Exodus 31:15
ਹਫ਼ਤੇ ਵਿੱਚ ਕੰਮ ਕਰਨ ਲਈ ਛੇ ਦਿਨ ਹੋਰ ਹਨ। ਪਰ ਸੱਤਵਾਂ ਦਿਨ ਅਰਾਮ ਦਾ ਖਾਸ ਦਿਨ ਹੈ। ਉਹ ਖਾਸ ਦਿਨ ਯਹੋਵਾਹ ਦਾ ਆਦਰ ਕਰਨ ਲਈ ਹੈ। ਜਿਹੜਾ ਵੀ ਬੰਦਾ ਸਬਤ ਦੇ ਦਿਨ ਕੰਮ ਕਰਦਾ ਹੈ ਉਸ ਨੂੰ ਮਾਰ ਦੇਣਾ ਚਾਹੀਦਾ ਹੈ।
Exodus 31:15 in Other Translations
King James Version (KJV)
Six days may work be done; but in the seventh is the sabbath of rest, holy to the LORD: whosoever doeth any work in the sabbath day, he shall surely be put to death.
American Standard Version (ASV)
Six days shall work be done, but on the seventh day is a sabbath of solemn rest, holy to Jehovah: whosoever doeth any work on the sabbath day, he shall surely be put to death.
Bible in Basic English (BBE)
Six days may work be done, but the seventh day is a Sabbath of complete rest, holy to the Lord; whoever does any work on the Sabbath day is to be put to death.
Darby English Bible (DBY)
Six days shall work be done; but on the seventh day is the sabbath of rest, holy to Jehovah: whoever doeth work on the sabbath day shall certainly be put to death.
Webster's Bible (WBT)
Six days may work be done, but in the seventh is the sabbath of rest, holy to the LORD: whoever doeth any work in the sabbath-day, he shall surely be put to death.
World English Bible (WEB)
Six days shall work be done, but on the seventh day is a Sabbath of solemn rest, holy to Yahweh. Whoever does any work on the Sabbath day shall surely be put to death.
