Exodus 29:7
ਮਸਹ ਕਰਨ ਦਾ ਤੇਲ ਲੈ ਕੇ ਹਾਰੂਨ ਦੇ ਸਿਰ ਤੇ ਚੋਅ। ਇਹ ਦਰਸਾਵੇਗਾ ਕਿ ਹਾਰੂਨ ਨੂੰ ਇਸ ਕਾਰਜ ਲਈ ਚੁਣਿਆ ਗਿਆ ਹੈ।
Exodus 29:7 in Other Translations
King James Version (KJV)
Then shalt thou take the anointing oil, and pour it upon his head, and anoint him.
American Standard Version (ASV)
Then shalt thou take the anointing oil, and pour it upon his head, and anoint him.
Bible in Basic English (BBE)
Then take the oil and put it on his head.
Darby English Bible (DBY)
and shalt take the anointing oil, and pour [it] on his head, and anoint him.
Webster's Bible (WBT)
Then shalt thou take the anointing oil, and pour it upon his head, and anoint him.
World English Bible (WEB)
Then you shall take the anointing oil, and pour it on his head, and anoint him.
Young's Literal Translation (YLT)
and hast taken the anointing oil, and hast poured `it' on his head, and hast anointed him.
| Then shalt thou take | וְלָֽקַחְתָּ֙ | wĕlāqaḥtā | veh-la-kahk-TA |
| אֶת | ʾet | et | |
| the anointing | שֶׁ֣מֶן | šemen | SHEH-men |
| oil, | הַמִּשְׁחָ֔ה | hammišḥâ | ha-meesh-HA |
| pour and | וְיָֽצַקְתָּ֖ | wĕyāṣaqtā | veh-ya-tsahk-TA |
| it upon | עַל | ʿal | al |
| his head, | רֹאשׁ֑וֹ | rōʾšô | roh-SHOH |
| and anoint | וּמָֽשַׁחְתָּ֖ | ûmāšaḥtā | oo-ma-shahk-TA |
