਦਾ ਪਵਿੱਤਰ ਵਸਤਾਂ ਦੇ ਨੇੜੇ ਆਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਅਵੱਸ਼ ਹੀ ਮਾਰ ਦਿੱਤਾ ਜਾਵੇਗਾ।”
Numbers 1:51
ਜਦੋਂ ਕਦੇ ਵੀ ਪਵਿੱਤਰ ਤੰਬੂ ਨੂੰ ਕਿਤੇ ਲਿਜਾਣਾ ਪਵੇ ਤਾਂ ਇਹ ਗੱਲ ਲੇਵੀ ਦੇ ਆਦਮੀਆਂ ਨੂੰ ਕਰਨੀ ਚਾਹੀਦੀ ਹੈ। ਉਹੀ ਉਹ ਲੋਕ ਹਨ ਜਿਹੜੇ ਪਵਿੱਤਰ ਤੰਬੂ ਦੀ ਦੇਖ-ਭਾਲ ਕਰਨਗੇ। ਜੇ ਕੋਈ ਅਜਿਹਾ ਆਦਮੀ ਜਿਹੜਾ ਲੇਵੀ ਦੇ ਪਰਿਵਾਰ ਵਿੱਚੋਂ ਨਹੀਂ ਹੈ ਅਤੇ ਤੰਬੂ ਦੀ ਦੇਖ-ਭਾਲ ਕਰਨ ਦੀ ਕੋਸ਼ਿਸ਼ ਕਰਦਾ ਹੈ। ਤਾਂ ਉਸ ਨੂੰ ਅਵੱਸ਼ ਹੀ ਮਾਰ ਦੇਣਾ ਚਾਹੀਦਾ ਹੈ।
Leviticus 22:10
ਸਿਰਫ਼ ਜਾਜਕ ਦੇ ਪਰਿਵਾਰ ਦੇ ਲੋਕ ਪਵਿੱਤਰ ਭੋਜਨ ਨੂੰ ਖਾ ਸੱਕਦੇ ਹਨ। ਜਾਜਕ ਕੋਲ ਠਹਿਰਿਆ ਹੋਇਆ ਕੋਈ ਪ੍ਰਹੁਣਾ ਜਾਂ ਭਾੜੇ ਦਾ ਨੌਕਰ ਵੀ ਪਵਿੱਤਰ ਭੋਜਨ ਨਹੀਂ ਖਾ ਸੱਕਦਾ।
Leviticus 10:13
ਅੱਗ ਦੁਆਰਾ ਦਿੱਤੀ ਭੇਟ ਦਾ ਇਹ ਹਿੱਸਾ ਤੇਰੇ ਅਤੇ ਤੇਰੇ ਪੁੱਤਰਾਂ ਦਾ ਹੈ। ਇਹੀ ਹੈ ਜਿਸਦਾ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ। ਪਰ ਤੁਹਾਨੂੰ ਇਹ ਕਿਸੇ ਪਵਿੱਤਰ ਸਥਾਨ ਵਿੱਚ ਖਾਣਾ ਚਾਹੀਦਾ ਹੈ।