Young's Literal Translation (YLT)
`Six days is work done, and in the seventh day `is' a sabbath of holy rest to Jehovah; any who doeth work in the sabbath-day is certainly put to death,
| Six | שֵׁ֣שֶׁת | šēšet | SHAY-shet |
| days | יָמִים֮ | yāmîm | ya-MEEM |
| may work | יֵֽעָשֶׂ֣ה | yēʿāśe | yay-ah-SEH |
| be done; | מְלָאכָה֒ | mĕlāʾkāh | meh-la-HA |
| seventh the in but | וּבַיּ֣וֹם | ûbayyôm | oo-VA-yome |
| is the sabbath | הַשְּׁבִיעִ֗י | haššĕbîʿî | ha-sheh-vee-EE |
| of rest, | שַׁבַּ֧ת | šabbat | sha-BAHT |
| holy | שַׁבָּת֛וֹן | šabbātôn | sha-ba-TONE |
| Lord: the to | קֹ֖דֶשׁ | qōdeš | KOH-desh |
| whosoever | לַֽיהוָ֑ה | layhwâ | lai-VA |
| doeth | כָּל | kāl | kahl |
| any work | הָֽעֹשֶׂ֧ה | hāʿōśe | ha-oh-SEH |
| in the sabbath | מְלָאכָ֛ה | mĕlāʾkâ | meh-la-HA |
| day, | בְּי֥וֹם | bĕyôm | beh-YOME |
| he shall surely | הַשַּׁבָּ֖ת | haššabbāt | ha-sha-BAHT |
| be put to death. | מ֥וֹת | môt | mote |
| יוּמָֽת׃ | yûmāt | yoo-MAHT |
Cross Reference
Leviticus 23:3
ਸਬਤ “ਛੇ ਦਿਨ ਕੰਮ ਕਰੋ। ਪਰ ਸੱਤਵਾਂ ਦਿਨ, ਸਬਤ, ਅਰਾਮ ਦਾ ਖਾਸ ਦਿਨ ਪਵਿੱਤਰ ਸਭਾ ਦਾ ਹੋਵੇਗਾ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਤੁਹਾਡੇ ਸਾਰੇ ਘਰਾਂ ਵਿੱਚ ਯਹੋਵਾਹ ਲਈ ਸਬਤ ਹੈ।
Exodus 16:23
ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਸੀ ਜਿਸਦੇ ਵਾਪਰਨ ਬਾਰੇ ਯਹੋਵਾਹ ਨੇ ਆਖਿਆ ਸੀ। ਇਹ ਇਸ ਲਈ ਵਾਪਰਿਆ ਕਿਉਂਕਿ ਕੱਲ ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ, ਸਬਤ ਹੈ। ਤੁਸੀਂ ਓਨਾ ਭੋਜਨ ਪਕਾ ਸੱਕਦੇ ਹੋ ਜਿੰਨਾ ਤੁਹਾਨੂੰ ਅੱਜ ਲੋੜੀਂਦਾ ਹੈ। ਪਰ ਬਾਕੀ ਦਾ ਭੋਜਨ ਕਲ ਸਵੇਰ ਲਈ ਬਚਾ ਲਵੋ।”