| him. | אֹתֽוֹ׃ | ʾōtô | oh-TOH |
Cross Reference
Numbers 35:25
ਜੇ ਭਾਈਚਾਰਾ ਮਾਰਨ ਵਾਲੇ ਨੂੰ ਮਾਰਨ ਵਾਲੇ ਦੇ ਪਰਿਵਾਰ ਤੋਂ ਬਚਾਉਣਾ ਚਾਹੁੰਦਾ ਹੈ ਤਾਂ ਭਾਈਚਾਰੇ ਨੂੰ ਉਸ ਨੂੰ ਵਾਪਸ ਸੁਰੱਖਿਆ ਵਾਲੇ ਸ਼ਹਿਰ ਵਿੱਚ ਲੈ ਜਾਣਾ ਚਾਹੀਦਾ ਹੈ। ਅਤੇ ਕਾਤਲ ਨੂੰ ਓਨਾ ਚਿਰ ਉੱਥੇ ਹੀ ਰਹਿਣਾ ਚਾਹੀਦਾ ਹੈ ਜਿੰਨਾ ਚਿਰ ਤੱਕ ਕਿ ਪਰਧਾਨ ਜਾਜਕ ਮਰ ਨਹੀਂ ਜਾਂਦਾ।
Leviticus 21:10
“ਪਰਧਾਨ ਜਾਜਕ ਨੂੰ ਉਸ ਦੇ ਭਰਾਵਾਂ ਵਿੱਚੋਂ ਚੁਣਿਆ ਗਿਆ ਸੀ। ਮਸਹ ਵਾਲਾ ਤੇਲ ਉਸ ਦੇ ਸਿਰ ਤੇ ਲਾਇਆ ਗਿਆ ਸੀ। ਇਸ ਤਰ੍ਹਾਂ ਨਾਲ ਉਸ ਨੂੰ ਪਰਧਾਨ ਜਾਜਕ ਦੀ ਖਾਸ ਸੇਵਾ ਲਈ ਚੁਣਿਆ ਗਿਆ ਸੀ। ਉਸ ਨੂੰ ਖਾਸ ਕੱਪੜੇ ਪਹਿਨਣ ਲਈ ਚੁਣਿਆ ਗਿਆ ਸੀ। ਇਸ ਲਈ ਉਸ ਨੂੰ ਅਜਿਹੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਲੋਕਾਂ ਵਿੱਚ ਉਸਦੀ ਉਦਾਸੀ ਨੂੰ ਦਰਸਾਉਣ। ਉਸ ਨੂੰ ਆਪਣੇ ਵਾਲ ਵੱਧਣ ਨਹੀਂ ਦੇਣੇ ਚਾਹੀਦੇ। ਉਸ ਨੂੰ ਆਪਣੇ ਕੱਪੜੇ ਨਹੀਂ ਪਾੜਨੇ ਚਾਹੀਦੇ।
Psalm 133:2
ਇਹ ਹਾਰੂਨ ਦੇ ਸਿਰ ਉੱਤੇ ਪਾਏ ਹੋਏ ਮਿੱਠੀ ਸੁਗੰਧ ਵਾਲੇ ਤੇਲ ਵਾਂਗ ਹੈ, ਅਤੇ ਉਸਦੀ ਦਾਹੜੀ ਵਿੱਚੋਂ ਹੇਠਾ ਤਿਲਕਦੇ ਹੋਏ ਜਿਹੜਾ ਉਸ ਦੇ ਖਾਸ ਵਸਤਰਾਂ ਵਿੱਚ ਵੱਗਦਾ ਹੈ।
Leviticus 10:7
ਪਰ ਤੁਹਾਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਨੂੰ ਛੱਡ ਕੇ ਵੀ ਨਹੀਂ ਜਾਣਾ ਚਾਹੀਦਾ। ਜੇ ਤੁਸੀਂ ਚੱਲੇ ਚਾਉਂਗੇ, ਤਾਂ ਤੁਸੀਂ ਮਾਰੇ ਜਾਉਂਗੇ। ਕਿਉਂਕਿ ਯਹੋਵਾਹ ਦਾ ਮਸਹ ਵਾਲਾ ਤੇਲ ਤੁਹਾਨੂੰ ਲੱਗਿਆ ਹੋਇਆ ਹੈ।” ਇਸ ਲਈ ਹਾਰੂਨ, ਅਲਆਜ਼ਾਰ ਅਤੇ ਈਥਮਾਰ ਨੇ ਮੂਸਾ ਦਾ ਹੁਕਮ ਮੰਨਿਆ।
Exodus 28:41
ਆਪਣੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬਸਤਰ ਪਹਿਨਾਓ। ਫ਼ੇਰ ਉਨ੍ਹਾਂ ਨੂੰ ਜਾਜਕ ਬਨਾਉਣ ਲਈ ਉਨ੍ਹਾਂ ਉੱਪਰ ਖਾਸ ਤੇਲ ਦਾ ਛਿੜਕਾਉ ਕਰੋ। ਇਹ ਉਨ੍ਹਾਂ ਨੂੰ ਪਵਿੱਤਰ ਬਣਾ ਦੇਵੇਗਾ। ਅਤੇ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰਨਗੇ।