Genesis 2:2
ਪਰਮੇਸ਼ੁਰ ਨੇ ਆਪਣਾ ਕੰਮ, ਜੋ ਉਹ ਕਰ ਰਿਹਾ ਸੀ ਖ਼ਤਮ ਕਰ ਲਿਆ। ਇਸ ਲਈ ਪਰਮੇਸ਼ੁਰ ਨੇ ਸੱਤਵੇਂ ਦਿਨ ਅਰਾਮ ਕੀਤਾ।
Exodus 34:21
“ਤੁਸੀਂ ਛੇ ਦਿਨ ਤੱਕ ਕੰਮ ਕਰੋਂਗੇ। ਪਰ ਸੱਤਵੇਂ ਦਿਨ ਤੁਹਾਨੂੰ ਅਰਾਮ ਕਰਨਾ ਚਾਹੀਦਾ ਹੈ। ਤੁਹਾਨੂੰ ਫ਼ਸਲਾਂ ਬੀਜਣ ਅਤੇ ਵਢਣ ਦੇ ਸਮੇਂ ਦੌਰਾਨ ਵੀ ਅਰਾਮ ਕਰਨਾ ਚਾਹੀਦਾ ਹੈ।
Hebrews 4:9
ਇਸਤੋਂ ਪਤਾ ਚਲਦਾ ਕਿ ਪਰਮੇਸ਼ੁਰ ਦੇ ਲੋਕਾਂ ਲਈ ਵਿਸ਼ਰਾਮ ਦਾ ਸੱਤਵਾਂ ਦਿਨ ਹਾਲੇ ਵੀ ਆ ਰਿਹਾ ਹੈ।
Luke 23:56
ਫਿਰ ਉਹ ਘਰ ਮੁੜ ਆਈਆਂ ਅਤੇ ਯਿਸੂ ਦੇ ਸਰੀਰ ਤੇ ਮਲਣ ਲਈ ਅਤਰ ਤਿਆਰ ਕੀਤਾ। ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਸਬਤ ਦੇ ਦਿਨ ਉਨ੍ਹਾਂ ਸਭਨਾਂ ਨੇ ਅਰਾਮ ਕੀਤਾ।
Luke 13:14
ਪ੍ਰਾਰਥਨਾ ਸਥਾਨ ਦਾ ਸਰਦਾਰ ਕਰੋਧ ਵਿੱਚ ਆ ਗਿਆ ਕਿਉਂਕਿ ਯਿਸੂ ਨੇ ਉਸ ਨੂੰ ਸਬਤ ਦੇ ਦਿਨ ਨਿਰੋਗ ਕੀਤਾ ਸੀ। ਸਰਦਾਰ ਨੇ ਲੋਕਾਂ ਨੂੰ ਕਿਹਾ, “ਛੇ ਦਿਨ ਕੰਮ ਦੇ ਲਈ ਹੁੰਦੇ ਹਨ ਸੋ ਠੀਕ ਹੋਣ ਲਈ ਤੁਸੀਂ ਉਨ੍ਹਾਂ ਦਿਨਾਂ ਵਿੱਚ ਆਵੋ। ਸਬਤ ਦੇ ਦਿਨ ਕੋਈ ਠੀਕ ਹੋਣ ਲਈ ਇੱਥੇ ਨਾ ਆਵੇ।”
Ezekiel 46:1
ਹਾਕਮ ਅਤੇ ਪਰਬਾਂ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਅੰਦਰਲੇ ਵਿਹੜੇ ਦਾ ਪੂਰਬੀ ਦਰਵਾਜ਼ਾ ਕੰਮ ਦੇ ਛੇ ਦਿਨਾਂ ਦੌਰਾਨ ਬੰਦ ਰਹੇਗਾ। ਪਰ ਇਸ ਨੂੰ ਸਬਤ ਦੇ ਦਿਨ ਅਤੇ ਨਵੇਂ ਚਂਦ ਦੇ ਦਿਨ ਖੋਲ੍ਹਿਆ ਜਾਵੇਗਾ।
Jeremiah 17:24
ਪਰ ਤੁਹਾਨੂੰ ਬਹੁਤ ਹੁਸ਼ਿਆਰ ਰਹਿਣਾ ਚਾਹੀਦਾ ਹੈ ਮੇਰਾ ਹੁਕਮ ਮੰਨਣ ਬਾਰੇ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ “‘ਤੁਹਾਨੂੰ ਸਬਤ ਦੇ ਦਿਨ ਯਰੂਸ਼ਲਮ ਦੇ ਦਰਵਾਜ਼ਿਆਂ ਰਾਹੀਂ ਕੋਈ ਬੋਝ ਲੈ ਕੇ ਨਹੀਂ ਆਉਣਾ ਚਾਹੀਦਾ। ਤੁਹਾਨੂੰ ਸਬਤ ਦੇ ਦਿਨ ਨੂੰ ਪਵਿੱਤਰ ਦਿਨ ਬਨਾਉਣਾ ਚਾਹੀਦਾ ਹੈ। ਅਜਿਹਾ ਤੁਸੀਂ ਉਸ ਦਿਨ ਕੋਈ ਕੰਮ ਨਾ ਕਰਕੇ ਬਣਾਓਗੇ।
Numbers 15:32
ਇੱਕ ਬੰਦਾ ਛੁੱਟੀ ਵਾਲੇ ਦਿਨ ਕੰਮ ਕਰਦਾ ਹੈ ਇਸ ਸਮੇਂ ਇਸਰਾਏਲ ਦੇ ਲੋਕ ਹਾਲੇ ਵੀ ਮਾਰੂਥਲ ਅੰਦਰ ਸਨ। ਇਸ ਤਰ੍ਹਾਂ ਹੋਇਆ ਕਿ ਇੱਕ ਆਦਮੀ ਨੇ ਬਾਲਣ ਲਈ ਕੁਝ ਲੱਕੜ ਲੱਭੀ। ਇਸ ਤਰ੍ਹਾਂ ਉਹ ਆਦਮੀ ਲੱਕੜਾਂ ਇਕੱਠੀਆਂ ਕਰ ਰਿਹਾ ਸੀ ਜਦੋਂ ਕਿ ਇਹ ਦਿਨ ਸਬਤ ਦਾ ਸੀ। ਕੁਝ ਹੋਰਨਾਂ ਲੋਕਾਂ ਨੇ ਉਸ ਨੂੰ ਅਜਿਹਾ ਕਰਦਿਆਂ ਦੇਖਿਆ।
Leviticus 23:32
ਇਹ ਤੁਹਾਡੇ ਲਈ ਅਰਾਮ ਦਾ ਖਾਸ ਦਿਨ ਹੋਵੇਗਾ। ਤੁਹਾਨੂੰ ਭੋਜਨ ਨਹੀਂ ਖਾਣਾ ਚਾਹੀਦਾ। ਤੁਸੀਂ ਇਸ ਦਿਨ ਨੂੰ ਅਰਾਮ ਦੇ ਖਾਸ ਦਿਨ ਵਜੋਂ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਨੂੰ ਸ਼ੁਰੂ ਕਰੋਂਗੇ-ਇਹ ਅਰਾਮ ਦਾ ਖਾਸ ਦਿਨ ਉਸ ਸ਼ਾਮ ਤੋਂ ਲੈ ਕੇ ਅਗਲੀ ਸ਼ਾਮ ਤੱਕ ਜਾਰੀ ਰਹੇਗਾ।”
Exodus 35:2
“ਕਂਮ ਕਰਨ ਲਈ ਛੇ ਦਿਨ ਹਨ। ਪਰ ਸੱਤਵੇ ਦਿਨ ਤੁਹਾਡੇ ਲਈ ਬਹੁਤ ਅਰਾਮ ਕਰਨ ਦਾ ਖਾਸ ਦਿਨ ਹੋਵੇਗਾ। ਤੁਸੀਂ ਉਸ ਦਿਨ ਅਰਾਮ ਕਰਕੇ ਯਹੋਵਾਹ ਨੂੰ ਆਦਰ ਦਿਉਂਗੇ। ਜਿਹੜਾ ਵੀ ਬੰਦਾ ਸੱਤਵੇਂ ਦਿਨ ਕੰਮ ਕਰਦਾ ਹੈ ਉਹ ਮਾਰਿਆ ਜਾਣਾ ਚਾਹੀਦਾ ਹੈ।
Exodus 31:17
ਸਬਤ ਮੇਰੇ ਅਤੇ ਇਸਰਾਏਲ ਦੇ ਲੋਕਾਂ ਵਿੱਚਕਾਰ ਸਦਾ ਲਈ ਇੱਕ ਸੰਕੇਤ ਰਹੇਗਾ। ਯਹੋਵਾਹ ਨੇ ਛੇ ਦਿਨ ਤੱਕ ਕੰਮ ਕੀਤਾ ਅਤੇ ਅਕਾਸ਼ ਤੇ ਧਰਤੀ ਨੂੰ ਸਾਜਿਆ। ਅਤੇ ਸੱਤਵੇਂ ਦਿਨ ਉਸ ਨੇ ਛੁੱਟੀ ਕੀਤੀ ਅਤੇ ਅਰਾਮ ਕੀਤਾ।’”
Exodus 31:14
“‘ਸਬਤ ਨੂੰ ਇੱਕ ਖਾਸ ਦਿਹਾੜਾ ਬਣਾਉ। ਜੇ ਕੋਈ ਬੰਦਾ ਸਬਤ ਨੂੰ ਕਿਸੇ ਵੀ ਹੋਰ ਦਿਨ ਵਾਂਗ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ। ਜਿਹੜਾ ਵੀ ਬੰਦਾ ਸਬਤ ਦੇ ਦਿਨ ਕੰਮ ਕਰਦਾ ਹੈ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ।
Exodus 20:8
“ਤੁਹਾਨੂੰ ਸਬਤ ਨੂੰ, ਇੱਕ ਖਾਸ ਦਿਨ ਵਜੋਂ ਰੱਖਣਾ ਚਾਹੀਦਾ ਹੈ।
Exodus 16:26
ਤੁਹਾਨੂੰ ਛੇ ਦਿਨ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਪਰ ਹਫ਼ਤੇ ਦਾ ਸੱਤਵਾਂ ਦਿਨ ਅਰਾਮ ਕਰਨ ਦਾ ਦਿਨ ਹੈ-ਇਸ ਲਈ ਏਸ ਦਿਨ ਕੋਈ ਵੀ ਖਾਸ ਭੋਜਨ ਧਰਤੀ ਤੇ ਨਹੀਂ ਹੋਵੇਗਾ।”