Isaiah 61:1
ਯਹੋਵਾਹ ਦਾ ਆਜ਼ਾਦੀ ਦਾ ਸੰਦੇਸ਼ “ਮੇਰੇ ਪ੍ਰਭੂ, ਯਹੋਵਾਹ ਨੇ ਆਪਣੀ ਰੂਹ ਮੇਰੇ ਅੰਦਰ ਰੱਖ ਦਿੱਤੀ ਸੀ। ਯਹੋਵਾਹ ਨੇ ਮੇਰੀ ਚੋਣ ਗਰੀਬ ਲੋਕਾਂ ਨੂੰ ਸ਼ੁਭ ਸਮਾਚਾਰ ਦੇਣ ਲਈ ਅਤੇ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਕੀਤੀ ਸੀ। ਯਹੋਵਾਹ ਨੇ ਮੈਨੂੰ ਬੰਦੀਵਾਨਾਂ ਨੂੰ ਇਹ ਆਖਣ ਲਈ ਕਿ ਉਹ ਆਜ਼ਾਦ ਹਨ ਅਤੇ ਗੁਲਾਮਾਂ ਨੂੰ ਇਹ ਕਿ ਉਨ੍ਹਾਂ ਨੂੰ ਅਜ਼ਾਦ ਕਰ ਦਿੱਤਾ ਜਾਵੇਗਾ, ਆਖਣ ਲਈ ਭੇਜਿਆ ਸੀ।
Psalm 89:20
ਮੈਂ ਆਪਣੇ ਸੇਵਕ ਦਾਊਦ ਲਈ ਤੱਕਿਆ, ਅਤੇ ਮੈਂ ਉਸ ਨੂੰ ਆਪਣੇ ਖਾਸ ਤੇਲ ਨਾਲ ਮਸਹ ਕੀਤਾ।
Leviticus 8:10
ਫ਼ੇਰ ਮੂਸਾ ਨੇ ਮਸਹ ਕਰਨ ਵਲਾ ਤੇਲ ਲਿਆ ਅਤੇ ਇਸ ਨੂੰ ਪਵਿੱਤਰ ਤੰਬੂ ਅਤੇ ਇਸ ਵਿੱਚਲੀਆਂ ਸਾਰੀਆਂ ਚੀਜ਼ਾਂ ਉੱਤੇ ਛਿੜਕਿਆ। ਇਸ ਤਰ੍ਹਾਂ ਮੂਸਾ ਨੇ ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ।
Exodus 30:23
“ਵੱਧੀਆ ਤੋਂ ਵੱਧੀਆ ਮਸਾਲੇ ਤਲਾਸ਼ ਕਰੋ, 12 ਪੌਂਡ ਪਤਲਾ ਮੁਰ ਲਵੀਂ, ਉਸਤੋਂ (ਅਰਥਾਤ 6 ਪੌਂਡ) ਅੱਧੀ ਸੁਗੰਧਤ ਦਾਰਚੀਨੀ, ਅਤੇ 6 ਪੌਂਡ ਸੁਗੰਧ ਵਾਲਾ ਕੁਸ਼ਾ,
1 John 2:27
ਮਸੀਹ ਨੇ ਤੁਹਾਨੂੰ ਖਾਸ ਦਾਤ ਦਿੱਤੀ ਸੀ। ਅਤੇ ਇਹ ਦਾਤ ਹਾਲੇ ਤੁਹਾਡੇ ਅੰਦਰ ਹੈ। ਇਸ ਲਈ ਤੁਹਾਨੂੰ ਕਿਸੇ ਵਿਅਕਤੀ ਦੇ ਉਪਦੇਸ਼ ਦੀ ਲੋੜ ਨਹੀਂ। ਜਿਹੜੀ ਦਾਤ ਉਸ ਨੇ ਤੁਹਾਨੂੰ ਦਿੱਤੀ ਸੀ ਤੁਹਾਨੂੰ ਹਰ ਗੱਲ ਬਾਰੇ ਉਪਦੇਸ਼ ਦਿੰਦੀ ਹੈ। ਇਹ ਦਾਤ ਸੱਚੀ ਹੈ। ਇਹ ਗੱਲ ਝੂਠੀ ਨਹੀਂ ਹੈ। ਇਸ ਲਈ ਮਸੀਹ ਦੇ ਨਮਿੱਤ ਜਿਉਣ ਜਾਰੀ ਰੱਖੋ ਜਿਵੇਂ ਕਿ ਉਸਦੀ ਦਾਤ ਨੇ ਤੁਹਾਨੂੰ ਸਿੱਖਾਇਆ ਹੈ।
John 3:34
ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ।